ਸ਼ਨੀਵਾਰ, ਅਗਸਤ 15, 2026 09:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪਹਿਲੀ ਜੁਲਾਈ ਨੂੰ ਹਰ ਮਹਿਲਾ ਦੇ ਖਾਤੇ ਵਿੱਚ ਪਾਈ ਜਾਵੇਗੀ ਤਿੰਨ ਮਹੀਨਿਆਂ ਦੀ ‘ਮਾਵਾਂ ਧੀਆਂ ਸਤਿਕਾਰ ਰਾਸ਼ੀ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ

by Pro Punjab Tv
ਜੂਨ 22, 2026
in Featured News, ਪੰਜਾਬ
0

ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ।

 

ਫ਼ਤਹਿਗੜ੍ਹ ਸਾਹਿਬ ਹਲਕੇ ਦੇ ਪਿੰਡ ਚਨਾਰਥਲ ਕਲਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਔਰਤਾਂ ਦੇ ਸਨਮਾਨ, ਵਿੱਤੀ ਸੁਰੱਖਿਆ ਅਤੇ ਸਮਾਜਿਕ ਸ਼ਕਤੀਕਰਨ ਯਕੀਨੀ ਬਣਾਉਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਪੰਜਾਬ ਵਿੱਚ ‘ਆਪ’ ਸਰਕਾਰ ਰਹੇਗੀ, ਇਹ ਸਹਾਇਤਾ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ।

 

ਫ਼ਤਹਿਗੜ੍ਹ ਸਾਹਿਬ ਵਿਖੇ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਂ ਦਿਨਾਂ ਬਾਅਦ ਪਹਿਲੀ ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫ਼ੋਨਾਂ ‘ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਦੇ ਨੋਟੀਫਿਕੇਸ਼ਨ ਪ੍ਰਾਪਤ ਹੋਣਗੇ। ਜਨਰਲ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ₹1,000 ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ

ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਲਈ ₹9,300 ਕਰੋੜ ਦਾ ਬਜਟ ਉਪਬੰਧ ਕੀਤਾ ਹੈ।”

 

ਮੁੱਖ ਮੰਤਰੀ ਨੇ ਕਿਹਾ, “ਇਹ ਵਿੱਤੀ ਸਹਾਇਤਾ ਸ਼ਾਇਦ ਔਰਤਾਂ ਨੂੰ ਅਮੀਰ ਨਾ ਬਣਾਵੇ, ਪਰ ਇਹ ਯਕੀਨੀ ਤੌਰ ‘ਤੇ ਉਨ੍ਹਾਂ ਨੂੰ ਸਨਮਾਨ, ਸਵੈ-ਮਾਣ ਅਤੇ ਆਤਮ-ਵਿਸ਼ਵਾਸ ਦੇਵੇਗੀ। ਔਰਤਾਂ ਸਭ ਤੋਂ ਵੱਧ ਸਤਿਕਾਰ ਦੀਆਂ ਹੱਕਦਾਰ ਹਨ ਕਿਉਂਕਿ ਉਹ ਖ਼ੁਦ ਜੀਵਨ ਦਾ ਸਰੋਤ ਹਨ। ਮਾਵਾਂ-ਭੈਣਾਂ ਦੀਆਂ ਅਸੀਸਾਂ ਦੁਨੀਆ ਦੀ ਹਰ ਚੁਣੌਤੀ ਨੂੰ ਪਾਰ ਕਰਨ ਵਿੱਚ ਮਦਦ ਕਰਦੀਆਂ ਹਨ। ਘਰੇਲੂ ਦਰਜੇ ਨੂੰ ਸੁਧਾਰਨ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਸਮਾਜਿਕ ਤੇ ਆਰਥਿਕ ਫੈਸਲੇ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਦੀ ਵਿੱਤੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਜਦੋਂ ਔਰਤਾਂ ਆਰਥਿਕ ਤੌਰ ‘ਤੇ ਸਸ਼ਕਤ ਹੁੰਦੀਆਂ ਹਨ ਤਾਂ ਪਰਿਵਾਰ ਖੁਸ਼ਹਾਲ ਹੁੰਦੇ ਹਨ ਅਤੇ ਸਮਾਜ ਅੱਗੇ ਵਧਦਾ ਹੈ।”

 

ਇੱਕ ਹੋਰ ਮੁੱਦੇ ‘ਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤੀ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਪੰਜਾਬ ਸਰਕਾਰ ਕਿਸੇ ਵੀ ਅਸਲੀ ਵੋਟ ਨੂੰ ਕੱਟਣ ਨਹੀਂ ਦੇਵੇਗੀ। ਮੈਂ ਲੋਕਾਂ ਨੂੰ ਸੁਚੇਤ ਕਰਨਾ ਚਾਹੁੰਦਾ ਹਾਂ ਕਿ ਭਾਜਪਾ ਜਾਇਜ਼ ਵੋਟਾਂ ਨੂੰ ਕੱਟਣ ਲਈ ਐਸ.ਆਈ.ਆਰ. ਪ੍ਰਕਿਰਿਆ ਦੀ ਦੁਰਵਰਤੋਂ ਕਰਨ ਦੀ ਕੋਸ਼ਿਸ਼ ਕਰ ਸਕਦੀ ਹੈ, ਜਿਵੇਂ ਕਿ ਚੋਣਾਂ ਵਾਲੇ ਦੂਜੇ ਰਾਜਾਂ ਵਿੱਚ ਹੋਇਆ ਹੈ। ਹਾਲਾਂਕਿ, ਅਸੀਂ ਪੂਰੀ ਤਰ੍ਹਾਂ ਚੌਕਸ ਹਾਂ ਅਤੇ ਭਗਵਾ ਪਾਰਟੀ ਦੇ ਨਾਪਾਕ ਇਰਾਦਿਆਂ ਨੂੰ ਕਾਮਯਾਬ ਨਹੀਂ ਹੋਣ ਦਿਆਂਗੇ। ਪੰਜਾਬ ਦੇ ਹਰ ਅਸਲੀ ਵੋਟਰ ਦੀ ਰਾਖੀ ਕੀਤੀ ਜਾਵੇਗੀ।”

 

ਮੁੱਖ ਮੰਤਰੀ ਨੇ ਕਿਹਾ, “ਮੇਰੇ ਤੋਂ ਪਹਿਲੇ ਮੁੱਖ ਮੰਤਰੀ ਕਦੇ ਵੀ ਆਮ ਲੋਕਾਂ ਨੂੰ ਨਹੀਂ ਮਿਲੇ। ਉਹ ਤਾਪਮਾਨ ਚੈੱਕ ਕਰਨ ਤੋਂ ਬਾਅਦ ਹੀ ਆਪਣੇ ਆਲੀਸ਼ਾਨ ਘਰਾਂ ਤੋਂ ਬਾਹਰ ਆਉਂਦੇ ਸਨ। ਦੂਜੇ ਪਾਸੇ ਮੈਂ 24 ਘੰਟੇ ਲੋਕਾਂ ਲਈ ਹਾਜ਼ਰ ਰਹਿੰਦਾ ਹਾਂ। ਜਨਤਾ ਦੀ ਸੇਵਾ ਮੇਰੇ ਲਈ ਕੋਈ ਕਦੇ-ਕਦਾਈਂ ਕੀਤੀ ਜਾਣ ਵਾਲੀ ਗਤੀਵਿਧੀ ਨਹੀਂ ਹੈ, ਇਹ ਮੇਰੀ ਜ਼ਿੰਮੇਵਾਰੀ ਹੈ।”

 

ਪਿਛਲੀਆਂ ਸਰਕਾਰਾਂ ‘ਤੇ ਤਨਜ਼ ਕਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਅਥਾਹ ਦੌਲਤ ਇਕੱਠੀ ਕੀਤੀ ਅਤੇ ਵੱਡੇ-ਵੱਡੇ ਮਹਿਲ ਬਣਾਏ। ਉਨ੍ਹਾਂ ਆਲੀਸ਼ਾਨ ਰਿਹਾਇਸ਼ਾਂ ਦੀਆਂ ਕੰਧਾਂ ਉੱਚੀਆਂ ਸਨ ਅਤੇ ਉਨ੍ਹਾਂ ਦੇ ਗੇਟ ਆਮ ਲੋਕਾਂ ਲਈ ਬੰਦ ਰਹਿੰਦੇ ਸਨ। ਉਹ ਜਨਤਾ ਦੀ ਪਹੁੰਚ ਤੋਂ ਦੂਰ ਰਹੇ ਅਤੇ ਆਖਰਕਾਰ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾ ਦਿੱਤਾ। ਜਦੋਂ ਆਗੂ ਲੋਕਾਂ ਦੀ ਗੱਲ ਸੁਣਨਾ ਬੰਦ ਕਰ ਦਿੰਦੇ ਹਨ ਤਾਂ ਲੋਕ ਵੀ ਆਖਰਕਾਰ ਉਨ੍ਹਾਂ ਆਗੂਆਂ ਨੂੰ ਸੁਣਨਾ ਬੰਦ ਕਰ ਦਿੰਦੇ ਹਨ।”

 

“ਪੰਜਾਬ ਦੇ ਲੋਕਾਂ ਨੇ ਉਨ੍ਹਾਂ ਲੋਕਾਂ ਨੂੰ ਵਾਰ-ਵਾਰ ਨਕਾਰਿਆ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਵਾਰੀ ਸਿਰ ਲੁੱਟਿਆ। ਇਨ੍ਹਾਂ ਆਗੂਆਂ ਨੇ ਆਮ ਲੋਕਾਂ ਨੂੰ ਲੰਬੇ ਸਮੇਂ ਤੱਕ ਮੂਰਖ ਬਣਾਇਆ, ਪਰ ਪੰਜਾਬੀ ਹੁਣ ਇੰਨੇ ਸਿਆਣੇ ਹੋ ਗਏ ਹਨ ਕਿ ਉਹ ਅਜਿਹੇ ਲੋਕਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੁੰਦੇ। ਇਨ੍ਹਾਂ ਹਊਮੈ ਦੇ ਭਰੇ ਸਿਆਸਤਦਾਨਾਂ ਨੇ ਹਮੇਸ਼ਾ ਪੰਜਾਬ ਦੇ ਲੋਕਾਂ ਨੂੰ ਹਲਕੇ ਵਿੱਚ ਲਿਆ, ਜਿਸ ਕਰਕੇ ਅੰਤ ਵਿੱਚ ਉਨ੍ਹਾਂ ਨੂੰ ਇਸਦੀ ਰਾਜਨੀਤਿਕ ਕੀਮਤ ਚੁਕਾਉਣੀ ਪਈ। ਅੱਜ ਇਹ ਆਗੂ ਨਿਰਾਸ਼ਾ ਦੇ ਆਲਮ ਵਿੱਚ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਆਗੂਆਂ ਦਾ ਸਾਰਾ ਏਜੰਡਾ ਸ਼ੁਰੂ ਤੋਂ ਹੀ ਲੋਕਾਂ ਦੀ ਭਲਾਈ ਦੀ ਬਜਾਏ ਆਪਣੇ ਪਰਿਵਾਰਾਂ ਦੇ ਹਿੱਤਾਂ ਲਈ ਰਿਹਾ ਹੈ।

 

ਪਿਛਲੀਆਂ ਸਰਕਾਰਾਂ ਦੇ ਆਗੂਆਂ ‘ਤੇ ਸ਼ਬਦੀ ਹਮਲੇ ਜਾਰੀ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਆਗੂ ਪਹਾੜਾਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹਨ, ਜੋ ਜ਼ਮੀਨੀ ਹਕੀਕਤਾਂ ਤੋਂ ਪੂਰੀ ਤਰ੍ਹਾਂ ਅਣਜਾਣ ਹਨ। ਇਹ ਆਗੂ ਆਪਣੇ ਪੈਸੇ, ਜਾਇਦਾਦਾਂ ਅਤੇ ਇੱਥੋਂ ਤੱਕ ਕਿ ਆਪਣੀਆਂ ਬੱਸਾਂ ਤੋਂ ਵੀ ਅਣਜਾਣ ਰਹੇ ਹਨ। ਆਪਣੇ ਸ਼ਾਸਨਕਾਲ ਦੌਰਾਨ ਇਨ੍ਹਾਂ ਨੇ ਸੂਬੇ ਭਰ ਦੇ ਸਫ਼ਲ ਉੱਦਮਾਂ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਹਿੱਸੇਦਾਰੀ ਹਾਸਲ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ। ਅਜਿਹੇ ਅਮਲਾਂ ਨੇ ਹੀ ਪੰਜਾਬ ਨੂੰ ਪਿੱਛੇ ਧੱਕ ਦਿੱਤਾ। ਇਨ੍ਹਾਂ ਆਗੂਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਅਤੇ ਇਨ੍ਹਾਂ ਦੇ ਹੱਥ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।

 

ਆਪਣੀ ਸਰਕਾਰ ਦੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਦਾ ਵਿਕਾਸ ਮੁੜ ਲੀਹ ‘ਤੇ ਆ ਗਿਆ ਹੈ। ਪੰਜਾਬ ਸਰਕਾਰ ਹਰ ਆਏ ਦਿਨ ਆਪਣੇ ਵਿਕਾਸ ਦੀ ਗਤੀ ਨੂੰ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਲਗਭਗ ਸੱਤਰ ਸਾਲਾਂ ਦੇ ਪਾੜੇ ਨੂੰ ਪੂਰਿਆ ਹੈ ਅਤੇ ਰੰਗਲਾ ਪੰਜਾਬ ਬਣਾਉਣ ਲਈ ਠੋਸ ਯਤਨ ਕਰ ਰਹੇ ਹਾਂ।

 

“ਆਪ ਸਰਕਾਰ ਸ਼ਾਇਦ ਦੇਸ਼ ਦੀ ਪਹਿਲੀ ਅਜਿਹੀ ਸਰਕਾਰ ਹੈ ਜੋ ਲੋਕਾਂ ਦੇ ਮੈਨੀਫੈਸਟੋ ਸਹੀ ਮਾਇਨੇ ਵਿੱਚ ਲਾਗੂ ਕਰ ਰਹੀ ਹੈ। ਲੋਕਾਂ ਦੁਆਰਾ ਉਠਾਈ ਗਈ ਹਰ ਸੱਚੀ ਮੰਗ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਿਰਫ਼ ਚੋਣਾਂ ਲਈ ਵਾਅਦੇ ਨਹੀਂ ਕਰਦੇ, ਬਲਕਿ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਾਂ।

 

ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਕੋਹਾਂ ਦੂਰ ਹਨ ਕਿਉਂਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਐਸ਼ੋ-ਆਰਾਮ ਅਤੇ ਖੁਸ਼ਹਾਲ ਮਾਹੌਲ ‘ਚ ਬਿਤਾਈ ਹੈ। ਉਹ ਪੰਜਾਬ ਵਿੱਚ ਸੱਤਾ ਹਥਿਆਉਣ ਲਈ ਤਾਂ ਕਾਹਲੇ ਪਏ ਹੋਏ ਹਨ, ਪਰ ਉਨ੍ਹਾਂ ਨੂੰ ਸੂਬੇ ਦੀ ਮੁੱਢਲੀ ਭੂਗੋਲਿਕ ਸਥਿਤੀ ਬਾਰੇ ਵੀ ਕੁਝ ਪਤਾ ਨਹੀਂ।

 

ਉਨ੍ਹਾਂ ਕਿਹਾ ਕਿ ਜੇ ਇਹ ਸਭ ਵੀ ਛੱਡ ਕੇ ਦੇਖੀਏ, ਸਾਬਕਾ ਉਪ ਮੁੱਖ ਮੰਤਰੀ ਤਾਂ ਪੰਜਾਬ ਵਿੱਚ ਉਗਾਈਆਂ ਜਾਣ ਵਾਲੀਆਂ ਆਮ ਫਸਲਾਂ ਦਰਮਿਆਨ ਫਰਕ ਵੀ ਨਹੀਂ ਦੱਸ ਸਕਦੇ। ਉਨ੍ਹਾਂ ਨੂੰ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਦੀ ਬਹੁਤ ਘੱਟ ਸਮਝ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘’ਜਿਹੜਾ ਵਿਅਕਤੀ ਪੰਜਾਬ ਨੂੰ ਸਮਝਦਾ ਹੀ ਨਹੀਂ, ਉਹ ਆਪਣੀ ਲੀਡਰਸ਼ਿਪ ‘ਚ ਸੂਬੇ ਨੂੰ ਦੱਸੋ ਕਿਵੇਂ ਚਲਾ ਸਕਦਾ ਹੈ?’’

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੁਆਰਾ ਕੀਤੇ ਗਏ ਪਾਪ ਮੁਆਫ਼ੀ ਯੋਗ ਨਹੀਂ ਹਨ। ਪੰਜਾਬ ਦੇ ਲੋਕ ਇਨ੍ਹਾਂ ਦੇ ਕੁਕਰਮਾਂ ਲਈ ਇਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਨ੍ਹਾਂ ਆਗੂਆਂ ਵੱਲੋਂ ਪੰਜਾਬ ਦੇ ਸੀਨੇ ‘ਤੇ ਦਿੱਤੇ ਜ਼ਖ਼ਮ ਅੱਜ ਵੀ ਲੋਕਾਂ ਦੇ ਮਨਾਂ ਵਿੱਚ ਤਾਜ਼ਾ ਹਨ।

 

ਉਨ੍ਹਾਂ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ, ਜੋ ਆਪਣੀ ਸਹੂਲਤ ਅਤੇ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਅਤੇ ਆਪਣਾ ਰੁਖ਼ ਬਦਲਦੇ ਹਨ। ਇਨ੍ਹਾਂ ਆਗੂਆਂ ਨੇ ਪੰਜਾਬ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਪੰਜਾਬ ਦੇ ਲੋਕ ਇਸ ਨੂੰ ਕਦੇ ਨਹੀਂ ਭੁੱਲ

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਲੀਡਰਸ਼ਿਪ ਇੱਕ ਵਾਰ ਫਿਰ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਵਿੱਚ ਹਵਾਈ ਕਿਲ੍ਹੇ ਉਸਾਰ ਰਹੀ ਹੈ। ਹਾਲਾਂਕਿ, ਪੰਜਾਬੀ ਅਜਿਹੇ ਗੁਮਰਾਹਕੁਨ ਪ੍ਰਚਾਰ ਤੋਂ ਪ੍ਰਭਾਵਿਤ ਨਹੀਂ ਹੋਣਗੇ। ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ ਅਤੇ ਇੱਕ ਵਾਰ ਫਿਰ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।

 

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ, 2026 ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ ਕਿ ਜਿਨ੍ਹਾਂ ਨੇ ਮੈਨੂੰ ਇਹ ਇਤਿਹਾਸਕ ਕਾਨੂੰਨ ਲਾਗੂ ਕਰਨ ਦਾ ਮੌਕਾ ਬਖਸ਼ਿਆ। ਪਿਛਲੀਆਂ ਸਰਕਾਰਾਂ ਦੌਰਾਨ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਦੁਨੀਆ ਭਰ ਦੇ ਲੱਖਾਂ ਲੋਕਾਂ ਦੀ ਮਾਨਸਿਕਤਾ ਨੂੰ ਡੂੰਘੀ ਠੇਸ ਪਹੁੰਚੀ।

 

ਉਨ੍ਹਾਂ ਕਿਹਾ, “ਸਰਬਸ਼ਕਤੀਮਾਨ ਪਰਮਾਤਮਾ ਨੇ ਮੈਨੂੰ ਕਾਨੂੰਨੀ ਮਾਹਿਰਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਇਹ ਬਿੱਲ ਲਿਆਉਣ ਲਈ ਸੋਝੀ ਅਤੇ ਤਾਕਤ ਬਖਸ਼ੀ। ਅਸੀਂ ਇਸ ਕਾਨੂੰਨ ਦਾ ਖਰੜਾ ਪੂਰੀ ਬਾਰੀਕੀ ਨਾਲ ਸੋਚ ਸਮਝ ਕੇ ਤਿਆਰ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕੋਈ ਵੀ ਸੋਧ ਜਾਂ ਖਾਮੀ ਇਸਨੂੰ ਕਮਜ਼ੋਰ ਨਾ ਕਰ ਸਕੇ। ਇਹ ਕਾਨੂੰਨ ਸਮਾਜ ਵਿਰੋਧੀ ਤੱਤਾਂ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਘਿਨਾਉਣਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ।”

 

ਉਨ੍ਹਾਂ ਕਿਹਾ, “ਸਾਲਾਂ ਤੋਂ ਲੋਕ ਇਹ ਕਹਿ ਕੇ ਸਜ਼ਾ ਤੋਂ ਬਚਦੇ ਰਹੇ ਕਿ ਉਹ ਦਿਮਾਗੀ ਤੌਰ ਤੇ ਪ੍ਰੇਸ਼ਾਨ ਹਨ ਜਾਂ ਉਹ ਮਾਨਸਿਕ ਤੌਰ ‘ਤੇ ਬਿਮਾਰ ਹਨ। ਅਜਿਹੀਆਂ ਦਲੀਲਾਂ ਅਕਸਰ ਜਵਾਬਦੇਹੀ ਤੋਂ ਬਚਣ ਲਈ ਵਰਤੀਆਂ ਜਾਂਦੀਆਂ ਸਨ ਅਤੇ ਅਪਰਾਧੀ ਆਜ਼ਾਦ ਘੁੰਮਦੇ ਰਹਿੰਦੇ ਸਨ। ਅਸੀਂ ਕਾਨੂੰਨ ਬਣਾਉਂਦੇ ਸਮੇਂ ਇਸ ਮੁੱਦੇ ਦਾ ਗੰਭੀਰ ਨੋਟਿਸ ਲਿਆ ਹੈ।”

 

ਅਜਿਹੇ ਦਾਅਵਿਆਂ ‘ਤੇ ਸਵਾਲ ਉਠਾਉਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇਕਰ ਕੋਈ ਸੱਚਮੁੱਚ ਮਾਨਸਿਕ ਤੌਰ ‘ਤੇ ਬਿਮਾਰ ਹੈ ਤਾਂ ਉਹ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਕਿਉਂ ਨਿਸ਼ਾਨਾ ਬਣਾਉਂਦਾ ਹੈ? ਉਹ ਰੇਲਗੱਡੀ ਦੇ ਇੰਜਣ ਥੱਲੇ ਕਿਉਂ ਨੀ ਆ ਜਾਂਦਾ ਜਾਂ ਬਿਜਲੀ ਦੀਆਂ ਤਾਰਾਂ ਨੂੰ ਕਿਉਂ ਨਹੀਂ ਫੜਦਾ ? ਸੱਚ ਇਹ ਹੈ ਕਿ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਜਾਣ-ਬੁੱਝ ਕੇ ਅਤੇ ਯੋਜਨਾਬੱਧ ਢੰਗ ਨਾਲ ਕੀਤੀਆਂ ਗਈਆਂ ਸਨ।”

 

ਮੁੱਖ ਮੰਤਰੀ ਨੇ ਕਿਹਾ ਕਿ “ਇਸੇ ਲਈ ਅਸੀਂ ਕਾਨੂੰਨ ਵਿੱਚ ਇੱਕ ਉਪਬੰਧ ਸ਼ਾਮਲ ਕੀਤਾ ਹੈ ਕਿ ਭਾਵੇਂ ਕਿਸੇ ਵਿਅਕਤੀ ਨੂੰ ਡਾਕਟਰੀ ਤੌਰ ‘ਤੇ ਮਾਨਸਿਕ ਤੌਰ ‘ਤੇ ਬਿਮਾਰ ਘੋਸ਼ਿਤ ਕੀਤਾ ਹੋਵੇ ਉਸਦੇ ਮਾਪੇ, ਸਰਪ੍ਰਸਤ ਜਾਂ ਦੇਖਭਾਲ ਕਰਨ ਵਾਲੇ ਵੀ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨਗੇ। ਸਜ਼ਾ ਤੋਂ ਬਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਕੋਈ ਢਿੱਲ-ਮੱਠ ਨਹੀਂ ਹੋਵੇਗੀ।”

 

ਅਕਾਲੀ ਲੀਡਰਸ਼ਿਪ ‘ਤੇ ਇੱਕ ਹੋਰ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਉਹ ਸੱਤਾ ਵਿੱਚ ਸਨ, ਤਾਂ ਉਨ੍ਹਾਂ ਨੇ ਕਦੇ ਵੀ ਅਜਿਹਾ ਕਾਨੂੰਨ ਬਣਾਉਣ ਵਿੱਚ ਕੋਈ ਇਮਾਨਦਾਰੀ ਨਹੀਂ ਦਿਖਾਈ। ਸੱਚਾਈ ਇਹ ਹੈ ਕਿ ਉਨ੍ਹਾਂ ਦੇ ਇਰਾਦੇ ਗਲਤ ਸਨ। ਉਨ੍ਹਾਂ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਅਤੇ ਉਹ ਇਨਸਾਫ਼ ਦੇਣ ਵਿੱਚ ਅਸਫਲ ਰਹੇ। ਉਨ੍ਹਾਂ ਨੇ ਅਜਿਹੀਆਂ ਘਟਨਾਵਾਂ ਨੂੰ ਇਸ ਲਈ ਹੋਣ ਦਿੱਤਾ ਕਿਉਂਕਿ ਉਹ ਉਨ੍ਹਾਂ ਤੋਂ ਰਾਜਨੀਤਿਕ ਲਾਭ ਚਾਹੁੰਦੇ ਸਨ।”

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਪਣੀਆਂ ਗਲਤੀਆਂ ਮੰਨੀਆਂ ਪਰ ਬਾਅਦ ਵਿੱਚ ਜਨਤਕ ਤੌਰ ‘ਤੇ ਉਨ੍ਹਾਂ ਤੋਂ ਮੁਨਕਰ ਹੋ ਗਏ। ਜੋ ਤਖ਼ਤ ਅੱਗੇ ਝੂਠ ਬੋਲ ਸਕਦੇ ਹਨ, ਉਹ ਕਦੇ ਵੀ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਲੋਕਾਂ ਨੂੰ ਅਜਿਹੇ ਆਗੂਆਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ ਜਿਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਪ੍ਰਾਪਤ ਕਰਨਾ ਅਤੇ ਸੂਬੇ ਨੂੰ ਲੁੱਟਣਾ ਹੈ।”

 

ਮੁੱਖ ਮੰਤਰੀ ਨੇ ਕਿਹਾ, “ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ। ਜਥੇਦਾਰ ਅਕਾਲੀਆਂ ਦੀਆਂ ਜੇਬਾਂ ਵਿੱਚੋਂ ਨਿਯੁਕਤ ਕੀਤੇ ਜਾਂਦੇ ਹਨ ਅਤੇ ਇਸ ਲਈ ਉਨ੍ਹਾਂ ਵਿੱਚੋਂ ਬਹੁਤ ਸਾਰੇ ਰਾਜਨੀਤੀ ਵਿੱਚ ਸ਼ਾਮਲ ਹਨ। ਇਨ੍ਹਾਂ ਲੋਕਾਂ ਦਾ ਪੰਜਾਬ ਲਈ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਮੈਨੂੰ ਕਿਸੇ ਵੀ ਤਰੀਕੇ ਨਾਲ ਬਦਨਾਮ ਕਰਨਾ ਹੈ। ਹਾਲਾਂਕਿ, ਲੋਕ ਉਨ੍ਹਾਂ ਦੇ ਅਸਲ ਕਿਰਦਾਰ ਨੂੰ ਜਾਣਦੇ ਹਨ ਅਤੇ ਕਦੇ ਵੀ ਅਜਿਹੀਆਂ ਡਰਾਮੇਬਾਜ਼ੀਆਂ ਤੋਂ ਪ੍ਰਭਾਵਿਤ ਨਹੀਂ ਹੋਣਗੇ।”

 

ਕਾਂਗਰਸ ‘ਤੇ ਵਾਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਪਾਰਟੀ ਆਖਰੀ ਸਾਹਾਂ ‘ਤੇ ਹੈ ਅਤੇ ਜਲਦੀ ਹੀ ਅਪ੍ਰਸੰਗਿਕ ਹੋ ਜਾਵੇਗੀ ਕਿਉਂਕਿ ਇਸ ਕੋਲ ਪੰਜਾਬ ਲਈ ਨਾ ਤਾਂ ਕੋਈ ਦ੍ਰਿਸ਼ਟੀਕੋਣ ਹੈ ਅਤੇ ਨਾ ਹੀ ਭਵਿੱਖ ਲਈ ਕੋਈ ਰੋਡਮੈਪ ਹੈ। ਇਸ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲਣਾ ਅਤੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ, ਪਰ ਇਹ ਸੁਪਨਾ ਕਦੇ ਪੂਰਾ ਨਹੀਂ ਹੋਵੇਗਾ।”

 

ਉਨ੍ਹਾਂ ਕਿਹਾ, “ਕਾਂਗਰਸ ਪਾਟੋਧਾੜ ਦੀ ਸ਼ਿਕਾਰ ਹੈ। ਇਹ ਆਪਣੇ ਹੀ ਅੰਦਰੂਨੀ ਝਗੜੇ ਕਾਰਨ ਖ਼ਤਮ ਹੋ ਰਹੀ ਹੈ। ਵਿਡੰਬਨਾ ਇਹ ਹੈ ਕਿ ਸੀਨੀਅਰ ਕਾਂਗਰਸੀ ਆਗੂ ਜੋ ਇਨ੍ਹਾਂ ਝਗੜੇ ਕਰਨ ਵਾਲੇ ਧੜਿਆਂ ਨੂੰ ਇੱਕਜੁੱਟ ਕਰਨ ਲਈ ਪੰਜਾਬ ਆਉਂਦੇ ਹਨ, ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਜਿਨ੍ਹਾਂ ਆਗੂਆਂ ਨੂੰ ਉਹ ਸੁਲ੍ਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਦੇ ਨਾਵਾਂ ਦਾ ਉਚਾਰਨ ਕਿਵੇਂ ਕਰਨਾ ਹੈ। ਅੱਜ ਪਾਰਟੀ ਦੀ ਇਹੀ ਹਾਲਤ ਹੈ।”

 

ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ, “ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜੋ ਪਹਿਲਾਂ ਕਦੇ ਨਹੀਂ ਸੀ।”

 

ਮੁੱਖ ਮੰਤਰੀ ਨੇ ਕਿਹਾ, “ਇੱਕ ਸਮੇਂ ਜਦੋਂ ਦੇਸ਼ ਭਰ ਵਿੱਚ ਜਨਤਕ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਕੁਝ ਚੋਣਵੇਂ ਕਾਰਪੋਰੇਟ ਦੋਸਤਾਂ ਨੂੰ ਮਾਮੂਲੀ ਕੀਮਤਾਂ ‘ਤੇ ਸੌਂਪੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ‘ਤੇ ਰੱਖ ਕੇ ਇਤਿਹਾਸ ਰਚਿਆ ਹੈ। ਇਹ ਜਨਤਕ ਜਾਇਦਾਦਾਂ ਦੀ ਰੱਖਿਆ ਅਤੇ ਲੋਕਾਂ ਦੀ ਸੇਵਾ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।”

 

ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ ₹10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ। ਇਸ ਇਤਿਹਾਸਕ ਪਹਿਲਕਦਮੀ ਨੇ ਪਰਿਵਾਰਾਂ ‘ਤੇ ਵਿੱਤੀ ਬੋਝ ਨੂੰ ਕਾਫ਼ੀ ਘਟਾ ਦਿੱਤਾ ਹੈ ਅਤੇ ਨਾਲ ਹੀ ਹਰੇਕ ਲਈ ਗੁਣਵੱਤਾ ਵਾਲੀਆਂ ਸਿਹਤ ਸੰਭਾਲ ਸੇਵਾਵਾਂ ਨੂੰ ਯਕੀਨੀ ਬਣਾਇਆ ਹੈ। ਇਸ ਯੋਜਨਾ ਦਾ ਉਦੇਸ਼ ਪੰਜਾਬ ਦੇ ਹਰ ਪਰਿਵਾਰ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ ਅਤੇ ਲੋਕ ਪਹਿਲਾਂ ਹੀ ਇਸ ਅਧੀਨ ₹650 ਕਰੋੜ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕਰ ਚੁੱਕੇ ਹਨ।”

Share201Tweet126Share50

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.