ਪੰਜਾਬ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਪੰਜਾਬ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵਿੱਚ ਆਰਥਿਕ ਪੱਧਰ ‘ਤੇ ਬਦਲਾਅ ਲਿਆਉਣ ਵਾਲੀ ਦੂਰਦਰਸ਼ੀ ਸੋਚ ਨੂੰ ਮਜ਼ਬੂਤੀ ਮਿਲੀ ਹੈ।
214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਦਾ ਉਦਘਾਟਨ ਕੀਤਾ ਗਿਆ। ਇਸ ਯੋਜਨਾ ਨਾਲ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਖੇਤਰਾਂ ਵਿੱਚ ਸਫ਼ਲਤਾਪੂਰਵਕ ਪਹੁੰਚਾਇਆ ਗਿਆ ਹੈ, ਜਿਸ ਨਾਲ ਕੰਢੀ ਇਲਾਕੇ ਦੀ ਸੁੱਕੀ ਅਤੇ ਮੀਂਹ ‘ਤੇ ਨਿਰਭਰ ਜ਼ਮੀਨ ਨੂੰ ਯਕੀਨਨ ਸਿੰਚਾਈ ਸਹੂਲਤਾਂ ਮਿਲਣਗੀਆਂ।
ਇਸ ਪ੍ਰਾਜੈਕਟ ਨਾਲ ਲਗਭਗ 33 ਪਿੰਡਾਂ ਦੀ 11,500 ਏਕੜ ਜ਼ਮੀਨ ਨੂੰ ਸਿੰਚਾਈ ਸਹੂਲਤ ਮਿਲੇਗੀ, ਜਿਸ ਨਾਲ ਖੇਤੀਬਾੜੀ ਉਤਪਾਦਕਤਾ ਵਿੱਚ ਵਾਧਾ ਹੋਵੇਗਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਇਜ਼ਾਫ਼ਾ ਹੋਵੇਗਾ। ਇਹ ਪਹਿਲ ਖੇਤਰ ਦੀ ਖੇਤੀਬਾੜੀ ਤਸਵੀਰ ਨੂੰ ਬਦਲਣ ਵਿੱਚ ਮੀਲ ਪੱਥਰ ਸਾਬਤ ਹੋਵੇਗੀ ਅਤੇ ਕਿਸਾਨਾਂ ਨੂੰ ਵਧੀਆ ਫ਼ਸਲਾਂ ਉਗਾਉਣ ਦੇ ਨਾਲ-ਨਾਲ ਜ਼ਮੀਨ ਦੀ ਕੀਮਤ ਵਧਾਉਣ ਵਿੱਚ ਮਦਦ ਕਰੇਗੀ।
ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਕੰਢੀ ਨਹਿਰ ਸਿਸਟਮ ਅਤੇ ਬਿਸਤ-ਦੁਆਬ ਪ੍ਰਣਾਲੀ ਰਾਹੀਂ , ਉਚਾਈ ਕਾਰਨ ਸਿੰਜਾਈ ਤੋਂ ਵਾਂਝੇ ਰਹਿ ਗਏ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਇਹ ਇਕ ਇਤਿਹਾਸਿਕ ਉਪਰਾਲਾ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਸ ਖੇਤਰ ਨੂੰ ਬਹੁਤ ਲਾਭ ਹੋਵੇਗਾ ਅਤੇ ਧਰਤੀ ਹੇਠਲੇ ਪਾਣੀ ’ਤੇ ਦਬਾਅ ਵੀ ਘਟੇਗਾ।
ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਤੱਕ ਦੇ ਬੀਮਾ ਕਵਰ ਦੇ ਨਾਲ ਮੁਫ਼ਤ ਤੇ ਮਿਆਰੀ ਸਿਹਤ ਸੰਭਾਲ ਅਤੇ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ। ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਬਿਨਾਂ ਕਿਸੇ ਭੇਦਭਾਵ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।






