ਸੂਬੇ ‘ਚ ਮੌਸਮ ਇੱਕ ਵਾਰ ਫਿਰ ਬਦਲਣ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਮੌਸਮ ਦੀ ਸਥਿਤੀ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਰੂਪਨਗਰ, ਹੁਸ਼ਿਆਰਪੁਰ ਅਤੇ ਪਠਾਨਕੋਟ ਦੇ ਕਈ ਇਲਾਕਿਆਂ ਵਿੱਚ ਅੱਜ ਬੱਦਲ ਛਾਏ ਰਹਿਣ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਇਕੱਠਾ ਹੋਣ ਅਤੇ ਆਮ ਜਨਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਬਣ ਸਕਦੀ ਹੈ। ਇਸ ਦੇ ਨਾਲ ਹੀ ਆਵਾਜਾਈ ’ਤੇ ਵੀ ਮੀਂਹ ਦਾ ਅਸਰ ਪੈਣ ਦੀ ਸੰਭਾਵਨਾ ਹੈ।







