ਵੀਰਵਾਰ, ਜੂਨ 11, 2026 08:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

by Pro Punjab Tv
ਜੂਨ 11, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ ‘ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ।

ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ। ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ।”

ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਅਤੇ ਝੂਠੇ ਵਾਅਦਿਆਂ ਨਾਲ ਭਰਮਾਇਆ। ਉਨ੍ਹਾਂ ਨੇ ਪਲਾਟ ਵੇਚੇ, ਮੁਨਾਫ਼ਾ ਕਮਾਇਆ ਅਤੇ ਚਲਦੇ ਬਣੇ। ਬਾਅਦ ਵਿੱਚ ਆਮ ਨਾਗਰਿਕਾਂ ਨੂੰ ਇਸ ਦੇ ਨਤੀਜੇ ਭੁਗਤਣੇ ਪਏ। ਵੇਚਣ ਸਮੇਂ ਉਨ੍ਹਾਂ ਨੇ ਇਸ ਤੱਥ ਨੂੰ ਛੁਪਾਇਆ ਕਿ ਇਨ੍ਹਾਂ ਕਲੋਨੀਆਂ ਵਿੱਚ ਬਿਜਲੀ ਦੇ ਮੀਟਰ, ਸੜਕਾਂ ਅਤੇ ਸੀਵਰੇਜ ਕੁਨੈਕਸ਼ਨ ਮਨਜ਼ੂਰ ਨਹੀਂ ਕੀਤੇ ਜਾ ਸਕਦੇ।”

ਅਸਲ ਖ਼ਰੀਦਦਾਰਾਂ ਦੀ ਸੁਰੱਖਿਆ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰ ਵੱਲੋਂ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾਵੇਗੀ, ਜਿਨ੍ਹਾਂ ਨੇ ਜਾਗਰੂਕਤਾ ਦੀ ਘਾਟ ਕਾਰਨ ਆਪਣੀ ਕਮਾਈ ਇਨ੍ਹਾਂ ਕਲੋਨੀਆਂ ਵਿੱਚ ਲਗਾ ਦਿੱਤੀ, ਪਰ ਨਾਲ ਹੀ ਇਨ੍ਹਾਂ ਠੱਗ ਕਾਲੋਨਾਈਜ਼ਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ। ਉਨ੍ਹਾਂ ਕਿਹਾ, “ਰਾਹਤ ਲਈ ਨੀਤੀ ਤਿਆਰ ਕੀਤੀ ਜਾ ਰਹੀ ਹੈ ਜੋ ਕਿ ਲੁਧਿਆਣਾ ਜਾਂ ਪਟਿਆਲਾ ਵਰਗੇ ਸ਼ਹਿਰਾਂ ਤੱਕ ਸੀਮਤ ਨਹੀਂ ਹੋਵੇਗੀ। ਇਸ ਨੂੰ ਪੂਰੇ ਪੰਜਾਬ ਵਿੱਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ।”

ਮੁੱਖ ਮੰਤਰੀ ਨੇ ਦੱਸਿਆ ਕਿ ਨਾਗਰਿਕਾਂ ਤੋਂ ਪ੍ਰਾਪਤ ਸੁਝਾਵਾਂ ਦੀ ਘੋਖ ਕਰਨ ਅਤੇ ਅਣਅਧਿਕਾਰਤ ਕਲੋਨੀਆਂ ਨਾਲ ਜੁੜੇ ਸਾਰੇ ਲੰਬਿਤ ਕਾਨੂੰਨੀ ਅਤੇ ਵਿੱਤੀ ਮੁੱਦਿਆਂ ਦੀ ਸਮੀਖਿਆ ਕਰਨ ਲਈ ਜਲਦ ਹੀ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਬੁਲਾਈ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਵਸਨੀਕਾਂ ਵੱਲੋ ਉਠਾਏ ਮੁੱਦਿਆਂ ਅਤੇ ਸੁਝਾਵਾਂ ‘ਤੇ ਧਿਆਨ ਨਾਲ ਵਿਚਾਰ ਕਰਾਂਗੇ ਤਾਂ ਜੋ ਇੱਕ ਵਿਹਾਰਕ ਅਤੇ ਸਥਾਈ ਹੱਲ ਕੱਢਿਆ ਜਾ ਸਕੇ।”

ਲੋਕਾਂ ਨੂੰ ਭਵਿੱਖ ਵਿੱਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿੱਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਜੈਕਟ ਨੂੰ ਪੁੱਡਾ, ਗਮਾਡਾ ਜਾਂ ਗਲਾਡਾ ਵਰਗੀਆਂ ਸਮਰੱਥ ਅਥਾਰਟੀਆਂ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਜਾਂ ਨਹੀਂ।”

ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ ਕਿ ਭੋਲੇ-ਭਾਲੇ ਨਾਗਰਿਕਾਂ ਦੇ ਹਿੱਤਾਂ ਨੂੰ ਸੁਰੱਖਿਆ ਹੋਵੇ ਅਤੇ ਉਨ੍ਹਾਂ ਨੂੰ ਉਹ ਰਾਹਤ ਮਿਲੇ, ਜਿਸ ਦੇ ਉਹ ਹੱਕਦਾਰ ਹਨ।”

Tags: cm bhagwant mannlatest newsNew announcement made by Chief Minister Bhagwant Singh Mann about Punjabpunjab news
Share198Tweet124Share50

Related Posts

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026

ਪਾਕਿਸਤਾਨੀ ਫੌਜ ਦਾ ਅਫਗਾਨਿਸਤਾਨ ‘ਚ ਕਤਲੇਆਮ; 11 ਮਾਸੂਮ ਬੱਚਿਆਂ ਸਮੇਤ 13 ਲੋਕਾਂ ਦੀ ਮੌਤ

ਜੂਨ 10, 2026

ਪੈਟਰੋਲ ਤੇ ਐਲਪੀਜੀ ਸਿਲੰਡਰਾਂ ਮਗਰੋਂ, ਜੈੱਟ ਈਂਧਨ ਮਹਿੰਗਾ ਹੋਣ ਕਾਰਨ ਵਧਣਗੀਆਂ ਹਵਾਈ ਯਾਤਰਾ ਦੀਆਂ ਟਿਕਟਾਂ ਦੀਆਂ ਕੀਮਤਾਂ

ਜੂਨ 10, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.