ਸ਼ਨੀਵਾਰ, ਅਗਸਤ 15, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

‘ਬੇਅਦਬੀ ਪਾਰਟੀ’ ਮੁਕੰਮਲ ਤੌਰ ‘ਤੇ ‘ਈਡੀ ਪਾਰਟੀ’ ਅਤੇ ਈਡੀ ਦਾ ਬੁਲਾਰਾ ਬਣ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) 'ਤੇ ਤਿੱਖਾ ਹਮਲਾ ਬੋਲਿਆ।

by Pro Punjab Tv
ਅਗਸਤ 13, 2026
in Featured News, ਪੰਜਾਬ
0

ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ‘ਬੇਅਦਬੀ ਪਾਰਟੀ’ (ਸ਼੍ਰੋਮਣੀ ਅਕਾਲੀ ਦਲ) ਅਤੇ ‘ਈਡੀ ਪਾਰਟੀ’ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ। ਉਹਨਾਂ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਿਚਕਾਰ ਹੋਈ ਪੱਤਰ-ਵਿਹਾਰ ਦੇ ਸਬੰਧ ਵਿੱਚ ਅਕਾਲੀ ਦਲ ਵੱਲੋਂ ਦਿੱਤੇ ਬਿਆਨਾਂ ਦੀ ਕਰੜੀ ਨਿੰਦਾ ਕੀਤੀ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “‘ਚਿੱਟਾ ਪਾਰਟੀ’ (ਅਕਾਲੀ ਦਲ) ਆਪਣੇ ਸਾਰੇ ਸਿਧਾਂਤ ਛੱਡ ਕੇ ਹੁਣ ‘ਈਡੀ ਪਾਰਟੀ’ (ਭਾਜਪਾ) ਅਤੇ ਕੇਂਦਰੀ ਜਾਂਚ ਏਜੰਸੀਆਂ ਦੀ ਤਰਜਮਾਨ ਵਜੋਂ ਕੰਮ ਕਰ ਰਹੀ ਹੈ। ਇਹ ਹੈਰਾਨੀ ਦੀ ਗੱਲ ਹੈ ਕਿ ਈਡੀ ਵੱਲੋਂ ਡੀਜੀਪੀ ਨੂੰ ਭੇਜੇ ਗਏ ਇੱਕ ਪੱਤਰ ਨੂੰ ਅਕਾਲੀ ਦਲ ਆਮ ਆਦਮੀ ਪਾਰਟੀ ਨੂੰ ਬਦਨਾਮ ਕਰਨ ਲਈ ਇੱਕ ਹਥਿਆਰ ਵਜੋਂ ਵਰਤ ਰਿਹਾ ਹੈ।” ਉਹਨਾਂ ਅੱਗੇ ਕਿਹਾ, “ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੀ ਹੀ ਇੱਕ ਸ਼ਾਖਾ ਅਤੇ ਬੁਲਾਰੇ ਵਜੋਂ ਕੰਮ ਕਰ ਰਿਹਾ ਹੈ ਜੋ ਆਪਣੀ ਖੁੱਸ ਚੁੱਕੀ ਸਿਆਸੀ ਜ਼ਮੀਨ ਨੂੰ ਲੱਭਣ ਦੀ ਨਾਕਾਮ ਕੋਸ਼ਿਸ਼ ਕਰ ਰਿਹਾ ਹੈ।” 2007 ਤੋਂ 2017 ਤੱਕ ਦੇ ਕਾਲੇ ਦੌਰ ਦੀ ਯਾਦ ਦਿਵਾਉਂਦਿਆਂ ਉਹਨਾਂ ਨੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੂੰ ਪੰਜਾਬ ਦੇ ਸਮਾਜਿਕ ਤਾਣੇ-ਬਾਣੇ, ਆਰਥਿਕਤਾ ਅਤੇ ਜਵਾਨੀ ਨੂੰ ਤਬਾਹ ਕਰਨ ਲਈ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ। ਉਹਨਾਂ ਕਿਹਾ, “ਪੰਜਾਬ ਦੇ ਲੋਕ ਨਸ਼ਿਆਂ ਦੀ ਬਿਮਾਰੀ (ਚਿੱਟਾ), ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਵਿਆਪਕ ਭ੍ਰਿਸ਼ਟਾਚਾਰ ਨੂੰ ਨਹੀਂ ਭੁੱਲੇ, ਜਿਸ ਕਾਰਨ ਸੂਬੇ ਨੂੰ ‘ਉੜਤਾ ਪੰਜਾਬ’ ਦਾ ਦੁਖਦਾਈ ਸੰਤਾਪ ਹੰਢਾਉਣਾ ਪਿਆ ਸੀ।” ਮੰਤਰੀ ਨੇ ਦਾਅਵਾ ਕੀਤਾ, “ਅਕਾਲੀ-ਭਾਜਪਾ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਹਰ ਪੱਖੋਂ ਤਬਾਹ ਕੀਤਾ ਗਿਆ। ਮਾਪਿਆਂ ਨੂੰ ਇਸ ਡਰ ਤੋਂ ਆਪਣੇ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਆਪਣੀਆਂ ਜ਼ਮੀਨਾਂ, ਘਰ ਅਤੇ ਉਮਰ ਭਰ ਦੀ ਕਮਾਈ ਵੇਚਣ ਲਈ ਮਜਬੂਰ ਹੋਣਾ ਪਿਆ ਕਿਉਂ ਕਿ ਸਰਕਾਰ ਦੁਆਰਾ ਪਾਲਿਆ ਗਿਆ ਨਸ਼ਾ ਮਾਫੀਆ ਉਹਨਾਂ ਦਾ ਭਵਿੱਖ ਬਰਬਾਦ ਕਰ ਦੇਵੇਗਾ।” ਭਾਜਪਾ ਦੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਆਪ ਆਗੂ ਨੇ ਕੇਂਦਰ ਦੀ ਸੱਤਾਧਾਰੀ ਧਿਰ ਵੱਲੋਂ ਡਾ. ਬੀਆਰ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਨੂੰ ਯੋਜਨਾਬੱਧ ਤਰੀਕੇ ਨਾਲ ਨੁਕਸਾਨ ਪਹੁੰਚਾਉਣ ਦੀ ਨਿੰਦਾ ਕੀਤੀ। ਉਹਨਾਂ ਕਿਹਾ, “ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਅਕਸਰ ਵਿਰੋਧੀ ਆਗੂਆਂ ਨੂੰ ਡਰਾਉਣ, ਸਥਾਨਕ ਪ੍ਰਸ਼ਾਸਨ ਨੂੰ ਧਮਕਾਉਣ ਅਤੇ ਦੇਸ਼ ਭਰ ਵਿੱਚ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾਂਦੀ ਹੈ, ਜਿਵੇਂ ਕਿ ਪੱਛਮੀ ਬੰਗਾਲ, ਬਿਹਾਰ ਅਤੇ ਆਪ ਦੀ ਲੀਡਰਸ਼ਿਪ ਨੂੰ ਨਿਸ਼ਾਨਾ ਬਣਾ ਕੇ ਕੀਤਾ ਜਾ ਰਿਹਾ ਹੈ।” ਉਹਨਾਂ ਅੱਗੇ ਕਿਹਾ, “ਭਾਜਪਾ ਦਾ ਲੋਕਤੰਤਰੀ ਮੁੱਲਾਂ ਜਾਂ ਸੰਵਿਧਾਨ ਵਿੱਚ ਕੋਈ ਵਿਸ਼ਵਾਸ ਨਹੀਂ ਹੈ। ਜਦੋਂ ਵੀ ਚੋਣਾਂ ਨੇੜੇ ਆਉਂਦੀਆਂ ਹਨ ਜਾਂ ਕੋਈ ਵਿਰੋਧੀ ਸਰਕਾਰ ਮਜ਼ਬੂਤੀ ਨਾਲ ਖੜ੍ਹੀ ਹੁੰਦੀ ਹੈ, ਤਾਂ ਸਿਆਸੀ ਵਿਰੋਧੀਆਂ ਨੂੰ ਧਮਕਾਉਣ ਅਤੇ ਸਰਕਾਰਾਂ ਤੋੜਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ।” ਆਪਣੇ ਸੰਬੋਧਨ ਦੇ ਅੰਤ ਵਿੱਚ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਮੌਕਾਪ੍ਰਸਤ ਰਾਜਨੀਤੀ ਅਤੇ ਭਾਜਪਾ ਨਾਲ ਇਸ ਦੇ ਇਤਿਹਾਸਕ ਗਠਜੋੜ ਤੋਂ ਭਲੀ-ਭਾਂਤ ਜਾਣੂ ਹਨ। ਉਹਨਾਂ ਕਿਹਾ, “ਜਿਹੜੀ ਪਾਰਟੀ ਕਦੇ ਪੰਜਾਬ ਦੇ ਹਿੱਤਾਂ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਦੀ ਸੀ, ਉਹ ਹੁਣ ਆਪਣੀ ਸਿਆਸੀ ਚਮੜੀ ਬਚਾਉਣ ਲਈ ਕੇਂਦਰੀ ਏਜੰਸੀਆਂ ਦੇ ਇਸ਼ਾਰਿਆਂ ‘ਤੇ ਚੱਲਣ ਤੱਕ ਗਿਰ ਚੁੱਕੀ ਹੈ। ਪੰਜਾਬ ਦੇ ਲੋਕ ਇਹਨਾਂ ਸਸਤੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਨਾ ਤਾਂ ਈਡੀ ਅਤੇ ਨਾ ਹੀ ਅਕਾਲੀ ਦਲ ਪੰਜਾਬੀਆਂ ਨੂੰ ਗੁਮਰਾਹ ਕਰਨ ਜਾਂ ‘ਆਪ’ ਸਰਕਾਰ ਦੇ ਪ੍ਰਗਤੀਸ਼ੀਲ ਸ਼ਾਸਨ ਨੂੰ ਲੀਹੋਂ ਲਾਹੁਣ ‘ਚ ਸਫਲ ਹੋਣਗੇ।”

Share197Tweet123Share49

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.