ਸ਼ਨੀਵਾਰ, ਜੂਨ 27, 2026 12:52 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ।

by Pro Punjab Tv
ਜੂਨ 27, 2026
in Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਨ ਲਈ ਸੂਬੇ ਭਰ ਵਿੱਚ 3,100 ਸਟੇਡੀਅਮਾਂ ਦਾ ਨਿਰਮਾਣ ਕਰ ਰਹੀ ਹੈ। ਸਮਾਣਾ ਵਿਖੇ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਖੇਡਾਂ ਵਿੱਚ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ, ਨਸ਼ਿਆਂ ਦੇ ਖ਼ਾਤਮੇ ਅਤੇ ਖਿਡਾਰੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਲਈ ਤਿਆਰ ਕਰਨ ਵਾਸਤੇ ਖੇਡ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕਰ ਰਹੀ ਹੈ।

 

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਟੇਡੀਅਮ 10.35 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ ਨੌਂ ਏਕੜ ਪੰਚਾਇਤੀ ਜ਼ਮੀਨ ‘ਤੇ ਬਣਾਇਆ ਜਾਵੇਗਾ। ਸਟੇਡੀਅਮ ਵਿੱਚ ਅੱਠ ਲੇਨਾਂ ਵਾਲਾ ਅੰਤਰਰਾਸ਼ਟਰੀ ਪੱਧਰ ਦਾ 400 ਮੀਟਰ ਦਾ ਸਿੰਥੈਟਿਕ ਅਥਲੈਟਿਕਸ ਟਰੈਕ ਹੋਵੇਗਾ। ਇਹ ਟਰੈਕ 100 ਮੀਟਰ, 200 ਮੀਟਰ ਅਤੇ 400 ਮੀਟਰ ਦੀਆਂ ਦੌੜਾਂ ਵਰਗੇ ਅਥਲੈਟਿਕ ਮੁਕਾਬਲਿਆਂ ਦੇ ਨਾਲ-ਨਾਲ ਹੋਰ ਟਰੈਕ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਢੁਕਵਾਂ ਹੋਵੇਗਾ।”

 

ਮੁੱਖ ਮੰਤਰੀ ਨੇ ਅੱਗੇ ਕਿਹਾ, “ਟਰੈਕ ਦੇ ਅੰਦਰਲੇ ਹਿੱਸੇ ਨੂੰ ਫੀਲਡ ਈਵੈਂਟਸ ਜਿਵੇਂ ਕਿ ਸ਼ਾਟ ਪੁੱਟ, ਹੈਮਰ ਥਰੋਅ, ਲੌਂਗ ਜੰਪ, ਹਾਈ ਜੰਪ, ਡਿਸਕਸ ਥਰੋਅ ਅਤੇ ਹੋਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਨਾਲ ਵਿਕਸਤ ਕੀਤਾ ਜਾਵੇਗਾ। ਇਸ ਨਾਲ ਖਿਡਾਰੀ ਉੱਚ ਪੱਧਰ ‘ਤੇ ਸਿਖਲਾਈ ਅਤੇ ਮੁਕਾਬਲਾ ਕਰਨ ਦੇ ਯੋਗ ਹੋਣਗੇ। ਇਸ ਸਟੇਡੀਅਮ ਦੇ ਨਿਰਮਾਣ ਨਾਲ ਸਮਾਣਾ ਵਿਧਾਨ ਸਭਾ ਹਲਕੇ ਦੇ ਨਾਲ-ਨਾਲ ਆਸਪਾਸ ਦੇ ਇਲਾਕਿਆਂ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵੱਡਾ ਫਾਇਦਾ ਹੋਵੇਗਾ। ਇਹ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦੀਆਂ ਸਿਖਲਾਈ ਸਹੂਲਤਾਂ ਤੱਕ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਉਨ੍ਹਾਂ ਨੂੰ ਅਥਲੈਟਿਕਸ ਵਿੱਚ ਅੱਗੇ ਵਧਣ ਅਤੇ ਕੌਮੀ ਪੱਧਰ ‘ਤੇ ਆਪਣੇ ਹਲਕੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਿੱਚ ਮਦਦ ਮਿਲੇਗੀ।”

 

ਨਸ਼ਿਆਂ ਵਿਰੁੱਧ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਨੂੰ ਸਭ ਤੋਂ ਮਜ਼ਬੂਤ ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਨਸ਼ਿਆਂ ਵਿਰੁੱਧ ਸੂਬਾ ਸਰਕਾਰ ਦੀ ਮੁਹਿੰਮ ਵਿੱਚ ਸਭ ਤੋਂ ਕਾਰਗਰ ਸਾਧਨ ਹੋ ਸਕਦਾ ਹੈ। ਖੇਡਾਂ ਦੇ ਪ੍ਰਚਾਰ ਨਾਲ ਨੌਜਵਾਨਾਂ ਦੀ ਅਸੀਮ ਊਰਜਾ ਦੀ ਵਰਤੋਂ ਖੇਡਾਂ ਵਿੱਚ ਮੱਲਾਂ ਮਾਰਨ ਲਈ ਕੀਤੀ ਜਾ ਰਹੀ ਹੈ। ਜੋ ਨੌਜਵਾਨ ਖੇਡਾਂ ਵਿੱਚ ਸ਼ਾਮਲ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਦਾ ਵੀ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਨਾਮ ਕਮਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹੁੰਦੇ ਹਨ। ਇਹ ਕਦਮ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਬਰਾਬਰ ਦਾ ਹਿੱਸੇਦਾਰ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਵੇਗਾ।”

 

ਸੂਬੇ ਦੇ ਖੇਡ ਬੁਨਿਆਦੀ ਢਾਂਚੇ ਦੀ ਪਹਿਲਕਦਮੀ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਤੰਦਰੁਸਤ ਸਰੀਰ ਅਤੇ ਨਰੋਏ ਮਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 1,250 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ 3,100 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਕ੍ਰਾਂਤੀਕਾਰੀ ਭੂਮਿਕਾ ਨਿਭਾਉਣਗੇ। ਇਹ ਨੌਜਵਾਨਾਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੈਡਲ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਨਗੇ।”

 

ਖਿਡਾਰੀਆਂ ਲਈ ਤਿਆਰ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਸੂਚੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੈਦਾਨ ਉਭਰਦੇ ਖਿਡਾਰੀਆਂ ਲਈ ਉਮੀਦ ਅਤੇ ਮੌਕੇ ਦੀ ਕਿਰਨ ਵਜੋਂ ਕੰਮ ਕਰਨਗੇ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰਨਗੇ। ਇਨ੍ਹਾਂ ਸਟੇਡੀਅਮਾਂ ਦੇ ਆਲੇ-ਦੁਆਲੇ ਵਾੜ ਲਗਾਈ ਜਾਵੇਗੀ, ਜਿਸ ਦੇ ਨਾਲ-ਨਾਲ ਪੌਦੇ ਲਗਾਏ ਜਾਣਗੇ ਅਤੇ ਫਲੱਡ ਲਾਈਟਾਂ ਵਾਲੇ ਛੇ ਫੁੱਟ ਚੌੜੇ ਵਾਕਿੰਗ ਟਰੈਕ ਹੋਣਗੇ। ਇੱਥੇ ਵਾਲੀਬਾਲ, ਫੁੱਟਬਾਲ ਅਤੇ ਹਾਕੀ ਦੇ ਕੋਰਟ ਹੋਣਗੇ, ਨਾਲ ਹੀ ਸਥਾਨਕ ਪੱਧਰ ‘ਤੇ ਪ੍ਰਸਿੱਧ ਖੇਡਾਂ ਦੇ ਆਧਾਰ ‘ਤੇ ਵਾਧੂ ਕੋਰਟ ਵੀ ਬਣਾਏ ਜਾਣਗੇ।”

 

ਉਨ੍ਹਾਂ ਅੱਗੇ ਕਿਹਾ, “ਇਸੇ ਤਰ੍ਹਾਂ 400 ਮੀਟਰ ਦਾ ਛੇ-ਲੇਨ ਵਾਲਾ ਰਨਿੰਗ ਟਰੈਕ, ਐਲ.ਈ.ਡੀ. ਲਾਈਟਾਂ ਵਾਲੀ ਉੱਚ ਸਮਰੱਥਾ ਵਾਲੀ ਲਾਈਟਿੰਗ, ਸਪ੍ਰਿੰਕਲਰ ਸਿਸਟਮ ਵਾਲਾ ਸਬਮਰਸੀਬਲ ਪੰਪ, ਕੰਕਰੀਟ ਦੇ ਬੈਂਚ, ਬੱਚਿਆਂ ਦੇ ਖੇਡਣ ਲਈ ਵਿਸ਼ੇਸ਼ ਜਗ੍ਹਾ, ਵ੍ਹੀਲਚੇਅਰ ਰੈਂਪ ਅਤੇ ਖੇਡਾਂ ਦੇ ਸਮਾਨ ਨੂੰ ਰੱਖਣ ਲਈ ਸਟੋਰੇਜ ਦੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਨੌਜਵਾਨਾਂ ਨੂੰ ਖੇਡ ਕਿੱਟਾਂ ਅਤੇ ਸਮਾਨ ਵੰਡਣ ਦੇ ਨਾਲ-ਨਾਲ ਉੱਚ ਪੇਸ਼ੇਵਰ ਕੋਚਾਂ ਰਾਹੀਂ ਮਿਆਰੀ ਸਿਖਲਾਈ ਦੇਣ ‘ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸੂਬੇ ਦੇ ਖੇਡ ਬਜਟ ਵਿੱਚ ਇਤਿਹਾਸਕ ਵਾਧਾ ਦੇਖਣ ਨੂੰ ਮਿਲਿਆ ਹੈ, ਜਿਸ ਵਿੱਚ ਸਾਲ 2026-27 ਲਈ 1,791 ਕਰੋੜ ਰੁਪਏ ਰੱਖੇ ਗਏ ਹਨ।”

 

ਮੁੱਖ ਮੰਤਰੀ ਨੇ ਕਿਹਾ, “ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ ਗਈ ਸੀ ਅਤੇ ਪਹਿਲੀ ਵਾਰ ਖੇਡਾਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਓਲੰਪਿਕ ਲਈ 15 ਲੱਖ ਅਤੇ ਏਸ਼ੀਅਨ ਖੇਡਾਂ ਲਈ ਅੱਠ ਲੱਖ ਰੁਪਏ ਸ਼ਾਮਲ ਹਨ। ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਹਾਕੀ ਖਿਡਾਰੀਆਂ ਨੂੰ ਇੱਕ-ਇੱਕ ਕਰੋੜ ਅਤੇ ਏਸ਼ੀਅਨ ਖੇਡਾਂ ਦੇ ਸੋਨ ਤਗਮਾ ਜੇਤੂਆਂ ਨੂੰ ਵੀ ਇੱਕ-ਇੱਕ ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਨੌਂ ਓਲੰਪਿਕ ਤਗਮਾ ਜੇਤੂਆਂ ਨੂੰ ਪੀ.ਸੀ.ਐਸ. ਅਤੇ ਡੀ.ਐਸ.ਪੀ. ਦੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਸਫ਼ਲ ਰਹੀਆਂ ਹਨ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਇਹ ਖੇਡਾਂ ਤਿੰਨ ਸਾਲਾਂ ਤੋਂ ਕਰਵਾਈਆਂ ਜਾ ਰਹੀਆਂ ਹਨ। ਸਾਲ 2024-25 ਵਿੱਚ ਪੰਜ ਲੱਖ ਖਿਡਾਰੀਆਂ ਨੇ ਭਾਗ ਲਿਆ ਅਤੇ ਤਿੰਨ ਸਾਲਾਂ ਵਿੱਚ 97.3 ਕਰੋੜ ਰੁਪਏ ਖ਼ਰਚੇ ਗਏ ਹਨ। ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੀ ਵਿਆਪਕ ਤੌਰ ‘ਤੇ ਸ਼ਲਾਘਾ ਹੋਈ ਹੈ ਅਤੇ ਇਨ੍ਹਾਂ ਨੇ ‘ਮਿੰਨੀ ਓਲੰਪਿਕ’ ਵਜੋਂ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਕੀਤੀ ਹੈ। 11 ਜੁਲਾਈ 2025 ਨੂੰ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨਾਲ ‘ਪਸ਼ੂਆਂ ਉੱਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ, 2025’ ਪਾਸ ਕੀਤਾ ਸੀ। ਇਸ ਨਾਲ ਬਲਦ ਗੱਡੀਆਂ ਦੀਆਂ ਦੌੜਾਂ ਵਰਗੀਆਂ ਰਵਾਇਤੀ ਪੇਂਡੂ ਖੇਡਾਂ ਨੂੰ ਸੁਰਜੀਤ ਕਰਨਾ ਸੰਭਵ ਹੋਇਆ ਅਤੇ 2014 ਤੋਂ ਬਾਅਦ ਇਸ ਸਾਲ ਬਲਦ ਗੱਡੀਆਂ ਦੀਆਂ ਦੌੜਾਂ ਇੱਕ ਵਾਰ ਫਿਰ ਮੁੱਖ ਖਿੱਚ ਦਾ ਕੇਂਦਰ ਬਣੀਆਂ।”

 

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪਹਿਲੀ ਵਾਰ ਪੰਜਾਬ ਨੂੰ ਏਸ਼ੀਅਨ ਕੱਪ ਹਾਕੀ ਦੇ ਰੂਪ ਵਿੱਚ ਇੱਕ ਅੰਤਰਰਾਸ਼ਟਰੀ ਮੁਕਾਬਲਾ ਕਰਵਾਉਣ ਦਾ ਮੌਕਾ ਮਿਲਿਆ ਹੈ ਅਤੇ ਖੇਡਾਂ ਦੇ ਖੇਤਰ ਵਿੱਚ ਇਹ ਵੱਡੀ ਪ੍ਰਾਪਤੀ ਹੈ। ਹਾਕੀ ਵਿੱਚ ਪੰਜਾਬੀਆਂ ਦੀ ਵੱਡੀ ਪ੍ਰਤੀਨਿਧਤਾ ਹੋਣ ਦੇ ਬਾਵਜੂਦ ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ ਸੀ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ, “ਪੰਜਾਬ ਪਹਿਲੀ ਵਾਰ ਅਕਤੂਬਰ ਵਿੱਚ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ। ਇਹ ਏਸ਼ੀਆ ਦਾ ਸਭ ਤੋਂ ਵੱਕਾਰੀ ਹਾਕੀ ਟੂਰਨਾਮੈਂਟ ਹੈ, ਜਿਸ ਤਹਿਤ ਮੈਚ ਬਲਬੀਰ ਸਿੰਘ ਸੀਨੀਅਰ ਹਾਕੀ ਸਟੇਡੀਅਮ ਮੁਹਾਲੀ ਅਤੇ ਸੁਰਜੀਤ ਹਾਕੀ ਸਟੇਡੀਅਮ, ਜਲੰਧਰ ਵਿਖੇ ਖੇਡੇ ਜਾਣਗੇ।”

————–

Tags: latest newslatest Updatepro punjab tvpropunjabnewspropunjabtvpunjabpunjab cabinet ministerPunjab CMpunjab governmentpunjab newspunjabi news
Share198Tweet124Share49

Related Posts

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਜੂਨ 27, 2026

ਐੱਸਆਈਆਰ ਦੌਰਾਨ ਭਾਜਪਾ ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀਆਂ ਬਦਲੀਆਂ ‘ਤੇ 1 ਅਕਤੂਬਰ ਤੱਕ ਲੱਗੀ ਰੋਕ; ਚੋਣ ਕਮਿਸ਼ਨ ਨੇ ਜਾਰੀ ਕੀਤੇ ਸਖ਼ਤ ਹੁਕਮ

ਜੂਨ 26, 2026
Load More

Recent News

ਅਗਲੇ ਸਾਲ ਭਾਰਤ ਦਾ ਦੌਰਾ ਕਰਨਗੇ ਅਮਰੀਕਾ ਰਾਸ਼ਟਰਪਤੀ ਡੋਨਾਲਡ ਟ੍ਰੰਪ

ਜੂਨ 27, 2026

ਬੇਅਦਬੀ ਦੇ ਦੋਸ਼ੀਆਂ ਨੂੰ 15 ਸਾਲ ਤੱਕ ਪਨਾਹ ਦੇਣ ਵਾਲਿਆਂ ਨੂੰ ਸੰਗਤ ਕਦੇ ਮੁਆਫ਼ ਨਹੀਂ ਕਰ ਸਕਦੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 27, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਜੂਨ 27, 2026

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

ਜੂਨ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.