ਮੰਗਲਵਾਰ, ਜੂਨ 2, 2026 12:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਵੱਡੀਆਂ ਇਨਫੋਰਸਮੈਂਟ ਸਫਲਤਾਵਾਂ ਸਦਕਾ ਪੰਜਾਬ ਨੇ ਮਈ 2026 ਦੌਰਾਨ 14.59% ਜੀ.ਐੱਸ.ਟੀ. ਵਾਧੇ ਨਾਲ ਕੌਮੀ ਔਸਤ ਨੂੰ ਪਛਾੜਿਆ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ

by Pro Punjab Tv
ਜੂਨ 2, 2026
in Featured News, ਪੰਜਾਬ
0

ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਸੂਬੇ ਨੇ ਮਈ 2026 ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ.ਟੀ) ਪ੍ਰਾਪਤੀ ਵਿੱਚ 14.59 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿੱਤ ਮੰਤਰੀ ਚੀਮਾ ਨੇ ਦੱਸਿਆ, “ਇਸ ਮਹੀਨੇ ਦੀ ਕੁੱਲ ਜੀ.ਐੱਸ.ਟੀ. ਕਲੈਕਸ਼ਨ 2,400.52 ਕਰੋੜ ਰੁਪਏ ਤੱਕ ਪਹੁੰਚ ਗਈ ਹੈ, ਜੋ ਕਿ ਮਈ 2025 ਦੌਰਾਨ ਪ੍ਰਾਪਤ ਕੀਤੇ ਗਏ 2,094.81 ਕਰੋੜ ਰੁਪਏ ਦੇ ਮੁਕਾਬਲੇ 305.71 ਕਰੋੜ ਰੁਪਏ ਦਾ ਵੱਡਾ ਵਾਧਾ ਦਰਸਾਉਂਦੀ ਹੈ।”

ਵਿੱਤ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਸ਼ਾਨਦਾਰ ਵਾਧਾ ਨਿਰੰਤਰ ਆਰਥਿਕ ਗਤੀਵਿਧੀਆਂ, ਬਿਹਤਰ ਟੈਕਸ ਪਾਲਣਾ, ਅਤੇ ਆਬਕਾਰੀ ਤੇ ਕਰ ਵਿਭਾਗ ਵੱਲੋਂ ਇਨਫੋਰਸਮੈਂਟ ਉਪਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦਾ ਨਤੀਜਾ ਹੈ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਦੀ ਜੀ.ਐੱਸ.ਟੀ. ਕਾਰਗੁਜ਼ਾਰੀ ਕੌਮੀ ਰੁਝਾਨਾਂ ਦੇ ਮੁਕਾਬਲੇ ਬੇਹੱਦ ਸ਼ਾਨਦਾਰ ਰਹੀ ਹੈ, ਜੋ ਕਿ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਮੁਕਾਬਲੇ ਦੇਸ਼ ਦੇ ਕੁੱਲ ਜੀ.ਐੱਸ.ਟੀ. ਮਾਲੀਏ ਦੇ ਲਗਭਗ 3.2 ਫੀਸਦੀ ਦੇ ਵਾਧੇ ਨਾਲੋਂ ਕਿਤੇ ਜ਼ਿਆਦਾ ਹੈ। ਵਿੱਤ ਮੰਤਰੀ ਨੇ ਕਿਹਾ, “ਜਿੱਥੇ ਪੰਜਾਬ ਦੀ ਨਕਦ ਉਗਰਾਹੀ (ਕੈਸ਼ ਕਲੈਕਸ਼ਨ) ਵਿੱਚ ਵਾਧਾ 6.57 ਫੀਸਦੀ ਰਿਹਾ, ਉੱਥੇ ਹੀ ਸੂਬੇ ਦਾ ਕੁੱਲ ਜੀ.ਐੱਸ.ਟੀ. ਵਾਧਾ 14.59 ਫੀਸਦੀ ਦੇ ਉੱਚੇ ਪੱਧਰ ‘ਤੇ ਪਹੁੰਚ ਗਿਆ, ਜੋ ਕਿ ਸੂਬੇ ਦੇ ਮਾਲੀਆ ਅਧਾਰ ਦੇ ਮਜ਼ਬੂਤ ਹੋਣ, ਟੈਕਸ ਪਾਲਣਾ ਦੇ ਪੱਧਰ ਵਿੱਚ ਸੁਧਾਰ ਅਤੇ ਬਹੁਤ ਹੀ ਪ੍ਰਭਾਵਸ਼ਾਲੀ ਟੈਕਸ ਪ੍ਰਸ਼ਾਸਨ ਦੇ ਉਪਾਵਾਂ ਨੂੰ ਦਰਸਾਉਂਦਾ ਹੈ।”

ਇਨਫੋਰਸਮੈਂਟ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, “ਪੂਰੇ ਪੰਜਾਬ ਵਿੱਚ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਸ (ਸਿਪੂ) ਨੇ ਸਿਰਫ਼ ਮਈ 2026 ਦੌਰਾਨ 182.69 ਕਰੋੜ ਰੁਪਏ ਦਾ ਜੁਰਮਾਨਾ ਲਗਾ ਕੇ ਅਤੇ 178.76 ਕਰੋੜ ਰੁਪਏ ਦੀ ਵਸੂਲੀ ਕਰਕੇ ਸ਼ਾਨਦਾਰ ਨਤੀਜੇ ਦਿੱਤੇ ਹਨ।” ਉਨ੍ਹਾਂ ਦੱਸਿਆ ਕਿ ਇਹ ਵੱਡੀ ਵਸੂਲੀ ਵਿਆਪਕ ਡਾਟਾ ਵਿਸ਼ਲੇਸ਼ਣ (ਡਾਟਾ ਐਨਾਲਿਟਿਕਸ), ਖੁਫੀਆ ਜਾਣਕਾਰੀ ਅਧਾਰਤ ਜਾਂਚਾਂ, ਨਿਸ਼ਚਿਤ ਵੈਰੀਫਿਕੇਸ਼ਨ ਮੁਹਿੰਮਾਂ ਅਤੇ ਸੂਬੇ ਭਰ ਵਿੱਚ ਤਾਲਮੇਲ ਨਾਲ ਚਲਾਏ ਗਏ ਫੀਲਡ ਆਪਰੇਸ਼ਨਾਂ ਸਦਕਾ ਸੰਭਵ ਹੋਈ ਹੈ।

ਟੈਕਸ ਚੋਰੀ ਦੇ ਖਿਲਾਫ ਇੱਕ ਵੱਡੀ ਸਫਲਤਾ ਦਾ ਖੁਲਾਸਾ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਦੱਸਿਆ, “ਪੰਜਾਬ ਕਰ ਵਿਭਾਗ ਨੇ ਮਈ 2026 ਦੌਰਾਨ 85.4 ਕਰੋੜ ਰੁਪਏ ਦੇ ਫਰਜ਼ੀ ਬਿਲਿੰਗ ਰੈਕੇਟ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ ਅਤੇ ਲੁਧਿਆਣਾ ਦੀ ਇੱਕ ਫਰਮ ਦੇ ਡਾਇਰੈਕਟਰ ਨੂੰ ਬੋਗਸ ਲੈਣ-ਦੇਣ ਰਾਹੀਂ 15.56 ਕਰੋੜ ਰੁਪਏ ਦਾ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।” ਉਨ੍ਹਾਂ ਕਿਹਾ ਕਿ ਸਿਪੂ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਟੈਕਸ ਧੋਖਾਧੜੀ ਕਰਨ ਲਈ ਗੈਰ-ਮੌਜੂਦ ਫਰਮਾਂ, ਫਰਜ਼ੀ ਇਨਵੌਇਸ, ਫਰਜ਼ੀ ਡੈਬਿਟ ਨੋਟਸ ਅਤੇ ਜਾਅਲੀ ਟਰਾਂਸਪੋਰਟੇਸ਼ਨ ਰਿਕਾਰਡਾਂ ਦੀ ਵਰਤੋਂ ਕੀਤੀ ਗਈ ਸੀ। ਇਸ ਕਾਰਵਾਈ ਤਹਿਤ ਸੰਬੰਧਿਤ ਫਰਮ ਦੇ ਡਾਇਰੈਕਟਰ ਨੂੰ ਪੰਜਾਬ ਵਸਤੂਆਂ ਅਤੇ ਸੇਵਾਵਾਂ ਕਰ ਐਕਟ ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਅਤੇ ਇਸ ਧੋਖਾਧੜੀ ਨਾਲ ਜੁੜੇ ਲਾਭਪਾਤਰੀਆਂ ਕੋਲੋਂ ਲਗਭਗ 3 ਕਰੋੜ ਰੁਪਏ ਦੀ ਵਸੂਲੀ ਵੀ ਕੀਤੀ ਜਾ ਚੁੱਕੀ ਹੈ।

ਆਪਣੇ ਪ੍ਰੈਸ ਬਿਆਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉੱਨਤ ਡਾਟਾ ਐਨਾਲਿਟਿਕਸ, ਈ-ਵੇਅ ਬਿੱਲ ਦੀ ਬਾਰੀਕੀ ਨਾਲ ਜਾਂਚ, ਫਾਸਟੈਗ ਵੈਰੀਫਿਕੇਸ਼ਨ ਅਤੇ ਖੁਫੀਆ ਜਾਣਕਾਰੀਆਂ ਦੀ ਵਰਤੋਂ ਕਰਕੇ ਸਰਕਾਰੀ ਮਾਲੀਏ ਦੀ ਰਾਖੀ ਕਰਨ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇੱਕ ਬਰਾਬਰ ਦਾ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਵਿੱਤ ਮੰਤਰੀ ਨੇ ਫਰਜ਼ੀ ਬਿਲਿੰਗ ਅਤੇ ਸੰਗਠਿਤ ਟੈਕਸ ਚੋਰੀ ਦੇ ਨੈੱਟਵਰਕਾਂ ਵਿਰੁੱਧ ਸਰਕਾਰ ਦੀ ਸਖ਼ਤ ‘ਜ਼ੀਰੋ-ਟਾਲਰੈਂਸ’ ਨੀਤੀ ਨੂੰ ਮੁੜ ਦੁਹਰਾਇਆ ਅਤੇ ਪ੍ਰਣ ਲਿਆ ਕਿ ਆਬਕਾਰੀ ਤੇ ਕਰ ਵਿਭਾਗ ਸਹਾਇਤਾ, ਸਖ਼ਤ ਨਿਗਰਾਨੀ ਅਤੇ ਬਿਨਾਂ ਕਿਸੇ ਸਮਝੌਤੇ ਦੇ ਇਨਫੋਰਸਮੈਂਟ ਦੇ ਸੰਤੁਲਿਤ ਤਰੀਕੇ ਨਾਲ ਅਸਲ ਟੈਕਸਦਾਤਾਵਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਜਾਰੀ ਰੱਖੇਗਾ।

Tags: latest newslatest Updatepro punjab tvpropunjabtvpunjabpunjab governmentpunjab newspunjabi news
Share197Tweet123Share49

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਜੂਨ 2, 2026

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਜੂਨ 2, 2026

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਜੂਨ 2, 2026

ਵੱਡੀ ਖ਼ਬਰ : 13 ਲੱਖ ਦੀ ਰਿਸ਼ਵਤ ਮਾਮਲੇ ‘ਚ ਵਿਜੀਲੈਂਸ ਚੀਫ਼ ਦੇ ਰੀਡਰ OP ਰਾਣਾ ਨੇ ਕੀਤਾ ਆਤਮ-ਸਮਰਪ

ਜੂਨ 2, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਜੂਨ 2, 2026

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਜੂਨ 2, 2026

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.