ਸ਼ੁੱਕਰਵਾਰ, ਜੁਲਾਈ 24, 2026 04:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

by Pro Punjab Tv
ਜੁਲਾਈ 19, 2026
in Featured, Featured News, ਪੰਜਾਬ, ਰਾਜਨੀਤੀ
0

ਮੁਕੇਰੀਆਂ, 19 ਜੁਲਾਈ,2026 : ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ ਵਿੱਚ ਆਯੋਜਿਤ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਲ’ ਭਜਨ ਸੰਧਿਆ ਪ੍ਰੋਗਰਾਮ ਵਿੱਚ ਮੌਜੂਦ ਔਰਤਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ। ਉਹਨਾਂ ਨੇ ਕਿਹਾ ਕਿ ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਪਾਵੇਗੀ। ਜਿਨ੍ਹਾਂ ਨੂੰ ਅਜੇ ਪੈਸੇ ਨਹੀਂ ਮਿਲੇ ਹਨ, ਉਹ ਚਿੰਤਾ ਨਾ ਕਰਨ। ਸਾਰਿਆਂ ਨੂੰ ਜੁਲਾਈ ਤੋਂ ਸਤੰਬਰ ਤੱਕ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਉਹਨਾਂ ਕਿਹਾ ਕਿ ਭਗਵੰਤ ਮਾਨ ਸੌ ਫੀਸਦੀ ਇਮਾਨਦਾਰ ਮੁੱਖ ਮੰਤਰੀ ਹਨ। ਤਾਂ ਹੀ ਲੋਕਾਂ ਨੂੰ ਮੁਫ਼ਤ ਬਿਜਲੀ, ਹਜ਼ਾਰ ਰੁਪਏ ਸਨਮਾਨ ਰਾਸ਼ੀ ਸਮੇਤ ਹੋਰ ਸਹੂਲਤਾਂ ਦੇ ਪਾ ਰਹੇ ਹਨ। ਲੋਕਾਂ ਲਈ ਦਿਨ-ਰਾਤ ਕੰਮ ਕਰ ਰਹੇ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ।

ਭਜਨ ਸੰਧਿਆ ਵਿੱਚ ਉਮੜੇ ਜਨ ਸੈਲਾਬ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਔਰਤਾਂ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ ਕਿ 1 ਜੁਲਾਈ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੋਜਨਾ ਸ਼ੁਰੂ ਕੀਤੀ ਸੀ, ਉਦੋਂ 32 ਲੱਖ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਗਏ ਸਨ। 1 ਅਗਸਤ ਨੂੰ 50 ਲੱਖ ਤੋਂ ਵੱਧ ਔਰਤਾਂ ਦੇ ਖਾਤਿਆਂ ਵਿੱਚ ਪੈਸੇ ਜਾਣ ਵਾਲੇ ਹਨ। ਜਿਨ੍ਹਾਂ ਔਰਤਾਂ ਨੇ ਰਜਿਸਟ੍ਰੇਸ਼ਨ ਕਰਵਾ ਲਈ ਹੈ ਪਰ ਅਜੇ ਪੈਸੇ ਨਹੀਂ ਆਏ ਹਨ, ਉਹਨਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਹਨਾਂ ਨੂੰ ਜੁਲਾਈ, ਅਗਸਤ ਅਤੇ ਸਤੰਬਰ ਤਿੰਨਾਂ ਮਹੀਨਿਆਂ ਦੇ ਪੈਸੇ ਮਿਲਣਗੇ। ਔਰਤਾਂ ਦੇ ਖਾਤਿਆਂ ਵਿੱਚ ਇੱਕ ਹਜ਼ਾਰ ਰੁਪਏ ਅਤੇ ਦਲਿਤ ਸਮਾਜ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1500 ਰੁਪਏ ਮਹੀਨਾ ਭੇਜੇ ਜਾ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅੱਜ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆ ਰਿਹਾ ਹੈ ਅਤੇ ਇਹ ਸਭ ਇਸ ਲਈ ਹੋ ਰਿਹਾ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਇਮਾਨਦਾਰ ਹੈ। ਇਸ ਤੋਂ ਪਹਿਲਾਂ ਜਿੰਨੀਆਂ ਵੀ ਸਰਕਾਰਾਂ ਆਈਆਂ, ਉਹਨਾਂ ਦੇ ਸਮੇਂ ਹਮੇਸ਼ਾ ਭ੍ਰਿਸ਼ਟਾਚਾਰ ਦੇ ਦੋਸ਼ ਲੱਗਦੇ ਸਨ। ਪਰ ਪਹਿਲੀ ਵਾਰ ਪੰਜਾਬ ਨੂੰ ਅਜਿਹਾ ਮੁੱਖ ਮੰਤਰੀ ਮਿਲਿਆ ਹੈ, ਜਿਸ ‘ਤੇ, ਉਹਨਾਂ ਦੇ ਪਰਿਵਾਰ ‘ਤੇ ਜਾਂ ਉਹਨਾਂ ਦੇ ਕਿਸੇ ਮੰਤਰੀ ‘ਤੇ ਭ੍ਰਿਸ਼ਟਾਚਾਰ ਦਾ ਇੱਕ ਵੀ ਦੋਸ਼ ਨਹੀਂ ਲੱਗਿਆ। ਪੰਜਵਾਂ ਸਾਲ ਚੱਲ ਰਿਹਾ ਹੈ ਅਤੇ ਬਿਨਾਂ ਕਿਸੇ ਦੋਸ਼ ਦੇ ਇੱਕ ਇਮਾਨਦਾਰ ਮੁੱਖ ਮੰਤਰੀ ਤੁਹਾਡੇ ਲਈ ਕੰਮ ਕਰ ਰਿਹਾ ਹੈ।

ਅਰਵਿੰਦ ਕੇਜਰੀਵਾਲ ਨੇ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਖੁਸ਼ਖਬਰੀ ਦਿੰਦਿਆਂ ਕਿਹਾ ਕਿ ਅਜੇ ਇਸ ਦੇ ਤਹਿਤ ਦੋ ਰੂਟਾਂ ਦਰਬਾਰ ਸਾਹਿਬ ਅਤੇ ਅਨੰਦਪੁਰ ਸਾਹਿਬ ‘ਤੇ ਬੱਸਾਂ ਚੱਲਦੀਆਂ ਹਨ, ਜਿਸ ਵਿੱਚ ਆਉਣ-ਜਾਣ, ਏਸੀ ਬੱਸ, ਏਸੀ ਹੋਟਲ ਅਤੇ ਖਾਣ-ਪੀਣ ਦਾ ਸਾਰਾ ਖਰਚਾ ਸਰਕਾਰ ਦਿੰਦੀ ਹੈ। 1 ਅਗਸਤ ਤੋਂ ਇਸ ਵਿੱਚ ਤਿੰਨ ਨਵੇਂ ਰੂਟ ਜੋੜੇ ਜਾ ਰਹੇ ਹਨ। ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਮਥੁਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਲਈ ਵੀ ਮੁਫ਼ਤ ਬੱਸਾਂ ਜਾਇਆ ਕਰਨਗੀਆਂ। ਅਸੀਂ ਡੇਢ ਲੱਖ ਸ਼ਰਧਾਲੂਆਂ ਨੂੰ ਇਹਨਾਂ ਥਾਵਾਂ ‘ਤੇ ਮੁਫ਼ਤ ਵਿੱਚ ਤੀਰਥ ਯਾਤਰਾ ਕਰਵਾਉਣ ਲੈ ਕੇ ਜਾਵਾਂਗੇ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਇਤਿਹਾਸਕ ਮੰਦਰ ਹੈ, ਜਿੱਥੇ ਭਗਵਾਨ ਵਾਲਮੀਕਿ ਜੀ ਨੇ ਰਾਮਾਇਣ ਲਿਖੀ, ਸੀਤਾ ਮਾਤਾ ਉੱਥੇ ਰਹੇ ਅਤੇ ਉੱਥੇ ਹੀ ਲਵ-ਕੁਸ਼ ਦਾ ਜਨਮ ਤੇ ਉਹਨਾਂ ਦੀ ਪੜ੍ਹਾਈ ਹੋਈ। ਇਸ ਲਈ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਭਗਵਾਨ ਵਾਲਮੀਕਿ ਮੰਦਰ ਦੇ ਨਾਲ ਲਵ-ਕੁਸ਼ ਅਤੇ ਮਾਤਾ ਸੀਤਾ ਦਾ ਇੱਕ ਬਹੁਤ ਹੀ ਸ਼ਾਨਦਾਰ ਮੰਦਰ ਬਣਾਇਆ ਜਾਵੇਗਾ। ਇਸ ਤੋਂ ਇਲਾਵਾ, ਪਟਿਆਲਾ ਸਥਿਤ ਕਾਲੀ ਮਾਤਾ ਦੇ ਮੰਦਰ ਨੂੰ ਮੁੱਖ ਮੰਤਰੀ ਭਗਵੰਤ ਮਾਨ 80 ਕਰੋੜ ਰੁਪਏ ਖਰਚ ਕਰਕੇ ਬਹੁਤ ਹੀ ਸ਼ਾਨਦਾਰ ਬਣਾ ਰਹੇ ਹਨ, ਜੋ 1 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਭਜਨ ਸੰਧਿਆ ਪੂਰੇ ਪੰਜਾਬ ਦੇ 22 ਸ਼ਹਿਰਾਂ ਵਿੱਚ ਕਰਵਾਈ ਜਾ ਰਹੀ ਹੈ। ਲੋਕ ਦੱਸਦੇ ਹਨ ਕਿ ਇਹ ਪਹਿਲੀ ਅਜਿਹੀ ਸਰਕਾਰ ਆਈ ਹੈ ਜੋ ਸਨਾਤਨ ਧਰਮ ਲਈ ਜ਼ਮੀਨੀ ਪੱਧਰ ‘ਤੇ ਇੰਨਾ ਕੰਮ ਕਰ ਰਹੀ ਹੈ। ਅਸੀਂ ਲੋਕਾਂ ਲਈ ਕੰਮ ਕਰ ਰਹੇ ਹਾਂ ਅਤੇ ਭਗਵੰਤ ਮਾਨ 24 ਘੰਟੇ ਤੁਹਾਡੇ ਲਈ ਲੱਗੇ ਹੋਏ ਹਨ, ਇਸ ਲਈ ਭਗਵੰਤ ਮਾਨ ਨੂੰ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਚਾਹੀਦਾ ਹੈ।

Tags: Bhagwant Mann government will deposit honorarium in the accounts of 50 lakh newly registered women on August 1latest newspro punjab tvpunjab news
Share198Tweet124Share49

Related Posts

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026

‘DBT ਨੇ ਵਿਚੋਲਿਆਂ ਦੀ ਭੂਮਿਕਾ ਖਤਮ ਕਰਕੇ ਅਤੇ ਲੀਕੇਜ ਤੇ ਭ੍ਰਿਸ਼ਟਾਚਾਰ ‘ਤੇ ਰੋਕ ਲਗਾ ਕੇ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਦੇ ਤਰੀਕੇ ਨੂੰ ਬਦਲ ਦਿੱਤਾ ਹੈ’: ਸੰਸਦ ਮੈਂਬਰ ਸਤਨਾਮ ਸੰਧੂ

ਜੁਲਾਈ 21, 2026
Load More

Recent News

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਭਗਵੰਤ ਮਾਨ ਸਰਕਾਰ 2100 ਤੋਂ ਵੱਧ ਮਨਰੇਗਾ ਕਰਮਚਾਰੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ; ਪੇਂਡੂ ਵਿਕਾਸ ਮੰਤਰੀ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖ ਕੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਜੁਲਾਈ 23, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ*

ਜੁਲਾਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.