ਬੁੱਧਵਾਰ, ਅਪ੍ਰੈਲ 29, 2026 10:44 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

12 ਸਾਲ ਬਾਅਦ ਬੈਲ ਗੱਡੀ ਦੌੜਾਂ ਦੀ ਪੁਨਰਸੁਰਜੀਤੀ ਇਤਿਹਾਸਕ ਮੀਲ ਪੱਥਰ

ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ।

by Pro Punjab Tv
ਅਪ੍ਰੈਲ 19, 2026
in Featured News, ਪੰਜਾਬ
0

ਕਿਲਾ ਰਾਏਪੁਰ ਪੇਂਡੂ ਓਲੰਪਿਕ ਦੇ ਦੂਜੇ ਦਿਨ ਉਤਸ਼ਾਹ ਦਾ ਇੱਕ ਬੇਮਿਸਾਲ ਉਛਾਲ ਦੇਖਣ ਨੂੰ ਮਿਲਿਆ, ਹਜ਼ਾਰਾਂ ਲੋਕ, ਖਾਸ ਕਰਕੇ ਨੌਜਵਾਨ, ਪੰਜਾਬ ਦੇ ਅਮੀਰ ਪੇਂਡੂ ਖੇਡ ਵਿਰਾਸਤ ਦਾ ਜਸ਼ਨ ਮਨਾਉਣ ਲਈ ਇਤਿਹਾਸਕ ਸਟੇਡੀਅਮ ਕਿਲਾ ਰਾਏਪੁਰ ਵਿੱਚ ਇਕੱਠੇ ਹੋਏ।

ਦੂਜੇ ਦਿਨ ਦੀਆਂ ਖੇਡਾਂ ਨੇ ਦਰਸ਼ਕਾਂ ਦੇ ਮਨ ਨੂੰ ਮੋਹ ਲਿਆ ਕਿਉਂਕਿ ਇਤਿਹਾਸਕ ਬੈਲ ਗੱਡੀਆਂ ਦੀਆਂ ਦੌੜਾਂ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਮੁੜ ਸੁਰਜੀਤ ਹੋਈਆਂ ਹਨ ਜੋ ਦਰਸ਼ਕਾਂ ਦੇ ਧਿਆਨ ਦਾ ਕੇਂਦਰ ਬਣੀਆ। ਸਟੇਡੀਅਮ ਵਿੱਚ ਬੈਠੇ ਦਰਸ਼ਕਾਂ/ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ਨਾਲ ਰਵਾਇਤੀ ਬੈਲ ਗੱਡੀਆਂ ਦੀਆਂ ਦੌੜਾਂ ਦਾ ਸਵਾਗਤ ਕੀਤਾ। ਦਰਸ਼ਕਾਂ ਨੇ ਨਾ ਸਿਰਫ਼ ਬੈਲ ਗੱਡੀਆਂ ਦੀਆਂ ਦੌੜਾਂ ਦਾ ਉਤਸ਼ਾਹ ਨਾਲ ਸਮਰਥਨ ਕੀਤਾ ਸਗੋਂ ਰਵਾਇਤੀ ਖੇਡਾਂ ਅਤੇ ਐਥਲੈਟਿਕ ਮੁਕਾਬਲਿਆਂ ਦੀ ਇੱਕ ਜੀਵੰਤ ਲੜੀ ਦਾ ਵੀ ਸਮਰਥਨ ਕੀਤਾ।  ਜਿਸ ਵਿੱਚ ਹਾਕੀ ਮੈਚ, ਕਬੱਡੀ ਮੁਕਾਬਲੇ, ਸ਼ਾਟ ਪੁੱਟ ਥ੍ਰੋ, 100 ਮੀਟਰ ਸਪ੍ਰਿੰਟ, ਟਗ ਆਫ਼ ਵਾਰ ਮੁਕਾਬਲੇ, ਲੰਬੀ ਛਾਲ ਦੇ ਮੁਕਾਬਲੇ, ਬਾਜ਼ੀਗਰ ਸ਼ੋਅ ਅਤੇ ਕਈ ਹੋਰ ਪੇਂਡੂ ਐਥਲੈਟਿਕ ਖੇਡਾਂ ਸ਼ਾਮਲ ਸਨ। ਖੇਡ ਮੈਦਾਨ ਪਰਿਵਾਰਾਂ, ਕਿਸਾਨਾਂ, ਨੌਜਵਾਨਾਂ ਸਮੂਹਾਂ, ਰਾਜ ਅਤੇ ਇਸ ਤੋਂ ਬਾਹਰ ਦੇ ਦਰਸ਼ਕਾਂ ਦੇ ਨਾਲ ਖਚਾਖਚ ਭਰਿਆ ਹੋਇਆ ਸੀ ਜਿਸ ਨਾਲ ਏਕਤਾ, ਉਤਸ਼ਾਹ ਅਤੇ ਭਾਈਚਾਰਕ ਭਾਵਨਾ ਦਾ ਇੱਕ ਵੱਖਰਾ ਹੀ ਮਾਹੌਲ ਪੈਦਾ ਹੋਇਆ।

ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਇੱਕ ਇਤਿਹਾਸਕ ਮੀਲ ਪੱਥਰ ਵਜੋਂ ਸਾਬਤ ਹੋਈ ਹੈ। ਇਹ ਪ੍ਰਾਪਤੀ ਪੰਜਾਬ ਜਾਨਵਰਾਂ ‘ਤੇ ਜ਼ੁਲਮ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025 ਵਿੱਚ ਦਰਜ ਸੋਚ-ਸਮਝ ਕੇ ਕੀਤੇ ਗਏ ਵਿਧਾਨਕ ਸੁਧਾਰਾਂ ਅਤੇ ਜਾਨਵਰਾਂ ਦੀ ਭਲਾਈ ਅਤੇ ਸੁਰੱਖਿਆ ਦੁਆਰਾ ਸੰਭਵ ਹੋਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਰਵਾਇਤੀ ਖੇਡ ਦੀ ਵਾਪਸੀ ਨਾ ਸਿਰਫ਼ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਦੀ ਹੈ ਬਲਕਿ ਨੌਜਵਾਨ ਪੀੜ੍ਹੀ ਵਿੱਚ ਰਵਾਇਤੀ ਪੇਂਡੂ ਖੇਡਾਂ ਲਈ ਨਵਾਂ ਉਤਸ਼ਾਹ ਵੀ ਜਗਾਉਂਦੀ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਖੇਡਾਂ ਨੌਜਵਾਨਾਂ ਨੂੰ ਖੇਡ ਮੈਦਾਨਾਂ ਵੱਲ ਵਾਪਸ ਖਿੱਚਣਗੀਆ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਬਹੁਤ ਜ਼ਿਆਦਾ ਮੋਬਾਈਲ ਦੀ ਵਰਤੋਂ ਤੋਂ ਦੂਰ ਕਰਨਗੀਆਂ।  ਉਨ੍ਹਾਂ ਨੇ ਇਨ੍ਹਾਂ ਖੇਡਾਂ ਨਾਲ ਲੋਕਾਂ ਦੇ ਡੂੰਘੇ ਭਾਵਨਾਤਮਕ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਖੇਡਾਂ ਪੰਜਾਬ ਦੇ ਸੱਭਿਆਚਾਰ, ਵਿਰਾਸਤ ਨੂੰ ਜ਼ਿੰਦਾ ਅਤੇ ਬਰਕਰਾਰ ਰੱਖਣ ਵਿੱਚ ਸਹਾਇਤਾ ਕਰਦੀਆ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਨੌਜਵਾਨਾਂ ਨੂੰ ਇਨ੍ਹਾਂ ਪਰੰਪਰਾਵਾਂ ਨਾਲ ਦੁਬਾਰਾ ਜੋੜੀਏ ਖਾਸ ਕਰਕੇ ਅਜਿਹੇ ਸਮੇਂ ਵਿੱਚ ਜਦੋਂ ਰੀਲ ਸੱਭਿਆਚਾਰ ਅਤੇ ਡਿਜੀਟਲ ਭਟਕਣਾ ਨੇ ਉਨ੍ਹਾਂ ਨੂੰ ਅਸਲੀ ਪੰਜਾਬੀ ਜੜ੍ਹਾਂ ਤੋਂ ਦੂਰ ਕਰ ਦਿੱਤਾ ਹੈ।

ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਸ਼ੁਰੂਆਤ ਨੇ ਪੰਜਾਬ ਭਰ ਵਿੱਚ ਇੱਕ ਤਾਜ਼ਾ ਖੇਡ ਭਾਵਨਾ ਭਰੀ ਹੈ ਜਿਸ ਨਾਲ ਪੇਂਡੂ ਜੋਸ਼ ਅਤੇ ਸੱਭਿਆਚਾਰਕ ਪਛਾਣ ਦੇ ਪ੍ਰਤੀਕ ਵਜੋਂ ਪੇਂਡੂ ਓਲੰਪਿਕ ਕਿਲਾ ਰਾਏਪੁਰ ਦੀ ਸ਼ਾਨ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਜ਼ਨ ਦੇ ਤਹਿਤ, ਅਸੀਂ ਪਿਛਲੀਆਂ ਚੁਣੌਤੀਆਂ ਨੂੰ ਪਾਰ ਕਰਕੇ ਇਸ ਸ਼ਾਨਦਾਰ ਖੇਡਾਂ ਨੂੰ ਸਹੀ ਸੁਰੱਖਿਆ ਪ੍ਰਬੰਧਾਂ ਨਾਲ ਵਾਪਸ ਲਿਆਂਦਾ ਹੈ ਅਤੇ ਅੱਜ ਲੋਕਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖ ਕੇ ਪਤਾ ਲੱਗਦਾ ਹੈ ਕਿ ਇਹ ਕੋਸ਼ਿਸ਼ ਦੇ ਸ਼ਲਾਘਾਯੋਗ ਹੈ।”

Tags: latest newslatest Updatepro punjab tvpropunjabtvpunjab newspunjabi news
Share196Tweet123Share49

Related Posts

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਯੂਪੀ ਨੂੰ ਮਿਲੀ ਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ ਦੀ ਸੌਗਾਤ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਬੰਬੇ ਹਾਈ ਕੋਰਟ ਨੇ 20 ਸਾਲਾਂ ਲਈ ਮੁਲਤਵੀ ਕੀਤੀ ਮਾਣਹਾਨੀ ਮਾਮਲੇ ਦੀ ਸੁਣਵਾਈ

ਅਪ੍ਰੈਲ 29, 2026
Load More

Recent News

ਸੁਤੰਤਰਤਾ ਸੰਗਰਾਮੀਆਂ ਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ : ਮੋਹਿੰਦਰ ਭਗਤ

ਅਪ੍ਰੈਲ 29, 2026

ਵੱਡੀ ਖ਼ਬਰ: 5 ਮਈ ਨੂੰ ਰਾਸ਼ਟਰਪਤੀ ਨੂੰ ਮਿਲਣਗੇ CM ਭਗਵੰਤ ਮਾਨ

ਅਪ੍ਰੈਲ 29, 2026

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਯੂਪੀ ਨੂੰ ਮਿਲੀ ਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ ਦੀ ਸੌਗਾਤ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.