ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ, ਸੁਖਬੀਰ ਸਿੰਘ ਬਾਦਲ 7 ਜੁਲਾਈ ਤੋਂ 11 ਜੁਲਾਈ ਤੱਕ ਵਿਦੇਸ਼ ਦੌਰੇ ‘ਤੇ ਰਹਿਣਗੇ।
ਕੋਟਕਪੂਰਾ ਗੋਲ਼ੀਕਾਂਡ ਮਾਮਲੇ ਦੀ ਅਗਲੀ ਸੁਣਵਾਈ 18 ਜੁਲਾਈ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਨਿਰਧਾਰਿਤ ਕੀਤੀ ਗਈ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਸਖ਼ਤ ਹਦਾਇਤ ਕੀਤੀ ਹੈ ਕਿ ਉਹ 18 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੋਂ ਪਹਿਲਾਂ ਨਿਸ਼ਚਿਤ ਤੌਰ ‘ਤੇ ਵਾਪਸ ਪਰਤ ਆਉਣ। ਅਦਾਲਤ ਵੱਲੋਂ ਇਹ ਨਿਰਦੇਸ਼ ਇਸ ਲਈ ਦਿੱਤੇ ਗਏ ਹਨ ਤਾਂ ਜੋ ਅਗਲੀ ਸੁਣਵਾਈ ਦੌਰਾਨ ਉਨ੍ਹਾਂ ਦੀ ਹਾਜ਼ਰੀ ਯਕੀਨੀ ਬਣਾਈ ਜਾ ਸਕੇ।







