ਮੰਗਲਵਾਰ, ਜੂਨ 9, 2026 12:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ, ਅਕਾਲੀਆਂ ਨੇ ਧਰਮ ਦੀ ਦੁਰਵਰਤੋਂ ਕੀਤੀ, ਕਾਂਗਰਸ ਪੰਜਾਬ ਵਿੱਚ ਨਾਕਾਮ ਸਿੱਧ ਹੋਈ, ਪੰਜਾਬੀਆਂ ਨੇ ਇਮਾਨਦਾਰ ਸਰਕਾਰ ਚੁਣੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ।

by Pro Punjab Tv
ਜੂਨ 9, 2026
in Featured News, ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਪੜ ਜ਼ਿਲ੍ਹੇ ਦੇ ਪਿੰਡ ਬੜਵਾ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਲੋਕਾਂ ਵਿਚਕਾਰ ਪਹੁੰਚੇ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੱਤਾ ਤੋਂ ਬਾਹਰ ਕਰਕੇ ਇਮਾਨਦਾਰ ਸਰਕਾਰ ਵਿੱਚ ਆਪਣਾ ਵਿਸ਼ਵਾਸ ਪ੍ਰਗਟਾ ਕੇ ਲੁੱਟ, ਵਿਸ਼ੇਸ਼ ਅਧਿਕਾਰ ਅਤੇ ਧੋਖੇ ਦੀ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ। ਕਾਂਗਰਸ, ਭਾਜਪਾ ਅਤੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਕੋਲ ਪੰਜਾਬ ਦੇ ਵਿਕਾਸ ਦਾ ਕੋਈ ਏਜੰਡਾ ਨਹੀਂ ਹੈ ਅਤੇ ਇਨ੍ਹਾਂ ਦੀ ਦਿਲਚਸਪੀ ਸਿਰਫ਼ ਸੱਤਾ ਹਥਿਆਉਣ ਅਤੇ ਨਿੱਜੀ ਹਿੱਤਾਂ ਵਿੱਚ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਵਿਰੋਧੀ ਆਗੂ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਅਧੀਨ ਪੰਜਾਬ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ, ਉੱਥੇ ਹੀ ਹੁਣ ਕਰਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਸੱਤਾਧਾਰੀਆਂ ਦੇ ਐਸ਼ੋ-ਆਰਾਮ ਦੀ ਬਜਾਏ ਲੋਕ ਭਲਾਈ ‘ਤੇ ਖ਼ਰਚ ਕੀਤਾ ਜਾ ਰਿਹਾ ਹੈ।

 

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ ਅਤੇ ਅਕਾਲੀਆਂ ਨੇ ਸਿਆਸੀ ਲਾਹੇ ਲਈ ਧਰਮ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਨਵਾਂ ਅਕਾਲੀ-ਭਾਜਪਾ ਗਠਜੋੜ ਸਿਰਫ਼ ਸੱਤਾ ਹਾਸਲ ਕਰਨ ਦੀ ਮੌਕਾਪ੍ਰਸਤ ਚਾਲ ਖੇਡਣ ਦੀ ਕੋਸ਼ਿਸ਼ ਵਿੱਚ ਹੈ, ਜਿਸ ਨੂੰ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਨਕਾਰ ਦੇਣਗੇ।

 

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਉਨ੍ਹਾਂ ਰਵਾਇਤੀ ਸਿਆਸੀ ਪਾਰਟੀਆਂ ਦੇ ਆਗੂਆਂ ਵਿੱਚ ਡਰ ਪੈਦਾ ਕਰ ਰਹੀ ਹੈ ਜਿਨ੍ਹਾਂ ਨੇ ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕੀਤੀ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਵਿਰੁੱਧ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਸਨ। ਇਹ ਇੱਕ ਹਕੀਕਤ ਹੈ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਅੱਜ ਇਹ ਪਾਰਟੀਆਂ ਸਿਆਸੀ ਲਾਹੇ ਲਈ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।”

 

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਨਵੇਂ ਗਠਜੋੜ ‘ਤੇ ਤਿੱਖਾ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗਠਜੋੜ ਦੋਵਾਂ ਪਾਰਟੀਆਂ ਲਈ ਸਿਆਸੀ ਤੌਰ ‘ਤੇ ਤਬਾਹਕੁੰਨ ਸਾਬਤ ਹੋਵੇਗਾ ਕਿਉਂਕਿ ਇਹ ਨਾ ਤਾਂ ਕਿਸੇ ਵਿਚਾਰਧਾਰਾ ‘ਤੇ ਅਧਾਰਤ ਹੈ ਅਤੇ ਨਾ ਹੀ ਲੋਕ ਭਲਾਈ ਪ੍ਰਤੀ ਕਿਸੇ ਵਚਨਬੱਧਤਾ ‘ਤੇ ਟਿਕਦਾ ਹੈ। ਉਨ੍ਹਾਂ ਕਿਹਾ, “ਇਸ ਗਠਜੋੜ ਦਾ ਇੱਕੋ-ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਵਾਰ-ਵਾਰ ਇੱਕ-ਦੂਜੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਹੈ ਅਤੇ ਦੋਸ਼ ਲਾਏ ਹਨ। ਪੰਜਾਬ ਦੇ ਲੋਕ ਪੁੱਛ ਰਹੇ ਹਨ ਕਿ ਉਹ ਹੁਣ ਕਿਹੜਾ ਮੂੰਹ ਲੈ ਕੇ ਇਕੱਠੇ ਵੋਟਾਂ ਮੰਗਣਗੇ। ਲੋਕ ਅਜਿਹੇ ਸਿਆਸੀ ਡਰਾਮਿਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”

 

ਆਪਣੀ ਸਰਕਾਰ ਦੇ ਕੰਮਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣਾ ਖ਼ੂਨ-ਪਸੀਨਾ ਵਹਾਇਆ ਹੈ ਅਤੇ ਹਰ ਦਿਨ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵੀਆਂ ਲੋਕ-ਪੱਖੀ ਪਹਿਲਕਦਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਉਨ੍ਹਾਂ ਕਿਹਾ, “ਮੇਰੇ ਤੋਂ ਪਹਿਲਾਂ ਰਹੇ ਮੁੱਖ ਮੰਤਰੀਆਂ ਦੇ ਉਲਟ, ਮੈਂ ਸਰਕਾਰੀ ਖ਼ਜ਼ਾਨੇ ਵਿੱਚੋਂ ਕਦੇ ਇੱਕ ਧੇਲਾ ਵੀ ਨਹੀਂ ਲਿਆ। ਇਸ ਦੀ ਬਜਾਏ ਮੈਂ ਇਹ ਯਕੀਨੀ ਬਣਾਇਆ ਹੈ ਕਿ ਟੈਕਸਦਾਤਾਵਾਂ ਦਾ ਇੱਕ-ਇੱਕ ਰੁਪਿਆ ਲੋਕ ਭਲਾਈ ਲਈ ਸਮਝਦਾਰੀ ਨਾਲ ਖ਼ਰਚ ਕੀਤਾ ਜਾਵੇ। ਪੰਜਾਬ ਦੇ ਲੋਕਾਂ ਦਾ ਪੁੱਤਰ ਅਤੇ ਭਰਾ ਹੋਣ ਦੇ ਨਾਤੇ, ਮੇਰਾ ਧਿਆਨ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ਦੀ ਬਜਾਏ ਉਨ੍ਹਾਂ ਦੇ ਦੁੱਖ-ਦਰਦ ਵੰਡਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ‘ਤੇ ਰਿਹਾ ਹੈ।”

 

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਪਿਛਲੇ ਸ਼ਾਸਕ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਅਤੇ ਉਨ੍ਹਾਂ ਨੂੰ ਤਨਦੇਹੀ ਨਾਲ ਹੱਲ ਕਰਨ ਲਈ ਇਸ ਤਰ੍ਹਾਂ ਲੋਕਾਂ ਤੱਕ ਸਿੱਧੀ ਪਹੁੰਚ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਤੱਕ ਹੀ ਸੀਮਤ ਰਹੀਆਂ ਅਤੇ ਆਮ ਨਾਗਰਿਕਾਂ ਨਾਲ ਸ਼ਾਇਦ ਹੀ ਕਦੇ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ, “ਉਹ ਹੰਕਾਰੀ ਸਿਆਸਤਦਾਨ ਲੋਕਾਂ ਨਾਲੋਂ ਟੁੱਟੇ ਰਹੇ ਅਤੇ ਅੱਜ ਉਹ ਪੰਜਾਬ ਸਰਕਾਰ ਦੇ ਹਰ ਕਦਮ ਤੋਂ ਹੈਰਾਨ-ਪ੍ਰੇਸ਼ਾਨ ਹਨ। ਦੂਜੇ ਪਾਸੇ ਮੈਂ ਲੋਕਾਂ ਦੇ ਵਿਚਕਾਰ ਰਹਿੰਦਾ ਹਾਂ, ਉਨ੍ਹਾਂ ਦੀ ਫੀਡਬੈਕ ਲੈਂਦਾ ਹਾਂ ਅਤੇ ਵਿਕਾਸ-ਮੁਖੀ ਤੇ ਲੋਕ-ਪੱਖੀ ਨੀਤੀਆਂ ਬਣਾਉਂਦਾ ਹਾਂ ਜੋ ਪੰਜਾਬ ਦੀ ਤਰੱਕੀ ਤੇ ਵਿਕਾਸ ਵਿੱਚ ਤੇਜ਼ੀ ਲਿਆ ਰਹੀਆਂ ਹਨ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੇ ਵਿਰੋਧੀ ਆਗੂਆਂ ਨੂੰ ਨਿਰਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ, “ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਹੁਣ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਵੱਲੋਂ ਸਿਰਫ ਤੇ ਸਿਰਫ ਆਲੋਚਨਾ ਕਰਨਾ ਉਨ੍ਹਾਂ ਦੀ ਨਿਰਾਸ਼ਾ ਨੂੰ ਦਰਸਾਉਂਦੀ ਹੈ। ਮੈਨੂੰ ਭਾਵੇਂ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਾ ਹੋਵੇ ਪਰ ਮੈਂ ਆਮ ਲੋਕਾਂ ਦੇ ਦਰਦ ਨੂੰ ਵੰਡਾਉਣਾ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨਾ ਚੰਗੀ ਤਰ੍ਹਾਂ ਜਾਣਦਾ ਹਾਂ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ ਅਤੇ ਇਹੀ ਗੱਲ ਵਿਰੋਧੀਆਂ ਨੂੰ ਪ੍ਰੇਸ਼ਾਨ ਕਰ ਰਹੀ ਹੈ।”

 

ਪਿਛਲੀਆਂ ਸਰਕਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਅੰਤ ਕੁਦਰਤੀ ਖੂਬਸੂਰਤੀ ਅਤੇ ਬੇਸ਼ਕੀਮਤੀ ਵਸੀਲਿਆਂ ਨਾਲ ਨਿਵਾਜੇ ਖੇਤਰਾਂ ਨੂੰ ਸਾਲਾਂਬੱਧੀ ਅਣਗੌਲਿਆ ਕੀਤਾ ਗਿਆ ਕਿਉਂਕਿ ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਮਰੱਥਾ ਦਾ ਲਾਹਾ ਲੈਣ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਸਿਰਫ਼ ਦੋ ਸਿਆਸੀ ਧਿਰਾਂ ਵਾਰੋ-ਵਾਰੀ ਸੱਤਾ ਵਿੱਚ ਆਉਂਦੀਆਂ ਰਹੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕੀਤਾ ਅਤੇ ਸੂਬੇ ਦੇ ਸਾਧਨਾਂ ਨੂੰ ਲੁੱਟਿਆ।

 

ਉਨ੍ਹਾਂ ਕਿਹਾ, “ਪੰਜਾਬ ਦੇ ਲੋਕਾਂ ਕੋਲ ਹੁਣ ‘ਝਾੜੂ’ (ਆਪ ਦਾ ਚੋਣ ਨਿਸ਼ਾਨ) ਦੇ ਰੂਪ ਵਿੱਚ ਬਦਲ ਹੈ, ਜਿਸ ਨੇ ਸੂਬੇ ਦੀ ਸਿਆਸੀ ਵਿਵਸਥਾ ਨੂੰ ਸਾਫ਼ ਕਰ ਦਿੱਤਾ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਕਾਰ ਕੇ ਇਮਾਨਦਾਰ ਸਰਕਾਰ ਨੂੰ ਸੱਤਾ ਸੌਂਪੀ ਸੀ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਬਦਲਣ ਅਤੇ ਇਸ ਨੂੰ ਭਾਰਤੀ ਸੂਬਿਆਂ ਵਿੱਚ ਮੋਹਰੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ।”

ਸਿੰਚਾਈ ਖੇਤਰ ਵਿੱਚ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਇਸ ਸਾਲ ਬਿਹਤਰ ਸਿੰਚਾਈ ਪ੍ਰਣਾਲੀ ਰਾਹੀਂ ਉਪਲਬਧ ਨਹਿਰੀ ਪਾਣੀ ਦਾ 96 ਫੀਸਦੀ ਵਰਤੋਂ ਵਿੱਚ ਲਿਆਂਦਾ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜੋ ਪਾਣੀ ਪਹਿਲਾਂ ਬਰਬਾਦ ਹੋ ਜਾਂਦਾ ਸੀ, ਹੁਣ ਉਸ ਦੀ ਖੇਤੀਬਾੜੀ ਖੇਤਰਾਂ ਵਿੱਚ ਲਾਹੇਵੰਦ ਵਰਤੋਂ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਅਤੇ ਖਾਲੇ ਵਿਛਾਏ ਹਨ ਤਾਂ ਜੋ ਪੰਜਾਬ ਦੇ ਹਰ ਕੋਨੇ ਤੱਕ ਸਿੰਚਾਈ ਸਹੂਲਤਾਂ ਪਹੁੰਚ ਸਕਣ। ਇਨ੍ਹਾਂ ਪਾਈਪਲਾਈਨਾਂ ਅਤੇ ਖਾਲਿਆਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਆਪਣੀ ਸਿੰਚਾਈ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਮਿਲੀ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।”

 

ਉਨ੍ਹਾਂ ਅੱਗੇ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਵਿਕਸਤ ਕੀਤੇ ਗਏ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਿਆਂਦਾ ਜਾ ਸਕੇ। ਇਸਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਇਹ ਦਰਸਾਉਂਦਾ ਹੈ ਕਿ ਕਰਸਦਾਤਾਵਾਂ ਦੇ ਪੈਸੇ ਨੂੰ ਕਿਵੇਂ ਜ਼ਿੰਮੇਵਾਰੀ ਨਾਲ ਵਰਤਿਆ ਜਾ ਰਿਹਾ ਹੈ ਅਤੇ ਵਿਕਾਸ ਪ੍ਰੋਜੈਕਟਾਂ, ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਤੱਕ ਇਹ ਪੈਸਾ ਵਾਪਸ ਪਹੁੰਚ ਰਿਹਾ ਹੈ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਦੇ ਹਰ ਰੋਜ਼ ਲਗਭਗ 70 ਲੱਖ ਰੁਪਏ ਬਚ ਰਹੇ ਹਨ। ਉਨ੍ਹਾਂ ਦੁਹਰਾਇਆ ਕਿ ਲੋਕਾਂ ਪੈਸਾ ਸਿਰਫ਼ ਜਨਤਾ ਦੀ ਭਲਾਈ ‘ਤੇ ਹੀ ਖਰਚ ਹੋ ਰਿਹਾ ਹੈ, ਨਾ ਕਿ ਪੁਰਾਣੀਆਂ ਸਰਕਾਰਾਂ ਵਾਂਗ ਕੁਝ ਚੋਣਵੇਂ ਲੋਕਾਂ ਦੇ ਫਾਇਦੇ ਲਈ।

 

ਸਿਹਤ ਸੰਭਾਲ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 1,000 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਗਏ ਹਨ, ਜਿੱਥੇ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍ਰਦਾਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਕਿਸੇ ਵੀ ਸਰਕਾਰ ਨੇ ਆਮ ਨਾਗਰਿਕਾਂ ਨੂੰ ਅਜਿਹੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਖੇਚਲ ਨਹੀਂ ਕੀਤੀ। “ਇਨ੍ਹਾਂ ਕਲੀਨਿਕਾਂ ਨੇ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਲੋਕਾਂ ਦਾ ਵਿਸ਼ਵਾਸ ਮਜ਼ਬੂਤ ਕੀਤਾ ਹੈ। ਲਗਭਗ 75,000 ਲੋਕ ਹਰ ਰੋਜ਼ ਇਲਾਜ ਲਈ ਇਨ੍ਹਾਂ ਕਲੀਨਿਕਾਂ ਵਿੱਚ ਆਉਂਦੇ ਹਨ, ਜੋ ਇਸ ਪਹਿਲਕਦਮੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰਾ ਹੋਈ ਹੈ। ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਬਹੁਮੁੱਲੀਆਂ ਸੰਪਤੀਆਂ ਚੋਣਵੇਂ ਕਾਰਪੋਰੇਟਾਂ ਨੂੰ ਮਾਮੂਲੀ ਕੀਮਤਾਂ ‘ਤੇ ਸੌਂਪਿਆ ਜਾ ਰਹੀਆਂ ਹਨ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ, ਜਿਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਇਹ ਸਰਕਾਰੀ ਸੰਪਤੀਆਂ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਮਜ਼ਬੂਤ ਕਰਨ ਦੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

 

ਔਰਤਾਂ ਦੀ ਭਲਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਆਮ ਸ਼੍ਰੇਣੀਆਂ ਨਾਲ ਸਬੰਧਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਜਦੋਂ ਕਿ ਅਨੁਸੂਚਿਤ ਜਾਤੀ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਪਰਿਵਾਰਾਂ, ਖਾਸ ਕਰਕੇ ਗਰੀਬ ਪਰਿਵਾਰਾਂ ਲਈ, 1,000 ਤੋਂ 1,500 ਰੁਪਏ ਦੀ ਰਕਮ ਵੀ ਕਾਫ਼ੀ ਮਾਇਨੇ ਰੱਖਦੀ ਹੈ। ਇਸ ਤੋਂ ਵੀ ਮਹੱਤਵਪੂਰਨ ਇਹ ਸਹਾਇਤਾ ਸਾਡੀਆਂ ਮਾਵਾਂ-ਧੀਆਂ ਪ੍ਰਤੀ ਸਾਡੇ ਸਤਿਕਾਰ ਅਤੇ ਮਾਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤੋਂ ਲਾਭ ਲੈ ਰਹੀਆਂ ਔਰਤਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਦੇਖ ਕੇ ਬਹੁਤ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ।

 

ਵਿਦਿਅਕ ਸੁਧਾਰਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੇ ਪੇਸ਼ੇਵਰ ਹੁਨਰ ਨੂੰ ਨਿਖਾਰਨ ਅਤੇ ਕਲਾਸਰੂਮ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਭਾਰਤ ਸਰਕਾਰ ਦੁਆਰਾ ਕਰਵਾਏ ਗਏ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਕੇਰਲਾ ਨੂੰ ਵੀ ਪਛਾੜ ਕੇ ਸਿਖਰਲਾ ਸਥਾਨ ਹਾਸਲ ਕੀਤਾ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੁਣ ਹਥਿਆਰਬੰਦ ਸੈਨਾਵਾਂ ਦੀ ਪ੍ਰੀਖਿਆ ਤਿਆਰੀ, ਨੀਟ, ਜੇਈਈ, ਕਲੈਟ ਅਤੇ ਐਨਆਈਐਫਟੀ ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਬੇਹੱਦ ਖੁਸ਼ੀ ਹੋ ਰਹੀ ਹੈ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਲਗਭਗ 300 ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਕੁਆਲੀਫਾਈ ਕੀਤਾ ਹੈ। ਇਹ ਪ੍ਰਾਪਤੀਆਂ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਹੋ ਰਹੇ ਕ੍ਰਾਂਤੀਕਾਰੀ ਸੁਧਾਰਾਂ ਨੂੰ ਦਰਸਾਉਂਦੀਆਂ ਹਨ।

 

ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਖੇਤੀਬਾੜੀ ਕਾਰਜਾਂ ਸੁਚਾਰੂ ਹੋਣ ਦੇ ਨਾਲ-ਨਾਲ ਕਿਸਾਨਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਇਆ ਹੈ।

 

 

ਦਿੱਲੀ ਦੀ ਭਾਜਪਾ ਸਰਕਾਰ ਨਾਲ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਮ ਲੋਕਾਂ ਲਈ ਭਲਾਈ ਪਹਿਲਕਦਮੀਆਂ ਦਾ ਲਗਾਤਾਰ ਵਿਸਤਾਰ ਕਰ ਰਿਹਾ ਹੈ, ਜਦੋ ਕਿ ਸਰਕਾਰਾਂ ਬਦਲਣ ਤੋਂ ਬਾਅਦ ਇਸ ਤਰ੍ਹਾਂ ਦੇ ਪ੍ਰੋਗਰਾਮ ਹੋਰ ਥਾਵਾਂ ਤੇ ਬੰਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ,”ਇਹਨਾਂ ਪਾਰਟੀਆਂ ਨੇ ਹਮੇਸ਼ਾ ਆਮ ਨਾਗਰਿਕਾਂ ਨੂੰ ਲਾਭ ਪਹੁੰਚਾਉਣ ਵਾਲੀਆਂ ਨੀਤੀਆਂ ਦਾ ਵਿਰੋਧ ਕੀਤਾ ਹੈ ਅਤੇ ਲੋਕ-ਕੇਂਦ੍ਰਿਤ ਪ੍ਰੋਗਰਾਮਾਂ ਨੂੰ ਲਾਗੂ ਕਰਨ ਤੋਂ ਦੜ ਵੱਟਦੀਆਂ ਰਹੀਆਂ ਹਨ,” ।

 

ਸਿਹਤ ਸੰਭਾਲ ਕਵਰੇਜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜਿਸ ਤਹਿਤ ਪੰਜਾਬ ਦੇ ਹਰੇਕ ਵਸਨੀਕ ਹਰੇਕ ਪਰਿਵਾਰ ਨੂੰ ₹10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ। ਉਹਨਾਂ ਕਿਹਾ,”ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੈ ਜਿਸਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ। ਇਸ ਯੋਜਨਾ ਨੇ ਪਰਿਵਾਰਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾਉਣ ਦੇ ਨਾਲ ਨਾਲ ਕਿ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਹੈ। ਲਾਭਪਾਤਰੀਆਂ ਦੁਆਰਾ ₹650 ਕਰੋੜ ਤੋਂ ਵੱਧ ਦਾ ਮੁਫਤ ਇਲਾਜ ਪਹਿਲਾਂ ਹੀ ਪ੍ਰਾਪਤ ਕੀਤਾ ਜਾ ਚੁੱਕਾ ਹੈ,”।

 

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਖੇਤੀਬਾੜੀ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ। ਉਨ੍ਹਾਂ ਦੁਹਰਾਇਆ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ ਇੱਕ ਰੁਪਿਆ ਲੋਕ ਭਲਾਈ ਅਤੇ ਵਿਕਾਸ ਲਈ ਖਰਚ ਕੀਤਾ ਜਾ ਰਿਹਾ ਹੈ।

 

ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਦਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਭਰ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਇੱਕ ਵਿਸ਼ਾਲ ਪ੍ਰੋਗਰਾਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਉਨ੍ਹਾਂ ਦੀ ਮੁਰੰਮਤ ਅਤੇ ਆਧੁਨਿਕੀਕਰਨ ਲਈ ਇੱਕ ਵਿਆਪਕ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਹਨਾਂ ਕਿਹਾ,”ਆਪ ਸਰਕਾਰ ਨੇ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ, ਅਗਲੇ ਪੰਜ ਸਾਲਾਂ ਲਈ ਉਨ੍ਹਾਂ ਦੀ ਦੇਖਭਾਲ ਵੀ ਯਕੀਨੀ ਬਣਾਈ ਜਾਵੇਗੀ। ਇਹ ਪੇਂਡੂ ਅਤੇ ਸ਼ਹਿਰੀ ਨਿਵਾਸੀਆਂ ਲਈ ਬਿਹਤਰ ਸੰਪਰਕ ਦੀ ਗਰੰਟੀ ਅਤੇ ਆਵਾਜਾਈ ਸਹੂਲਤਾਂ ਵਿੱਚ ਸੁਧਾਰ ਕਰੇਗਾ,” ।

 

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਅਤੇ ਰਾਜ ਅਤੇ ਰਾਸ਼ਟਰੀ ਰਾਜਮਾਰਗਾਂ ‘ਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਵੀ ਸ਼ੁਰੂ ਕੀਤੀ ਹੈ। “ਇਸ ਫੋਰਸ ਦੇ ਹਿੱਸੇ ਵਜੋਂ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਅਤੇ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ, ਨੂੰ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਰਾਜਮਾਰਗਾਂ ‘ਤੇ ਕੁੱਲ 1,597 ਕਰਮਚਾਰੀ ਕੰਮ ਕਰ ਰਹੇ ਹਨ ਜਿਨ੍ਹਾਂ ਨੂੰ 144 ਪੂਰੀ ਤਰ੍ਹਾਂ ਲੈਸ ਵਾਹਨਾਂ ਦੀ ਸਹਾਇਤਾ ਨਾਲ ਚਲਾਇਆ ਜਾ ਰਿਹਾ ਹੈ। ਪਿਛਲੇ ਸਾਲ ਫਰਵਰੀ ਵਿੱਚ ਫੋਰਸ ਦੀ ਸ਼ੁਰੂਆਤ ਤੋਂ ਬਾਅਦ, ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48.10% ਦੀ ਕਮੀ ਆਈ ਹੈ,” ਉਨ੍ਹਾਂ ਕਿਹਾ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ 4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ ‘ਤੇ ਤਾਇਨਾਤ ਰਹਿੰਦੀ ਹੈ ਅਤੇ ਇੱਕ ਤੇਜ਼ ਪ੍ਰਤੀਕਿਰਿਆ ਵਿਧੀ ਅਤੇ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਕੰਮ ਕਰਦੀ ਹੈ। ਉਹਨਾਂ ਕਿਹਾ,”ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸੰਸਦ ਦੇ ਫਲੋਰ ‘ਤੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ,” ।

 

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਇਸ ਇਤਿਹਾਸਕ ਕਾਨੂੰਨ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ, “ਇਸ ਕਾਨੂੰਨ ਤਹਿਤ, ‘ਬੇਦਬੀ ਦਾ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਅਤੇ 50 ਲੱਖ ਰੁਪਏ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ। ਜੇਕਰ ਦੋਸ਼ੀ ਜੁਰਮਾਨਾ ਅਦਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਸਦੀ ਜਾਇਦਾਦ ਵੇਚੀ ਜਾ ਸਕਦੀ ਹੈ। ਇਸ ਕਾਨੂੰਨ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਸ੍ਰੀ ਗੁਰੂ ਸਾਹਿਬ ਜੀ ਦਾ ਨਿਰਾਦਰ ਕਰਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਗੰਭੀਰ ਨਤੀਜਿਆਂ ਨੂੰ ਸਮਝ ਸਕਣ।”

 

ਉਮੀਦ ਪ੍ਰਗਟ ਕਰਦਿਆਂ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਦਿਲਾਂ ਵਿੱਚ ਇੱਕ ਪਵਿੱਤਰ ਸਥਾਨ ਰੱਖਦੇ ਹਨ ਅਤੇ ਇਨਾ ਦੀ ਪਵਿੱਤਰਤਾ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹਨਾਂ ਕਿਹਾ,“ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਵਾਂਗ ਹਨ। ਇਸਦਾ ਸਤਿਕਾਰ ਅਤੇ ਪਵਿੱਤਰਤਾ ਨੂੰ ਯਕੀਨੀ ਬਣਾਉਣਾ ਸਾਡਾ ਸਮੂਹਿਕ ਫਰਜ਼ ਹੈ। ਜੇਕਰ ਸਰਕਾਰ ਇਸ ਸਬੰਧ ਵਿੱਚ ਜ਼ਿੰਮੇਵਾਰੀ ਨਹੀਂ ਲੈਂਦੀ, ਤਾਂ ਕੋਈ ਹੋਰ ਨਹੀਂ ਲਵੇਗਾ। ਅਕਾਲੀਆਂ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਅਤੇ ਲੋਕ ਇਹ ਨਹੀਂ ਭੁੱਲੇ ਹਨ। ਅਸੀਂ ਖੁਸ਼ਕਿਸਮਤ ਹਾਂ ਕਿ ਸਾਨੂੰ ਇਸ ਇਤਿਹਾਸਕ ਕਾਨੂੰਨ ਨੂੰ ਪਾਸ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

Tags: latest newslatest Updatepro punjab tvpropunjabnewspropunjabtvpunjab governmentpunjab newspunjabi news
Share198Tweet124Share50

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026

ਬਾਰਾਬੰਕੀ ਹਾਈਵੇਅ ‘ਤੇ ਭਿਆਨਕ ਹਾਦਸਾ: ਟਰੱਕ-ਟ੍ਰੇਲਰ ਦੀ ਟੱਕਰ ਤੋਂ ਬਾਅਦ ਜ਼ਿੰਦਾ ਸੜੇ ਦੋ ਲੋਕ

ਜੂਨ 9, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ‘ਸਟਡੀ ਇਨ ਸੀਜੀਸੀ, ਵਰਕ ਇਨ ਜਾਪਾਨ’ ਪ੍ਰੋਗਰਾਮ ਦੀ ਸ਼ੁਰੂਆਤ, ਵਿਦਿਆਰਥੀਆਂ ਲਈ ਖੁੱਲ੍ਹਣਗੇ ਗਲੋਬਲ ਕਰੀਅਰ ਦੇ ਦਰਵਾਜ਼ੇ

ਜੂਨ 9, 2026

ਅਮਰੀਕੀ ਅਦਾਲਤ ਨੇ ਟਰੰਪ ਦੀਆਂ ‘ਗੈਰ-ਕਾਨੂੰਨੀ’ ਐਚ-1ਬੀ ਵੀਜ਼ਾ ਫੀਸਾਂ ਨੂੰ ਲੈਕੇ ਲਿਆ ਵੱਡਾ ਫੈਸਲਾ

ਜੂਨ 9, 2026

ਜਲੰਧਰ ‘ਚ ED ਦੀ ਵੱਡੀ ਕਾਰਵਾਈ : ਇੱਕ ਕਾਰੋਬਾਰੀ ਅਤੇ ਨਗਰ ਨਿਗਮ ਦੇ ਠੇਕੇਦਾਰ ਦੇ ਘਰਾਂ ਅਤੇ ਟਿਕਾਣਿਆਂ ‘ਤੇ ਛਾਪੇਮਾਰੀ

ਜੂਨ 9, 2026

ਜਲੰਧਰ-ਲੁਧਿਆਣਾ ਰਾਸ਼ਟਰੀ ਰਾਜਮਾਰਗ ‘ਤੇ ਲਾਡੋਵਾਲ ਟੋਲ ਪਲਾਜ਼ਾ ਅੱਜ ਦੋ ਘੰਟੇ ਲਈ ਰਹੇਗਾ ਫ੍ਰੀ, ਜਾਣੋ ਕਾਰਨ

ਜੂਨ 9, 2026

LPG ਗੈਸ ਸਿਲੰਡਰ ਦੀਆਂ ਨਵੀਆਂ ਕੀਮਤਾਂ ਜਾਰੀ; ਆਪਣੇ ਸ਼ਹਿਰ ‘ਚ ਅੱਜ ਦੀਆਂ ਬੁਕਿੰਗ ਦਰਾਂ ਦੀ ਕਰੋ ਜਾਂਚ

ਜੂਨ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.