2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹੱਲਚਲ ਹੋਈ ਹੈ। ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਆਗੂ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰਦਿਆਂ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਵੀਡੀਓ ਸੁਨੇਹਾ ਸਾਂਝਾ ਕਰਕੇੇ ਇਹ ਜਾਣਕਾਰੀ ਸਾਂਝੀ ਕੀਤੀ ਕਿ ’ਮੈਂ’ਤੁਸੀਂ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ’ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਰਿਹਾ ਹਾਂ।”










