ਵੀਰਵਾਰ, ਜੂਨ 18, 2026 12:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ।

by Pro Punjab Tv
ਜੂਨ 18, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ।

 

ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ ‘ਲੋਕ ਮਿਲਣੀ’ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।

 

*ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾ*

 

ਇਸ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ, ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸੁਣਨ ਲਈ ਨਾ ਸਿਰਫ਼ ਪੰਡਾਲ ਵਿੱਚ ਬਲਕਿ ਆਲੇ-ਦੁਆਲੇ ਦੇ ਘਰਾਂ ਦੀਆਂ ਛੱਤਾਂ, ਬਾਲਕੋਨੀਆਂ ਅਤੇ ਬਨੇਰਿਆਂ ‘ਤੇ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ। ਇਲਾਕੇ ਦੇ ਲੋਕਾਂ ਨੇ ਪੂਰੇ ਸਮਾਗਮ ਦੌਰਾਨ ਤਾੜੀਆਂ ਅਤੇ ਜੈਕਾਰਿਆਂ ਨਾਲ ਮੁੱਖ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਦੇ ਸਤਿਕਾਰ ਵਜੋਂ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਸ੍ਰੀ ਸਾਹਿਬ (ਤਲਵਾਰ) ਭੇਟ ਕੀਤੀ। ਲੋਕਾਂ ਦੇ ਇਸ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਅਜਿਹਾ ਅਥਾਹ ਪਿਆਰ ਉਨ੍ਹਾਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ, ਤਰੱਕੀ ਅਤੇ ਖੁਸ਼ਹਾਲੀ ਲਈ ਦਿਨ-ਰਾਤ ਮਿਹਨਤ ਕਰਨ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

 

ਲੋਕ ਮਿਲਣੀ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਅਕਾਲ ਪੁਰਖ ਦਾ ਸ਼ੁਕਰਗੁਜ਼ਾਰ ਹਾਂ ਜਿਨ੍ਹਾਂ ਨੇ ਮੈਨੂੰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026’ ਲਿਆਉਣ ਦਾ ਮੌਕਾ ਬਖਸ਼ਿਆ। ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਤਾਂ ਕਰੋੜਾਂ ਲੋਕਾਂ ਦੇ ਹਿਰਦੇ ਵਲੂੰਧਰੇ ਗਏ। ਹਮੇਸ਼ਾ ਇਹ ਉਮੀਦ ਹੁੰਦੀ ਸੀ ਕਿ ਦੋਸ਼ੀ ਫੜੇ ਜਾਣਗੇ। ਕਈ ਵਾਰ ਉਹ ਗ੍ਰਿਫਤਾਰ ਵੀ ਹੋਏ, ਪਰ ਕਾਨੂੰਨ ਦੀਆਂ ਖਾਮੀਆਂ ਦਾ ਫਾਇਦਾ ਉਠਾ ਕੇ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਬਿਮਾਰ ਦੱਸ ਕੇ ਸਜ਼ਾ ਤੋਂ ਬਚਾ ਦਿੱਤਾ ਜਾਂਦਾ ਸੀ। ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਸਥਾਰਤ ਸਲਾਹ-ਮਸ਼ਵਰਾ ਕਰਕੇ ਇਹ ਬਿੱਲ ਲਿਆਉਣ ਦੀ ਬਲ-ਬੁੱਧੀ ਅਤੇ ਤਾਕਤ ਬਖਸ਼ੀ ਹੈ।”

 

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਇਸ ਬਿੱਲ ਨੂੰ ਬਹੁਤ ਸਾਵਧਾਨੀ ਨਾਲ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸ ਨੂੰ ਕਮਜ਼ੋਰ ਨਾ ਕਰ ਸਕੇ। ਇਹ ਸਮਾਜ ਵਿਰੋਧੀ ਅਨਸਰਾਂ ਲਈ ਇੱਕ ਸਬਕ ਹੋਵੇਗਾ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕੇਗਾ।”

 

ਅਕਾਲੀਆਂ ‘ਤੇ ਤਿੱਖਾ ਹਮਲਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਉਹ ਸੱਤਾ ਵਿੱਚ ਸਨ ਤਾਂ ਉਹ ਅਜਿਹਾ ਕਾਨੂੰਨ ਬਣਾਉਣ ਲਈ ਕਦੇ ਵੀ ਗੰਭੀਰ ਨਹੀਂ ਸਨ। ਸੱਚਾਈ ਇਹ ਹੈ ਕਿ ਉਨ੍ਹਾਂ ਦੀ ਨੀਅਤ ਵਿੱਚ ਖੋਟ ਸੀ। ਅਕਾਲੀਆਂ ਨੇ ਆਪਣੇ ਸਿਆਸੀ ਫਾਇਦੇ ਲਈ ਬੇਅਦਬੀ ਦੀਆਂ ਘਟਨਾਵਾਂ ਹੋਣ ਦਿੱਤੀਆਂ। ਉਨ੍ਹਾਂ ਨੇ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਆਪਣੀਆਂ ਭੁੱਲਾਂ ਵੀ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ ‘ਤੇ ਮੁੱਕਰ ਗਏ। ਜੋ ਤਖ਼ਤ ਸਾਹਿਬ ਦੇ ਸਾਹਮਣੇ ਝੂਠ ਬੋਲ ਸਕਦੇ ਹਨ, ਉਹ ਕਦੇ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਜੋ ਕਿਸੇ ਦੇ ਸਕੇ ਨਹੀਂ ਹਨ ਅਤੇ ਸਿਰਫ ਸੂਬੇ ਨੂੰ ਲੁੱਟਣ ਲਈ ਸਿਆਸੀ ਸੱਤਾ ਚਾਹੁੰਦੇ ਹਨ।”

ਮੁੱਖ ਮੰਤਰੀ ਨੇ ਦਾਅਵਾ ਕੀਤਾ, “ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ। ਜਥੇਦਾਰ ਅਕਾਲੀਆਂ ਦੀਆਂ ਜੇਬਾਂ ਵਿੱਚੋਂ ਲਾਏ ਜਾਂਦੇ ਹਨ ਅਤੇ ਇਸੇ ਕਰਕੇ ਉਹ ਰਾਜਨੀਤੀ ਕਰ ਰਹੇ ਹਨ। ਇੱਕ ਜਥੇਦਾਰ ਨੇ ਲੋਕਾਂ ਦੇ ਵਿਰੋਧ ਦੇ ਡਰੋਂ ਤੜਕੇ ਹੀ ਅਹੁਦਾ ਸੰਭਾਲ ਲਿਆ ਸੀ ਅਤੇ ਹੁਣ ਉਹ ਧਰਮ ਦੀ ਆੜ ਵਿੱਚ ਮੇਰੇ ਖਿਲਾਫ ਸਾਜ਼ਿਸ਼ਾਂ ਰਚ ਰਹੇ ਹਨ। ਇਨ੍ਹਾਂ ਲੋਕਾਂ ਕੋਲ ਮੈਨੂੰ ਕਿਸੇ ਵੀ ਤਰ੍ਹਾਂ ਬਦਨਾਮ ਕਰਨ ਤੋਂ ਇਲਾਵਾ ਕੋਈ ਹੋਰ ਏਜੰਡਾ ਨਹੀਂ ਹੈ।”

 

ਕੰਢੀ ਖੇਤਰ ਵਿੱਚ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਲਈ ਜਲਦੀ ਹੀ ਨਹਿਰੀ ਪਾਣੀ ਕੰਢੀ ਖੇਤਰ ਦੇ ਕੋਨੇ-ਕੋਨੇ ਤੱਕ ਪਹੁੰਚੇਗਾ। ਸੂਬਾ ਸਰਕਾਰ ਇਸ ਪਵਿੱਤਰ ਖੇਤਰ ਵਿੱਚ ਖੇਤੀਬਾੜੀ ਦੇ ਵਿਕਾਸ ਲਈ ਅਣਥੱਕ ਯਤਨ ਕਰ ਰਹੀ ਹੈ। ਪਿਛਲੀਆਂ ਸਰਕਾਰਾਂ ਦੇ ਉਦਾਸੀਨ ਰਵੱਈਏ ਕਾਰਨ ਇਹ ਖੇਤਰ ਅਣਗੌਲੇ ਰਹੇ। ਇੱਕ ਪਾਸੇ ਅਸੀਂ ਇਸ ਖੇਤਰ ਵਿੱਚ ਸੈਰ-ਸਪਾਟੇ ਦੀਆਂ ਸੰਭਾਵਨਾਵਾਂ ਨੂੰ ਉਭਾਰ ਰਹੇ ਹਾਂ ਅਤੇ ਦੂਜੇ ਪਾਸੇ ਖੇਤੀਬਾੜੀ ਨੂੰ ਮਜ਼ਬੂਤ ਕਰ ਰਹੇ ਹਾਂ।”

 

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਵਿਦੇਸ਼ਾਂ ਵੱਲ ਪ੍ਰਵਾਸ ਦੇ ਰੁਝਾਨ ਨੂੰ ਮੋੜ ਕੇ ਆਮ ਲੋਕਾਂ ਦੀ ਤਕਦੀਰ ਬਦਲਣ ਲਈ ਵਚਨਬੱਧ ਹੈ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ੀ ਧਰਤੀ ‘ਤੇ ਨਹੀਂ ਜਾਣਾ ਪਵੇਗਾ ਕਿਉਂਕਿ ਅਸੀਂ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹ ਰਹੇ ਹਾਂ। ਸਾਡਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਾਉਣਾ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦੇਣਾ ਹੈ।”

 

ਰਵਾਇਤੀ ਸਿਆਸੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਸੱਤਾ ਵਿੱਚ ਰਹਿ ਕੇ ਆਪਣੇ ਹਿੱਤਾਂ ਦੀ ਰਾਖੀ ਲਈ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਸਾਲਾਂਬੱਧੀ ਲੁੱਟਿਆ। ਪਹਿਲਾਂ ਸਿਰਫ਼ ਦੋ ਪਾਰਟੀਆਂ ਹੀ ਵਾਰੋ ਵਾਰੀ ਸੱਤਾ ਸੁੱਖ ਭੋਗਦੀਆਂ ਸਨ ਅਤੇ ਸੂਬੇ ਦੀ ਦੌਲਤ ਲੁੱਟਦੇ ਹੋਏ ਲੋਕਾਂ ਦੀਆਂ ਭਾਵਨਾਵਾਂ ਦਾ ਸ਼ੋਸ਼ਣ ਕਰਦੀਆਂ ਸਨ। ਹੁਣ ਲੋਕਾਂ ਕੋਲ ‘ਝਾੜੂ’ ਦਾ ਬਦਲ ਹੈ, ਜਿਸ ਨੇ ਪੰਜਾਬ ਦੇ ਸਿਆਸੀ ਤਾਣੇ-ਬਾਣੇ ਨੂੰ ਸਾਫ਼ ਕਰ ਦਿੱਤਾ ਹੈ।”

 

ਮੁੱਖ ਮੰਤਰੀ ਨੇ ਕਿਹਾ, “ਅੱਜ ਨਾ ਤਾਂ ਸੁਖਬੀਰ ਬਾਦਲ, ਨਾ ਰਾਜਾ ਵੜਿੰਗ ਅਤੇ ਨਾ ਹੀ ਪ੍ਰਤਾਪ ਸਿੰਘ ਬਾਜਵਾ ਲੋਕਾਂ ਵਿੱਚ ਦਿਖਾਈ ਦੇ ਰਹੇ ਹਨ ਕਿਉਂਕਿ ਜਨਤਾ ਸੂਬਾ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਲੋਕ ਵਾਰ-ਵਾਰ ਆਪਣਾ ਸਮਰਥਨ ਪ੍ਰਗਟ ਕਰ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਕਿਉਂਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਅੰਤ ਵਿੱਚ ਸੱਚ ਦੀ ਜਿੱਤ ਹੁੰਦੀ ਹੈ ਅਤੇ ਝੂਠ ਹਾਰਦਾ ਹੈ।”

 

ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਅਣਥੱਕ ਯਤਨ ਕਰ ਰਿਹਾ ਹਾਂ ਅਤੇ ਇਸ ਨੇ ਵਿਰੋਧੀ ਧਿਰ ਨੂੰ ਬੁਖਲਾ ਦਿੱਤਾ ਹੈ। ਇਹ ਆਗੂ ਆਮ ਆਦਮੀ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਹਜ਼ਮ ਨਹੀਂ ਕਰ ਪਾ ਰਹੇ। ਉਨ੍ਹਾਂ ਦੀ ਨਿਰਾਸ਼ਾ ਉਸ ਜ਼ਹਿਰ ਤੋਂ ਸਾਫ਼ ਦਿਖਾਈ ਦਿੰਦੀ ਹੈ ਜੋ ਉਹ ਮੇਰੇ ਖ਼ਿਲਾਫ਼ ਉਗਲਦੇ ਹਨ। ਹੋ ਸਕਦਾ ਹੈ ਕਿ ਮੇਰੇ ਕੋਲ ਲੋਕਾਂ ਦੀ ਦੌਲਤ ਲੁੱਟਣ ਦਾ ਤਜਰਬਾ ਨਾ ਹੋਵੇ, ਪਰ ਮੇਰੇ ਕੋਲ ਉਨ੍ਹਾਂ ਦੇ ਦੁੱਖ ਵੰਡਾਉਣ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਮੁਹਾਰਤ ਜ਼ਰੂਰ ਹੈ। ਮੈਂ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹਾਂ ਅਤੇ ਇਹੀ ਗੱਲ ਵਿਰੋਧੀ ਧਿਰ ਨੂੰ ਪਰੇਸ਼ਾਨ ਕਰ ਰਹੀ ਹੈ।”

 

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਸਰਕਾਰੀ ਖ਼ਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ ਸੀ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਸਰਮਾਏ ਨੂੰ ਆਪਣੇ ਚਹੇਤੇ ਦੋਸਤਾਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ।”

 

ਭਲਾਈ ਸਕੀਮਾਂ ‘ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਹੈ। ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ (SC) ਸ਼੍ਰੇਣੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਮਿਲੇਗੀ। ਆਮ ਲੋਕਾਂ, ਖਾਸ ਕਰਕੇ ਗਰੀਬਾਂ ਲਈ ਇਹ ਇੱਕ ਵੱਡੀ ਰਕਮ ਹੈ। ਇਹ ਸਹਾਇਤਾ ਮਾਵਾਂ ਅਤੇ ਧੀਆਂ ਦੇ ਸਤਿਕਾਰ ਦਾ ਪ੍ਰਤੀਕ ਹੈ ਅਤੇ ਔਰਤਾਂ ਦੇ ਚਿਹਰਿਆਂ ‘ਤੇ ਮੁਸਕਾਨ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ।”

 

ਮੁੱਖ ਮੰਤਰੀ ਨੇ ਕਿਹਾ, “ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਕੀਮ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ ਜੋ ਅਜਿਹਾ ਵਿਆਪਕ ਸਿਹਤ ਯੋਜਨਾ ਦੇ ਰਿਹਾ ਹੈ। ਇਸ ਨੇ ਲੋਕਾਂ ‘ਤੇ ਆਰਥਿਕ ਬੋਝ ਘਟਾਇਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਹਨ। ਇਸ ਇਤਿਹਾਸਕ ਪਹਿਲਕਦਮੀ ਦਾ ਉਦੇਸ਼ ਸਾਰਿਆਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ ਅਤੇ ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”

ਭਗਵੰਤ ਸਿੰਘ ਮਾਨ ਨੇ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਇਸ ਲਈ ਈਰਖਾ ਕਰ ਰਹੀਆਂ ਹਨ ਕਿਉਂਕਿ ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਸਕਦੀਆਂ ਕਿ ਇੱਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਇੰਨੇ ਸੁਚੱਜੇ ਢੰਗ ਨਾਲ ਚਲਾ ਰਿਹਾ ਹੈ। ਪੰਜਾਬ ਦੇ ਲੋਕਾਂ ਦਾ ਇਨ੍ਹਾਂ ਪਾਰਟੀਆਂ ਤੋਂ ਉਨ੍ਹਾਂ ਦੀਆਂ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਨੀਤੀਆਂ ਕਾਰਨ ਵਿਸ਼ਵਾਸ ਉੱਠ ਗਿਆ ਹੈ। ਪਿਛਲੇ ਸ਼ਾਸਕਾਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਸੀ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।”

 

ਮੁੱਖ ਮੰਤਰੀ ਨੇ ਦਾਅਵਾ ਕੀਤਾ, “ਆਪ ਸਰਕਾਰ ਖੁਸ਼ਕਿਸਮਤ ਹੈ ਕਿ ਉਸ ਨੂੰ ਮਹਾਨ ਗੁਰੂਆਂ, ਸੰਤਾਂ ਅਤੇ ਮਹਾਂਪੁਰਸ਼ਾਂ ਨਾਲ ਸਬੰਧਤ ਵੱਡੇ ਸਮਾਗਮਾਂ ਕਰਵਾਉਣ ਦਾ ਜੀਵਨ ਵਿੱਚ ਇੱਕ ਵਾਰ ਇਹ ਮੌਕਾ ਮਿਲਿਆ ਹੈ। ਇਨ੍ਹਾਂ ਸਮਾਗਮਾਂ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇੱਕ ਧਰਮ-ਨਿਰਪੱਖ ਸਰਕਾਰ ਹੋਣ ਦੇ ਨਾਤੇ, ਅਸੀਂ ਅਜਿਹੇ ਮੌਕਿਆਂ ਨੂੰ ਸ਼ਾਨਦਾਰ ਤਰੀਕੇ ਨਾਲ ਮਨਾਉਣ ਲਈ ਹਰ ਸੰਭਵ ਯਤਨ ਕੀਤੇ ਹਨ। ਅਸੀਂ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਕਈ ਸਮਾਗਮ ਕਰਵਾਏ ਅਤੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ।”

 

ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

 

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਪੋਸਟ*

 

ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਅੱਜ ਹੁਸ਼ਿਆਰਪੁਰ ਦੇ ਪਿੰਡ ਬਿਹਾਲਾ ਵਿਖੇ ਹੋਈ ‘ਲੋਕ ਮਿਲਣੀ’ ਵਿੱਚ ਪਹੁੰਚੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਮੈਂ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ। ਤੁਹਾਡਾ ਇਹ ਭਰਵਾਂ ਸਮਰਥਨ ਸਾਡੀਆਂ ਨੀਤੀਆਂ ਅਤੇ ਨੀਅਤ ਵਿੱਚ ਤੁਹਾਡੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪੰਜਾਬ ਹੁਣ ਸਹੀ ਮਾਅਨਿਆਂ ਵਿੱਚ ਵਿਕਾਸ ਦਾ ਗਵਾਹ ਬਣ ਰਿਹਾ ਹੈ। ਉਮਰ ਕੈਦ ਦੀ ਸਜ਼ਾ ਵਾਲਾ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਤੋਂ ਬਾਅਦ, ਸਾਡੀ ਸਰਕਾਰ ਹੁਣ 1 ਜੁਲਾਈ ਤੋਂ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਲਗਭਗ 90 ਫੀਸਦੀ ਘਰਾਂ ਲਈ ਜ਼ੀਰੋ ਬਿਜਲੀ ਬਿੱਲ, ਮੁਫ਼ਤ ਸਿਹਤ ਸਹੂਲਤਾਂ, ਪ੍ਰਾਈਵੇਟ ਸਕੂਲਾਂ ਦੀ ਲੁੱਟ ਨੂੰ ਨੱਥ ਪਾਉਣਾ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਨੌਕਰੀਆਂ ਦੇਣਾ ਸਾਡੀ ਸਰਕਾਰ ਦੀ ਸਾਫ਼ ਅਤੇ ਇਮਾਨਦਾਰ ਨੀਅਤ ਦਾ ਪ੍ਰਮਾਣ ਹੈ।”

 

“ਮੈਂ ਪਿੰਡ ਬਿਹਾਲਾ ਦੇ ਸਰਬਪੱਖੀ ਵਿਕਾਸ ਲਈ ਪਿੰਡ ਦੀ ਪੰਚਾਇਤ ਨੂੰ 51 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ, ਜਿਸ ਵਿੱਚ ਇੱਕ ਨਵਾਂ ਆਂਗਣਵਾੜੀ ਕੇਂਦਰ ਅਤੇ ਇੱਕ ਕਮਿਊਨਿਟੀ ਹਾਲ ਦਾ ਨਿਰਮਾਣ ਸ਼ਾਮਲ ਹੈ। ‘ਆਪ’ ਸਰਕਾਰ ਤੁਹਾਡੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪੰਜਾਬ ਦੇ ਹਰ ਪਿੰਡ ਨੂੰ ਇੱਕ ਖੁਸ਼ਹਾਲ, ਗਤੀਸ਼ੀਲ ਅਤੇ ਵਿਕਸਤ ਮਾਡਲ ਵਿੱਚ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Tags: latest newslatest Updatepro punjab tvpropunjabnewspropunjabtvpunjabpunjab governmentpunjab newspunjabi news
Share198Tweet124Share49

Related Posts

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ ਹੈ ਸਹੂਲਤ

ਜੂਨ 18, 2026
Load More

Recent News

ਅਮਰੀਕਾ-ਈਰਾਨ ਜੰਗ ਖਤਮ; ਟਰੰਪ ਨੇ ਉੱਚੀ ਆਵਾਜ਼ ਵਿੱਚ ਸਮਝੌਤੇ ‘ਤੇ ਦਸਤਖਤ ਕੀਤੇ ਜਾਣ ਦਾ ਕੀਤਾ ਐਲਾਨ

ਜੂਨ 18, 2026

ਚੰਬਾ ‘ਚ ਵਾਪਰਿਆ ਹਾਦਸਾ, ਖੱਡ ‘ਚ ਡਿੱਗੀ ਕਾਰ; ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਮੌਤ

ਜੂਨ 18, 2026

ਚੰਡੀਗੜ੍ਹ ਕੈਸ਼ੀਅਰ ਕਤਲ ਕੇਸ ਦੇ ਮੁਲਜ਼ਮਾਂ ਨੂੰ ਮੁਕਾਬਲੇ ਦੌਰਾਨ ਲੱਤ ‘ਚ ਲੱਗੀ ਗੋਲੀ ; ਭੱਜਣ ਦੀ ਕਰ ਰਹੇ ਸਨ ਕੋਸ਼ਿਸ਼

ਜੂਨ 18, 2026

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਜੂਨ 18, 2026

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਜੂਨ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.