ਸ਼ਨੀਵਾਰ, ਅਗਸਤ 15, 2026 04:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।

by Pro Punjab Tv
ਅਗਸਤ 13, 2026
in Featured News, ਪੰਜਾਬ
0

ਸੇਵਾ ਤੇ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ, ਜਿਸ ਤਹਿਤ ਹੁਣ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਵਰਗੇ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ। ਬੁੱਧਵਾਰ ਨੂੰ ਇਨ੍ਹਾਂ ਅਸਥਾਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ 15 ਬੱਸਾਂ ਨੂੰ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜਿਨ੍ਹਾਂ ਨੇ ਬੱਸਾਂ ਦੇ ਅੰਦਰ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕੀਤੀ। ਇਸ ਯੋਜਨਾ ਤਹਿਤ 50 ਸਾਲ ਅਤੇ ਉਸ ਤੋਂ ਵੱਧ ਉਮਰ ਦੇ ਸ਼ਰਧਾਲੂ ਯਾਤਰਾ ਕਰ ਸਕਦੇ ਹਨ, ਜਿਸ ਵਿੱਚ ਇੱਕ ਪਰਿਵਾਰ ਦੇ ਵੱਧ ਤੋਂ ਵੱਧ ਦੋ ਮੈਂਬਰ ਯਾਤਰਾ ਕਰਨ ਦੇ ਯੋਗ ਹਨ, ਜਦਕਿ ਸਰਕਾਰ ਵੱਲੋਂ ਏ.ਸੀ. ਸਲੀਪਰ ਬੱਸ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਮੁਫ਼ਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਪਹਿਲੇ ਪੜਾਅ ਵਿੱਚ ਹੁਣ ਤੱਕ 4 ਲੱਖ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ। ਸ਼ਰਧਾਲੂਆਂ ਦੀਆਂ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਲੋਕਾਂ ਲਈ ਇਹ ਉਨ੍ਹਾਂ ਦੇ ਜੀਵਨ ਵਿੱਚ ਤੀਰਥ ਯਾਤਰਾ ‘ਤੇ ਜਾਣ ਦਾ ਇੱਕ ਬਹੁਤ ਵੱਡਾ ਮੌਕਾ ਹੈ। ਅਸੀਂ ਹੁਣੇ ਬੱਸਾਂ ਦੇ ਅੰਦਰ ਵੀ ਗਏ ਸੀ। ਬੱਸਾਂ ਬਹੁਤ ਹੀ ਸ਼ਾਨਦਾਰ, ਆਰਾਮਦਾਇਕ ਅਤੇ ਏ.ਸੀ. ਹਨ। ਲੋਕਾਂ ਨੂੰ ਕੁਝ ਵੀ ਖਰਚ ਕਰਨ ਦੀ ਲੋੜ ਨਹੀਂ ਹੈ। ਭਗਵੰਤ ਮਾਨ ਸਰਕਾਰ ਯਾਤਰਾ, ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਖੁਦ ਉਠਾਏਗੀ। ਸ਼ਰਧਾਲੂਆਂ ਲਈ ਬਹੁਤ ਵਧੀਆ ਹੋਟਲਾਂ ਦੇ ਪ੍ਰਬੰਧ ਕੀਤੇ ਗਏ ਹਨ। ਉੱਥੇ ਪਹੁੰਚਣ ਤੋਂ ਬਾਅਦ ਵੀ ਚੰਗੀਆਂ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ, ਇਸ ਲਈ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।” ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਦੱਸਿਆ, “ਅੱਜ 15 ਬੱਸਾਂ ਹਰਿਦੁਆਰ-ਰਿਸ਼ੀਕੇਸ਼, ਮਥੁਰਾ ਜੀ-ਵ੍ਰਿੰਦਾਵਨ ਧਾਮ ਅਤੇ ਸਾਲਾਸਰ-ਸ੍ਰੀ ਖਾਟੂ ਸ਼ਿਆਮ ਜਾ ਰਹੀਆਂ ਹਨ। ਅਸੀਂ ਬੱਸਾਂ ਦੇ ਅੰਦਰ ਲੋਕਾਂ ਨਾਲ ਗੱਲ ਕੀਤੀ, ਜਿਨ੍ਹਾਂ ਵਿੱਚੋਂ ਕਈਆਂ ਨੂੰ ਪਹਿਲੀ ਵਾਰ ਸਾਲਾਸਰ ਅਤੇ ਸ੍ਰੀ ਖਾਟੂ ਸ਼ਿਆਮ ਜਾਣ ਦਾ ਮੌਕਾ ਮਿਲ ਰਿਹਾ ਹੈ। ਆਉਣ ਵਾਲੇ ਮਹੀਨਿਆਂ ਵਿੱਚ ਪੰਜਾਬ ਦੇ ਕੁੱਲ 1.5 ਲੱਖ ਲੋਕਾਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ‘ਤੇ ਲਿਜਾਇਆ ਜਾਵੇਗਾ।” ਸ਼ਰਧਾਲੂਆਂ ਦੀ ਯਾਤਰਾ ਲਈ ਕਾਮਨਾ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਕਿਹਾ, “ਮੈਂ ਸਾਰਿਆਂ ਨੂੰ ਵਧਾਈ ਦਿੰਦਾ ਹਾਂ ਅਤੇ ਸੁਖਦ ਯਾਤਰਾ ਲਈ ਪ੍ਰਾਰਥਨਾ ਕਰਦਾ ਹਾਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਸ਼ਰਧਾਲੂ ਅਜਿਹੀਆਂ ਅਸੀਸਾਂ ਲੈ ਕੇ ਪਰਤਣ ਜਿਸ ਨਾਲ ਪੰਜਾਬ ਖੁਸ਼ਹਾਲ ਹੋਵੇ, ਪੰਜਾਬ ਦੇ ਲੋਕ ਖੁਸ਼ ਰਹਿਣ, ਅਤੇ ਪੰਜਾਬ ਵਿੱਚ ਖੁਸ਼ੀ ਅਤੇ ਸ਼ਾਂਤੀ ਹੋਵੇ। ਮੈਂ ਸਾਰਿਆਂ ਦੀ ਖੁਸ਼ੀ, ਚੰਗੀ ਸਿਹਤ ਅਤੇ ਇੱਕ ਸਫਲ ਯਾਤਰਾ ਦੀ ਕਾਮਨਾ ਕਰਦਾ ਹਾਂ।” ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਨੂੰ ਹਰੀ ਝੰਡੀ ਦਿਖਾਉਣ ਮੌਕੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪਵਿੱਤਰ ਮੌਕੇ ਮੈਂ ਹੁਸ਼ਿਆਰਪੁਰ, ਪਠਾਨਕੋਟ, ਮੁਕੇਰੀਆਂ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਆਏ ਸਾਰੇ ਲੋਕਾਂ ਨੂੰ ਦਿਲੋਂ ਵਧਾਈ ਦਿੰਦਾ ਹਾਂ, ਜੋ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ, ਮਥੁਰਾ, ਰਿਸ਼ੀਕੇਸ਼ ਤੇ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਇਸ ਤੋਂ ਪਹਿਲਾਂ ਵੀ ਦਰਬਾਰ ਸਾਹਿਬ, ਰਾਮ ਤੀਰਥ, ਅੰਮ੍ਰਿਤਸਰ ਸਾਹਿਬ, ਵਾਹਗਾ ਬਾਰਡਰ ਅਤੇ ਫ਼ਤਿਹਗੜ੍ਹ ਸਾਹਿਬ ਵਰਗੇ ਧਾਰਮਿਕ ਅਸਥਾਨਾਂ ਲਈ ਤੀਰਥ ਯਾਤਰਾ ਬੱਸਾਂ ਚੱਲ ਰਹੀਆਂ ਹਨ। ਸਾਰੇ ਧਰਮਾਂ ਦੇ ਧਾਰਮਿਕ ਸਥਾਨ ਇਨਸਾਨੀਅਤ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹਨ।” ਮੁੱਖ ਮੰਤਰੀ ਨੇ ਕਿਹਾ, “ਅੱਜ ਹੁਸ਼ਿਆਰਪੁਰ ਤੋਂ ਵ੍ਰਿੰਦਾਵਨ, ਸਾਲਾਸਰ, ਖਾਟੂ ਸ਼ਿਆਮ, ਰਿਸ਼ੀਕੇਸ਼ ਅਤੇ ਮਥੁਰਾ ਲਈ 15 ਬੱਸਾਂ ਜਾ ਰਹੀਆਂ ਹਨ। ਅਸੀਂ ਸ਼ਰਧਾਲੂਆਂ ਨੂੰ ਮਿਲੇ ਅਤੇ ਬੱਸਾਂ ਵਿੱਚ ਬੈਠੇ ਸ਼ਰਧਾਲੂ ਬਹੁਤ ਖੁਸ਼ ਹਨ ਅਤੇ ਪਹਿਲਾਂ ਹੀ ਭਜਨ ਗਾ ਰਹੇ ਹਨ। ਮੈਂ ਅਰਦਾਸ ਕਰਦਾ ਹਾਂ ਕਿ ਉਨ੍ਹਾਂ ਦੀ ਯਾਤਰਾ ਸ਼ੁਭ ਹੋਵੇ, ਉਹ ਖੁਸ਼ੀ-ਖੁਸ਼ੀ, ਗਾਉਂਦੇ ਹੋਏ ਅਤੇ ਅਨੰਦ ਮਾਣਦੇ ਹੋਏ ਜਾਣ ਅਤੇ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਅਰਦਾਸ ਕਰਕੇ ਪਰਤਣ। ਮੈਂ ਸਾਰਿਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਦਰਸ਼ਨਾਂ ਲਈ ਜਾਣ ਅਤੇ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਚੰਗੀ ਸਿਹਤ ਲਈ ਅਰਦਾਸ, ਦੁਆ ਅਤੇ ਆਰਤੀ ਕਰਕੇ ਪਰਤਣ।” ਉਨ੍ਹਾਂ ਕਿਹਾ, “ਸਾਰੇ ਸ਼ਰਧਾਲੂਆਂ ਦੀ ਯਾਤਰਾ ਲਈ ਏਸੀ ਸਲੀਪਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਰਹਿਣ ਲਈ ਏ.ਸੀ. ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ। ਪੂਰੀ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਮੁਫ਼ਤ ਖਾਣਾ ਅਤੇ ਦੇਖਭਾਲ ਪ੍ਰਦਾਨ ਕੀਤੀ ਜਾਵੇਗੀ। ਹਰੇਕ ਸ਼ਰਧਾਲੂ ਦਾ ਮੈਡੀਕਲ ਬੀਮਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਹ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣ। ਸ਼ਰਧਾਲੂਆਂ ਦੀ ਸਹੂਲਤ ਲਈ ਹਰੇਕ ਬੱਸ ਵਿੱਚ ਇੱਕ ਅਟੈਂਡੈਂਟ ਮੌਜੂਦ ਰਹੇਗਾ ਅਤੇ ਹਰੇਕ ਮੰਜ਼ਿਲ ‘ਤੇ ਇੱਕ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ ਤਾਂ ਜੋ ਦਰਸ਼ਨ ਕਰਨ ਦੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਹੋ ਸਕੇ।” ਮੁੱਖ ਮੰਤਰੀ ਨੇ ਕਿਹਾ, “ਯਾਤਰਾ ਪੂਰੀ ਹੋਣ ‘ਤੇ ਸਾਰੇ ਸ਼ਰਧਾਲੂਆਂ ਨੂੰ ਪ੍ਰਸਾਦ ਅਤੇ ਯਾਦਗਾਰ ਵਜੋਂ ਪਿੱਤਲ ਦਾ ਗਿਲਾਸ ਵੀ ਦਿੱਤਾ ਜਾਵੇਗਾ। ਕਿਸੇ ਵੀ ਖੇਤਰ, ਜਾਤ ਜਾਂ ਧਰਮ ਦੇ ਲੋਕ ਇਨ੍ਹਾਂ ਧਾਰਮਿਕ ਯਾਤਰਾਵਾਂ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਦਾ ਇਹ ਉਪਰਾਲਾ ਉਨ੍ਹਾਂ ਬਜ਼ੁਰਗਾਂ ਦੀਆਂ ਇੱਛਾਵਾਂ ਨੂੰ ਪੂਰਾ ਕਰ ਰਿਹਾ ਹੈ ਜੋ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਸ਼ੀਰਵਾਦ ਲੈਣਾ ਚਾਹੁੰਦੇ ਹਨ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਜ਼ਿਲ੍ਹਿਆਂ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਦੇ ਸ਼ਰਧਾਲੂਆਂ ਨੂੰ ਲੈ ਕੇ ਕੁੱਲ 15 ਬੱਸਾਂ ਹੁਸ਼ਿਆਰਪੁਰ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਲਈ ਰਵਾਨਾ ਹੋਈਆਂ ਹਨ। ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਜਲੰਧਰ ਅਤੇ ਕਪੂਰਥਲਾ ਤੋਂ 10 ਬੱਸਾਂ ਰਿਸ਼ੀਕੇਸ਼-ਹਰਿਦੁਆਰ ਜਾਣਗੀਆਂ। ਇਸੇ ਤਰ੍ਹਾਂ ਫਗਵਾੜਾ ਅਤੇ ਗੁਰਦਾਸਪੁਰ ਤੋਂ 2 ਬੱਸਾਂ ਸ਼ਰਧਾਲੂਆਂ ਨੂੰ ਮਥੁਰਾ-ਵ੍ਰਿੰਦਾਵਨ ਲੈ ਕੇ ਜਾਣਗੀਆਂ ਜਦਕਿ ਜਲੰਧਰ ਅਤੇ ਗੁਰਦਾਸਪੁਰ ਤੋਂ 3 ਬੱਸਾਂ ਸ਼ਰਧਾਲੂਆਂ ਨੂੰ ਸ੍ਰੀ ਖਾਟੂ ਸ਼ਿਆਮ-ਸਾਲਾਸਰ ਲੈ ਕੇ ਜਾਣਗੀਆਂ।” ਉਨ੍ਹਾਂ ਕਿਹਾ, “ਯੋਜਨਾ ਦੇ ਪਹਿਲੇ ਪੜਾਅ ਵਿੱਚ ਹੁਣ ਤੱਕ 4 ਲੱਖ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਵਿਖੇ ਨਤਮਸਤਕ ਹੋ ਚੁੱਕੇ ਹਨ। ਇਸ ਤੀਰਥ ਯਾਤਰਾ ਲਈ ਵੱਖ-ਵੱਖ ਜ਼ਿਲ੍ਹਿਆਂ ਤੋਂ ਕਲੱਸਟਰ ਬਣਾਏ ਗਏ ਹਨ। ਇਸ ਤੀਰਥ ਯਾਤਰਾ ‘ਤੇ ਹੁਣ ਤੱਕ 148 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਇਨ੍ਹਾਂ ਯਾਤਰਾਵਾਂ ‘ਤੇ 10 ਲੱਖ ਸ਼ਰਧਾਲੂਆਂ ਨੂੰ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿਸ਼ੇਸ਼ ਤੀਰਥ ਯਾਤਰਾ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਟੈਂਟ ਸਿਟੀ ਵੀ ਸਥਾਪਿਤ ਕੀਤਾ ਗਿਆ ਹੈ ਅਤੇ ਯਾਤਰਾ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਹੀ ਹੈ।” ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ ਵੀ ਹਾਜ਼ਰ ਸਨ।

Share198Tweet124Share49

Related Posts

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026

’ਸੜਕ ਸੁਰੱਖਿਆ ਫੋਰਸ’ ਏਆਈ, ਡਰੋਨ ਅਤੇ ਸੈਟੇਲਾਈਟ ਤਕਨਾਲੋਜੀ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਏਗੀ

ਅਗਸਤ 14, 2026
Load More

Recent News

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.