ਸ਼ਨੀਵਾਰ, ਜੁਲਾਈ 11, 2026 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ

by Pro Punjab Tv
ਅਪ੍ਰੈਲ 30, 2026
in Featured, Featured News, ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼ (21) ਵਾਸੀ ਪਿੰਡ ਲਹੂਕਾ, ਤਰਨ ਤਾਰਨ ਅਤੇ ਤਰਸੇਮ ਸਿੰਘ ਉਰਫ਼ ਕੈਰੋਂ ਉਰਫ਼ ਪਹਿਲਵਾਨ (31) ਵਾਸੀ ਮੁਹੱਲਾ ਜਸਵੰਤ ਸਿੰਘ ਨਗਰ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ 9 ਐਮਐਮ ਗਲੌਕ (ਆਸਟਰੀਆ ਦੇ ਬਣੇ ਹੋਏ) ਅਤੇ ਦੋ .30 ਬੋਰ ਦੇ ਪਿਸਤੌਲ (ਚੀਨ ਦੇ ਬਣੇ ਹੋਏ) ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਡਰੋਨ ਰਾਹੀਂ ਭੇਜੀ ਜਾਂਦੀ ਸੀ ਜਿਸ ਨੂੰ ਬਾਅਦ ਵਿੱਚ ਉਕਤ ਮੁਲਜ਼ਮਾਂ ਵੱਲੋਂ ਪ੍ਰਾਪਤ ਕਰਕੇ ਅੱਗੇ ਸਪਲਾਈ ਕੀਤਾ ਜਾਂਦਾ ਸੀ।

ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ, ਮੁਲਜ਼ਮ ਅਰਸ਼ਦੀਪ ਉਰਫ਼ ਅਰਸ਼ ਨੂੰ 2.6 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਗਲੇਰੀ ਕਾਰਵਾਈ ਦੌਰਾਨ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਸਹਿ-ਮੁਲਜ਼ਮ ਤਰਸੇਮ ਉਰਫ਼ ਕੈਰੋਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 1.5 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਜਾਂਚ ਮੁਤਾਬਕ ਮੁਲਜ਼ਮ ਤਰਸੇਮ ਉਰਫ਼ ਕੈਰੋਂ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ, ਜੇਲ੍ਹ ਐਕਟ ਅਤੇ ਇਰਾਦਾ ਕਤਲ ਤਹਿਤ 16 ਅਪਰਾਧਿਕ ਮਾਮਲੇ ਦਰਜ ਹਨ ਅਤੇ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਕ੍ਰਿਸ਼ਨ ਜੰਡਿਆਲਾ ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਦਾ ਸਾਥੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਵੀ ਖੁਲਾਸਾ ਹੋਇਆ ਹੈ ਕਿ ਗੈਂਗਸਟਰ ਗੁਰਪ੍ਰੀਤ ਉਰਫ਼ ਕ੍ਰਿਸ਼ਨ ਜੰਡਿਆਲਾ ਨੇ ਤਰਸੇਮ ਨੂੰ ਜਾਅਲੀ ਪਾਸਪੋਰਟ ਬਣਵਾਉਣ ਅਤੇ ਉਸਨੂੰ ਵਿਦੇਸ਼ ਭੇਜਣ ਦਾ ਲਾਲਚ ਦੇ ਕੇ ਆਪਣੇ ਲਈ ਕੰਮ ਕਰਨ ਲਈ ਕਿਹਾ ਸੀ।

ਇਸ ਸਬੰਧੀ, ਐਫਆਈਆਰ ਨੰਬਰ 68 ਮਿਤੀ 26-04-2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21-ਬੀ, 21-ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

Tags: Cross-border smuggling module busted; Two arrested with 4 kg heroin and four pistolslatest newsLatest News Pro Punjab Tvlatest punjabi news pro punjab tvpro punjab tv
Share200Tweet125Share50

Related Posts

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.