ਸ਼੍ਰੋਮਣੀ ਅਕਾਲੀ ਦਲ ਵੱਲੋਂ ਵਪਾਰ ਅਤੇ ਉਦਯੋਗ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਪਾਰਟੀ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਦਾ ਐਲਾਨ ਕੀਤਾ ਹੈ।
ਉਹਨਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਪੁਰਾਣੇ ਵਪਾਰੀ ਆਗੂ ਜਗਦੀਸ਼ ਲਾਲ ਛਾਬੜਾ ਨੂੰ ਜਿਲਾ ਮੋਗਾ ਦਾ ਵਪਾਰ ਵਿੰਗ ਦਾ ਜਿਲਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨ. ਕੇ ਸ਼ਰਮਾ ਨੇ ਦਸਿਆ ਕਿ ਜਗਦੀਸ਼ ਲਾਲ ਛਾਬੜਾ ਇੰਪਰੂਵਮੈਂਟ ਟਰੱਸਟ ਮੋਗਾ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।







