ਸ਼ੁੱਕਰਵਾਰ, ਜੁਲਾਈ 31, 2026 02:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

'ਮਾਵਾਂ ਧੀਆਂ ਸਤਿਕਾਰ ਯੋਜਨਾ' ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ 'ਚ ਭਰੋਸੇ 'ਤੇ ਮੋਹਰ: ਬਲਤੇਜ ਪੰਨੂ

by Pro Punjab Tv
ਜੁਲਾਈ 24, 2026
in Featured, Featured News, ਪੰਜਾਬ, ਰਾਜਨੀਤੀ
0
  • ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ,ਕੈਸ਼ਲੇਸ ਇਲਾਜ ‘ਤੇ 917 ਕਰੋੜ ਰੁਪਏ ਖਰਚੇ: ਬਲਤੇਜ ਪੰਨੂ
  • ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਲਾਭ ਤੋਂ ਵਾਂਝੀਆਂ ਪੰਜਾਬ ਦੀਆਂ ਔਰਤਾਂ ਨੂੰ 1 ਅਗਸਤ ਨੂੰ ਮਿਲੇਗੀ ਤਿੰਨ ਮਹੀਨਿਆਂ ਦੀ ਕਿਸ਼ਤ: ਬਲਤੇਜ ਪੰਨੂ
  • ‘ਮਾਵਾਂ ਧੀਆਂ ਸਤਿਕਾਰ ਯੋਜਨਾ ‘ਤੇ ਹਾਈ ਕੋਰਟ ਦੀ ਕੋਈ ਰੋਕ ਨਹੀਂ, ਭਲਾਈ ਸਕੀਮਾਂ ਯੋਜਨਾ ਅਨੁਸਾਰ ਜਾਰੀ ਰਹਿਣਗੀਆਂ: ਬਲਤੇਜ ਪੰਨੂ
  • ਵਿਰੋਧੀ ਧਿਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਪਰ ਅੱਜ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਹਕੀਕਤ ਹਨ: ਬਲਤੇਜ ਪੰਨੂ

ਚੰਡੀਗੜ੍ਹ 24 ਜੁਲਾਈ ,2026 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ‘ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇ, ਜਿਸ ਵਿੱਚ ਜਨਤਾ ਦੀ ਵੱਡੀ ਭਾਗੀਦਾਰੀ ਅਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ।

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ‘ਤੇ ਵਿਸ਼ਵਾਸ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਹ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ।ਉਨ੍ਹਾਂ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਔਰਤਾਂ ਦੀ ਰਜਿਸਟ੍ਰੇਸ਼ਨ ਬਾਅਦ ਵਿੱਚ ਪੂਰੀ ਹੋਈ ਹੈ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਕਿਉਂਕਿ ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦਾ ਲਾਭ ਇੱਕੋ ਵਾਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲੇਗਾ। ਭੁਗਤਾਨ ਦਾ ਅਗਲਾ ਚਰਨ 1 ਅਗਸਤ ਨੂੰ ਖਾਤਿਆਂ ਵਿੱਚ ਪਾਇਆ ਜਾਵੇਗਾ।

ਜ਼ਿਲ੍ਹੇਵਾਰ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਲੁਧਿਆਣਾ ਵਿੱਚ ਸਭ ਤੋਂ ਵੱਧ 7,86,863 ਔਰਤਾਂ ਦੀ ਰਜਿਸਟ੍ਰੇਸ਼ਨ ਹੋਈ ਹੈ, ਇਸ ਤੋਂ ਬਾਅਦ ਪਟਿਆਲਾ ਵਿੱਚ 5,50,035 ਅਤੇ ਅੰਮ੍ਰਿਤਸਰ ਵਿੱਚ 5,39,285 ਰਜਿਸਟ੍ਰੇਸ਼ਨਾਂ ਹੋਈਆਂ ਹਨ।

ਸਕੀਮ ਦੀ ਸ਼ੁਰੂਆਤ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਆਪ ਆਗੂ ਮਨੀਸ਼ ਸਿਸੋਦੀਆ ਨੇ ਬਿਲਕੁਲ ਠੀਕ ਕਿਹਾ ਸੀ ਕਿ ਸਰਕਾਰ ਸਿਰਫ਼ ਬੈਂਕ ਖਾਤਿਆਂ ਵਿੱਚ ਪੈਸੇ ਨਹੀਂ ਭੇਜ ਰਹੀ, ਸਗੋਂ ਵਿਸ਼ਵਾਸ ਭੇਜ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਭਰ ਦੀਆਂ ਔਰਤਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਨੂੰ ਭਗਵੰਤ ਮਾਨ ਸਰਕਾਰ ‘ਤੇ ਪੂਰਾ ਭਰੋਸਾ ਹੈ।

ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਰਜ਼ੇ ਮਾਫ਼ ਕਰਨ ਅਤੇ ਨੌਕਰੀਆਂ ਦੇਣ ਦੇ ਫਾਰਮ ਇਕੱਠੇ ਕੀਤੇ ਸਨ, ਪਰ ਨਾ ਤਾਂ ਫਾਰਮ ਅਤੇ ਨਾ ਹੀ ਵਾਅਦੇ ਕਦੇ ਹਕੀਕਤ ਬਣੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਨੌਕਰੀ ਦੇਣ ਦੀ ਸਹੁੰ ਵੀ ਚੁੱਕੀ ਸੀ, ਪਰ ਵਾਅਦਾ ਅਧੂਰਾ ਹੀ ਰਿਹਾ। ਇਸ ਦੇ ਉਲਟ, ਮਾਨ ਸਰਕਾਰ ਜੋ ਵੀ ਵਾਅਦਾ ਕਰਦੀ ਹੈ, ਉਸ ਨੂੰ ਪੂਰਾ ਕਰਦੀ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ‘ਤੇ ਚਾਨਣਾ ਪਾਉਂਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿ ਇਹ ਸਿਹਤ ਕਾਰਡ ਕਿਤੇ ਵੀ ਪ੍ਰਵਾਨ ਨਹੀਂ ਹੋਣਗੇ, ਇਹ ਸਕੀਮ ਇੱਕ ਵੱਡੀ ਸਫ਼ਲਤਾ ਵਜੋਂ ਉੱਭਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈ, ਜਦੋਂ ਕਿ ਪੰਜਾਬ ਸਰਕਾਰ ਨੇ ਕੈਸ਼ਲੇਸ ਸਿਹਤ ਸੰਭਾਲ ਮੁਹੱਈਆ ਕਰਵਾਉਣ ‘ਤੇ 917 ਕਰੋੜ ਰੁਪਏ ਖਰਚ ਕੀਤੇ ਹਨ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਸਰਕਾਰੀ ਦੇ ਨਾਲ-ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਉਪਲਬਧ ਹੈ।

ਬਲਤੇਜ ਪੰਨੂ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਸਭ ਤੋਂ ਅੱਗੇ ਹੈ, ਇਸ ਤੋਂ ਬਾਅਦ ਪਟਿਆਲਾ 4,52,030 ਕਾਰਡਾਂ ਨਾਲ ਅਤੇ ਜਲੰਧਰ 3,65,366 ਕਾਰਡਾਂ ਨਾਲ ਦੂਜੇ ਤੇ ਤੀਜੇ ਨੰਬਰ ‘ਤੇ ਹੈ।

ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਹੋਰ ਪ੍ਰਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 2022 ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ, 600 ਯੂਨਿਟ ਮੁਫ਼ਤ ਬਿਜਲੀ ਸਕੀਮ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਅਤੇ ਨਹਿਰੀ ਪਾਣੀ ਦੀ ਪਹੁੰਚ 21% ਤੋਂ ਵਧ ਕੇ 80% ਹੋ ਗਈ ਹੈ।

ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹਿਣ ਦੇ ਬਾਵਜੂਦ ਭਾਜਪਾ ਸਰਕਾਰ ਦੀ ਲਾਡੋ ਸਕੀਮ ਬਾਰੇ ਗੱਲ ਕਰਨ ਲਈ ਅਕਸਰ ਪੰਜਾਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਹਰ ਔਰਤ ਨੂੰ 2,100 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਖ਼ਬਰਾਂ ਮੁਤਾਬਕ ਇਹ ਲਾਭ ਸਿਰਫ਼ 20 ਲੱਖ ਦੇ ਕਰੀਬ ਔਰਤਾਂ ਤੱਕ ਹੀ ਪਹੁੰਚਿਆ ਹੈ, ਜਦੋਂ ਕਿ ਸੂਬੇ ਵਿੱਚ ਔਰਤਾਂ ਦੀ ਆਬਾਦੀ ਲਗਭਗ 80 ਲੱਖ ਹੈ।

ਸੋਸ਼ਲ ਮੀਡੀਆ ‘ਤੇ ਚੱਲ ਰਹੀਆਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ‘ਤੇ ਰੋਕ ਲਗਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਇਸ ਸਕੀਮ ‘ਤੇ ਕੋਈ ਰੋਕ ਨਹੀਂ ਲਗਾਈ ਹੈ ਅਤੇ ਸਰਕਾਰ ਇਸ ਨੂੰ ਯੋਜਨਾ ਅਨੁਸਾਰ ਲਾਗੂ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਐਲਾਨਾਂ ‘ਚ ਨਹੀਂ, ਸਗੋਂ ਕੰਮ ਕਰਨ ‘ਚ ਵਿਸ਼ਵਾਸ ਰੱਖਦੀ ਹੈ। ਇਹ ਰਿਕਾਰਡ ਰਜਿਸਟ੍ਰੇਸ਼ਨਾਂ ਅਤੇ ਲੱਖਾਂ ਲੋਕਾਂ ਤੱਕ ਪਹੁੰਚ ਰਹੇ ਲਾਭ ਸਾਬਤ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ‘ਤੇ ਪੂਰਾ ਭਰੋਸਾ ਹੈ

Tags: latest newsMaavan Dheeyan Satkar Yojnapro punjab tvpunjab newsRecord 72.56 Lakh Women Register Under Maavan Dheeyan Satkar Yojna
Share197Tweet123Share49

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.