ਮੰਗਲਵਾਰ, ਨਵੰਬਰ 24, 2026 08:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਅਗਸਤ 24, 2026
in Featured, Featured News, ਪੰਜਾਬ, ਰਾਜਨੀਤੀ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ‘ਨੈਸਕੌਮ (ਨੈਸ਼ਨਲ ਐਸੋਸੀਏਸ਼ਨ ਆਫ਼ ਸਾਫਟਵੇਅਰ ਐਂਡ ਸਰਵਿਸਿਜ਼ ਕੰਪਨੀਜ਼) ਦੇ ਵਫ਼ਦ ਨਾਲ ਅਹਿਮ ਮੀਟਿੰਗ ਕਰਨ ਤੋਂ ਬਾਅਦ ਕਿਹਾ ਕਿ ਪੰਜਾਬ ਤੇਜ਼ੀ ਨਾਲ ਪ੍ਰਮੁੱਖ ਆਈ.ਟੀ. ਹੱਬ ਵਜੋਂ ਉੱਭਰ ਰਿਹਾ ਹੈ, ਜਿਸ ਤਹਿਤ ਮੁਹਾਲੀ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਮੋਹਰੀ ਕੇਂਦਰ ਬਣਨ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਮਜ਼ਬੂਤ ਹੁਨਰਮੰਦ ਪ੍ਰਤਿਭਾ ਪੂਲ, ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬਅਤੇ ਨਵੀਂ ਜੀ.ਸੀ.ਸੀ. ਨੀਤੀ 2026 ਤਕਨਾਲੋਜੀ ਕੰਪਨੀਆਂ ਅਤੇ ਨਵੇਂ ਨਿਵੇਸ਼ ਲਈ ਮਜ਼ਬੂਤ ਈਕੋ-ਸਿਸਟਮ ਤਿਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਵਿੱਚ ਹੋਰ ਨਿਵੇਸ਼ ਲਿਆਉਣ ਅਤੇ ਆਪਣੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਤੇ ਧਿਆਨ ਕੇਂਦਰਿਤ ਕਰ ਰਹੀ ਹੈ।

ਮੀਟਿੰਗ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ ਉੱਤੇ ਲਿਖਿਆ, “ਪੰਜਾਬ ਨੂੰ ਆਈ.ਟੀ. ਖੇਤਰ ਵਿੱਚ ਮੋਹਰੀ ਬਣਾਉਣ ਦੇ ਉਦੇਸ਼ ਨਾਲ ਅੱਜ ਚੰਡੀਗੜ੍ਹ ਵਿੱਚ ਨੈਸਕੌਮ ਦੇ ਵਫ਼ਦ ਨਾਲ ਮਹੱਤਵਪੂਰਨ ਮੀਟਿੰਗ ਕੀਤੀ। ਪੰਜਾਬ ਹੁਣ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ (ਜੀ.ਸੀ.ਸੀ.) ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ। ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਦੇ ਨਾਲ ਮੁਹਾਲੀ ਉੱਤਰੀ ਭਾਰਤ ਵਿੱਚ ਤੇਜ਼ੀ ਨਾਲ ਪਸੰਦੀਦਾ ਸਥਾਨ ਬਣ ਰਿਹਾ ਹੈ। ਸਾਡੇ ਕੋਲ ਆਈ.ਆਈ.ਟੀ. ਅਤੇ ਆਈ.ਐੱਸ.ਬੀ. ਵਰਗੀਆਂ ਨਾਮਵਰ ਸੰਸਥਾਵਾਂ ਤੋਂ ਮਜ਼ਬੂਤ ਅਤੇ ਹੁਨਰਮੰਦ ਪ੍ਰਤਿਭਾ ਪੂਲ ਹੈ। ਇਸ ਦੇ ਨਾਲ ਹੀ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ‘ਆਪ` ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਤਕਨਾਲੋਜੀ ਆਧਾਰਤ ਤਬਦੀਲੀ `ਤੇ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਸੂਬੇ ਵਿੱਚ ਅਗਲੀ ਪੀੜ੍ਹੀ ਲਈ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਉੱਭਰ ਰਹੇ ਤਕਨੀਕੀ ਮਾਡਲਾਂ ਦਾ ਲਾਭ ਉਠਾਉਣਾ ਚਾਹੁੰਦਾ ਹੈ। ਮੈਂ ਨੈਸਕੌਮ ਨੂੰ ਮੁਹਾਲੀ ਵਿੱਚ ਅਤਿ-ਆਧੁਨਿਕ ਸਟਾਰਟਅੱਪ ਇਨਕਿਊਬੇਟਰ ਵਿੱਚ ਪੰਜਾਬ ਨਾਲ ਭਾਈਵਾਲੀ ਕਰਨ ਅਤੇ ਸੂਬੇ ਦੇ ਸਟਾਰਟਅੱਪ ਅਤੇ ਇਨੋਵੇਸ਼ਨ ਈਕੋਸਿਸਟਮ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੰਦਾ ਹਾਂ।”

ਮੁੱਖ ਮੰਤਰੀ ਨੇ ਆਖਿਆ, “ਪੰਜਾਬ ਨੇ ਸੂਬੇ ਦੇ ਖੇਤੀਬਾੜੀ ਖੇਤਰ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਆਈ.ਆਈ.ਟੀ. ਰੋਪੜ ਅਤੇ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਹੱਥ ਮਿਲਾਇਆ ਹੈ। ਇਹ ਸਹਿਯੋਗ ਕਿਸਾਨਾਂ ਦੀ ਪੈਦਾਵਾਰ ਵਧਾਉਣ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਸਮਾਰਟ ਫਾਰਮਿੰਗ ਮਾਡਲਾਂ ਅਤੇ ਭਵਿੱਖਬਾਣੀ ਵਿਸ਼ਲੇਸ਼ਣ ਨੂੰ ਏਕੀਕ੍ਰਿਤ ਕਰਨ ਵੱਲ ਕੰਮ ਕਰੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁ-ਕੌਮੀ ਕਾਰਪੋਰੇਸ਼ਨਾਂ ਪੰਜਾਬ ਭਰ ਵਿੱਚ, ਖ਼ਾਸ ਕਰ ਕੇ ਮੁਹਾਲੀ ਵਿੱਚ ਨਿਵੇਸ਼ ਲਈ ਭਾਰੀ ਦਿਲਚਸਪੀ ਦਿਖਾ ਰਹੀਆਂ ਹਨ। ਉਨ੍ਹਾਂ ਕਿਹਾ, “ਮੁਹਾਲੀ ਵਿਸ਼ਵ ਪੱਧਰੀ ਹਵਾਈ, ਰੇਲ ਅਤੇ ਸੜਕੀ ਸੰਪਰਕ, ਉੱਚ ਪੱਧਰੀ ਮੈਡੀਕਲ ਸਹੂਲਤਾਂ, ਮਿਆਰੀ ਵਿੱਦਿਅਕ ਸੰਸਥਾਵਾਂ ਅਤੇ ਜ਼ਮੀਨ ਦੀ ਉਪਲਬਧਤਾ ਨਾਲ ਬੇਮਿਸਾਲ ਬੁਨਿਆਦੀ ਢਾਂਚਾ ਪੇਸ਼ ਕਰਦਾ ਹੈ। ਇਹ ਚੀਜ਼ਾਂ ਮੁਹਾਲੀ ਨੂੰ ਗਲੋਬਲ ਕੰਪਨੀਆਂ ਅਤੇ ਤਕਨਾਲੋਜੀ ਆਧਾਰਤ ਨਿਵੇਸ਼ ਲਈ ਆਕਰਸ਼ਕ ਸਥਾਨ ਬਣਾਉਂਦੀਆਂ ਹਨ।”

ਉਨ੍ਹਾਂ ਕਿਹਾ, “ਮੁਹਾਲੀ ਵਿੱਚ ਅਤੇ ਇਸ ਦੇ ਆਲੇ-ਦੁਆਲੇ ਛੇ ਵਿਸ਼ਵ ਪੱਧਰੀ ਯੂਨੀਵਰਸਿਟੀਆਂ ਸਥਿਤ ਹਨ, ਜੋ ਗਲੋਬਲ ਕੰਪਨੀਆਂ ਨੂੰ ਪ੍ਰਤਿਭਾ ਪੂਲ ਤੱਕ ਸਿੱਧੀ ਪਹੁੰਚ ਦਿੰਦੀਆਂ ਹਨ। ਹੁਨਰਮੰਦ ਮਨੁੱਖੀ ਸ਼ਕਤੀ, ਗੁਣਵੱਤਾ ਵਾਲੇ ਬੁਨਿਆਦੀ ਢਾਂਚੇ ਅਤੇ ਸੰਪਰਕ ਦਾ ਇਹ ਸੁਮੇਲ ਕੰਪਨੀਆਂ ਨੂੰ ਆਪਣੇ ਕੰਮਕਾਜ ਸਥਾਪਤ ਕਰਨ ਅਤੇ ਵਧਾਉਣ ਲਈ ਨਿੱਗਰ ਈਕੋ-ਸਿਸਟਮ ਮੁਹੱਈਆ ਕਰਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸ ਨੇ ਇਤਿਹਾਸਕ ‘ਰਾਈਟ ਟੂ ਬਿਜ਼ਨਸ ਐਕਟ` ਪਾਸ ਕੀਤਾ, ਜਿਸ ਨਾਲ ਉੱਦਮੀਆਂ ਲਈ ਕੰਮਕਾਜ ਸ਼ੁਰੂ ਕਰਨ ਦੀ ਪ੍ਰਕਿਰਿਆ ਸੁਖਾਲੀ ਹੋਈ। ਉਨ੍ਹਾਂ ਕਿਹਾ, “ਪੰਜਾਬ ਦਾ ਮਜ਼ਬੂਤ ਸਿੰਗਲ ਵਿੰਡੋ ਸਿਸਟਮ ਅਤੇ ਡਿਜੀਟਾਈਜ਼ਡ ਜਨਤਕ ਸੇਵਾ ਡਿਲੀਵਰੀ ਉਦਯੋਗ ਦੇ ਮਾਪਦੰਡਾਂ ਵਜੋਂ ਉੱਭਰੀ ਹੈ। ਕਈ ਹੋਰ ਰਾਜਾਂ ਨੇ ਵੀ ਪੰਜਾਬ ਮਾਡਲ ਅਪਣਾਇਆ ਹੈ। ਸਾਡੀ ਸਰਕਾਰ ਕਾਰੋਬਾਰਾਂ ਲਈ ਪੰਜਾਬ ਵਿੱਚ ਨਿਵੇਸ਼ ਕਰਨਾ, ਕੰਮ ਕਰਨਾ ਅਤੇ ਵਿਸਤਾਰ ਕਰਨਾ ਆਸਾਨ ਬਣਾਉਣ ਲਈ ਵਚਨਬੱਧ ਹੈ।”

ਮੁੱਖ ਮੰਤਰੀ ਨੇ ਪੁਸ਼ਟੀ ਕੀਤੀ, “ਸਾਡੀ ਸਰਕਾਰ ਨਿਵੇਸ਼ ਈਕੋ-ਸਿਸਟਮ ਨੂੰ ਮਜ਼ਬੂਤ ਕਰਨ, ਤਕਨਾਲੋਜੀ-ਸੰਚਾਲਿਤ ਵਿਕਾਸ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।”

ਮੀਟਿੰਗ ਦੌਰਾਨ ਉਦਯੋਗ ਤੇ ਵਣਜ ਅਤੇ ਇਨਵੈਸਟਮੈਂਟ ਪ੍ਰੋਮੋਸ਼ਨ ਮੰਤਰੀ ਅਮਨ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share202Tweet126Share50

Related Posts

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ਭਲਕੇ ਸਕੂਲਾਂ-ਕਾਲਜਾਂ ‘ਚ ਛੁੱਟੀ ਦਾ ਐਲਾਨ

ਨਵੰਬਰ 22, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.