ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਵੱਡੀ ਗਿਣਤੀ ‘ਚ ਆਪਣੇ ਸਮਰਥਕਾਂ, ਸਰਪੰਚਾਂ ਅਤੇ ਪੰਚਾਂ ਸਮੇਤ ਭਾਰਤੀ ਜਨਤਾ ਪਾਰਟੀ ਦਾ ਪੱਲਾ ਫੜ ਲਿਆ। ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਦਰਸ਼ਨ ਸਿੰਘ ਕੋਟਫੱਤਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਵਾਗਤ ਕੀਤਾ।







