ਬੁੱਧਵਾਰ, ਅਗਸਤ 5, 2026 01:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਜੁਲਾਈ 31, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0
  • ਪੰਜਾਬ ਸਰਕਾਰ ਘਰੋਂ ਲੈ ਕੇ ਜਾਣ ਤੋਂ ਲੈ ਕੇ ਵਾਪਸੀ ਤੱਕ ਰਹਿਣ ਅਤੇ ਖਾਣ-ਪੀਣ ਸਮੇਤ ਸਾਰਾ ਪ੍ਰਬੰਧ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਨੂੰ ਵੰਡਣ ਦੀ ਹਰ ਕੋਸ਼ਿਸ਼ ਨੂੰ ਪੰਜਾਬੀ ਨਾਕਾਮ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਇੱਕ ਅਜਿਹੀ ਖੂਬਸੂਰਤ ਧਰਤੀ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਤਰ੍ਹਾਂ ਦਾ ਬੀਜ ਉੱਗ ਸਕਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਮਾਜਿਕ ਸਦਭਾਵਨਾ ਬਹੁਤ ਮਜ਼ਬੂਤ ਹੈ ਅਤੇ ਅਸੀਂ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026 : ਇੱਥੇ “ਹਰਿ ਹਰਿ ਮਹਾਦੇਵ” ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ।

‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰਤ ਦੇ ਬੀਜ ਬੀਜਣ ਦੀ ਹਰ ਕੋਸ਼ਿਸ਼ ਨੂੰ ਸੂਬੇ ਦੇ ਲੋਕ ਨਾਕਾਮ ਕਰ ਦੇਣਗੇ।

ਇਸ ਪਵਿੱਤਰ ਸਮਾਗਮ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਮੁਹਾਲੀ ਵਿਖੇ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਸੰਗਤ ਦੇ ਅਥਾਹ ਪਿਆਰ ਤੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਪੰਜਾਬ ਗੁਰੂਆਂ-ਪੀਰਾਂ ਦੀ ਪਵਿੱਤਰ ਧਰਤੀ ਹੈ। ਸਾਡੀ ਭਾਈਚਾਰਕ ਸਾਂਝ ਇੱਕ ਅਜਿਹੇ ਸੁੰਦਰ ਗੁਲਦਸਤੇ ਵਾਂਗ ਹੈ, ਜਿੱਥੇ ਪਿਆਰ ਤੇ ਆਪਸੀ ਏਕਤਾ ਦੀ ਫਸਲ ਲਹਿਰਾਉਂਦੀ ਹੈ, ਨਫ਼ਰਤ ਦੇ ਬੀਜ ਨਹੀਂ।”

ਉਨ੍ਹਾਂ ਕਿਹਾ ਕਿ “ਸਾਡੇ ਵੱਡਿਆਂ ਦੀ ਸ਼ਰਧਾ ਅਤੇ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਅਸੀਂ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਨਵੀਆਂ ‘ਮੁੱਖ ਮੰਤਰੀ ਤੀਰਥ ਯਾਤਰਾ’ ਬੱਸਾਂ ਦੀ ਸ਼ੁਰੂਆਤ ਕਰ ਰਹੇ ਹਾਂ। ਆਪ ਸਰਕਾਰ ਤੁਹਾਡੇ ਟੈਕਸ ਦੇ ਪੈਸੇ ਤੁਹਾਡੀ ਭਲਾਈ ਲਈ ਖ਼ਰਚ ਰਹੀ ਹੈ। ਮੁਫ਼ਤ ਬਿਜਲੀ, ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਔਰਤਾਂ ਨੂੰ ਸਤਿਕਾਰ ਤੇ ਵਿੱਤੀ ਸਹਾਇਤਾ ਅਤੇ ‘ਮੁੱਖ ਮੰਤਰੀ ਤੀਰਥ ਯਾਤਰਾ’ ਵਰਗੀਆਂ ਸਹੂਲਤਾਂ ਇਸੇ ਸੋਚ ਦਾ ਨਤੀਜਾ ਹਨ।”

ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਗਵਾਨ ਸ਼ਿਵ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਇਸ ਅਹਿਮ ਪ੍ਰੋਗਰਾਮ ਨੂੰ ਪੂਰੇ ਸੂਬੇ ਵਿੱਚ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਸੂਬਾ ਸਰਕਾਰ ਨੇ ਭਗਵਾਨ ਸ਼ਿਵ ਦਾ ਸੰਦੇਸ਼ ਪਹੁੰਚਾਉਣ ਲਈ ਸੂਬੇ ਦੇ 22 ਸ਼ਹਿਰਾਂ ਵਿੱਚ ਇਹ ਪ੍ਰੋਗਰਾਮ ਉਲੀਕਣ ਦਾ ਫੈਸਲਾ ਕੀਤਾ ਹੈ। ਇਸ ਦਾ ਇਹੀ ਮੁੱਖ ਮਕਸਦ ਹੈ ਕਿ ਸਾਵਣ ਦੇ ਇਸ ਪਵਿੱਤਰ ਮਹੀਨੇ ਦੌਰਾਨ ਪੂਰੇ ਪੰਜਾਬ ਦੇ ਲੋਕ ਭਗਵਾਨ ਸ਼ਿਵ ਦੀ ਭਗਤੀ ਵਿੱਚ ਲੀਨ ਹੋ ਜਾਣ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹਾ ਸੁੰਦਰ ਗੁਲਦਸਤਾ ਹੈ, ਜਿੱਥੇ ਹਰ ਰੰਗ ਦਾ ਫੁੱਲ ਖਿੜਦਾ ਹੈ ਅਤੇ ਇਸ ਪਵਿੱਤਰ ਧਰਤੀ ‘ਤੇ ਹਰ ਕੋਈ ਪ੍ਰਫੁੱਲਤ ਹੁੰਦਾ ਹੈ। ਪੰਜਾਬ ਦੀ ਧਰਤੀ ਉਪਜਾਊ ਹੈ, ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਤਰ੍ਹਾਂ ਦਾ ਬੀਜ ਉੱਗ ਸਕਦਾ ਹੈ ਕਿਉਂਕਿ ਸਾਡੀ ਏਕਤਾ ਅਟੁੱਟ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਧਰਮਾਂ ਦੇ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ, ਚਾਹੇ ਉਹ ਰਾਮ ਨੌਮੀ ਹੋਵੇ, ਗੁਰਪੁਰਬ ਹੋਵੇ ਜਾਂ ਈਦ। ਇਸ ਕਰਕੇ ਪੰਜਾਬ ਵਿੱਚ ਭਾਈਚਾਰਕ ਸਦਭਾਵਨਾ ਅਤੇ ਆਪਸੀ ਸਾਂਝ ਦੇ ਰਿਸ਼ਤੇ ਬਹੁਤ ਮਜ਼ਬੂਤ ਹਨ।”

ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਧਰਮ ਦੇ ਨਾਂ ‘ਤੇ ਵੰਡਣ ਦੀ ਕੋਸ਼ਿਸ਼ ਕਰਨ ਵਾਲੀਆਂ ਫੁੱਟਪਾਊ ਤਾਕਤਾਂ ਦੇ ਮਨਸੂਬੇ ਪੰਜਾਬ ‘ਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੇ। ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਪਹਿਲੀ ਅਗਸਤ ਤੋਂ ਵ੍ਰਿੰਦਾਵਨ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਸ਼ਰਧਾਲੂਆਂ ਨੂੰ ਮੁਫ਼ਤ ਆਵਾਜਾਈ, ਰਹਿਣ ਅਤੇ ਖਾਣ-ਪੀਣ ਦੀਆਂ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਲੈ ਜਾਣ ਤੋਂ ਲੈ ਕੇ ਯਾਤਰਾ ਤੋਂ ਬਾਅਦ ਸੁਰੱਖਿਅਤ ਵਾਪਸ ਛੱਡਣ ਤੱਕ ਦੇ ਪ੍ਰਬੰਧ ਕੀਤੇ ਜਾ ਰਹੇ ਹਨ।”

ਮੁੱਖ ਮੰਤਰੀ ਨੇ ਕਿਹਾ, “ਇਹ ਬਹੁਤ ਹੀ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬੇ ਭਰ ਦੀਆਂ ਔਰਤਾਂ ਨੂੰ ਪਹਿਲੀ ਜੁਲਾਈ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਗਈ ਹੈ। ਹਰ ਯੋਗ ਲਾਭਪਾਤਰੀ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲ ਰਹੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਜੁਲਾਈ ਨੂੰ 32 ਲੱਖ ਔਰਤਾਂ ਨੇ ਇਸ ਦਾ ਲਾਭ ਉਠਾਇਆ ਅਤੇ ਪਹਿਲੀ ਅਗਸਤ ਨੂੰ 40 ਲੱਖ ਤੋਂ ਵੱਧ ਔਰਤਾਂ ਨੂੰ ਇਹ ਵਿੱਤੀ ਸਹਾਇਤਾ ਮਿਲੇਗੀ।”

ਮੁੱਖ ਮੰਤਰੀ ਨੇ ਕਿਹਾ, “ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਕਿਉਂਕਿ ਜੇ ਵਿਰੋਧੀ ਧਿਰ ਕਦੇ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਾਰੇ ਲੋਕ-ਭਲਾਈ ਉਪਰਾਲਿਆਂ ਨੂੰ ਬੰਦ ਕਰ ਦੇਵੇਗੀ। ਜਨਤਕ ਸਹੂਲਤ ਨੂੰ ਪਹਿਲ ਦਿੰਦਿਆਂ ਸਰਕਾਰ ਨੇ 19 ਟੌਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਲੋਕਾਂ ਦੀ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਨੂੰ ਪੂਰੀ ਪਾਰਦਰਸ਼ੀ ਪ੍ਰਕਿਰਿਆ ਨਾਲ 68,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਲਗਪਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਹੋਰ ਵੀ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕੀਤੀ ਹੈ, ਜੋ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਵਾਸੀ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਕੈਸ਼ਲੈਸ ਇਲਾਜ ਦੀ ਸੁਵਿਧਾ ਦਿੰਦੀ ਹੈ। ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹੈ, ਜੋ ਇੰਨੀ ਵਿਆਪਕ ਸਿਹਤ ਕਵਰੇਜ ਦੇ ਰਿਹਾ ਹੈ, ਜਿਸ ਨਾਲ ਲੋਕਾਂ ‘ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਸਿਹਤ ਸਹੂਲਤਾਂ ਯਕੀਨੀ ਹੋਈਆਂ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਤਿਹਾਸਕ ਪਹਿਲਕਦਮੀ ਦਾ ਮਕਸਦ ਸੂਬੇ ਦੇ ਹਰ ਪਰਿਵਾਰ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ। ਹੁਣ ਤੱਕ ਲੋਕ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।”

Tags: Aam Aadmi Party Punjabcm bhagwant mannlatest newspunjab news
Share197Tweet123Share49

Related Posts

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਬਲਾਤਕਾਰ ਮਾਮਲਿਆਂ ਦੀ ਸੁਣਵਾਈ ਲਈ SC ਨੇ ਦਿਸ਼ਾ-ਨਿਰਦੇਸ਼ ਕੀਤੇ ਜਾਰੀ, ਅਜਿਹੇ ਸ਼ਬਦਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

ਅਗਸਤ 4, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.