ਵਿਧਾਨ ਸਭਾ ਚੋਣਾਂ ਦੇ ਕੁਝ ਦਿਨ ਬਾਅਦ ਹੀ ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਮੁੜ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ‘ਤੇ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਜਨਤਕ ਤੌਰ ‘ਤੇ, ਔਜਲਾ ਨੇ ਕਿਹਾ: “ਸਿੱਧੂ ਦਾ ਬੋਲਣ ਦਾ ਤਰੀਕਾ ਅਤੇ ਉਸਦੇ ਹਲਕੇ ਦੇ ਲੋਕਾਂ ਲਈ ਉਸਦੀ ਪਹੁੰਚ ਉਨ੍ਹਾਂ ਦਾ ਕੋਈ ਫਾਇਦਾ ਨਹੀਂ ਕਰ ਰਹੀ ਹੈ। ਪਾਰਟੀ ਦੇ ਕਈ ਵਰਕਰ ਉਸ ਦੇ ਰਵੱਈਏ ਤੋਂ ਨਿਰਾਸ਼ ਹਨ। ਇਹੀ ਕਾਰਨ ਹੈ ਕਿ ਬਹੁਤ ਸਾਰੇ ਵਰਕਰਾਂ ਨੇ ਅਪਮਾਨ ਮਹਿਸੂਸ ਕਰਦੇ ਹੋਏ ਪਾਰਟੀ ਛੱਡ ਦਿੱਤੀ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਵੀ ਹਰੇਕ ਵਰਕਰ ਤੇ ਆਗੂ ਮਾਣ ਸਨਮਾਨ ਚਾਹੁੰਦਾ ਹੈ, ਕੋਈ ਵੀ ਬੇਇੱਜ਼ਤ ਨਹੀਂ ਹੋਣਾ ਚਾਹੁੰਦਾ।
ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜੋ ਲੋਕ ਚੁੱਪ ਰਹੇ ਹਨ, ਉਨ੍ਹਾਂ ਦੀ ਵੋਟ ਕਿਸੇ ਪਾਸੇ ਵੀ ਜਾ ਸਕਦੀ ਹੈ। ਇਸ ਤੋਂ ਤੈਅ ਹੈ ਕਿ ਜੇਕਰ ਕਾਂਗਰਸ ਨੂੰ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਭਾਂਡਾ ਸਿੱਧੂ ਸਿਰ ਹੀ ਭੱਜੇਗਾ ਜਿਸ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।