ਸ਼ਨੀਵਾਰ, ਅਕਤੂਬਰ 17, 2026 08:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਆਪ ਦੀ ਪਹਿਲੀ ਪ੍ਰਾਥਮਿਕਤਾ ਸਿੱਖਿਆ-ਸਿਹਤ, ਪਹਿਲਾਂ ਦਿੱਲੀ ‘ਚ ਸਰਕਾਰੀ ਸਕੂਲ ਸੁਧਾਰੇ, ਹੁਣ ਪੰਜਾਬ ‘ਚ ਸੁਧਾਰ ਰਹੇ ਹਾਂ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ 'ਤੇ ਪਲਟਵਾਰ ਕੀਤਾ।

by Pro Punjab Tv
ਅਗਸਤ 19, 2026
in Featured News, ਪੰਜਾਬ
0

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਹੋ ਰਹੀ ਸਾਜ਼ਿਸ਼ ‘ਤੇ ਪਲਟਵਾਰ ਕੀਤਾ। ਉਨ੍ਹਾਂ ਨੇ ਉਸ ਸਕੂਲ ਦਾ ਦੌਰਾ ਕਰਕੇ ਸੱਚ ਜਾਣਨ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੀਡੀਓ ‘ਐਕਸ’ ‘ਤੇ ਸਾਂਝੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ, ਆਮ ਆਦਮੀ ਪਾਰਟੀ ਦੀ ਪਹਿਲੀ ਪ੍ਰਾਥਮਿਕਤਾ ਹੈ। ਸਿੱਖਿਆ ਮੰਤਰੀ ਦਾ ਸਕੂਲ ਦਾ ਦੌਰਾ ਕਰਨਾ ਇਸੇ ਪ੍ਰਾਥਮਿਕਤਾ ਦਾ ਸਬੂਤ ਹੈ। ਸਾਡੀ ਸਰਕਾਰ ਨੇ ਪਹਿਲਾਂ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਸੁਧਾਰਿਆ, ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ ਅਤੇ ਬਾਕੀ ਬਚੇ ਕੁਝ ਸਕੂਲਾਂ ਵਿੱਚ ਵੀ ਜਲਦ ਉਪਲਬਧ ਕਰਵਾ ਦਿੱਤੀਆਂ ਜਾਣਗੀਆਂ। ਇਹੋ ਵਜ੍ਹਾ ਹੈ ਕਿ ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਿੱਖਿਆ ਅਤੇ ਸਹੂਲਤਾਂ ਦੇ ਮਾਮਲੇ ਵਿੱਚ ਸਭ ਤੋਂ ਵੱਡੇ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ। ਮੰਗਲਵਾਰ ਨੂੰ “ਆਪ” ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਅੱਜ ਪੂਰੇ ਦੇਸ਼ ਵਿੱਚ ਸਿੱਖਿਆ ਅਤੇ ਸਕੂਲਾਂ ਦੀ ਚਰਚਾ ਹੋ ਰਹੀ ਹੈ ਅਤੇ ਇਹ ਇੱਕ ਜਨ ਅੰਦੋਲਨ ਬਣ ਗਿਆ ਹੈ, ਜੋ ਬਹੁਤ ਪਹਿਲਾਂ ਹੀ ਹੋ ਜਾਣਾ ਚਾਹੀਦਾ ਸੀ। ਸਿੱਖਿਆ ਅਤੇ ਸਿਹਤ ਹਮੇਸ਼ਾ ਤੋਂ ਆਮ ਆਦਮੀ ਪਾਰਟੀ ਲਈ ਦੋ ਸਭ ਤੋਂ ਅਹਿਮ ਮੁੱਦੇ ਰਹੇ ਹਨ ਅਤੇ ਸਾਡਾ ਮੰਨਣਾ ਹੈ ਕਿ ਕੋਈ ਵੀ ਦੇਸ਼ ਆਪਣੇ ਨਾਗਰਿਕਾਂ ਨੂੰ ਬਿਹਤਰੀਨ ਅਤੇ ਮੁਫ਼ਤ ਸਿੱਖਿਆ ਤਥਾ ਸਿਹਤ ਸੇਵਾਵਾਂ ਦਿੱਤੇ ਬਿਨਾਂ ਤਰੱਕੀ ਨਹੀਂ ਕਰ ਸਕਦਾ, ਕਿਉਂਕਿ ਇਹ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ “ਆਪ” ਨੇ ਪਹਿਲਾਂ ਦਿੱਲੀ ਅਤੇ ਫਿਰ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਈ ਸੁਧਾਰ ਕੀਤੇ, ਜਿਸ ਦੇ ਚਲਦਿਆਂ ਕਈ ਸਕੂਲ ਹੁਣ ਬਿਹਤਰੀਨ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਚੰਗੇ ਹੋ ਗਏ ਹਨ। ਦਿੱਲੀ ਅਤੇ ਪੰਜਾਬ ਦੋਵਾਂ ਹੀ ਥਾਵਾਂ ‘ਤੇ ਅਜਿਹੇ ਹਜ਼ਾਰਾਂ ਉਦਾਹਰਨ ਹਨ ਜਿੱਥੇ ਮਾਪਿਆਂ ਨੇ ਆਪਣੇ ਬੱਚਿਆਂ ਦਾ ਦਾਖਲਾ ਪ੍ਰਾਈਵੇਟ ਤੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਉਣ ਦਾ ਕੰਮ ਜਾਰੀ ਹੈ ਅਤੇ ਕੁਝ ਨੂੰ ਛੱਡ ਕੇ ਜ਼ਿਆਦਾਤਰ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਜਲਦ ਹੀ ਬਾਕੀ ਬਚੇ ਸਕੂਲਾਂ ਵਿੱਚ ਵੀ ਇਹ ਸਹੂਲਤਾਂ ਹੋਣਗੀਆਂ। ਅੱਜ ਪੰਜਾਬ ਦੇ ਕਈ ਸਰਕਾਰੀ ਸਕੂਲ ਸਹੂਲਤਾਂ ਅਤੇ ਸਿੱਖਿਆ ਦੀ ਗੁਣਵੱਤਾ ਦੇ ਮਾਮਲੇ ਵਿੱਚ ਸਭ ਤੋਂ ਵਧੀਆ ਪ੍ਰਾਈਵੇਟ ਸਕੂਲਾਂ ਨੂੰ ਟੱਕਰ ਦੇ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਕਿਸੇ ਨੇ ਪੰਜਾਬ ਦੇ ਇੱਕ ਸਰਕਾਰੀ ਸਕੂਲ ਦੀ ਪੁਰਾਣੀ ਵੀਡੀਓ ਪੋਸਟ ਕੀਤੀ ਸੀ। ਮੈਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਮੀਨੀ ਹਕੀਕਤ ਦਾ ਜਾਇਜ਼ਾ ਲੈਣ ਲਈ ਖੁਦ ਸਿੱਖਿਆ ਮੰਤਰੀ ਨੇ ਉਸ ਸਕੂਲ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਸਿੱਖਿਆ ਮੰਤਰੀ ਦੀ ਰਿਪੋਰਟ ਜ਼ਰੂਰ ਪੜ੍ਹਨੀ ਚਾਹੀਦੀ ਹੈ।

Share199Tweet125Share50

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026

ਗੈਂਗਸਟਰਾਂ ‘ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਅਕਤੂਬਰ 16, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.