ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਪੰਜਾਬ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਣ ਵਾਲਾ ਹੈ, ਜਿਸਦਾ ਸਿੱਧਾ ਅਸਰ ਲੋਕਾਂ ਦੀਆਂ ਜੇਬਾਂ ‘ਤੇ ਪਵੇਗਾ।
ਰਿਪੋਰਟਾਂ ਅਨੁਸਾਰ, ਪੰਜਾਬ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਕਾਫ਼ੀ ਵਾਧਾ ਹੋਣ ਵਾਲਾ ਹੈ। ਲੁਧਿਆਣਾ ਡੇਅਰੀ ਐਸੋਸੀਏਸ਼ਨ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਐਲਾਨ ਕੀਤਾ ਕਿ ਦੁੱਧ ਦੀਆਂ ਕੀਮਤਾਂ ਵਿੱਚ 5 ਰੁਪਏ ਦਾ ਵਾਧਾ 1 ਮਈ ਤੋਂ ਲਾਗੂ ਕੀਤਾ ਜਾਵੇਗਾ।
ਇਸ ਵਾਧੇ ਨਾਲ ਘਰੇਲੂ ਖਰਚੇ ਵਧਣ ਦੀ ਸੰਭਾਵਨਾ ਹੈ, ਜਿਸ ਨਾਲ ਆਮ ਲੋਕਾਂ ਨੂੰ ਰੋਜ਼ਾਨਾ ਦੀਆਂ ਜ਼ਰੂਰਤਾਂ ਲਈ ਵਾਧੂ ਖਰਚੇ ਚੁੱਕਣੇ ਪੈਣਗੇ।







