ਬੁੱਧਵਾਰ, ਅਗਸਤ 19, 2026 04:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।

by Pro Punjab Tv
ਅਪ੍ਰੈਲ 9, 2026
in Featured News, ਪੰਜਾਬ
0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ।

ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ।

ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ ਸ਼ੁਰੂ ਹੋ ਜਾਵੇਗਾ। ਇਸ ਪ੍ਰਾਜੈਕਟ ਤਹਿਤ 300 ਬਿਸਤਰਿਆਂ ਵਾਲੇ ਹਸਪਤਾਲ ਦੇ ਨਾਲ-ਨਾਲ ਇੱਕ ਮੈਡੀਕਲ ਕਾਲਜ ਵੀ ਹੋਵੇਗਾ, ਜਿਸ ਵਿੱਚ ਸਾਲਾਨਾ ਐਮਬੀਬੀਐਸ ਦੀਆਂ 100 ਸੀਟਾਂ ਹੋਣਗੀਆਂ।

ਹੁਸ਼ਿਆਰਪੁਰ ਤੋਂ ਇਲਾਵਾ ਕਪੂਰਥਲਾ ਵਿੱਚ ਵੀ ਇੱਕ ਹੋਰ ਸਰਕਾਰੀ ਮੈਡੀਕਲ ਕਾਲਜ ਬਣਾਇਆ ਜਾ ਰਿਹਾ ਹੈ, ਜਿਸਦੀ ਟੈਂਡਰ ਪ੍ਰਕਿਰਿਆ ਪੂਰੀ ਹੋ ਗਈ ਹੈ ਅਤੇ ਉਸਾਰੀ ਜਲਦ ਹੀ ਸ਼ੁਰੂ ਹੋ ਜਾਵੇਗੀ। ਇਸੇ ਤਰ੍ਹਾਂ ਸੰਗਰੂਰ ਅਤੇ ਐਸਬੀਐਸ ਨਗਰ ਵਿੱਚ ਵੀ ਪੀ.ਪੀ.ਪੀ. ਮੋਡ ਰਾਹੀਂ  ਕਾਲਜ ਖੋਲ੍ਹੇ ਜਾਣਗੇ, ਜਿਨ੍ਹਾਂ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।

ਇਸ ਤੋਂ ਇਲਾਵਾ ਲਹਿਰਾਗਾਗਾ ਵਿੱਚ ਵੀ ਜੈਨ ਸਮਾਜ ਵਲੋਂ ਕਾਲਜ ਬਣਨ ਜਾ ਰਿਹਾ ਹੈ, ਜਿਸ ਲਈ ਸਰਕਾਰ ਨੇ ਸਮਝੌਤਾ ਸਹੀਬੱਧ ਕਰਕੇ ਜ਼ਮੀਨ ਲੀਜ਼ ’ਤੇ ਲੈ ਲਈ ਹੈ। ਜਦੋਂ ਕਿ ਮਲੇਰਕੋਟਲਾ ਵਿੱਚ ਮੁਸਲਿਮ ਸਮਾਜ ਵੱਲੋਂ ਬਣਾਏ ਜਾ ਰਹੇ ਕਾਲਜ ਲਈ ਡੀਪੀਆਰ ਕੇਂਦਰ ਸਰਕਾਰ ਨੂੰ ਜਮ੍ਹਾਂ ਕਰਵਾ ਦਿੱਤਾ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਦੇ ਨੇੜੇ ਵੀ ਇੱਕ ਪ੍ਰਾਈਵੇਟ ਮੈਡੀਕਲ ਕਾਲਜ ਬਣ ਰਿਹਾ ਹੈ।

ਸੂਬੇ ਵਿੱਚ ਸੱਤ ਮੈਡੀਕਲ ਕਾਲਜਾਂ ਬਣਨ ਨਾਲ ਸੂਬੇ ਦੀ ਮੈਡੀਕਲ ਸਿੱਖਿਆ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ ਅਤੇ ਸਥਾਨਕ ਵਿਦਿਆਰਥੀਆਂ ਨੂੰ ਹੁਣ ਮੈਡੀਕਲ ਦੀ ਪੜ੍ਹਾਈ ਲਈ ਯੂਕਰੇਨ, ਚੀਨ ਜਾਂ ਨੇਪਾਲ ਵਰਗੇ ਦੇਸ਼ਾਂ ਵਿੱਚ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ 1900 ਐਮ.ਬੀ.ਬੀ.ਐਸ. ਸੀਟਾਂ ਵਾਲੇ 13 ਮੈਡੀਕਲ ਕਾਲਜ ਹਨ ਅਤੇ ਇਨ੍ਹਾਂ ਨਵੇਂ ਕਾਲਜਾਂ  ਨਾਲ ਲਗਭਗ 600 ਸੀਟਾਂ ਦਾ ਵਾਧਾ ਹੋਵੇਗਾ ।

ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਵਿੱਚ ਬਣਨ ਜਾ ਰਹੇ ਇੰਸਟੀਚਿਊਟ ਵਿੱਚ ਇੱਕ ਪੰਜ ਮੰਜ਼ਿਲਾ ਹਸਪਤਾਲ ਅਤੇ ਇੱਕ ਤਿੰਨ ਮੰਜ਼ਿਲਾ ਮੈਡੀਕਲ ਕਾਲਜ ਦੀ ਇਮਾਰਤ ਸ਼ਾਮਲ ਹੈ, ਜੋ ਆਧੁਨਿਕ ਲੈਬਾਰਰਿਟਰੀਜ਼,  ਲਾਇਬ੍ਰੇਰੀ ਅਤੇ ਇੱਕ 500 ਸੀਟਾਂ ਵਾਲੇ ਆਡੀਟੋਰੀਅਮ ਨਾਲ ਲੈਸ ਹੋਵੇਗੀ। ਕਲੀਨਿਕਲ ਬੁਨਿਆਦੀ ਢਾਂਚਾ ਆਈ.ਸੀ.ਯੂ., ਜਨਰਲ ਸਰਜਰੀ, ਆਰਥੋਪੈਡਿਕਸ ਅਤੇ ਮਨੋਵਿਗਿਆਨ ਸਮੇਤ ਐਮਆਰਆਈ ਅਤੇ ਸੀਟੀ ਸਕੈਨ ਵਰਗੇ ਉੱਨਤ ਡਾਇਗਨੌਸਟਿਕਸ ਦੀ ਵੀ ਸਹੂਲਤ ਹੋਵੇਗੀ।

Tags: latest newslatest Updatepro punjab tvpunjab governmentpunjab newspunjabi news
Share197Tweet123Share49

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.