ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।







