ਸ਼ੁੱਕਰਵਾਰ, ਜੂਨ 12, 2026 04:00 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

by Pro Punjab Tv
ਜੂਨ 11, 2026
in Featured News, ਪੰਜਾਬ
0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਸੌਂਪਣ ਉਪਰੰਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਨ੍ਹਾਂ ਉਮੀਦਵਾਰਾਂ ਦੀ ਭਰਤੀ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਰਿਕਾਰਡ ਸਮੇਂ ਵਿੱਚ ਮੁਕੰਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਵੱਲੋਂ 15 ਅਪ੍ਰੈਲ, 2025 ਨੂੰ ਜ਼ਿਲ੍ਹਾ ਸਿਸਟਮ ਮੈਨੇਜਰਾਂ (ਡੀ.ਐਸ.ਐਮ) ਅਤੇ ਸਹਾਇਕ ਸਿਸਟਮ ਮੈਨੇਜਰਾਂ (ਏ.ਐਸ.ਐਮ) ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਚੋਣ ਪ੍ਰਕਿਰਿਆ ਉਪਰੰਤ ਜ਼ਿਲ੍ਹਾ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 11 ਉਮੀਦਵਾਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਦੇ ਅਹੁਦਿਆਂ ਲਈ 37 ਉਮੀਦਵਾਰਾਂ ਦੀ ਚੋਣ ਕੀਤੀ ਗਈ। ਦੱਸਣਯੋਗ ਹੈ ਕਿ ਸਾਰੇ ਚੁਣੇ ਗਏ ਉਮੀਦਵਾਰ ਡਾਇਰੈਕਟਰ ਲੈਂਡ ਰਿਕਾਰਡਜ਼, ਜਲੰਧਰ ਵਿਖੇ ਦੋ ਮਹੀਨਿਆਂ ਦੇ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ, ਜਿਸ ਵਿੱਚ ਇੱਕ ਮਹੀਨੇ ਦੀ ਮਾਲੀਆ ਸਿਖਲਾਈ ਅਤੇ ਇੱਕ ਮਹੀਨੇ ਦੀ ਫੀਲਡ ਸਿਖਲਾਈ ਸ਼ਾਮਲ ਹੋਵੇਗੀ ਤਾਂ ਜੋ ਉਨ੍ਹਾਂ ਨੂੰ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਪੇਸ਼ੇਵਰ ਹੁਨਰ ਅਤੇ ਖੇਤਰੀ ਤਜਰਬਾ ਦਿੱਤਾ ਜਾ ਸਕੇ। ਮਾਲ ਮੰਤਰੀ ਨੇ ਕਿਹਾ ਕਿ ਇਹ ਭਰਤੀ ਯੋਗ ਸਟਾਫ਼ ਰਾਹੀਂ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਲਈ ਅਹਿਮ ਕਦਮ ਸਾਬਤ ਹੋਵੇਗੀ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਦ੍ਰਿਸ਼ਟੀਕੋਣ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਰੋਜ਼ਗਾਰ ਸਿਰਜਣ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ, “ਸੂਬੇ ਵਿੱਚ ਪਾਰਦਰਸ਼ੀ ਭਰਤੀ ਵਿਧੀ ਰਾਹੀਂ ਨੌਜਵਾਨਾਂ ਨੂੰ 66,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਨੌਜਵਾਨਾਂ ਦਾ ਸਰਕਾਰੀ ਤੰਤਰ ਵਿੱਚ ਵਿਸ਼ਵਾਸ ਬਹਾਲ ਹੋਇਆ ਹੈ।” ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਸਮਰਪਣ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਉਣ ਅਤੇ ਸੂਬੇ ਭਰ ਵਿੱਚ ਲੈਂਡ ਰਿਕਾਰਡਜ਼ ਪ੍ਰਸ਼ਾਸਨ ਦੇ ਆਧੁਨਿਕੀਕਰਨ ਅਤੇ ਨਾਗਰਿਕ-ਪੱਖੀ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ। ਨਵੇਂ ਭਰਤੀ ਹੋਏ ਅਧਿਕਾਰੀਆਂ ਨੂੰ ਪੂਰੀ ਇਮਾਨਦਾਰੀ, ਸਮਰਪਣ ਅਤੇ ਲੋਕ-ਸੇਵਾ ਭਾਵਨਾ ਨਾਲ ਆਪਣੀਆਂ ਡਿਊਟੀਆਂ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਗੁੰਮਰਾਹਕੁੰਨ ਸਲਾਹਾਂ ਜਾਂ ਕਿਸੇ ਕਿਸਮ ਦੇ ਦਬਾਅ ਹੇਠ ਨਾ ਆਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਅਹਿਮ ਲੋਕ ਸੇਵਾ ਪ੍ਰਣਾਲੀ ਨਾਲ ਜੁੜਨ ਦੇ ਨਾਤੇ, ਉਨ੍ਹਾਂ ਨੂੰ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ ਅਤੇ ਸੂਬਾ ਸਰਕਾਰ ਦੇ “ਰੰਗਲਾ ਪੰਜਾਬ” ਸਿਰਜਣ ਦੇ ਵਿਜ਼ਨ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਅਧਿਕਾਰੀ ਦੀ ਸਾਖ ਉਸ ਦੇ ਵਿਹਾਰ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨਾਲ ਬਣਦੀ ਹੈ, ਇਸ ਲਈ ਉਹ ਪੇਸ਼ੇਵਰਾਨਾ ਢੰਗ ਨਾਲ ਉੱਚੇ ਮਿਆਰਾਂ ਨੂੰ ਕਾਇਮ ਰੱਖਦਿਆਂ ਹਰ ਜ਼ਿੰਮੇਵਾਰੀ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਨਿਭਾਉਣ। ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਸ੍ਰੀ ਅਨੁਰਾਗ ਵਰਮਾ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਬਿਨਾਂ ਕਿਸੇ ਸਿਫਾਰਸ਼ ਜਾਂ ਪ੍ਰਭਾਵ ਦੇ ਪੂਰੀ ਪਾਰਦਰਸ਼ਤਾ ਅਤੇ ਨਿਰੋਲ ਯੋਗਤਾ ਦੇ ਆਧਾਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ, ਜ਼ਮੀਨ ਅਤੇ ਜ਼ਮੀਨ ਨਾਲ ਸਬੰਧਤ ਸੇਵਾਵਾਂ ਨਾਲ ਡੂੰਘਾ ਅਤੇ ਅਟੁੱਟ ਸਬੰਧ ਰੱਖਦਾ ਹੈ, ਜਿਸ ਨਾਲ ਮਾਲ ਵਿਭਾਗ ਵਿੱਚ ਡੀ.ਐਸ.ਐਮ. ਅਤੇ ਏ.ਐਸ.ਐਮ. ਦੀ ਭੂਮਿਕਾ ਬਹੁਤ ਅਹਿਮ ਹੋ ਜਾਂਦੀ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬੇ ਭਰ ਦੇ ਜ਼ਮੀਨੀ ਰਿਕਾਰਡਾਂ ਨੂੰ ਡਿਜੀਟਾਈਜ਼ਡ ਕਰ ਦਿੱਤਾ ਗਿਆ ਹੈ, ਇਸ ਲਈ ਆਧੁਨਿਕ ਤਕਨੀਕੀ ਪ੍ਰਣਾਲੀਆਂ ਰਾਹੀਂ ਇਨ੍ਹਾਂ ਰਿਕਾਰਡਾਂ ਨੂੰ ਸੰਭਾਲਣ, ਅਪਡੇਟ ਕਰਨ ਅਤੇ ਪ੍ਰਬੰਧਨ ਕਰਨ ਦੀ ਜ਼ਿੰਮੇਵਾਰੀ ਮੁੱਖ ਤੌਰ ‘ਤੇ ਇਨ੍ਹਾਂ ਅਧਿਕਾਰੀਆਂ ਦੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਅਧਿਕਾਰੀ ਆਪਣੀ ਤਕਨੀਕੀ ਮੁਹਾਰਤ, ਸਮਰਪਣ ਅਤੇ ਇਮਾਨਦਾਰੀ ਦੀ ਵਰਤੋਂ ਕੁਸ਼ਲ ਜਨਤਕ ਸੇਵਾਵਾਂ ਪ੍ਰਦਾਨ ਕਰਨ ਅਤੇ ਸੂਬੇ ਦੀ ਡਿਜੀਟਲ ਭੂਮੀ ਰਿਕਾਰਡ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਕਰਨਗੇ। ਸਮਾਗਮ ਦੌਰਾਨ ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਲੈਂਡ ਰਿਕਾਰਡਜ਼ ਸ੍ਰੀ ਪਰਮਵੀਰ ਸਿੰਘ ਅਤੇ ਮਾਲ ਵਿਭਾਗ, ਪੰਜਾਬ ਲੈਂਡ ਰਿਕਾਰਡਜ਼ ਸੋਸਾਇਟੀ ਅਤੇ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਅਧਿਕਾਰੀ ਸ਼ਾਮਲ ਸਨ।

Tags: latest newslatest Updatepropunjabtvpunjabpunjab newspunjabi news
Share198Tweet124Share50

Related Posts

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026
Load More

Recent News

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.