ਸ਼ੁੱਕਰਵਾਰ, ਮਈ 15, 2026 12:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ 'ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ 'ਤੇ ਸਹਿਮਤ ਹੋਈਆਂ।

by Pro Punjab Tv
ਮਈ 15, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Tags: latest newspro punjab tvpropunjabnewspropunjabtvpunjabpunjab newspunjabi news
Share198Tweet124Share50

Related Posts

ਯੂਪੀ ਵਿੱਚ ਤੂਫਾਨ ਕਾਰਨ ਭਾਰੀ ਤਬਾਹੀ; ਦੋ ਦਿਨਾਂ ‘ਚ 111 ਲੋਕਾਂ ਦੀ ਮੌਤ

ਮਈ 15, 2026

ਅੱਜ ਤੋਂ ਸ਼ੁਰੂ ਹੋਵੇਗਾ PM ਮੋਦੀ ਦਾ ਵਿਦੇਸ਼ ਦਾ 5 ਦਿਨਾਂ ਦੌਰਾ

ਮਈ 15, 2026

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026
Load More

Recent News

ਯੂਪੀ ਵਿੱਚ ਤੂਫਾਨ ਕਾਰਨ ਭਾਰੀ ਤਬਾਹੀ; ਦੋ ਦਿਨਾਂ ‘ਚ 111 ਲੋਕਾਂ ਦੀ ਮੌਤ

ਮਈ 15, 2026

ਅੱਜ ਤੋਂ ਸ਼ੁਰੂ ਹੋਵੇਗਾ PM ਮੋਦੀ ਦਾ ਵਿਦੇਸ਼ ਦਾ 5 ਦਿਨਾਂ ਦੌਰਾ

ਮਈ 15, 2026

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.