ਰੂਸ ਅਤੇ ਯੂਕਰੇਨ ਵਿਚਾਲੇ ਵਧਦੀ ਸਥਿਤੀ ਨੇ ਨਾ ਸਿਰਫ ਦੋਵਾਂ ਦੇਸ਼ਾਂ ਨੂੰ, ਸਗੋਂ ਪੂਰੀ ਦੁਨੀਆ ਨੂੰ ਚਿੰਤਤ ਕੀਤਾ ਹੋਇਆ ਹੈ। ਵੀਰਵਾਰ ਨੂੰ ਯੂਕਰੇਨ ਦੇ ਕਈ ਵੱਖ-ਵੱਖ ਹਿੱਸਿਆਂ ‘ਚ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਏਐਫਪੀ ਦੀ ਰਿਪੋਰਟ ਮੁਤਾਬਕ ਯੂਕਰੇਨ ‘ਤੇ ਰੂਸ ਦੇ ਹਮਲੇ ਦੇ ਪਹਿਲੇ ਦਿਨ ਇੱਥੇ 137 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਪੁਤਿਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਯੂਕਰੇਨ ‘ਤੇ ਹਮਲਾ ਕਿਉਂ ਕਰਨਾ ਪਿਆ।
ਰੂਸੀ ਰਾਸ਼ਟਰਪਤੀ ਭਵਨ ਤੋਂ ਜਾਰੀ ਬਿਆਨ ਮੁਤਾਬਕ ਪੁਤਿਨ ਨੇ ਪੀਐਮ ਮੋਦੀ ਨੂੰ ਕਿਹਾ ਕਿ ਕੀਵ ਸਥਿਤ ਸਰਕਾਰ ਨੇ ਡੋਨਬਾਸ ਦੇ ਆਮ ਨਾਗਰਿਕਾਂ ਦੇ ਖਿਲਾਫ ਹਮਲਾਵਰ ਕਾਰਵਾਈ ਕੀਤੀ। ਅਮਰੀਕਾ ਅਤੇ ਨਾਟੋ ਦੀ ਮਦਦ ਨਾਲ ਯੂਕਰੇਨ ਵਿੱਚ ਚੱਲ ਰਹੀਆਂ ਰਣਨੀਤਕ ਗਤੀਵਿਧੀਆਂ ਤੋਂ ਇਲਾਵਾ ਮਿੰਸਕ ਸਮਝੌਤੇ ਦੀ ਵੀ ਉਲੰਘਣਾ ਕੀਤੀ ਗਈ ਸੀ। ਇਸ ਸਭ ਕਾਰਨ ਰੂਸ ਨੂੰ ਫੌਜੀ ਕਾਰਵਾਈ ਦਾ ਫੈਸਲਾ ਲੈਣਾ ਪਿਆ।
ਰਾਸ਼ਟਰਪਤੀ ਪੁਤਿਨ ਨਾਲ ਪੀਐਮ ਮੋਦੀ ਦੀ ਗੱਲਬਾਤ ਦਾ ਆਧਾਰ ਵੀ ਯੂਕਰੇਨ ਵੱਲੋਂ ਦਿੱਲੀ ਵਿੱਚ ਕੀਤੀ ਗਈ ਇਹ ਭਾਵਨਾਤਮਕ ਅਪੀਲ ਸੀ।
ਜਿਸ ਵਿੱਚ ਯੂਕਰੇਨ ਦੇ ਰਾਜਦੂਤ ਨੇ ਭਾਰਤ ਅਤੇ ਰੂਸ ਦੇ ਬਿਹਤਰ ਸਬੰਧਾਂ ਦੀ ਯਾਦ ਦਿਵਾਉਂਦੇ ਹੋਏ ਪੀਐਮ ਮੋਦੀ ਨੂੰ ਗੱਲਬਾਤ ਕਰਨ ਅਤੇ ਤਣਾਅ ਖਤਮ ਕਰਨ ਦੀ ਅਪੀਲ ਕੀਤੀ।