ਸ਼ੁੱਕਰਵਾਰ, ਅਗਸਤ 14, 2026 09:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ : ਐਡਵੋਕੇਟ ਧਾਮੀ

by Pro Punjab Tv
ਅਪ੍ਰੈਲ 26, 2026
in Featured, Featured News, ਸਿੱਖਿਆ, ਧਰਮ, ਪੰਜਾਬ
0

ਅੰਮ੍ਰਿਤਸਰ : ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤੇ ਜਾਣ ਨੂੰ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਨੇ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤੇ ਜਾਣ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਲਾਨ ਕੀਤਾ ਗਿਆ ਸੀ। ਸ਼੍ਰੋਮਣੀ ਕਮੇਟੀ ਵੱਲੋਂ ਜਲਦ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।

ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿੱਖ ਨੌਜੁਆਨ ਮੁਕਾਬਲਾ ਪ੍ਰੀਖਿਆਵਾਂ ਰਾਹੀਂ ਪ੍ਰਸ਼ਾਸਨਿਕ ਸੇਵਾਵਾਂ ਲਈ ਅੱਗੇ ਆਉਣ, ਇਸ ਲਈ ਸ਼੍ਰੋਮਣੀ ਕਮੇਟੀ ਵੱਡੇ ਉਪਰਾਲੇ ਕਰ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਿਥੇ ਅੰਮ੍ਰਿਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ, ਅੰਮ੍ਰਿਤਧਾਰੀ ਲੜਕੀਆਂ ਨੂੰ ਮੁਫ਼ਤ ਵਿੱਦਿਆ ਤੇ ਗ਼ਰੀਬ ਵਿਦਿਆਰਥੀਆਂ ਲਈ ਹਰ ਸਾਲ ਸਹਾਇਤਾ ਕੀਤੀ ਜਾਂਦੀ ਹੈ, ਉਥੇ ਹੀ ਨਿਸ਼ਚੈ ਅਕੈਡਮੀ ਰਾਹੀਂ ਪ੍ਰਸ਼ਾਸਕੀ ਤੇ ਜੁਡੀਸ਼ੀਅਲ ਸੇਵਾਵਾਂ ਵਾਸਤੇ ਸਿੱਖ ਨੌਜਵਾਨਾਂ ਦੀ ਤਿਆਰੀ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪ੍ਰਸ਼ਾਸਨਿਕ ਪ੍ਰੀਖਿਆ ਦਾ ਮੁੱਢਲਾ ਟੈਸਟ ਪਾਸ ਕਰਨ ਵਾਲੇ ਗੁਰਸਿੱਖ ਵਿਦਿਆਰਥੀਆਂ ਲਈ ਮੇਨ ਦੀ ਤਿਆਰੀ ਵਾਸਤੇ ਵੀ ਬਜਟ ਵਿਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਇਨ੍ਹਾਂ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਿਤ ਕੀਤੇ ਜਾਣ ਦਾ ਫੈਸਲਾ ਜਿਥੇ ਇਨ੍ਹਾਂ ਦੀ ਹੌਂਸਲਾ ਅਫ਼ਜਾਈ ਲਈ ਹੈ, ਉਥੇ ਹੀ ਹੋਰ ਸਿੱਖ ਨੌਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਪ੍ਰਤੀ ਉਤਸ਼ਾਹਤ ਕਰਨਾ ਹੈ। ਭਵਿੱਖ ਵਿਚ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਰਜਸ਼ੀਲ ਨਿਸ਼ਚੈ ਅਕੈਡਮੀ ਵਿਚ ਮੁਕਾਬਲਾ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੇ ਰੂਬਰੂ ਕਰਨ ਲਈ ਵੀ ਪ੍ਰੋਗਰਾਮ ਉਲੀਕਿਆ ਜਾਵੇਗਾ, ਤਾਂ ਜੋ ਤਿਆਰੀ ਕਰ ਰਹੇ ਵਿਦਿਆਰਥੀ ਪ੍ਰੇਰਣਾ ਲੈ ਸਕਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਉਤਸ਼ਾਹਤ ਕਰਨ, ਤਾਂ ਜੋ ਸਿੱਖ ਨੌਜੁਆਨ ਉੱਚ ਅਹੁਦਿਆਂ ’ਤੇ ਬੈਠ ਕੇ ਗੁਰੂ ਸਾਹਿਬ ਦੇ ਦਰਸਾਏ ਮਾਰਗ ਅਨੁਸਾਰ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ।

Tags: Advocate Harjinder Singh DhamiDhamilatest newspunjab newssgpc
Share204Tweet127Share51

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.