ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਉਥੇ ਫਸੇ ਭਾਰਤੀਆਂ ਅਤੇ ਪੰਜਾਬੀਆਂ ਦੀ ਵਾਪਸੀ ਲਈ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਪੱਤਰ ਲਿਖ ਕੇ ਯੂਕਰੇਨ ‘ਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਦੀ ਅਪੀਲ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰੇ ਨੇਤਾਵਾਂ ਨੇ ਯੂਕਰੇਨ ‘ਚ ਫਸੇ ਭਾਰਤੀਆਂ ਦੀ ਸੁਰੱਖਿਆ ਅਤੇ ਵਾਪਸੀ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।