ਸੋਮਵਾਰ, ਅਕਤੂਬਰ 5, 2026 06:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

by Pro Punjab Tv
ਜੂਨ 2, 2026
in Featured News, ਪੰਜਾਬ
0

ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ।

ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਸਾਡੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਅਤੇ ਵਿਸ਼ਵ ਪੱਧਰ ਦੇ ਮੁਕਾਬਲੇ ਦੇ ਯੋਗ ਬਣਾਉਣ ਲਈ ਉਨ੍ਹਾਂ ਨੂੰ ਨਵੀਆਂ ਤਕਨਾਲੋਜੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਏ.ਆਈ. ਰਵਾਇਤੀ ਭੂਮਿਕਾਵਾਂ ਨੂੰ ਬਦਲਦਿਆਂ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗਾ, ਇਸ ਲਈ ਪੰਜਾਬ ਦੇ ਬੱਚਿਆਂ ਨੂੰ ਅੱਗੇ ਹੋ ਕੇ ਇਸ ਬਦਲਾਅ ਦਾ ਹਿੱਸਾ ਬਣਨਾ ਚਾਹੀਦਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਹਾਲ ਹੀ ‘ਚ ਜਾਰੀ ਕੀਤੇ ਗਏ ਰੈਂਕਿੰਗ ਇੰਡੈਕਸ ਵਿੱਚ ਪੰਜਾਬ ਨੇ ਸਕੂਲ ਸਿੱਖਿਆ ਵਿੱਚ ਸਿਖ਼ਰਲਾ ਸਥਾਨ ਮੱਲਿਆ ਹੈ। ਉਨ੍ਹਾਂ ਕਿਹਾ ਕਿ ਤਕਨਾਲੋਜੀ-ਅਧਾਰਤ ਸੁਧਾਰ ਸੂਬੇ ਦੇ ਇਸ ਮੋਹਰੀ ਦਰਜੇ ਨੂੰ ਕਾਇਮ ਰੱਖਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੀ.ਐਸ.ਈ.ਬੀ. ਪ੍ਰੀਖਿਆਵਾਂ ਦੀਆਂ ਉੱਤਰ ਪੱਤਰੀਆਂ ਹੁਣ ਔਨਲਾਈਨ ਉਪਲਬਧ ਹੋਣਗੀਆਂ ਅਤੇ ਇਹ ਸੁਤੰਤਰ ਪਹੁੰਚ ਸਾਡੀ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵਾਸ ਅਤੇ ਨਿਰਪੱਖਤਾ ਨੂੰ ਹੋਰ ਮਜ਼ਬੂਤ ਕਰੇਗੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਵਿੱਚ ਸਵਾਲ ਪੁੱਛ ਕੇ ਅਤੇ ਸੁਧਾਰਾਂ ਬਾਰੇ ਸੁਝਾਅ ਦੇ ਕੇ ਸਰਗਰਮੀ ਨਾਲ ਹਿੱਸਾ ਲਿਆ, ਜਿੱਥੇ ਨੀਤੀ ਨਿਰਮਾਤਾਵਾਂ ਅਤੇ ਨੌਜਵਾਨ ਸਿੱਖਿਆਰਥੀਆਂ ਦਰਮਿਆਨ ਅਨੋਖਾ ਤੇ ਉਸਾਰੂ ਸੰਵਾਦ ਦੇਖਣ ਨੂੰ ਮਿਲਿਆ। ਉਨ੍ਹਾਂ ਕਿਹਾ ਕਿ ‘ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਰਾਜ ਭਰ ਵਿੱਚ ਅਕਾਦਮਿਕ ਉੱਤਮਤਾ ਅਤੇ ਨਵੀਨਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਸਿੱਖਿਆ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਵਿਚਾਰ ਮੰਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਘਰ ਅਤੇ ਹਰ ਬੱਚੇ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਹੋਣੀ ਜ਼ਰੂਰੀ ਹੈ। ਇੱਕ ਦੇਸ਼ ਦੀ ਤਰੱਕੀ ਪੂਰੀ ਤਰ੍ਹਾਂ ਆਪਣੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ। ਅੰਕੜੇ ਦਰਸਾਉਂਦੇ ਹਨ ਕਿ ਭਾਰਤ ਦੇ ਕਈ ਰਾਜ ਅਜੇ ਵੀ ਸਿੱਖਣ ਦੀ ਗੁਣਵੱਤਾ ਵਿੱਚ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਅਤੇ ਸਰਕਾਰ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ।

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਅਕਾਦਮਿਕ ਉੱਤਮਤਾ ਲਈ ਨਿਰੰਤਰ ਯਤਨਾਂ ਅਤੇ ਨਵੀਨ ਵਿਚਾਰਾਂ ਦੀ ਲੋੜ ਹੁੰਦੀ ਹੈ ਸ੍ਰੀ ਸਿਸੋਦੀਆ ਨੇ ਕਿਹਾ, “ਸਫ਼ਲਤਾ ਸਿਰਫ਼ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਨਵੀਂ ਸੋਚ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਸਾਡੇ ਵਿਦਿਆਰਥੀ ਪਹਿਲਾਂ ਹੀ ਸਾਬਤ ਕਰ ਰਹੇ ਹਨ ਕਿ ਸਿੱਖਿਆ ‘ਚ ਦੇਸ਼ ਦੀ ਅਗਵਾਈ ਲਈ ਤਿਆਰ-ਬਰ-ਤਿਆਰ ਹਨ।

 

 

Tags: latest newslatest Updatepro punjab tvpunjabpunjab governmentpunjab newspunjabi news
Share201Tweet126Share50

Related Posts

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026
Load More

Recent News

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 5, 2026

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.