ਬੁੱਧਵਾਰ, ਜੁਲਾਈ 29, 2026 09:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ 'ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

by Pro Punjab Tv
ਜੁਲਾਈ 29, 2026
in Featured, Featured News, ਹਰਿਆਣਾ, ਪੰਜਾਬ, ਰਾਜਨੀਤੀ
0
  • ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਮੁੜ ਆਉਣ ਵਾਲੇ ਹੜਾਂ ਦਾ ਮੁੱਦਾ, ਜਲ ਭੰਡਾਰਾਂ ਦੀ ਰੀਅਲ-ਟਾਈਮ ਨਿਗਰਾਨੀ, ਸਮੇ ਸਿਰ ਗਾਦ ਸਫ਼ਾਈ ਅਤੇ ਮਾਡਰਨ ਹੜ੍ਹ ਪੂਰਵ-ਅਨੁਮਾਨ ਪ੍ਰਣਾਲੀ ਲਾਗੂ ਕਰਨ ਦੀ ਕੀਤੀ ਮੰਗ
  • ‘ਸ਼ਾਹਪੁਰਕੰਡੀ ਡੈਮ ਦੀ ਸਫਲਤਾ ਸਿਆਸੀ ਇੱਛਾ ਸ਼ਕਤੀ ਦੀ ਮਿਸਾਲ ਬਣ ਦਹਾਕਿਆਂ ਪੁਰਾਣੀਆਂ ਬੁਨਿਆਦੀ ਢਾਂਚਾ ਚੁਣੌਤੀਆਂ ਨੂੰ ਹੱਲ ਕਰਨਾ ਦਰਸਾਉਂਦੀ ਹੈ — ਸੰਸਦ ਮੈਂਬਰ ਸਤਨਾਮ ਸੰਧੂ ਨੇ ਕੇਂਦਰ ਨੂੰ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਮੰਗ
  • ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ਵਿੱਚ ਚੁੱਕਿਆ ਪੰਜਾਬ ‘ਚ ਵਾਰ-ਵਾਰ ਆਉਣ ਵਾਲੇ ਹੜਾਂ ਦਾ ਮੁੱਦਾ ; ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਕਾਨੂੰਨੀ ਮਾਨਤਾ ਪ੍ਰਾਪਤ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਮੰਗ

ਚੰਡੀਗੜ੍ਹ: ਸੰਸਦ ਮੈਂਬਰ (ਰਾਜ ਸਭਾ) ਸਤਨਾਮ ਸਿੰਘ ਸੰਧੂ ਨੇ ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਰਾਜ ਸਭਾ ਵਿੱਚ ਵਿਸ਼ੇਸ਼ ਜ਼ਿਕਰ (ਸਪੈਸ਼ਲ ਮੈਨਸ਼ਨ) ਰਾਹੀਂ ਪੰਜਾਬ ਵਿੱਚ ਵਾਰ-ਵਾਰ ਆਉਣ ਵਾਲੇ ਹੜ੍ਹਾਂ ਦਾ ਮੁੱਦਾ ਉਠਾਇਆ ਅਤੇ ਕੇਂਦਰ ਸਰਕਾਰ ਨੂੰ ਇਸ ਖੇਤਰ ਲਈ ਇੱਕ ਏਕੀਕ੍ਰਿਤ ਹੜ੍ਹ ਪ੍ਰਬੰਧਨ ਤੰਤਰ ਤਿਆਰ ਕਰਨ ਦੀ ਅਪੀਲ ਕੀਤੀ। ਹੜ੍ਹਾਂ ਦੀ ਰੋਕਥਾਮ ਲਈ ਲੰਬੇ ਸਮੇਂ ਦੀ ਅਤੇ ਵਿਗਿਆਨਕ ਪਹੁੰਚ ਦੀ ਮੰਗ ਕਰਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਕਾਨੂੰਨੀ ਮਾਨਤਾ ਪ੍ਰਾਪਤ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਮੰਗ ਕੀਤੀ, ਜਿਸ ਨੂੰ ਜਲ ਭੰਡਾਰਾਂ ਦੀ ਰੀਅਲ-ਟਾਈਮ ਨਿਗਰਾਨੀ, ਉੱਨਤ ਹੜ੍ਹ ਪੂਰਵ-ਅਨੁਮਾਨ ਪ੍ਰਣਾਲੀ ਅਤੇ ਵੱਡੇ ਜਲ ਭੰਡਾਰਾਂ ਦੀ ਸਮਾਂਬੱਧ ਗਾਦ ਸਫ਼ਾਈ ਦਾ ਸਹਾਰਾ ਹੋਵੇ।

ਵੱਡੇ ਜਲ ਭੰਡਾਰਾਂ ਵਿੱਚ ਗਾਦ (ਸਿਲਟ) ਜੰਮਣ ਦੀ ਵਧਦੀ ਚੁਣੌਤੀ ਵੱਲ ਸਦਨ ਦਾ ਧਿਆਨ ਦਿਵਾਉਂਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਭਾਖੜਾ ਡੈਮ ਦਾ ਨਿਰਮਾਣ ਅਸਲ ਵਿੱਚ 9.27 ਅਰਬ ਘਣ ਮੀਟਰ ਭੰਡਾਰਨ ਸਮਰੱਥਾ ਨਾਲ ਕੀਤਾ ਗਿਆ ਸੀ, ਪਰ ਭਾਰੀ ਸਿਲਟ ਜੰਮਣ ਕਾਰਨ ਇਹ ਆਪਣੀ ਲਗਭਗ 2.13 ਅਰਬ ਘਣ ਮੀਟਰ ਭੰਡਾਰਨ ਸਮਰੱਥਾ ਗੁਆ ਚੁੱਕਾ ਹੈ। ਗੋਬਿੰਦ ਸਾਗਰ ਜਲ ਭੰਡਾਰ ਵਿੱਚ ਕਈ ਥਾਵਾਂ ‘ਤੇ ਸਿਲਟ ਦੀ ਪਰਤ ਲਗਭਗ 100 ਤੋਂ 200 ਫੁੱਟ ਦੀ ਡੂੰਘਾਈ ਤੱਕ ਪਹੁੰਚ ਚੁੱਕੀ ਹੈ, ਜਿਸ ਨੇ ਜਲ ਭੰਡਾਰ ਦੀ ਪਾਣੀ ਸੰਭਾਲਣ ਦੀ ਸਮਰੱਥਾ ਘਟਾ ਦਿੱਤੀ ਹੈ ਅਤੇ ਭਾਰੀ ਮੀਂਹ ਦੇ ਦੌਰਾਨ ਹੜ੍ਹਾਂ ਦਾ ਖ਼ਤਰਾ ਵਧਾ ਦਿੱਤਾ ਹੈ।”

2023 ਦੇ ਮਾਨਸੂਨ ਹੜ੍ਹਾਂ ਕਾਰਨ ਹੋਈ ਵਿਆਪਕ ਤਬਾਹੀ ਦਾ ਹਵਾਲਾ ਦਿੰਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਪੰਜਾਬ ਦੇ 23 ਵਿੱਚੋਂ 21 ਜ਼ਿਲ੍ਹੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ ਅਤੇ 1,400 ਤੋਂ ਵੱਧ ਪਿੰਡ ਪਾਣੀ ਵਿੱਚ ਡੁੱਬ ਗਏ ਸਨ, ਜਦਕਿ 2 ਲੱਖ ਹੈਕਟੇਅਰ ਤੋਂ ਵੱਧ ਖੇਤੀਬਾੜੀ ਜ਼ਮੀਨ ਪਾਣੀ ਹੇਠ ਆ ਗਈ ਸੀ। ਇਨ੍ਹਾਂ ਤਬਾਹਕੁੰਨ ਹੜ੍ਹਾਂ ਵਿੱਚ 4 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਅਤੇ 50 ਲੋਕਾਂ ਦੀ ਜਾਨ ਚਲੀ ਗਈ। ਐੱਨਡੀਆਰਐੱਫ, ਐੱਸਡੀਆਰਐੱਫ, ਫ਼ੌਜ ਅਤੇ ਹਵਾਈ ਸੈਨਾ ਵੱਲੋਂ ਚਲਾਏ ਗਏ ਬਚਾਅ ਕਾਰਜਾਂ ਤਹਿਤ 20,000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢਿਆ ਗਿਆ।”

ਲੰਬੇ ਸਮੇਂ ਦੀ ਬੁਨਿਆਦੀ ਢਾਂਚਾ ਯੋਜਨਾਬੰਦੀ ਦੀ ਮਹੱਤਤਾ ਬਾਰੇ ਬੋਲਦਿਆਂ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ, “ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦਾ ਸਫ਼ਲ ਮੁਕੰਮਲ ਹੋਣਾ ਇਹ ਦਰਸਾਉਂਦਾ ਹੈ ਕਿ ਸਿਆਸੀ ਇੱਛਾ ਸ਼ਕਤੀ ਦਹਾਕਿਆਂ ਪੁਰਾਣੀਆਂ ਚੁਣੌਤੀਆਂ ਨੂੰ ਵੀ ਪਾਰ ਕਰ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਦੂਰਦਰਸ਼ੀ ਅਗਵਾਈ ਹੇਠ, ਕੇਂਦਰ ਸਰਕਾਰ ਨੇ 2014 ਵਿੱਚ ਲਗਭਗ ਤਿੰਨ ਦਹਾਕਿਆਂ ਤੱਕ ਰੁਕੇ ਰਹਿਣ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮੁੜ ਸ਼ੁਰੂ ਕੀਤਾ। ਦਸੰਬਰ 2018 ਵਿੱਚ ਕੇਂਦਰ ਸਰਕਾਰ ਨੇ ਇਸ ਦੇ ਅਮਲ ਨੂੰ ਪ੍ਰਵਾਨਗੀ ਦਿੱਤੀ ਅਤੇ ਨਾਬਾਰਡ ਰਾਹੀਂ 485.38 ਕਰੋੜ ਰੁਪਏ ਮਨਜ਼ੂਰ ਕੀਤੇ, ਜਿਸ ਨਾਲ ਇਹ ਸਾਬਤ ਹੋਇਆ ਕਿ ਲੰਬੇ ਸਮੇਂ ਤੋਂ ਲਟਕੇ ਬੁਨਿਆਦੀ ਢਾਂਚਾ ਪ੍ਰੋਜੈਕਟ ਤਾਲਮੇਲ ਵਾਲੀ ਸਰਕਾਰੀ ਕਾਰਵਾਈ ਅਤੇ ਨਿਰਣਾਇਕ ਨੀਤੀਗਤ ਦਖ਼ਲ ਰਾਹੀਂ ਪੂਰੇ ਕੀਤੇ ਜਾ ਸਕਦੇ ਹਨ।”

ਭਵਿੱਖ ਵਿੱਚ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘੱਟ ਕਰਨ ਲਈ ਤੁਰੰਤ ਨੀਤੀਗਤ ਕਦਮਾਂ ਦੀ ਮੰਗ ਕਰਦਿਆਂ ਸੰਸਦ ਮੈਂਬਰ ਸਤਨਾਮ ਸੰਧੂ ਨੇ ਕਿਹਾ, “ਸਰਕਾਰ ਨੂੰ ਭਾਖੜਾ ਅਤੇ ਪੌਂਗ ਡੈਮਾਂ ਦੇ ਪਾਣੀ ਦੇ ਪੱਧਰ ਅਤੇ ਛੱਡੇ ਜਾ ਰਹੇ ਪਾਣੀ ਦੀ ਘੰਟਾਵਾਰ ਨਿਗਰਾਨੀ ਜਨਤਕ ਤੌਰ ‘ਤੇ ਉਪਲਬਧ ਕਰਵਾਉਣੀ ਚਾਹੀਦੀ ਹੈ। ਜਲ ਭੰਡਾਰਾਂ ਦੀ ਸਮਾਂਬੱਧਸਿਲਟ ਸਫ਼ਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ, ਜਦਕਿ ਪਾਣੀ ਭੰਡਾਰਨ ਸਮਰੱਥਾ ਵਧਾਉਣ ਅਤੇ ਖੇਤਰ ਦੀ ਹੜ੍ਹਾਂ ਪ੍ਰਤੀ ਸਹਿਣਸ਼ੀਲਤਾ ਮਜ਼ਬੂਤ ਕਰਨ ਲਈ ਵਿਆਪਕ ਜਲ-ਗ੍ਰਹਿਣ ਖੇਤਰ (ਕੈਚਮੈਂਟ ਏਰੀਆ) ਸੁਧਾਰ ਪ੍ਰੋਗਰਾਮ ਲਾਗੂ ਕੀਤੇ ਜਾਣੇ ਚਾਹੀਦੇ ਹਨ।”

ਅੰਤਰ-ਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸੰਸਦ ਮੈਂਬਰ ਸੰਧੂ ਨੇ ਅੱਗੇ ਕਿਹਾ, “ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਸ਼ਾਮਲ ਕਰਦਿਆਂ ਕਾਨੂੰਨੀ ਮਾਨਤਾ ਪ੍ਰਾਪਤ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਤੁਰੰਤ ਲੋੜ ਹੈ। ਅਜਿਹੇ ਤੰਤਰ ਵਿੱਚ ਸਾਂਝੀਆਂ ਹੜ੍ਹ ਪੂਰਵ-ਅਨੁਮਾਨ ਪ੍ਰਣਾਲੀਆਂ, ਜਲ-ਵਿਗਿਆਨਕ ਅੰਕੜਿਆਂ ਦਾ ਰੀਅਲ-ਟਾਈਮ ਵਟਾਂਦਰਾ ਅਤੇ ਤਾਲਮੇਲ ਵਾਲੇ ਨਿਕਾਸੀ ਪ੍ਰੋਟੋਕੋਲ ਦਾ ਪ੍ਰਬੰਧ ਹੋਣਾ ਚਾਹੀਦਾ ਹੈ, ਤਾਂ ਜੋ ਹੜ੍ਹਾਂ ਦੀ ਸਥਿਤੀ ਦੌਰਾਨ ਜਾਨਾਂ, ਰੋਜ਼ੀ-ਰੋਟੀ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਲਈ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।”

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਵਾਰ-ਵਾਰ ਆਉਣ ਵਾਲੇ ਹੜ੍ਹ ਪੰਜਾਬ ਲਈ ਸਭ ਤੋਂ ਵੱਡੀਆਂ ਚੁਣੌਤੀਆਂ ਵਿੱਚੋਂ ਇੱਕ ਬਣ ਕੇ ਉੱਭਰੇ ਹਨ, ਜੋ ਲਗਭਗ ਹਰ ਸਾਲ ਖੇਤੀਬਾੜੀ, ਜਨਤਕ ਬੁਨਿਆਦੀ ਢਾਂਚੇ ਅਤੇ ਪੇਂਡੂ ਰੋਜ਼ੀ-ਰੋਟੀ ਨੂੰ ਵੱਡੇ ਪੱਧਰ ‘ਤੇ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ, “ਭਾਵੇਂ ਸਾਲਾਂ ਦੌਰਾਨ ਆਫ਼ਤ ਪ੍ਰਤੀਕਿਰਿਆ ਤੰਤਰਾਂ ਵਿੱਚ ਸੁਧਾਰ ਹੋਇਆ ਹੈ, ਪਰ ਹੁਣ ਵਿਗਿਆਨਕ ਜਲ ਭੰਡਾਰ ਪ੍ਰਬੰਧਨ, ਆਧੁਨਿਕ ਪੂਰਵ-ਅਨੁਮਾਨ ਤਕਨਾਲੋਜੀਆਂ, ਭੰਡਾਰਨ ਸਮਰੱਥਾ ਦੀ ਬਹਾਲੀ ਅਤੇ ਤਾਲਮੇਲ ਵਾਲੇ ਨੀਤੀਗਤ ਦਖ਼ਲਾਂ ਰਾਹੀਂ ਰੋਕਥਾਮ ‘ਤੇ ਵੀ ਬਰਾਬਰ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।”

ਸੰਸਦ ਮੈਂਬਰ ਸੰਧੂ ਨੇ ਅੱਗੇ ਕਿਹਾ ਕਿ ਹੜ੍ਹ ਪ੍ਰਬੰਧਨ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਨਾਲ ਨਾ ਸਿਰਫ਼ ਆਫ਼ਤ ਪ੍ਰਤੀ ਤਿਆਰੀ ਵਧੇਗੀ, ਸਗੋਂ ਇਹ ਪੂਰੇ ਖੇਤਰ ਵਿੱਚ ਜਲਵਾਯੂ ਸਹਿਣਸ਼ੀਲਤਾ, ਜਲ ਸੁਰੱਖਿਆ ਅਤੇ ਟਿਕਾਊ ਵਿਕਾਸ ਵਿੱਚ ਵੀ ਯੋਗਦਾਨ ਪਾਵੇਗਾ। ਸ਼ਾਹਪੁਰਕੰਡੀ ਡੈਮ ਪ੍ਰੋਜੈਕਟ ਦੇ ਸਫ਼ਲ ਅਮਲ ਤੋਂ ਪ੍ਰੇਰਣਾ ਲੈਂਦਿਆਂ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਭਵਿੱਖ ਦੀਆਂ ਹੜ੍ਹ ਆਫ਼ਤਾਂ ਤੋਂ ਬਚਾਉਣ ਲਈ ਹੜ੍ਹ ਪ੍ਰਬੰਧਨ ਬੁਨਿਆਦੀ ਢਾਂਚੇ ਅਤੇ ਸੰਸਥਾਗਤ ਤਾਲਮੇਲ ਦੇ ਆਧੁਨਿਕੀਕਰਨ ਲਈ ਵੀ ਇਸੇ ਤਰ੍ਹਾਂ ਦੀ ਕੇਂਦ੍ਰਿਤ ਅਤੇ ਸਮਾਂਬੱਧ ਪਹੁੰਚ ਅਪਣਾਏ।

Tags: latest newsMP Satnam Singh Sandhu raised the issue of flood problem in Punjab in Parliamentpro punjab tvpunjab news
Share198Tweet124Share49

Related Posts

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026

ਸਟੈਂਡ-ਅੱਪ ਇੰਡੀਆ ਸਕੀਮ ਤਹਿਤ ਪੰਜਾਬ ਵਿੱਚ 5,710 ਤੋਂ ਵੱਧ ਕਰਜ਼ੇ ਮਨਜ਼ੂਰ, ਇਨ੍ਹਾਂ ਵਿੱਚੋਂ ਲਗਭਗ 25% ਕਰਜ਼ੇ ਐੱਸਸੀ/ਐੱਸਟੀ ਉੱਦਮੀਆਂ ਨੂੰ ਦਿੱਤੇ ਗਏ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 28, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.