ਸ਼ੁੱਕਰਵਾਰ, ਜੁਲਾਈ 3, 2026 01:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

by Pro Punjab Tv
ਜੁਲਾਈ 3, 2026
in Featured News, ਪੰਜਾਬ
0

ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਅਹਿਮ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਸੂਬੇ ਭਰ ਵਿੱਚ ਯੋਗ ਅਣਅਧਿਕਾਰਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਪੀਏਪੀਆਰ) ਨਿਯਮਾਂ ਦੇ ਨਿਯਮ 31 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

*ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਰਾਹਤ*

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ ਕਿ ਨਿਯਮ 31 ਵਿੱਚ ਸੋਧ ਨਾਲ ਉਹਨਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕੀਤਾ ਜਾ ਸਕੇਗਾ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਇਸ ਸਬੰਧੀ ਅਰਜ਼ੀਆਂ ਕਲੋਨੀ ਦੇ ਪ੍ਰਮੋਟਰ ਜਾਂ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਰਾਹੀਂ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਸੋਧੇ ਹੋਏ ਉਪਬੰਧ ਨੋਟੀਫਾਈਡ ਸਥਾਨਕ ਯੋਜਨਾ ਖੇਤਰਾਂ ਦੇ ਅੰਦਰ ਸਥਿਤ ਯੋਗ ਕਲੋਨੀਆਂ ਅਤੇ ਮਾਸਟਰ ਪਲਾਨ ਅਧੀਨ ਨਿਰਧਾਰਤ ਖੇਤੀਬਾੜੀ ਵਾਲੀ ਜ਼ਮੀਨ ‘ਤੇ ਵੀ ਲਾਗੂ ਹੋਣਗੇ, ਪਰ ਗਮਾਡਾ ਦੇ ਖੇਤਰੀ ਯੋਜਨਾ ਅਧੀਨ ਆਉਣ ਵਾਲੇ ਪਲਾਟਾਂ ਲਈ ਇਹ ਸੋਧ ਲਾਗੂ ਨਹੀਂ ਹੋਵੇਗੀ। ਸੋਧੇ ਹੋਏ ਨਿਯਮ ਤਹਿਤ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਗਈ ਹੈ। ਅਣਅਧਿਕਾਰਤ ਕਲੋਨੀਆਂ ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਅਧੀਨ ਰੱਦ ਕਰ ਦਿੱਤੀਆਂ ਗਈਆਂ ਸਨ, ਉਹ ਵੀ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂ।

ਪੂਰੀਆਂ ਤੇ ਬਿਲਕੁਲ ਦਰੁਸਤ ਅਰਜ਼ੀਆਂ ਨੂੰ 30 ਦਿਨਾਂ ਦੇ ਅੰਦਰ ਆਰਜ਼ੀ ਰੈਗੂਲਰਾਈਜੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ, ਜਦੋਂ ਕਿ ਸੋਧੇ ਹੋਏ ਨਿਯਮ ਤਹਿਤ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਛੇ ਮਹੀਨੇ ਵਿਚਕਾਰ ਨਿਬੇੜਾ ਕਰ ਦਿੱਤਾ ਜਾਵੇਗਾ।

ਰਿਹਾਇਸ਼ੀ ਅਤੇ ਉਦਯੋਗਿਕ ਕਲੋਨੀਆਂ ਨੂੰ ਨਿਯਮਤ ਕਰਨ ਲਈ ਕਲੋਨੀ ਦੇ ਕੁੱਲ ਖੇਤਰ ‘ਤੇ ਪ੍ਰਚਲਿਤ ਕੁਲੈਕਟਰ ਰੇਟ ਦੇ ਪੰਜ ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਅਦਾ ਕਰਨੀ ਪਵੇਗੀ, ਜਦੋਂ ਕਿ ਵਪਾਰਕ ਕਲੋਨੀਆਂ ਲਈ ਪ੍ਰਚਲਿਤ ਵਪਾਰਕ ਕਲੈਕਟਰ ਰੇਟ ਦੇ 10 ਪ੍ਰਤੀਸ਼ਤ ਦੇ ਬਰਾਬਰ ਕੰਪਾਊਂਡਿੰਗ ਫੀਸ ਦੇਣੀ ਪਵੇਗੀ।

ਆਰਜ਼ੀ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਰੀ ਕਰਨ ਅਤੇ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਦੇ ਭੁਗਤਾਨ ਤੋਂ ਬਾਅਦ ਵਿਅਕਤੀਗਤ ਪਲਾਟ ਧਾਰਕ ਆਪਣੇ ਸਬੰਧਤ ਪਲਾਟਾਂ ਲਈ ਰੈਗੂਲਰਾਈਜ਼ੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਪ੍ਰਚਲਿਤ ਇਮਾਰਤ ਨਿਯਮਾਂ ਅਨੁਸਾਰ ਪ੍ਰਵਾਨਗੀਆਂ ਪ੍ਰਾਪਤ ਕਰਨ ਦੇ ਯੋਗ ਹੋ ਜਾਣਗੇ। ਪਲਾਟ ਧਾਰਕ ਨਿਰਧਾਰਤ ਰੈਗੂਲਰਾਈਜ਼ੇਸ਼ਨ ਫੀਸ ਜਮ੍ਹਾ ਕਰਨ ਤੋਂ ਬਾਅਦ ਆਪਣੇ ਪਲਾਟਾਂ ਨੂੰ ਰਜਿਸਟਰ ਵੀ ਕਰ ਸਕਣਗੇ।

ਜਿੱਥੇ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨਾਂ ਰਾਹੀਂ ਜਮ੍ਹਾਂ ਕਰਵਾਈਆਂ ਅਰਜ਼ੀਆਂ ‘ਤੇ ਰੇਰਾ ਦੇ ਉਪਬੰਧ ਲਾਗੂ ਨਹੀਂ ਹੋਣਗੇ। ਉਥੇ ਪ੍ਰਮੋਟਰ ਜਾਂ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ, ਸਮਰੱਥ ਅਧਿਕਾਰੀਆਂ ਤੋਂ ਸਾਰੀਆਂ ਜ਼ਰੂਰੀ ਪ੍ਰਵਾਨਗੀਆਂ ਅਤੇ ਕੋਈ ਇਤਰਾਜ਼ ਨਹੀਂ ਸਰਟੀਫਿਕੇਟ ਪ੍ਰਾਪਤ ਕਰਨ ਅਤੇ ਨਿਰਧਾਰਤ ਸਮੇਂ ਦੇ ਅੰਦਰ ਲੰਬਿਤ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਜ਼ਿੰਮੇਵਾਰ ਹੋਣਗੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਉਨ੍ਹਾਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਦਾ ਫੈਸਲਾ ਕੀਤਾ ਹੈ, ਜਿੱਥੇ ਘੱਟੋ-ਘੱਟ 25 ਪ੍ਰਤੀਸ਼ਤ ਪਲਾਟ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਉਹਨਾਂ ਕਿਹਾ, “ਸਰਕਾਰ ਨੇ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ 30 ਸਤੰਬਰ, 2026 ਨਿਰਧਾਰਤ ਕੀਤੀ ਹੈ। ਉਹ ਅਣਅਧਿਕਾਰਤ ਕਲੋਨੀਆਂ ਵੀ, ਜਿਨ੍ਹਾਂ ਦੀਆਂ ਅਰਜ਼ੀਆਂ ਪਿਛਲੀਆਂ ਰੈਗੂਲਰਾਈਜੇਸ਼ਨ ਨੀਤੀਆਂ ਤਹਿਤ ਰੱਦ ਕਰ ਦਿੱਤੀਆਂ ਗਈਆਂ ਸਨ, ਹੁਣ ਸੋਧੇ ਹੋਏ ਨਿਯਮ ਤਹਿਤ ਅਰਜ਼ੀ ਦੇਣ ਦੇ ਯੋਗ ਹੋਣਗੀਆਂI “

Tags: latest newslatest Updatepro punjab tvpropunjabnewspunjabpunjab governmentpunjab newspunjabi news
Share198Tweet124Share49

Related Posts

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਜੁਲਾਈ 3, 2026

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਜੁਲਾਈ 3, 2026

ਪੰਜਾਬ ਸਰਕਾਰ ਵੱਲੋਂ ਵੱਡੀ ਭਰਤੀ ਮੁਹਿੰਮ ਨੂੰ ਹਰੀ ਝੰਡੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹੈਲਥ ਵਰਕਰਾਂ ਦੀਆਂ 619 ਅਸਾਮੀਆਂ ਭਰਨ ਅਤੇ ਉਦਯੋਗ ਵਿਭਾਗ ਵਿੱਚ ਅਹੁਦਿਆਂ ਨੂੰ ਰਣਨੀਤਕ ਤੌਰ ‘ਤੇ ਸੁਰਜੀਤ ਕਰਨ ਦੀ ਪ੍ਰਵਾਨਗ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ‘ਐਸ.ਆਈ.ਆਰ.’ ਨੂੰ ਸੁਖਾਲਾ ਬਣਾਉਣ ਲਈ ਪ੍ਰਮੁੱਖ ਨਾਗਰਿਕ ਸੇਵਾਵਾਂ ਦੀਆਂ ਸਰਕਾਰੀ ਫ਼ੀਸਾਂ ਮੁਆਫ਼

ਜੁਲਾਈ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result