ਰੂਸ ਅਤੇ ਯੂਕਰੇਨ ਵਿਚਾਲੇ ਜੰਗ ਦੇ ਖ਼ਤਰੇ ਕਾਰਨ ਉਥੇ ਰਹਿੰਦੇ ਭਾਰਤੀ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਰਾਜਪੁਰਾ ਦੇ ਇਕ ਪਰਿਵਾਰ ਨੇ ਸਰਕਾਰ ਅੱਗੇ ਮਦਦ ਦੀ ਅਪੀਲ ਕੀਤੀ ਹੈ।
ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਟਿਕਟ ਲਈ ਪੈਸੇ ਨਹੀਂ ਹਨ ਤੇ ਉਹ ਯੂਕਰੇਨ ਰਹਿੰਦੇ ਆਪਣੇ ਪੁੱਤ ਲਈ ਫਿਕਰਮੰਦ ਹਨ। ਇਸ ਲਈ ਉਨ੍ਹਾਂ ਦੇ ਪੁੱਤ ਦੀ ਵਾਪਸੀ ਲਈ ਟਿਕਟ ਦਾ ਪ੍ਰਬੰਧ ਕੀਤਾ ਜਾਵੇ।
ਦੱਸ ਦਈਏ ਕਿ ਰਾਜੁਪਾਰ ਦੇ ਬਨਵਾੜੀ ਦਾ ਰਹਿਣ ਵਾਲਾ ਅਭਿਨੰਦਨ ਸਾਲ 2020 ‘ਚ ਪੜ੍ਹਾਈ ਕਰਨ ਲਈ ਯੂਕਰੇਨ ਗਿਆ ਸੀ ਪਰ ਇਸ ਸਮੇਂ ਰੂਸ ਤੇ ਯੂਕਰੇਨ ਵਿਚਾਲੇ ਜੰਗ ਛਿੜ ਗਈ ਹੈ। ਇਸ ਦੌਰਾਨ ਯੂਕਰੇਨ ਤੋਂ ਭਾਰਤੀਆਂ ਦੀ ਵਾਪਸੀ ਦਾ ਸਿਲਸਿਲਾ ਜਾਰੀ ਹੈ।