ਸੋਮਵਾਰ, ਅਕਤੂਬਰ 12, 2026 01:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਲਿਆਈ ਰੰਗ, ਪੰਜਾਬ ਨੇ ਕੇਰਲਾ ਨੂੰ ਪਛਾੜ ਕੇ ਮੋਹਰੀ ਸਥਾਨ ਕੀਤਾ ਹਾਸਲ*

ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ।

by Pro Punjab Tv
ਮਈ 11, 2026
in Featured News, ਪੰਜਾਬ
0

ਪੰਜਾਬ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਦੇਸ਼ ਦੇ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ। ਨੀਤੀ (ਨੈਸ਼ਨਲ ਇੰਸਟੀਚਿਊਸ਼ਨ ਫਾਰ ਟ੍ਰਾਂਸਫਾਰਮਿੰਗ ਇੰਡੀਆ) ਆਯੋਗ ਦੀ ਨਵੀਂ ਰਿਪੋਰਟ ਵਿੱਚ ਭਗਵੰਤ ਮਾਨ ਸਰਕਾਰ ਦੇ ਸਿੱਖਿਆ ਸੁਧਾਰਾਂ ਨੂੰ ਕੌਮੀ ਦਰਜਾਬੰਦੀ ਵਿੱਚ ਸਿਖਰਲਾ ਸਥਾਨ ਦਿੱਤਾ ਗਿਆ ਹੈ।

ਰਿਪੋਰਟ ਮੁਤਾਬਕ ਪੰਜਾਬ ਨੂੰ ਬੁਨਿਆਦੀ ਸਿੱਖਿਆ, ਡਿਜੀਟਲ ਬੁਨਿਆਦੀ ਢਾਂਚੇ ਅਤੇ ਸਕੂਲੀ ਸਹੂਲਤਾਂ ਵਿੱਚ ਪਹਿਲਾ ਦਰਜਾ ਦਿੱਤਾ ਗਿਆ ਹੈ। ਸੂਬੇ ਨੇ ਭਾਸ਼ਾ ਅਤੇ ਗਣਿਤ ਵਿੱਚ ਕੇਰਲ ਨਾਲੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਇੰਟਰਨੈਟ ਪਹੁੰਚ ਅਤੇ ਕੰਪਿਊਟਰਾਂ ਦੀ ਉਪਲਬਧਤਾ ਵਿੱਚ ਵੀ ਵੱਡੇ ਪੱਧਰ ‘ਤੇ ਵਿਸਤਾਰ ਕੀਤਾ ਗਿਆ ਹੈ।

ਇੱਕ ਵੀਡੀਓ ਸੰਦੇਸ਼ ਰਾਹੀਂ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “‘ਜੋ ਬੀਜੋਗੇ ਉਹੀ ਵੱਢੋਗੇ’ ਦੇ ਕਥਨ ਅਨੁਸਾਰ, ਸੂਬੇ ਨੇ ਸਿੱਖਿਆ ਵਿੱਚ ਇਮਾਨਦਾਰੀ ਨਾਲ ਨਿਵੇਸ਼ ਕੀਤਾ ਹੈ। ਸੂਬਾ ਸਰਕਾਰ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਨੂੰ ਅਪਗ੍ਰੇਡ ਕੀਤਾ, ਸਿਸਟਮ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮਾਂ ਦੀ ਸ਼ੁਰੂਆਤ ਕੀਤੀ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ। ਅੱਜ ਉਨ੍ਹਾਂ ਯਤਨਾਂ ਨੂੰ ਬੂਰ ਪੈ ਗਿਆ ਹੈ। ਸੂਬਾ ਸਰਕਾਰ ਨੇ ਬਿਹਤਰ ਨਿਵੇਸ਼ ਕੀਤਾ, ਜਿਸ ਦੇ ਹੁਣ ਸ਼ਾਨਦਾਰ ਨਤੀਜੇ ਮਿਲ ਰਹੇ ਹਨ।”

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਦੀ ਪ੍ਰਾਪਤੀ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਨੀਤੀ ਆਯੋਗ, ਭਾਰਤ ਸਰਕਾਰ ਦੇ ਪ੍ਰਮੁੱਖ ਅਦਾਰਿਆਂ ਵਿੱਚੋਂ ਇੱਕ ਹੈ ਜਿਸ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ। ਇਹਨਾਂ ਅੰਕੜਿਆਂ ਮੁਤਾਬਕ ਪੰਜਾਬ ਨੇ ਕੇਰਲ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਤੀਜੀ ਜਮਾਤ ਦੀ ਭਾਸ਼ਾ ਵਿੱਚ ਪੰਜਾਬ ਨੇ 82 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 75 ਫ਼ੀਸਦ ਅੰਕ ਪ੍ਰਾਪਤ ਕੀਤੇ। ਇਸੇ ਤਰ੍ਹਾਂ, ਤੀਜੀ ਜਮਾਤ ਦੇ ਗਣਿਤ ਵਿੱਚ, ਪੰਜਾਬ ਨੇ 78 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 70 ਫ਼ੀਸਦ ਅੰਕ ਪ੍ਰਾਪਤ ਕੀਤੇ ਅਤੇ ਨੌਵੀਂ ਜਮਾਤ ਦੇ ਗਣਿਤ ਵਿੱਚ ਪੰਜਾਬ ਨੇ 52 ਫ਼ੀਸਦ ਅੰਕ ਪ੍ਰਾਪਤ ਕੀਤੇ ਜਦੋਂ ਕਿ ਕੇਰਲਾ ਨੇ 45 ਫ਼ੀਸਦ ਅੰਕ ਪ੍ਰਾਪਤ ਕੀਤੇ।”

ਪੰਜਾਬ ਦੀ ਡਿਜੀਟਲ ਸਿੱਖਿਆ ਪ੍ਰਗਤੀ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਡਿਜੀਟਲ ਸਿੱਖਿਆ ਵਿੱਚ ਵੀ ਪੰਜਾਬ ਹਰਿਆਣਾ ਤੋਂ ਅੱਗੇ ਹੈ। ਸਮਾਰਟ ਕਲਾਸਰੂਮਾਂ ਵਿੱਚ, ਪੰਜਾਬ ਨੇ 80.1 ਫ਼ੀਸਦ ਅੰਕ ਪ੍ਰਾਪਤ ਕੀਤੇ ਹਨ ਜਦੋਂ ਕਿ ਹਰਿਆਣਾ 50.3 ਫ਼ੀਸਦ ‘ਤੇ ਰਿਹਾ। ਸਕੂਲਾਂ ਵਿੱਚ ਇੰਟਰਨੈੱਟ ਸਹੂਲਤਾਂ ਦੇ ਮਾਮਲੇ ਵਿੱਚ, ਪੰਜਾਬ 88.9 ਫ਼ੀਸਦ ‘ਤੇ ਹੈ ਜਦੋਂ ਕਿ ਹਰਿਆਣਾ 78.9 ਫ਼ੀਸਦ ‘ਤੇ ਹੈ। ਸਕੂਲਾਂ ਵਿੱਚ ਬਿਜਲੀ ਦੀ ਉਪਲੱਬਧਾ ਦੇ ਸਬੰਧ ਵਿੱਚ ਪੰਜਾਬ ਨੇ 99.9 ਫ਼ੀਸਦ ਅੰਕ ਹਾਸਲ ਕੀਤੇ ਜਦੋਂ ਕਿ ਸਕੂਲਾਂ ਵਿੱਚ ਕੰਪਿਊਟਰ ਦੀ ਉਪਲਬਧਤਾ ਸਬੰਧੀ 99 ਫ਼ੀਸਦ ਅੰਕ ਹਾਸਲ ਕੀਤੇ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਸੀ ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਕੇਰਲਾ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।”

ਸਿੱਖਿਆ ਖੇਤਰ ਦੇ ਭਾਈਵਾਲਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਮੈਂ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਾ ਹਾਂ। ਇਹਨਾਂ ਅੰਕੜਿਆਂ ਨੂੰ ਵੇਖ ਕੇ ਮੈਨੂੰ ਬੇਹੱਦ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਬਣ ਕੇ ਉਭਰਿਆ ਹੈ। ਤੀਜੀ, ਪੰਜਵੀਂ ਅਤੇ ਨੌਵੀਂ ਜਮਾਤ ਦੇ ਸਰਵੇਖਣ ਦੇ ਨਤੀਜਿਆਂ ਨੇ ਪੰਜਾਬ ਨੂੰ ਪਹਿਲੇ ਸਥਾਨ ‘ਤੇ ਲਿਆਂਦਾ ਹੈ ਕਿਉਂਕਿ ਇਹ ਚਾਰ ਸਾਲਾਂ ਦੀ ਨਿਰੰਤਰ ਮਿਹਨਤ ਦਾ ਨਤੀਜਾ ਹੈ। ਪਿਛਲੇ ਚਾਰ ਸਾਲਾਂ ਤੋਂ ਸੂਬਾ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਸਿੱਖਿਆ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ, ਜਿਸ ਸਦਕਾ ਅੱਜ ਪੰਜਾਬ ਸਿਖਰ ‘ਤੇ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਇਹ ਸੁਨੇਹਾ ਵਿਸ਼ੇਸ਼ ਤੌਰ ‘ਤੇ ਸਾਰੇ ਭਾਈਵਾਲਾਂ ਨੂੰ ਵਧਾਈ ਦੇਣ ਲਈ ਭੇਜਿਆ ਹੈ। ਮੈਂ ਸਾਰੇ ਮਾਪਿਆਂ, ਅਧਿਆਪਕਾਂ, ਸਿੱਖਿਆ ਮੰਤਰੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਹਰ ਮੈਂਬਰ ਅਤੇ ਸਿੱਖਿਆ ਖੇਤਰ ਨਾਲ ਜੁੜੇ ਸਾਰਿਆਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਿੱਖਿਆ ਖੇਤਰ ਵਿੱਚ ਪੰਜਾਬ ਦਾ ਮੋਹਰੀ ਬਣਨਾ ਉਨ੍ਹਾਂ ਦੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਹੌਲੀ ਹੌਲੀ ਪਰ ਯਕੀਨੀ ਤੌਰ ‘ਤੇ ਪੰਜਾਬ ਹਰ ਖੇਤਰ ਵਿੱਚ ਨੰਬਰ ਇੱਕ ਬਣ ਜਾਵੇਗਾ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

Tags: latest newslatest Updatepro punjab tvpropunjabnewspunjab governmentpunjab newspunjabi news
Share202Tweet126Share50

Related Posts

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.