ਵੀਰਵਾਰ, ਜੁਲਾਈ 16, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ।

by Pro Punjab Tv
ਮਈ 13, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ।

ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ ‘ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁਣ ਫੌਜੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਅਹਿਮੀਅਤ ਘਟਾ ਕੇ ਕੇਂਦਰ ਨੇ ਆਪਣੀ ਸੰਕੀਰਣ ਸੋਚ ਦਾ ਇੱਕ ਹੋਰ ਸਬੂਤ ਪੇਸ਼ ਕਰ ਦਿੱਤਾ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਅਸੀਂ ਕਿਸੇ ਭਾਸ਼ਾ ਦੇ ਵਿਰੋਧ ਵਿੱਚ ਨਹੀਂ ਹਾਂ, ਪਰ ਪੰਜਾਬ ਦੀ ਧਰਤੀ ‘ਤੇ ਪੰਜਾਬੀ ਭਾਸ਼ਾ ਨੂੰ ਦੂਜੇ ਦਰਜੇ ‘ਤੇ ਧੱਕਣਾ ਬਰਦਾਸ਼ਤ ਤੋਂ ਬਾਹਰ ਹੈ। ਅਸੀਂ ਆਪਣੀ ‘ਮਾਂ ਬੋਲੀ’ ਨੂੰ ਪਹਿਲ ਦੇਣ ਵਾਲੇ ਲੋਕ ਹਾਂ ਅਤੇ ਇਸ ਦੇ ਮਾਨ-ਸਨਮਾਨ ਦੀ ਰੱਖਿਆ ਲਈ ਕਿਸੇ ਵੀ ਹੱਦ ਤੱਕ ਅੜਨ ਅਤੇ ਲੜਨ ਲਈ ਤਿਆਰ ਹਾਂ। ਇਹ ਫੈਸਲਾ ਨਾ ਸਿਰਫ ਭਾਸ਼ਾਈ ਵਿਤਕਰਾ ਹੈ, ਸਗੋਂ ਪੰਜਾਬ ਦੀਆਂ ਸੱਭਿਆਚਾਰਕ ਜੜ੍ਹਾਂ ਨੂੰ ਕੱਟਣ ਦੀ ਇੱਕ ਡੂੰਘੀ ਸਾਜ਼ਿਸ਼ ਹੈ।

ਪੰਨੂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਫੈਸਲੇ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਪੰਜਾਬੀ ਆਪਣੀ ਮਾਂ ਬੋਲੀ ਦੇ ਅਪਮਾਨ ਖਿਲਾਫ ਹਮੇਸ਼ਾ ਇੱਕਜੁੱਟ ਰਹੇ ਹਨ ਅਤੇ ਭਵਿੱਖ ਵਿੱਚ ਵੀ ਕੇਂਦਰ ਦੀਆਂ ਇਨ੍ਹਾਂ ਤਾਨਾਸ਼ਾਹੀ ਨੀਤੀਆਂ ਦਾ ਜ਼ੋਰਦਾਰ ਵਿਰੋਧ ਜਾਰੀ ਰਹੇਗਾ।

Tags: latest newslatest Updatepro punjab tvpropunjabnewspropunjabtvpunjab newspunjabi news
Share201Tweet126Share50

Related Posts

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ਅਮਨ ਅਰੋੜਾ ਨੇ ਚਾਰ ਦਿਨਾਂ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਕੀਤਾ ਉਜਾਗਰ

ਜੁਲਾਈ 15, 2026
Load More

Recent News

ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖਿਆ ਪੱਤਰ

ਜੁਲਾਈ 15, 2026

ਕੈਬਨਿਟ ‘ਚ ਵੱਡਾ ਫੇਰਬਦਲ: ਮੁੱਖ ਮੰਤਰੀ ਨੇ ਇਸ ਮੰਤਰੀ ਤੋਂ ਵਾਪਸ ਲਿਆ ਵਿਭਾਗ

ਜੁਲਾਈ 15, 2026

ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, ਦੋ ਮੁਲਜ਼ਮ 30 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਜੁਲਾਈ 15, 2026

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ

ਜੁਲਾਈ 15, 2026

ਪੰਜਾਬ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਏਗੀ, ਸਾਲ ਭਰ ਧਾਰਮਿਕ ਅਤੇ ਸੱਭਿਆਚਾਰਕ ਸਮਾਗਮ ਹੋਣਗੇ

ਜੁਲਾਈ 15, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result