ਸ਼ੁੱਕਰਵਾਰ, ਜੁਲਾਈ 31, 2026 11:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 'ਤੇ ਪੁੱਜੀ

by Pro Punjab Tv
ਜੁਲਾਈ 25, 2026
in Featured, Featured News, ਪੰਜਾਬ, ਰਾਜਨੀਤੀ
0

*ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ*

*ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਵੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੜਾਅਵਾਰ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ*

ਚੰਡੀਗੜ੍ਹ, 25 ਜੁਲਾਈ,2026 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਾਲ ਕੀਤੀ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਜਾਵੇਗੀ।

ਇਹਨਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਵਿੱਚ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਜਦਕਿ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਪੜਾਅਵਾਰ ਵੱਖ ਵੱਖ ਜਿਲ੍ਹਿਆਂ ਵਿੱਚ 31 ਜੁਲਾਈ ਤੱਕ ਲੋਕ ਅਰਪਿਤ ਕੀਤੇ ਜਾਣਗੇ।

ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਦਿਆਂ ਅੱਜ ਕੈਬਨਿਟ ਮੰਤਰੀਆਂ ਵਿੱਚ ਡਾ. ਬਲਜੀਤ ਕੌਰ ਨੇ ਮਲੋਟ ਦੇ ਅੰਬੇਦਕਰ ਭਵਨ, ਡੇਰਾ ਸੱਚਾ ਸੌਦਾ ਰੋਡ ਅਤੇ ਵਾਰਡ ਨੰ.11, ਸ੍ਰੀ ਮੁਕਤਸਰ ਸਾਹਿਬ ਵਿਖੇ 3 ਆਮ ਆਦਮੀ ਕਲੀਨਿਕਾਂ, ਸ੍ਰੀ ਲਾਲ ਚੰਦ ਕਟਾਰੂਚੱਕ ਨੇ 25 ਲੱਖ ਦੀ ਲਾਗਤ ਨਾਲ ਬਣੇ ਪਠਾਨਕੋਟ ਸ਼ਹਿਰ ਵਿਖੇ 1 ਕਲੀਨਿਕ, ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 1, ਸ੍ਰੀ ਹਰਦੀਪ ਸਿੰਘ ਮੁੰਡੀਆ ਨੇ ਹਲਕਾ ਸਾਹਨੇਵਾਲ ਵਿੱਚ 76.41 ਲੱਖ ਦੀ ਲਾਗਤ ਨਾਲ ਤਿਆਰ ਹੋਏ 3 ਆਮ ਆਦਮੀ ਕਲੀਨਿਕਾਂ ਨੂੰ ਲੋਕ ਅਰਪਣ ਕੀਤਾ, ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਦੇ ਨਰੋਤਮ ਨਗਰ, ਫੋਕਲ ਪੁਆਇੰਟ ਅਤੇ ਉੱਤਮ ਨਗਰ ਵਿਖੇ 87 ਲੱਖ ਦੀ ਲਾਗਤ ਵਾਲੇ 3 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ, ਇਸੇ ਤਰ੍ਹਾਂ ਸ੍ਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਬੁੱਢਾ ਮੱਲ ਗਰਾਉਂਡ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ 3 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ, ਸੂਬੇ ਦੇ ਵੱਖ-ਵੱਖ ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਵੱਲੋਂ ਵੀ ਆਪਣੇ-ਆਪਣੇ ਹਲਕਿਆਂ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆ ਕੇ ਇਲਾਜ ਨੂੰ ਆਸਾਨ, ਸੁਵਿਧਾਜਨਕ ਅਤੇ ਕਿਫਾਇਤੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਨਵੇਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਹੋਰ ਵੱਧ ਲੋਕਾਂ ਨੂੰ ਪ੍ਰਾਇਮਰੀ ਸਿਹਤ ਸੇਵਾਵਾਂ ਦਾ ਲਾਭ ਮਿਲੇਗਾ

ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਪ੍ਰਭਾਵਸ਼ਾਲੀ ਮਾਡਲ ਵਿਕਸਤ ਕੀਤਾ ਹੈ। ਇਸ ਵੇਲੇ ਸੂਬੇ ਵਿੱਚ 990 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚੋਂ 414 ਸ਼ਹਿਰੀ ਅਤੇ 576 ਪੇਂਡੂ ਖੇਤਰਾਂ ਵਿੱਚ ਸਥਾਪਿਤ ਹਨ। ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ 107 ਕਿਸਮ ਦੀਆਂ ਜ਼ਰੂਰੀ ਦਵਾਈਆਂ ਅਤੇ 47 ਤਰ੍ਹਾਂ ਦੇ ਲੈਬ ਟੈਸਟ ਪੂਰੀ ਤਰ੍ਹਾਂ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਹਰੇਕ ਕਲੀਨਿਕ ਵਿੱਚ ਮੈਡੀਕਲ ਅਫ਼ਸਰ, ਫਾਰਮਾਸਿਸਟ ਅਤੇ ਸਿਖਲਾਈ ਪ੍ਰਾਪਤ ਸਿਹਤ ਕਰਮਚਾਰੀ ਤਾਇਨਾਤ ਹਨ। ਆਧੁਨਿਕ ਆਈ.ਟੀ. ਪ੍ਰਣਾਲੀ ਰਾਹੀਂ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਜਾਂਚ, ਇਲਾਜ ਅਤੇ ਦਵਾਈਆਂ ਦੀ ਵੰਡ ਕੀਤੀ ਜਾ ਰਹੀ ਹੈ।

ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਸਿਹਤ ਸੇਵਾਵਾਂ ਦਾ ਦਾਇਰਾ ਵੀ ਵਧਾਇਆ ਗਿਆ ਹੈ। ਹੁਣ ਇੱਥੇ ਗਰਭਵਤੀ ਮਹਿਲਾਵਾਂ ਦੀ ਜਨਮ-ਪੂਰਵ ਦੇਖਭਾਲ, ਕੁੱਤੇ ਦੇ ਕੱਟਣ ਦਾ ਇਲਾਜ, ਪਰਿਵਾਰ ਨਿਯੋਜਨ ਸੇਵਾਵਾਂ, ਉੱਚ ਰਕਤਚਾਪ, ਸ਼ੂਗਰ ਅਤੇ ਹੋਰ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਇਲਾਜ ਵਰਗੀਆਂ ਸੇਵਾਵਾਂ ਵੀ ਮੁਫ਼ਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਸੂਬੇ ਦੇ ਹਰ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਗੁਣਵੱਤਾ ਭਰਪੂਰ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਸੂਬੇ ਵਿੱਚ ਸਿਹਤ ਸੇਵਾਵਾਂ ਦੀ ਪਹੁੰਚ ਹੋਰ ਵਿਆਪਕ ਹੋਵੇਗੀ।

Tags: latest newspro punjab tvpro punjab tv newspunjab news
Share197Tweet123Share49

Related Posts

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026
Load More

Recent News

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.