ਬੁੱਧਵਾਰ, ਜੂਨ 24, 2026 01:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ।

by Pro Punjab Tv
ਜੂਨ 24, 2026
in Featured News, ਪੰਜਾਬ
0

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਹਾਲ ਹੀ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਭਾਜਪਾ ਦੇ ਇੱਕ ਹਾਲੀਆ ਪ੍ਰੋਗਰਾਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਖੁਲਾਸਾ ਕੀਤਾ ਕਿ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸੋਮ ਪ੍ਰਕਾਸ਼ ਵਰਗੇ ਸੀਨੀਅਰ ਐਸਸੀ ਆਗੂਆਂ ਨੂੰ ਦਰਸ਼ਕਾਂ ਵਿੱਚ ਖੜ੍ਹਾ ਰੱਖਿਆ ਗਿਆ, ਜਦੋਂ ਕਿ ਬਾਕੀ ਆਗੂ ਸਟੇਜ ‘ਤੇ ਬੈਠੇ ਸਨ, ਜੋ ਕਿ ਸਿੱਧੇ ਤੌਰ ‘ਤੇ ਅੰਨ੍ਹੇਵਾਹ ਵਿਤਕਰੇ ਨੂੰ ਦਰਸਾਉਂਦਾ ਹੈ।

 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਸਿਰਫ਼ ਇੱਕ ਖਾਸ ਅਮੀਰ ਵਰਗ ਦਾ ਹੀ ਸਤਿਕਾਰ ਕਰਦੀ ਹੈ ਜਦੋਂ ਕਿ ਦਲਿਤਾਂ, ਮਜ਼ਦੂਰਾਂ ਅਤੇ ਗਰੀਬਾਂ ਨੂੰ ਯੋਜਨਾਬੱਧ ਤਰੀਕੇ ਨਾਲ ਹਾਸ਼ੀਏ ‘ਤੇ ਧੱਕ ਕੇ ਅਪਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੀ ਆਬਾਦੀ ਦਾ ਲਗਭਗ 34% ਹਿੱਸਾ ਬਣਾਉਣ ਵਾਲੇ ਅਨੁਸੂਚਿਤ ਜਾਤੀ ਭਾਈਚਾਰੇ ਨੇ ਇਸ ਪਹੁੰਚ ਨੂੰ ਨੇੜਿਓਂ ਦੇਖਿਆ ਹੈ।ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ-ਵਿਰੋਧੀ, ਕਿਸਾਨ-ਵਿਰੋਧੀ ਹੈ ਅਤੇ ਇਸ ਦਾ ਦਲਿਤ-ਵਿਰੋਧੀ ਚਿਹਰਾ ਹੁਣ ਸਭ ਦੇ ਸਾਹਮਣੇ ਆ ਗਿਆ ਹੈ, ਅਤੇ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਦਾ ਕਰਾਰਾ ਜਵਾਬ ਦੇਣਗੇ।

 

ਆਪ ਪੰਜਾਬ ਐਸਸੀ ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਜੀਪੀ ਦੇ ਨਾਲ ਇੱਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਬੀ) ਦੇ 2024 ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਵਿਰੁੱਧ ਹੋਣ ਵਾਲੇ ਅਪਰਾਧਾਂ ਦਾ ਲਗਭਗ 65% ਹਿੱਸਾ ਭਾਜਪਾ ਸ਼ਾਸਤ ਚਾਰ ਰਾਜਾਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ ਅਤੇ ਰਾਜਸਥਾਨ ਤੋਂ ਸਾਹਮਣੇ ਆਇਆ ਹੈ। ਇਹ ਦਲਿਤਾਂ ਦੀ ਸੁਰੱਖਿਆ ਕਰਨ ਵਿੱਚ ਭਾਜਪਾ ਸਰਕਾਰ ਦੀ ਨਾਕਾਮੀ ਅਤੇ ਪੱਛੜੇ ਭਾਈਚਾਰਿਆਂ ਪ੍ਰਤੀ ਪਾਰਟੀ ਦੇ ਡੂੰਘੇ ਪੱਖਪਾਤ ਨੂੰ ਦਰਸਾਉਂਦਾ ਹੈ।

 

ਭਾਜਪਾ ਦੇ ਸੀਨੀਅਰ ਦਲਿਤ ਆਗੂਆਂ ਨਾਲ ਹੋਏ ਵਿਤਕਰੇ ਨੂੰ ਉਜਾਗਰ ਕਰਦਿਆਂ ਉਨ੍ਹਾਂ ਖੁਲਾਸਾ ਕੀਤਾ ਕਿ ਪੰਜਾਬ ਵਿੱਚ ਪਾਰਟੀ ਦੇ ਇੱਕ ਹਾਲੀਆ ਪ੍ਰੋਗਰਾਮ ਦੌਰਾਨ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਅਤੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਰਗੇ ਸੀਨੀਅਰ ਐਸਸੀ ਆਗੂਆਂ ਨੂੰ ਦਰਸ਼ਕਾਂ ਵਿੱਚ ਖੜ੍ਹੇ ਹੋਣ ਲਈ ਮਜਬੂਰ ਕੀਤਾ ਗਿਆ, ਜਦੋਂ ਕਿ ਉੱਚ ਲੀਡਰਸ਼ਿਪ ਸਟੇਜ ‘ਤੇ ਬਿਰਾਜਮਾਨ ਸੀ। ਇਸ ਘਟਨਾ ਨੇ ਪੰਜਾਬ ਦੇ ਲੋਕਾਂ ਸਾਹਮਣੇ ਭਾਜਪਾ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਜਿਹੜੇ ਆਗੂਆਂ ਨੇ ਦਹਾਕਿਆਂ ਤੱਕ ਪਾਰਟੀ ਦੀ ਸੇਵਾ ਕੀਤੀ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀ ਪ੍ਰਤੀਨਿਧਤਾ ਕੀਤੀ, ਉਨ੍ਹਾਂ ਨੂੰ ਬੁਨਿਆਦੀ ਸਤਿਕਾਰ ਵੀ ਨਹੀਂ ਦਿੱਤਾ ਗਿਆ।

 

ਸੀਨੀਅਰ ਆਪ ਆਗੂ ਨੇ ਅੱਗੇ ਕਿਹਾ ਕਿ ਇਹ ਘਟਨਾ ਦਲਿਤਾਂ, ਮਜ਼ਦੂਰਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਪ੍ਰਤੀ ਭਾਜਪਾ ਦੀ ਵਿਤਕਰੇ ਭਰੀ ਮਾਨਸਿਕਤਾ ਦਾ ਸਪੱਸ਼ਟ ਸਬੂਤ ਹੈ। ਭਾਜਪਾ ਸਿਰਫ਼ ਇੱਕ ਖਾਸ ਅਤੇ ਅਮੀਰ ਵਰਗ ਦਾ ਸਤਿਕਾਰ ਕਰਦੀ ਹੈ। ਮਜ਼ਦੂਰਾਂ, ਦਲਿਤਾਂ ਅਤੇ ਗਰੀਬਾਂ ਦੀ ਪ੍ਰਤੀਨਿਧਤਾ ਕਰਨ ਵਾਲਿਆਂ ਨੂੰ ਹਾਸ਼ੀਏ ‘ਤੇ ਸੁੱਟ ਦਿੱਤਾ ਜਾਂਦਾ ਹੈ ਅਤੇ ਅਪਮਾਨਿਤ ਕੀਤਾ ਜਾਂਦਾ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦਾ ਅਨੁਸੂਚਿਤ ਜਾਤੀ ਭਾਈਚਾਰਾ, ਜੋ ਸੂਬੇ ਦੀ ਆਬਾਦੀ ਦਾ ਲਗਭਗ 34% ਹੈ, ਨੇ ਇਸ ਵਿਤਕਰੇ ਭਰੀ ਪਹੁੰਚ ਨੂੰ ਖੁਦ ਹੰਢਾਇਆ ਹੈ। ਪੰਜਾਬ ਦੇ ਲੋਕ ਦਲਿਤ ਆਗੂਆਂ ਅਤੇ ਉਨ੍ਹਾਂ ਪੱਛੜੇ ਸਮਾਜਾਂ ਦਾ ਅਪਮਾਨ ਕਰਨ ਲਈ ਭਾਜਪਾ ਨੂੰ ਕਦੇ ਮੁਆਫ਼ ਨਹੀਂ ਕਰਨਗੇ, ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ।

 

ਆਪਣੀ ਗੱਲ ਖ਼ਤਮ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਨਾ ਸਿਰਫ਼ ਪੰਜਾਬ-ਵਿਰੋਧੀ ਅਤੇ ਕਿਸਾਨ-ਵਿਰੋਧੀ ਹੈ, ਸਗੋਂ ਇਸ ਦਾ ਦਲਿਤ-ਵਿਰੋਧੀ ਚਿਹਰਾ ਵੀ ਹੁਣ ਪੂਰੀ ਤਰ੍ਹਾਂ ਬੇਨਕਾਬ ਹੋ ਗਿਆ ਹੈ। ਪੰਜਾਬ ਦੇ ਲੋਕ ਅਜਿਹੀ ਵੰਡਪਾਊ ਅਤੇ ਵਿਤਕਰੇ ਵਾਲੀ ਰਾਜਨੀਤੀ ਦਾ ਮੂੰਹ-ਤੋੜ ਜਵਾਬ ਦੇਣਗੇ।

Tags: latest newslatest Updatepro punjab tvpropunjabnewspropunjabtvpunjabpunjab newspunjabi news
Share198Tweet124Share49

Related Posts

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 24, 2026

ਹਿਮਾਚਲ ਵਿੱਚ 6 ਮਹੀਨਿਆਂ ਲਈ ESMA ਲਾਗੂ; HRTC ਕਰਮਚਾਰੀਆਂ ਦੀ ਹੜਤਾਲ ਦੇ ਐਲਾਨ ਮਗਰੋਂ ਆਇਆ ਸਰਕਾਰ ਦਾ ਫੈਸਲਾ

ਜੂਨ 23, 2026

ਗੂਗਲ ਪਲੇ ਸਟੋਰ ‘ਤੇ ਵਾਪਸ ਆਇਆ ਟੈਲੀਗ੍ਰਾਮ, 30 ਜੂਨ ਤੱਕ ਲਾਗੂ ਰਹੇਗੀ ਇਹ ਪਾਬੰਦੀ

ਜੂਨ 23, 2026
Load More

Recent News

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 24, 2026

ਭਾਜਪਾ ਆਗੂ ਦੇ ਬੇਟੇ ਦੀ ਭਾਰੀ ਮਾਤਰਾ ਵਿੱਚ ਹਥਿਆਰਾਂ ਨਾਲ ਗ੍ਰਿਫ਼ਤਾਰੀ ਭਗਵਾ ਪਾਰਟੀ ਦਾ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦਾ ਜਿਊਂਦਾ-ਜਾਗਦਾ ਸਬੂਤ: ਕੁਲਦੀਪ ਧਾਲੀਵਾਲ

ਜੂਨ 24, 2026

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਜੂਨ 24, 2026

ਨਿਤਿਨ ਨਬੀਨ ਦੇ ਪੰਜਾਬ ਦੌਰੇ ਦੌਰਾਨ ਭਾਜਪਾ ਦੀ ਦਲਿਤ-ਵਿਰੋਧੀ ਮਾਨਸਿਕਤਾ ਹੋਈ ਬੇਨਕਾਬ, ਪਾਰਟੀ ਪ੍ਰੋਗਰਾਮ ਵਿੱਚ ਐਸਸੀ ਆਗੂਆਂ ਦਾ ਕੀਤਾ ਅਪਮਾਨ: ਹਰਪਾਲ ਸਿੰਘ ਚੀਮਾ

ਜੂਨ 24, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਐਸ.ਪੀ.ਸੀ.ਐਲ. ਵਿੱਚ ਨਿਯੁਕਤ ਹੋਏ 665 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.