ਵੀਰਵਾਰ, ਮਈ 21, 2026 11:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ।

by Pro Punjab Tv
ਮਈ 21, 2026
in Featured News, ਪੰਜਾਬ
0

ਹਲਵਾਰਾ ਏਅਰਪੋਰਟ ਤੋਂ ਉਡਾਣਾਂ ਦੀ ਸ਼਼ੁਰੂਆਤ ਪੰਜਾਬ ਲਈ ਆਰਥਿਕ ਵਿਕਾਸ, ਕੁਨੈਕਟੀਵਿਟੀ ਅਤੇ ਤਰੱਕੀ ਦੇ ਨਵੇਂ ਯੁੱਗ ਦੀ ਸ਼਼ੁਰੂਆਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਦੇ ਦ੍ਰਿੜ੍ਹ ਯਤਨਾਂ ਅਤੇ ਵਿੱਤੀ ਵਚਨਬੱਧਤਾ ਸਦਕਾ ਮੁਕੰਮਲ ਹੋਇਆ ਇਹ ਲੰਬੇ ਸਮੇਂ ਤੋਂ ਲਟਕ ਰਿਹਾ ਪ੍ਰੋਜੈਕਟ ਪੂਰੇ ਖੇਤਰ ਵਿੱਚ ਵਪਾਰ, ਉਦਯੋਗ, ਨਿਵੇਸ਼ ਅਤੇ ਰੋਜ਼ਗਾਰ ਨੂੰ ਹੁਲਾਰਾ ਦੇਵੇਗਾ। ਉਡਾਣਾਂ ਸ਼਼ੁਰੂ ਹੋਣ ਤੋਂ ਬਾਅਦ ਪਹਿਲੀ ਵਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਏਅਰਪੋਰਟ ਟਰਮੀਨਲ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਸ ਹਵਾਈ ਅੱਡੇ ਦੀ ਸ਼਼ੁਰੂਆਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਲਿਆਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਪੰਜਾਬ ਸਰਕਾਰ ਵੱਲੋਂ ਹਵਾਈ ਅੱਡੇ ਦੇ ਵਿਕਾਸ ’ਤੇ ਲਗਪਗ 54.67 ਕਰੋੜ ਰੁਪਏ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਲਵਾਰਾ ਤੋਂ ਨਿਯਮਤ ਉਡਾਣਾਂ ਸ਼਼ੁਰੂ ਹੋਣ ਨਾਲ ਨਾ ਸਿਰਫ਼ ਪੰਜਾਬ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ, ਸਗੋਂ ਸੂਬੇ ਵਿੱਚ ਉਦਯੋਗਿਕ ਨਿਵੇਸ਼ ਅਤੇ ਵਪਾਰਕ ਗਤੀਵਿਧੀਆਂ ਲਈ ਵੀ ਨਵੇਂ ਰਾਹ ਖੁੱਲ੍ਹਣਗੇ। ਸੁਤੰਤਰਤਾ ਸੰਗਰਾਮੀਆਂ ਅਤੇ ਮਹਾਨ ਸੰਤਾਂ ਦੀ ਵਿਰਾਸਤ ਦਾ ਸਨਮਾਨ ਕਰਨ ਦੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਣਥੱਕ ਯਤਨਾਂ ਸਦਕਾ ਮੋਹਾਲੀ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਅਤੇ ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ’ਤੇ ਰੱਖੇ ਜਾਣ ਤੋਂ ਬਾਅਦ ਹੁਣ ਹਲਵਾਰਾ ਏਅਰਪੋਰਟ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਉਣਗੇ।

ਹਵਾਈ ਅੱਡੇ ਦੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਹਵਾਈ ਅੱਡਾ ਹੁਣ ਸ਼ੁਰੂ ਹੋ ਗਿਆ ਹੈ। ਇਸ ਕਦਮ ਦੇ ਪਿੱਛੇ ਇੱਕੋ ਇੱਕ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੇ ਲੋਕਾਂ ਨੂੰ ਸੁਰੱਖਿਅਤ, ਕਿਫ਼ਾਇਤੀ ਅਤੇ ਆਰਾਮਦਾਇਕ ਹਵਾਈ ਸਫ਼ਰ ਦੀ ਸਹੂਲਤ ਮਿਲ ਸਕੇ।”

ਉਨ੍ਹਾਂ ਅੱਗੇ ਕਿਹਾ, “ਇਹ ਹਵਾਈ ਅੱਡਾ ਇਸ ਖੇਤਰ ਦੇ ਨਾਲ-ਨਾਲ ਦੇਸ਼ ਦੇ ਹੋਰ ਹਿੱਸਿਆਂ ਦੇ ਉੱਦਮੀਆਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਪੰਜਾਬ ਆਉਣ-ਜਾਣ ਵਿੱਚ ਮਦਦ ਕਰੇਗਾ, ਜਿਸ ਨਾਲ ਵਪਾਰ, ਕਾਰੋਬਾਰ ਅਤੇ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ।”

ਪਹਿਲਾਂ ਦਰਪੇਸ਼ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦਿੱਲੀ-ਐਨ.ਸੀ.ਆਰ. ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਲੋਕਾਂ, ਖ਼ਾਸ ਕਰਕੇ ਉਦਯੋਗਪਤੀਆਂ ਨੂੰ ਸੜਕ ਰਸਤੇ ਦੇਸ਼ ਦੀ ਰਾਜਧਾਨੀ ਜਾਣ ਸਮੇਂ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਨਾਲ ਨਾ ਸਿਰਫ਼ ਬੇਲੋੜੀ ਖੱਜਲ-ਖ਼ੁਆਰੀ ਹੁੰਦੀ ਸੀ, ਸਗੋਂ ਸਮੇਂ, ਪੈਸੇ ਅਤੇ ਊਰਜਾ ਦਾ ਵੀ ਵੱਡਾ ਨੁਕਸਾਨ ਹੁੰਦਾ ਸੀ।”

ਉਨ੍ਹਾਂ ਅੱਗੇ ਕਿਹਾ, “ਇਸ ਹਵਾਈ ਅੱਡੇ ਦੇ ਚਾਲੂ ਹੋਣ ਨਾਲ ਖੇਤਰ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਦੁਨੀਆ ਭਰ ਦੇ ਪ੍ਰਮੁੱਖ ਉੱਦਮੀ ਪੰਜਾਬ ਵਿੱਚ ਵੱਡਾ ਨਿਵੇਸ਼ ਕਰਨ ਲਈ ਆਕਰਸ਼ਿਤ ਹੋਣਗੇ।”

ਹਵਾਈ ਅੱਡੇ ਦੇ ਆਰਥਿਕ ਪ੍ਰਭਾਵ `ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹਵਾਈ ਅੱਡਾ ਪੰਜਾਬ ਵਿੱਚ ਉਦਯੋਗੀਕਰਨ ਨੂੰ ਤੇਜ਼ ਕਰਨ ਵਿੱਚ ਮਦਦਗਾਰ ਵਜੋਂ ਕੰਮ ਕਰੇਗਾ ਅਤੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਹੋਰ ਮਜ਼ਬੂਤੀ ਨਾਲ ਸਥਾਪਿਤ ਕਰੇਗਾ।”

ਕੁਨੈਕਟੀਵਿਟੀ ਨੂੰ ਬਿਹਤਰ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਯਾਤਰੀਆਂ ਦੀ ਸਹੂਲਤ ਲਈ ਜਲਦੀ ਹੀ ਹਲਵਾਰਾ ਹਵਾਈ ਅੱਡੇ ਤੋਂ ਹੋਰ ਉਡਾਣਾਂ ਸ਼਼ੁਰੂ ਕੀਤੀਆਂ ਜਾਣਗੀਆਂ। ਬਿਹਤਰ ਹਵਾਈ ਕੁਨੈਕਟੀਵਿਟੀ ਪੰਜਾਬ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਸੂਬੇ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਵਿੱਚ ਅਹਿਮ ਭੂਮਿਕਾ ਨਿਭਾਏਗੀ।”

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਲਵਾਰਾ ਹਵਾਈ ਅੱਡੇ ਦਾ ਨਾਂ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਨੂੰ ਭਾਰਤ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਏਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਮਹਿਜ਼ 19 ਸਾਲ ਦੀ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੇ ਲੱਖਾਂ ਲੋਕਾਂ ਨੂੰ ਬ੍ਰਿਟਿਸ਼ ਸਾਮਰਾਜਵਾਦ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ।”

 

ਉਨ੍ਹਾਂ ਕਿਹਾ, “ਸ਼ਹੀਦ-ਏ-ਆਜ਼ਮ ਭਗਤ ਸਿੰਘ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਆਪਣਾ ਰੋਲ ਮਾਡਲ ਮੰਨਦੇ ਸਨ। ਹਲਵਾਰਾ ਹਵਾਈ ਅੱਡੇ ਦਾ ਨਾਮ ਉਨ੍ਹਾਂ ਦੇ ਨਾਂ ‘ਤੇ ਰੱਖਣਾ ਉਸ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜੋ ਇਸ ਖੇਤਰ ਨਾਲ ਸਬੰਧਤ ਸਨ ਅਤੇ ਜੋ ਪਹਿਲਾਂ ਹਵਾਬਾਜ਼ੀ ਦੀ ਪੜ੍ਹਾਈ ਕਰਨ ਲਈ ਬਰਕਲੇ ਯੂਨੀਵਰਸਿਟੀ ਗਏ ਅਤੇ ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਹਿੱਸਾ ਲੈਣ ਲਈ ਵਾਪਸ ਪਰਤੇ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਮਿੱਟੀ ਦੇ ਹਰ ਕਿਣਕੇ ਵਿੱਚ ਉਨ੍ਹਾਂ ਦੀ ਮਹਾਨ ਵਿਰਾਸਤ ਸਮੋਈ ਹੈ। ਪੰਜਾਬ ਵਿਧਾਨ ਸਭਾ ਨੇ 22 ਮਾਰਚ, 2023 ਨੂੰ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀ, ਜਿਸ ਵਿੱਚ ਭਾਰਤ ਸਰਕਾਰ ਨੂੰ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ, ਲੁਧਿਆਣਾ ਵਿਖੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਦੀ ਬੇਨਤੀ ਕੀਤੀ ਗਈ ਸੀ।”

 

ਭਾਰਤ ਦੇ ਆਜ਼ਾਦੀ ਸੰਗਰਾਮ ਵਿੱਚ ਉਨ੍ਹਾਂ ਦੇ ਵੱਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਸ਼ਹੀਦ ਕਰਤਾਰ ਸਿੰਘ ਸਰਾਭਾ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਗ਼ਦਰ ਪਾਰਟੀ ਦੇ ਆਗੂ ਵਜੋਂ ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਭਾਰਤ ਦੀ ਆਜ਼ਾਦੀ ਲਈ ਅਣਥੱਕ ਯਤਨ ਕੀਤੇ।”

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਪਹਿਲਾਂ, ਪੰਜਾਬ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਗਿਆ ਸੀ। ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣਾ ਸਾਡੇ ਸ਼ਹੀਦਾਂ ਪ੍ਰਤੀ ਇੱਕ ਹੋਰ ਨਿਮਰ ਸ਼ਰਧਾਂਜਲੀ ਹੋਵੇਗੀ।”

 

ਉਨ੍ਹਾਂ ਅੱਗੇ ਕਿਹਾ, “ਸ਼ਹੀਦਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੰਭਾਲਣ ਲਈ ਹਵਾਈ ਅੱਡਿਆਂ, ਯੂਨੀਵਰਸਿਟੀਆਂ ਅਤੇ ਸੰਸਥਾਵਾਂ ਦਾ ਨਾਂ ਮਹਾਨ ਸ਼ਹੀਦਾਂ ਅਤੇ ਸ਼ਖਸੀਅਤਾਂ ਦੇ ਨਾਂ ‘ਤੇ ਰੱਖਣਾ ਸਾਡੀ ਸਰਕਾਰ ਦੀ ਅਹਿਮ ਪਹਿਲਕਦਮੀ ਰਹੀ ਹੈ। ਆਦਮਪੁਰ ਹਵਾਈ ਅੱਡੇ ਦਾ ਨਾਂ ਵੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂ ‘ਤੇ ਰੱਖਿਆ ਗਿਆ ਹੈ।”

 

ਹਵਾਬਾਜ਼ੀ ਸਿਖਲਾਈ ਸੰਸਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਨੌਜਵਾਨ ਪਾਇਲਟਾਂ ਨੂੰ ਸਿਖਲਾਈ ਦੇਣ ਲਈ ਸਾਹਨੇਵਾਲ ਹਵਾਈ ਅੱਡੇ ਦੀ ਇਮਾਰਤ ਦੀ ਵਰਤੋਂ ਸਬੰਧੀ ਵੀ ਠੋਸ ਯਤਨ ਕੀਤੇ ਜਾਣਗੇ। ਨੌਜਵਾਨਾਂ ਨੂੰ ਪਹਿਲਾਂ ਹੀ ਕਿਫਾਇਤੀ ਦਰਾਂ ‘ਤੇ ਹਵਾਬਾਜ਼ੀ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਹਿੱਤ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਦੇ ਸਮੇਂ ਨੂੰ ਬਦਲਣ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ।”

 

ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਦੇ ਹਿੱਤਾਂ ਦੀ ਰਾਖੀ ਅਤੇ ਇਸ ਦੀ ਨਿਰੰਤਰ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”

Tags: latest newslatest Updatepro punjab tvpunjab governmentpunjab newspunjabi news
Share198Tweet124Share50

Related Posts

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

NET ਪ੍ਰੀਖਿਆ ਲਈ ਵਧਾਈ ਗਈ ਅਰਜ਼ੀ ਦੀ ਆਖਰੀ ਮਿਤੀ: ਰਜਿਸਟ੍ਰੇਸ਼ਨ ਹੁਣ ਇਸ ਮਿਤੀ ਤੱਕ ਖੁੱਲ੍ਹੀ, ਦੇਖੋ ਨਵੀਂ ਸਮਾਂ-ਸਾਰਣੀ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026
Load More

Recent News

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

NET ਪ੍ਰੀਖਿਆ ਲਈ ਵਧਾਈ ਗਈ ਅਰਜ਼ੀ ਦੀ ਆਖਰੀ ਮਿਤੀ: ਰਜਿਸਟ੍ਰੇਸ਼ਨ ਹੁਣ ਇਸ ਮਿਤੀ ਤੱਕ ਖੁੱਲ੍ਹੀ, ਦੇਖੋ ਨਵੀਂ ਸਮਾਂ-ਸਾਰਣੀ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.