ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ CBI ਨੇ ਇੱਕ ਨਿੱਜੀ ਵਿਅਕਤੀ ਨੂੰ ਕਾਬੂ ਕੀਤਾ ਹੈ ਅਤੇ ਇਸ ਮਾਮਲੇ ਦੀ ਜਾਂਚ ਇਸ ਵੇਲੇ ਸਰਗਰਮੀ ਨਾਲ ਚੱਲ ਰਹੀ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇਕਰ ਜਾਂਚ ਦੌਰਾਨ ਬਿਊਰੋ ਨਾਲ ਸਬੰਧਿਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦਾ ਨਾਮ ਸਾਹਮਣੇ ਆਉਂਦਾ ਹੈ, ਤਾਂ ਵਿਜੀਲੈਂਸ ਬਿਊਰੋ ਸੀਬੀਆਈ ਨੂੰ ਹਰ ਪੱਖੋਂ ਪੂਰਨ ਸਹਿਯੋਗ ਦੇਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਵਿਭਾਗ ਕਾਨੂੰਨ ਦੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦਾ ਅੜਿੱਕਾ ਨਹੀਂ ਬਣੇਗਾ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦਿੱਤਾ ਜਾਵੇਗਾ।







