ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਤਾਪਮਾਨ 40 ਡਿਗਰੀ ਪਾਰ ਹੋ ਚੁੱਕਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਤੇ ਚੰਡੀਗੜ੍ਹ ‘ਚ ਹੀਟਵੇਵ ਦਾ ਓਰੇਂਜ ਅਲਰਟ ਹੈ। ਇਹ ਅਲਰਟ 26 ਮਈ ਤੱਕ ਲਈ ਹੈ।
ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਵਿਚ ਸੀਵੀਅਰ ਹੀਟ ਵੇਵ ਚੱਲ ਸਕਦੀ ਹੈ ਜਦੋਂ ਕਿ ਹੋਰਨਾਂ ਜ਼ਿਲ੍ਹਿਆਂ ਵਿਚ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਤੇ ਐੱਸਏਐੱਸ ਨਗਰ ਵਿਚ ਕੁਝ ਥਾਵਾਂ ‘ਤੇ ਹੀਟ ਵੇਵ ਚੱਲਣ ਦੀ ਸੰਭਾਵਨਾ ਹੈ ਜਦੋਂ ਕਿ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ ਤੇ ਪਟਿਆਲਾ ਵਿਚ ਕੁਝ ਥਾਵਾਂ ‘ਤੇ ਭਿਆਨਕ ਹੀਟ ਵੇਵ ਪੈਣ ਦੇ ਆਸਾਰ ਹਨ।
ਹਾਲਾਂਕਿ 22 ਤੋਂ 28 ਮਈ ਦੇ ਵਿਚ ਮੌਸਮ ਬਦਲ ਸਕਦਾ ਹੈ। ਇਸ ਦੌਰਾਨ ਪੰਜਾਬ ਵਿਚ ਕਿਤੇ-ਕਿਤੇ ਮੀਂਹ ਪੈ ਸਕਦਾ ਹੈ ਪਰ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਸੁੱਕਾ ਰਹੇਗਾ। ਬੁੱਧਵਾਰ ਨੂੰ ਸਭ ਤੋਂ ਗਰਮ ਬਠਿੰਡਾ ਰਿਹਾ ਜਿਥੇ ਤਾਪਮਾਨ 46.6 ਡਿਗਰੀ ਤੱਕ ਪਹੁੰਚ ਗਿਆ।







