ਸ਼ਨੀਵਾਰ, ਜੁਲਾਈ 11, 2026 11:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

ਪੰਜਾਬ ਸਰਕਾਰ ਦੇ ਭਲਾਈ ਕਾਰਜਾਂ ਨਾਲ ਜੁੜੇ 1.11 ਲੱਖ ਬਜ਼ੁਰਗ; ਕਿਸੇ ਵੀ ਦੁਰਵਿਹਾਰ ਦੀ ਰਿਪੋਰਟ ਲਈ 14567 ‘ਤੇ ਕਰੋ ਕਾਲ

by Pro Punjab Tv
ਜੂਨ 21, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ, ਬਜ਼ੁਰਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ, ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿੱਚ ਬਜ਼ੁਰਗਾਂ ਦੀ ਕੁੱਲ ਭਾਗੀਦਾਰੀ ਅਤੇ ਸ਼ਮੂਲੀਅਤ (Beneficiary Engagements) ਦਾ ਅੰਕੜਾ 1.11 ਲੱਖ ਤੋਂ ਵੱਧ ਰਿਕਾਰਡ ਕੀਤਾ ਗਿਆ ਹੈ*, ਜੋ ਕਿ ਬਜ਼ੁਰਗਾਂ ਦੇ ਸਰਗਰਮ ਅਤੇ ਸਿਹਤਮੰਦ ਜੀਵਨ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ, ਸਮੁਦਾਇਕ ਭਾਈਵਾਲੀ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ ਅਤੇ ਸਹਾਇਤਾ ਪ੍ਰਣਾਲੀਆਂ ਰਾਹੀਂ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਕੰਮ ਕਰ ਰਹੀ ਹੈ ਜਿੱਥੇ ਹਰ ਬਜ਼ੁਰਗ ਨਾਗਰਿਕ ਸਤਿਕਾਰ, ਸੁਰੱਖਿਆ ਅਤੇ ਸਮਾਜਿਕ ਤੌਰ ‘ਤੇ ਜੁੜਿਆ ਹੋਇਆ ਮਹਿਸੂਸ ਕਰੇ।

ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਾਏ ਗਏ ਵਿਆਪਕ ਸਿਹਤ ਕੈਂਪਾਂ ਦੌਰਾਨ 7,552 ਗੈਰ-ਸੰਚਾਰੀ ਬੀਮਾਰੀਆਂ (NCD) ਦੀ ਸਕ੍ਰੀਨਿੰਗ, 2,181 ਕੈਂਸਰ ਸਕ੍ਰੀਨਿੰਗ, 6,234 ਹੱਡੀਆਂ ਦੇ ਟੈਸਟ (ਆਰਥੋਪੈਡਿਕ ਅਸੈਸਮੈਂਟ), 11,991 ਅੱਖਾਂ ਦੇ ਟੈਸਟ, 3,395 ਨੱਕ, ਕੰਨ ਤੇ ਗਲੇ (ENT) ਦੀ ਜਾਂਚ ਅਤੇ 2,202 ਫਿਜ਼ੀਓਥੈਰੇਪੀ ਸੈਸ਼ਨ ਕੀਤੇ ਗਏ। ਇਸ ਤੋਂ ਇਲਾਵਾ, 1,520 ਮੋਤੀਆਬਿੰਦ ਦੇ ਸਫ਼ਲ ਅਪਰੇਸ਼ਨ ਕਰਵਾਏ ਗਏ, ਜਿਸ ਨਾਲ ਬਜ਼ੁਰਗ ਲਾਭਪਾਤਰੀਆਂ ਦੇ ਜੀਵਨ ਪੱਧਰ ਵਿੱਚ ਵੱਡਾ ਸੁਧਾਰ ਆਇਆ ਹੈ।

ਬਜ਼ੁਰਗਾਂ ਨੂੰ ਸਰਗਰਮ ਰੱਖਣ ਅਤੇ ਸਮਾਜਿਕ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਭਰ ਵਿੱਚ 230 ‘ਪੀੜ੍ਹੀ-ਦਰ-ਪੀੜ੍ਹੀ’ (ਇੰਟਰਜਨਰੇਸ਼ਨਲ) ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 11,692 ਬਜ਼ੁਰਗਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ। ਇਸ ਨਾਲ ਬਜ਼ੁਰਗਾਂ ਅਤੇ ਨਵੀਂ ਪੀੜ੍ਹੀ ਵਿਚਕਾਰ ਆਪਸੀ ਸਾਂਝ ਮਜ਼ਬੂਤ ਹੋਈ। ਇਸੇ ਤਰ੍ਹਾਂ, 83 ਸਰਗਰਮ ਬੁਢਾਪਾ (ਪ੍ਰੋਡਕਟਿਵ ਏਜਿੰਗ) ਉਪਰਾਲਿਆਂ ਤਹਿਤ 3,266 ਲਾਭਪਾਤਰੀਆਂ ਦੀ ਸ਼ਮੂਲੀਅਤ ਦਰਜ ਕੀਤੀ ਗਈ, ਜਿਸ ਨਾਲ ਬਜ਼ੁਰਗ ਸਮਾਜ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ ਦੇ ਯੋਗ ਬਣੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੁਲਿਸ ਮੁਲਾਜ਼ਮਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੰਚਾਇਤੀ ਰਾਜ ਸੰਸਥਾਵਾਂ, ਯੂਥ ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਦੀ ਸ਼ਮੂਲੀਅਤ ਵਾਲੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ 8,070 ਲੋਕਾਂ ਤੱਕ ਪਹੁੰਚ ਕੀਤੀ ਗਈ ਅਤੇ ਉਨ੍ਹਾਂ ਨੂੰ ਬਜ਼ੁਰਗਾਂ ਦੇ ਅਧਿਕਾਰਾਂ, ਭਲਾਈ ਅਤੇ ਸੁਰੱਖਿਆ ਬਾਰੇ ਜਾਗਰੂਕ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸੰਪੂਰਨ ਤੰਦਰੁਸਤੀ ਕੈਂਪਾਂ (Holistic Well-Being Camps) ਦੇ ਤਹਿਤ 29,186 ਰਜਿਸਟ੍ਰੇਸ਼ਨਾਂ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ, ਯੋਗਾ ਅਤੇ ਮੈਡੀਟੇਸ਼ਨ ਸੈਸ਼ਨਾਂ ਵਿੱਚ 6,331 ਅਤੇ ਹੁਨਰ ਵਿਕਾਸ ਤੇ ਮਨੋਰੰਜਨ ਗਤੀਵਿਧੀਆਂ ਵਿੱਚ 6,562 ਲਾਭਪਾਤਰੀਆਂ ਨੇ ਹਿੱਸਾ ਲਿਆ। ‘ਰਾਸ਼ਟਰੀ ਵਯੋਸ਼੍ਰੀ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਨੂੰ ਸਹਾਇਕ ਉਪਕਰਣ ਜਿਵੇਂ ਕਿ ਕੰਨਾਂ ਦੀਆਂ ਮਸ਼ੀਨਾਂ, ਸੋਟੀਆਂ ਅਤੇ ਵ੍ਹੀਲਚੇਅਰਾਂ ਆਦਿ ਵੀ ਮੁਹੱਈਆ ਕਰਵਾਈਆਂ ਗਈਆਂ।

ਮੰਤਰੀ ਨੇ ਅੱਗੇ ਦੱਸਿਆ ਕਿ ਸਰਕਾਰੀ ਡੇ-ਕੇਅਰ ਸੈਂਟਰਾਂ (Govt. Day Care Centres) ਰਾਹੀਂ ਬਜ਼ੁਰਗ ਲਾਭਪਾਤਰੀਆਂ ਨੂੰ ਇੰਡੋਰ ਗੇਮਜ਼, ਸਰੀਰਕ ਗਤੀਵਿਧੀਆਂ ਲਈ ਟ੍ਰੈਡਮਿਲ, ਮਰੀਜ਼ਾਂ ਲਈ ਬੈੱਡ, ਥੈਰੇਪੀ ਅਤੇ ਮਸਾਜ ਮਸ਼ੀਨਾਂ ਵਰਗੀਆਂ ਸਹੂਲਤਾਂ ਪ੍ਰਦਾਨ ਕਰਕੇ ਭਾਵਨਾਤਮਕ ਅਤੇ ਸਰੀਰਕ ਸਹਾਇਤਾ ਦਿੱਤੀ ਗਈ ਹੈ। ਬਜ਼ੁਰਗਾਂ ਦੀ ਭਲਾਈ ਅਤੇ ਅਧਿਕਾਰਾਂ ਬਾਰੇ ਜਾਗਰੂਕਤਾ ਨੂੰ ਹੋਰ ਵਧਾਉਣ ਲਈ ‘ਕੌਮਾਂਤਰੀ ਬਜ਼ੁਰਗ ਦਿਵਸ’, ‘ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ’ ਅਤੇ ‘ਕੌਮਾਂਤਰੀ ਯੋਗਾ ਦਿਵਸ’ ਦੇ ਮੌਕੇ ‘ਤੇ ਵਿਸ਼ੇਸ਼ ਪ੍ਰੋਗਰਾਮ ਵੀ ਕਰਵਾਏ ਗਏ।”

ਆਮ ਲੋਕਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੇਕਰ ਬਜ਼ੁਰਗਾਂ ਨਾਲ ਕਿਸੇ ਵੀ ਤਰ੍ਹਾਂ ਦੇ ਦੁਰਵਿਹਾਰ, ਅਣਗਹਿਲੀ, ਹਿੰਸਾ ਜਾਂ ਸ਼ੋਸ਼ਣ ਦਾ ਮਾਮਲਾ ਸਾਹਮਣੇ ਆਉਂਦਾ ਹੈ, ਤਾਂ ਤੁਰੰਤ ਐਲਡਰ ਹੈਲਪਲਾਈਨ 14567 ‘ਤੇ ਰਿਪੋਰਟ ਕੀਤੀ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬਜ਼ੁਰਗਾਂ ਦੇ ਸਨਮਾਨ ਅਤੇ ਭਲਾਈ ਦੀ ਰੱਖਿਆ ਕਰਨਾ ਸਾਡੀ ਸਾਂਝੀ ਸਮਾਜਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਨੂੰ ਬਜ਼ੁਰਗਾਂ ਲਈ ਇੱਕ ਸੁਹਿਰਦ ਅਤੇ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਦੀ ਦੇਖਭਾਲ, ਸੁਰੱਖਿਆ, ਸਸ਼ਕਤੀਕਰਨ ਅਤੇ ਸੰਪੂਰਨ ਤੰਦਰੁਸਤੀ ਨੂੰ ਯਕੀਨੀ ਬਣਾਉਣ ਵਾਲੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕਰਨਾ ਜਾਰੀ ਰੱਖੇਗੀ।

Tags: 1.11 lakh elderly people associated with Punjab government's welfare worksAam Aadmi PartyAam Aadmi Party Punjablatest bewslatest newspro punjab tvpunjab news
Share201Tweet126Share50

Related Posts

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.