ਮੰਗਲਵਾਰ, ਨਵੰਬਰ 24, 2026 10:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

by Pro Punjab Tv
ਅਗਸਤ 6, 2026
in Featured, Featured News, ਰਾਜਨੀਤੀ
0

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੇਟਾ ਇੰਡੀਆ ਵੱਲੋਂ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ਨੂੰ ਭਾਰਤ ਵਿੱਚ ਸੀਮਤ ਕਰਨ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਦਬਾਅ ਹੇਠ ਮੇਟਾ ਪੇਪਰ ਲੀਕ ਅਤੇ ਈ-20 ਪੈਟਰੋਲ ਦੇ ਖ਼ਿਲਾਫ਼ ਉੱਠ ਰਹੀ ਹਰ ਆਵਾਜ਼ ਨੂੰ ਦਬਾ ਰਿਹਾ ਹੈ। ਮੇਰੀ ਤਰ੍ਹਾਂ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਬੋਲਣ ਵਾਲੇ ਬਹੁਤ ਸਾਰੇ ਲੋਕਾਂ ਦੇ ਅਕਾਊਂਟ ਸੀਮਤ ਕਰ ਦਿੱਤੇ ਗਏ ਹਨ। ਉਨ੍ਹਾਂ ਦੇਸ਼ ਭਰ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਦਾ ਅਕਾਊਂਟ ਸੀਮਤ ਕੀਤਾ ਗਿਆ ਹੈ, ਉਹ ਮੈਨੂੰ ਡੀਐੱਮ ਕਰਨ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ, ਤਾਂ ਜੋ ਅਸੀਂ ਸਾਰੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਸਕੀਏ ਕਿ ਉਹ ਅਜਿਹੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਿਹਾ ਕਿ ਇੰਸਟਾਗ੍ਰਾਮ ਵਾਲਿਆਂ ਨੇ ਮੈਨੂੰ ਨੋਟਿਸ ਭੇਜਿਆ ਹੈ ਕਿ ਮੇਰੇ ਅਕਾਊਂਟ ਨੂੰ ਭਾਰਤ ਵਿੱਚ ਸਪ੍ਰੈੱਸ (ਦਬਾਅ) ਅਤੇ ਸੀਮਤ ਕਰ ਦਿੱਤਾ ਗਿਆ ਹੈ। ਮੈਂ ਉੱਥੇ ਫ਼ੋਨ ਕਰਕੇ ਪਤਾ ਕਰਨ ਦੀ ਕੋਸ਼ਿਸ਼ ਕੀਤੀ ਕਿ ਅਜਿਹਾ ਕਿਉਂ ਕੀਤਾ ਗਿਆ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਪੁੱਛਿਆ ਕਿ ਇਸ ਨੂੰ ਕਿਵੇਂ ਠੀਕ ਕਰਵਾਈਏ, ਪਰ ਕਿਸੇ ਨੇ ਕੁਝ ਨਹੀਂ ਦੱਸਿਆ। ਮੈਂ ਈਮੇਲ ਭੇਜੀ, ਪਰ ਉਸ ਦਾ ਵੀ ਕੋਈ ਜਵਾਬ ਨਹੀਂ ਦਿੱਤਾ ਗਿਆ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਲੋਕ ਮੇਰੇ ਨਾਲ ਅਜਿਹਾ ਕਰ ਰਹੇ ਹਨ, ਤਾਂ ਆਮ ਲੋਕਾਂ ਨਾਲ ਪਤਾ ਨਹੀਂ ਕੀ ਕਰ ਰਹੇ ਹੋਣਗੇ। ਜਿਵੇਂ ਹੀ ਮੈਂ ਇਸ ਗੱਲ ਨੂੰ ਚੁੱਕਿਆ, ਬਹੁਤ ਸਾਰੇ ਲੋਕਾਂ ਦੇ ਮੈਸੇਜ ਅਤੇ ਫ਼ੋਨ ਆ ਰਹੇ ਹਨ ਕਿ ਉਨ੍ਹਾਂ ਦਾ ਅਕਾਊਂਟ ਵੀ ਸਪ੍ਰੈੱਸ ਕਰ ਦਿੱਤਾ ਗਿਆ ਹੈ। ਪਤਾ ਲੱਗਿਆ ਹੈ ਕਿ ਕੇਂਦਰ ਸਰਕਾਰ ਮੇਟਾ ਅਤੇ ਇੰਸਟਾਗ੍ਰਾਮ ‘ਤੇ ਦਬਾਅ ਪਾ ਰਹੀ ਹੈ ਕਿ ਜੋ ਵੀ ਮੋਦੀ ਜੀ ਦੇ ਖ਼ਿਲਾਫ਼ ਕੁਝ ਬੋਲੇ, ਜੋ ਇਥਾਨੌਲ ‘ਤੇ ਕੁਝ ਬੋਲੇ ਜਾਂ ਜੋ ਪੇਪਰ ਲੀਕ ‘ਤੇ ਕੁਝ ਬੋਲੇ, ਉਨ੍ਹਾਂ ਦੇ ਅਕਾਊਂਟ ਸਪ੍ਰੈੱਸ ਕਰ ਦਿੱਤੇ ਜਾਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੇਰੀ ਸਾਰੇ ਲੋਕਾਂ ਨੂੰ ਬੇਨਤੀ ਹੈ ਕਿ ਜੇਕਰ ਕਿਸੇ ਦਾ ਅਕਾਊਂਟ ਵੀ ਇਸ ਤਰ੍ਹਾਂ ਸਪ੍ਰੈੱਸ ਕੀਤਾ ਜਾ ਰਿਹਾ ਹੈ ਜਾਂ ਅਜਿਹਾ ਲੱਗ ਰਿਹਾ ਹੈ, ਤਾਂ ਮੈਨੂੰ ਡੀਐੱਮ ਕਰਕੇ ਜਾਂ ਕਮੈਂਟ ਵਿੱਚ ਲਿਖ ਕੇ ਭੇਜਣ। ਮੈਂ ਇੱਕਠੇ ਮਿਲ ਕੇ ਲੋਕਾਂ ਦੇ ਮੁੱਦੇ ਨੂੰ ਵੀ ਚੁੱਕਾਂਗਾ। ਸਾਰੇ ਇੱਕਠੇ ਮਿਲ ਕੇ ਮੇਟਾ ਅਤੇ ਇੰਸਟਾਗ੍ਰਾਮ ਨੂੰ ਮਜ਼ਬੂਰ ਕਰਨਗੇ ਕਿ ਉਹ ਇਸ ਤਰ੍ਹਾਂ ਦੀ ਧੱਕੇਸ਼ਾਹੀ ਨਾ ਕਰਨ ਅਤੇ ਮੋਦੀ ਜੀ ਦੇ ਅੱਗੇ ਇਸ ਤਰ੍ਹਾਂ ਗੋਡੇ ਨਾ ਟੇਕਣ।

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ ਪੁੱਛਿਆ ਕਿ ਤੁਸੀਂ ਮੇਰਾ ਅਕਾਊਂਟ ਕਿਉਂ ਰਿਸਟ੍ਰਿਕਟ ਕਰ ਦਿੱਤਾ ਹੈ? ਭਾਰਤ ਸਥਿਤ ਮੇਟਾ ਦੇ ਦਫ਼ਤਰ ਵਿੱਚ ਜ਼ਬਾਨੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਮੇਰਾ ਅਕਾਊਂਟ ਭਾਰਤ ਵਿੱਚ ਰਿਸਟ੍ਰਿਕਟ ਕਰ ਦਿੱਤਾ ਗਿਆ ਹੈ ਅਤੇ ਭਾਰਤ ਵਿੱਚ ਉਪਲਬਧ ਨਹੀਂ ਹੈ। ਆਖ਼ਰ ਅਜਿਹਾ ਕਿਉਂ ਕੀਤਾ ਗਿਆ ਹੈ? ਮੇਟਾ ਦੇ ਦਫ਼ਤਰ ਵਿੱਚ ਕੋਈ ਵੀ ਇਸ ਦਾ ਕਾਰਨ ਨਹੀਂ ਦੱਸ ਰਿਹਾ ਅਤੇ ਨਾ ਹੀ ਕੋਈ ਇਹ ਦੱਸ ਰਿਹਾ ਹੈ ਕਿ ਇਹ ਰਿਸਟ੍ਰਿਕਸ਼ਨ ਕਿਵੇਂ ਹਟਾਈ ਜਾ ਸਕਦੀ ਹੈ। ਭੇਜੀਆਂ ਗਈਆਂ ਸਾਰੀਆਂ ਈਮੇਲਾਂ ਦਾ ਰੂਟੀਨ ਐਕਨੌਲੇਜਮੈਂਟ ਤੋਂ ਇਲਾਵਾ ਕੋਈ ਜਵਾਬ ਨਹੀਂ ਮਿਲਿਆ ਹੈ। ਇਹ ਬਹੁਤ ਹੀ ਖ਼ਰਾਬ ਸਰਵਿਸ ਹੈ। ਉਨ੍ਹਾਂ ਮੇਟਾ ਨੂੰ ਕਿਹਾ ਕਿ ਮੇਟਾ, ਸਾਡੇ ਪ੍ਰਧਾਨ ਮੰਤਰੀ ਦੇ ਅੱਗੇ ਇੰਨਾ ਨਾ ਝੁਕੇ, ਨਹੀਂ ਤਾਂ ਉਹ ਭਾਰਤ ਵਿੱਚ ਮੇਟਾ ਨੂੰ ਸਿਰਫ਼ ਆਪਣਾ ਹੀ ਅਕਾਊਂਟ ਚਲਾਉਣ ਦੀ ਇਜਾਜ਼ਤ ਦੇਣਗੇ।

Tags: Aam Aadmi Party Punjablatest newspunjab news
Share202Tweet126Share51

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.