ਸ਼ੁੱਕਰਵਾਰ, ਜੁਲਾਈ 31, 2026 03:09 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

by Pro Punjab Tv
ਜੁਲਾਈ 23, 2026
in Featured, Featured News, ਪੰਜਾਬ, ਰਾਜਨੀਤੀ
0
  • ਕਾਂਗਰਸ-ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਬਲਤੇਜ ਪੰਨੂ
  • ਕਾਂਗਰਸ ਜਿਸ ਨੂੰ ਪੇਪਰ ਲੀਕ ਦੱਸ ਰਹੀ ਹੈ, ਉਹ ਨਕਲ ਦਾ ਮਾਮਲਾ, ਉਮੀਦਵਾਰ ਪ੍ਰੀਖਿਆ ਕੇਂਦਰ ‘ਤੇ ਹੀ ਰੰਗੇ ਹੱਥੀਂ ਫੜਿਆ ਗਿਆ: ਬਲਤੇਜ ਪੰਨੂ
  • ਆਪਣੀ ਸਰਕਾਰ ਦੌਰਾਨ ਹੋਏ ਪੇਪਰ ਲੀਕ ਦੇ ਮਾਮਲਿਆਂ ‘ਤੇ ਪਰਦਾ ਪਾਉਣ ਅਤੇ ਲੋਕਾਂ ਦਾ ਧਿਆਨ ਭਟਕਾਉਣ ਲਈ ਝੂਠੀ ਬਿਆਨਬਾਜ਼ੀ ਦਾ ਸਹਾਰਾ ਲੈ ਰਹੀ ਹੈ ਕਾਂਗਰਸ: ਪੰਨੂ
  • ‘ਆਪ’ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਚੁੱਕਦੀ ਰਹੇਗੀ:ਪੰਨੂ

ਚੰਡੀਗੜ੍ਹ 23 ਜੁਲਾਈ,2026 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਨੀਟ ਪੇਪਰ ਲੀਕ ਨੂੰ ਲੈ ਕੇ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀਆਂ ਦੇ ਅੰਦੋਲਨ ‘ਤੇ ਕਾਂਗਰਸ ਅਤੇ ਭਾਜਪਾ ਦੀ ਰਾਜਨੀਤੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਲੱਖਾਂ ਵਿਦਿਆਰਥੀ ਆਪਣੇ ਭਵਿੱਖ ਅਤੇ ਇਨਸਾਫ਼ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਦਾ ਸੰਘਰਸ਼ ਇਸ ਪੱਧਰ ‘ਤੇ ਪਹੁੰਚ ਚੁੱਕਾ ਹੈ ਜਿਸ ਨੇ ਕਦੇ ਕੇਂਦਰ ਵਿੱਚ ਸੱਤਾ ‘ਚ ਰਹੀ ਕਾਂਗਰਸ ਨੂੰ ਵੀ ਹਿਲਾ ਦਿੱਤਾ ਹੈ। ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਵਿਦਿਆਰਥੀਆਂ ਦੀ ਆਵਾਜ਼ ਬੁਲੰਦ ਕਰਨ ਦੀ ਬਜਾਏ ਪੰਜਾਬ ਕਾਂਗਰਸ ਅਤੇ ਭਾਜਪਾ ਮਿਲ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਉਣ ਵਿੱਚ ਜੁਟੀਆਂ ਹੋਈਆਂ ਹਨ।

ਪੰਨੂ ਨੇ ਕਿਹਾ ਕਿ ਕਾਂਗਰਸ ਅਤੇ ਭਾਜਪਾ ਜਾਣਬੁੱਝ ਕੇ ਤੱਥਾਂ ਨੂੰ ਮਰੋੜ ਕੇ ਪੇਸ਼ ਕਰ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪੌਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਇੱਕ ਵੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਨਹੀਂ ਹੋਇਆ। ਫ਼ਰੀਦਕੋਟ ਵਿੱਚ ਜੋ ਮਾਮਲਾ ਸਾਹਮਣੇ ਆਇਆ ਸੀ, ਉਹ ਪੇਪਰ ਲੀਕ ਦਾ ਨਹੀਂ ਸਗੋਂ ਗੈਜੇਟਸ ਰਾਹੀਂ ਨਕਲ ਦਾ ਮਾਮਲਾ ਸੀ। ਸਬੰਧਤ ਉਮੀਦਵਾਰ ਨੂੰ ਪ੍ਰੀਖਿਆ ਕੇਂਦਰ ‘ਤੇ ਹੀ ਰੰਗੇ ਹੱਥੀਂ ਫੜਿਆ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਦਮ ਚੁੱਕੇ। ਇਸ ਦੇ ਬਾਵਜੂਦ ਕਾਂਗਰਸ ਇਸ ਘਟਨਾ ਨੂੰ ਜਾਣਬੁੱਝ ਕੇ ਪੇਪਰ ਲੀਕ ਦੱਸ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੂੰ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਕਣਾ ਚਾਹੀਦਾ ਹੈ। ਆਪਣੇ ਸ਼ਾਸਨਕਾਲ ਦੌਰਾਨ ਹੋਏ ਪੇਪਰ ਲੀਕ ਦੇ ਮਾਮਲਿਆਂ ਦਾ ਜਵਾਬ ਦੇਣ ਦੀ ਬਜਾਏ ਉਹ ਹੁਣ ਝੂਠੀ ਬਿਆਨਬਾਜ਼ੀ ਦੇ ਸਹਾਰੇ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ 90 ਤੋਂ ਵੱਧ ਪੇਪਰ ਲੀਕ ਹੋਏ, ਜਿਸ ਨਾਲ ਕਰੋੜਾਂ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲੱਗ ਗਿਆ। ਇਹਨਾਂ ਘਟਨਾਵਾਂ ਤੋਂ ਨਿਰਾਸ਼ ਹੋ ਕੇ 20 ਤੋਂ ਵੱਧ ਵਿਦਿਆਰਥੀਆਂ ਨੇ ਖੁਦਕੁਸ਼ੀ ਤੱਕ ਕਰ ਲਈ, ਪਰ ਭਾਜਪਾ ਸਰਕਾਰ ਨੇ ਨਾ ਤਾਂ ਦੋਸ਼ੀਆਂ ‘ਤੇ ਸਮਾਂ ਰਹਿੰਦੇ ਸਖ਼ਤ ਕਾਰਵਾਈ ਕੀਤੀ ਅਤੇ ਨਾ ਹੀ ਨੌਜਵਾਨਾਂ ਦਾ ਵਿਸ਼ਵਾਸ ਜਿੱਤਣ ਦੀ ਕੋਸ਼ਿਸ਼ ਕੀਤੀ।

ਪੰਨੂ ਨੇ ਕਿਹਾ ਕਿ ਅੱਜ ਦੇਸ਼ ਦਾ ਨੌਜਵਾਨ ਇਨਸਾਫ਼ ਮੰਗ ਰਿਹਾ ਹੈ, ਪਰ ਭਾਜਪਾ ਸਰਕਾਰ ਉਸ ਦੀ ਆਵਾਜ਼ ਸੁਣਨ ਦੀ ਬਜਾਏ ਵਿਰੋਧੀ ਧਿਰ ‘ਤੇ ਦੋਸ਼ ਲਗਾ ਕੇ ਆਪਣੀ ਨਾਕਾਮੀ ਛੁਪਾਉਣ ‘ਚ ਲੱਗੀ ਹੋਈ ਹੈ। ਕਾਂਗਰਸ ਵੀ ਭਾਜਪਾ ਦੀ ਇਸ ਨਾਕਾਮੀ ‘ਤੇ ਸਵਾਲ ਚੁੱਕਣ ਦੀ ਬਜਾਏ ਉਸ ਦੇ ਸੁਰ ਵਿੱਚ ਸੁਰ ਮਿਲਾ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਬਦਨਾਮ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਦੇਸ਼ ਦੇ ਨੌਜਵਾਨ ਪੂਰੀ ਸੱਚਾਈ ਜਾਣਦੇ ਹਨ। ਝੂਠੇ ਦੋਸ਼ਾਂ ਅਤੇ ਸਿਆਸੀ ਨੌਟੰਕੀ ਨਾਲ ਭਾਜਪਾ ਅਤੇ ਕਾਂਗਰਸ ਆਪਣੀਆਂ ਨਾਕਾਮੀਆਂ ਨੂੰ ਨਹੀਂ ਛੁਪਾ ਸਕਦੀਆਂ। ਆਮ ਆਦਮੀ ਪਾਰਟੀ ਨੌਜਵਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਚੁੱਕਦੀ ਰਹੇਗੀ।

Tags: Aam Aadmi PartyAam Aadmi Party MLABaltej PannuCongress-BJP scared by students' agitationlatest newspro punjab tvpunjab news
Share197Tweet123Share49

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.