ਵੀਰਵਾਰ, ਅਗਸਤ 27, 2026 01:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

by Pro Punjab Tv
ਅਗਸਤ 27, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਦੀ ਲੀਡਰਸ਼ਿਪ ਸੱਤਾ ਵਿੱਚ ਵਾਪਸੀ ਕਰਨ ਅਤੇ ਪੰਜਾਬ ਨੂੰ ਫਿਰ ਤੋਂ ਲੁੱਟਣ ਦੀ ਕੋਸ਼ਿਸ਼ ਵਿੱਚ ਭਾਜਪਾ ਨਾਲ ਗਠਜੋੜ ਕਰਨ ਲਈ “ਪੱਬਾਂ ਭਾਰ” ਹੋਈ ਪਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਅਤੇ ਬਰਬਾਦ ਕਰਨ ਲਈ ਭਾਜਪਾ-ਅਕਾਲੀ ਗਠਜੋੜ ਨੂੰ ਕਦੇ ਮਾਫ਼ ਨਹੀਂ ਕਰਨਗੇ। ਅੰਮ੍ਰਿਤਸਰ ਦੇ ਚਵਿੰਡਾ ਦੇਵੀ ਵਿਖੇ ਵਿਸ਼ਾਲ ‘ਲੋਕ ਮਿਲਣੀ’ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਜੀਠਾ ਦੇ ਲੋਕ ਹੁਣ ਨਵਾਂ ਸਿਆਸੀ ਅਧਿਆਏ ਲਿਖਣ ਲਈ ਤਿਆਰ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ “ਪਰਚੇ, ਗੁੰਡਾਗਰਦੀ ਅਤੇ ਡਰ” ਦੀ ਰਾਜਨੀਤੀ ਦਾ ਮੁਕਾਬਲਾ ਆਪਣੀ ਸਰਕਾਰ ਵੱਲੋਂ ਨੌਕਰੀਆਂ, ਸਕੂਲ, ਹਸਪਤਾਲ, ਸੜਕਾਂ ਅਤੇ ਵਿਕਾਸ ਦੇ ਬਣਾਏ ਰਿਕਾਰਡ ਨਾਲ ਕੀਤਾ।

ਮੁੱਖ ਮੰਤਰੀ ਨੇ ਬੇਅਦਬੀ ਦੇ ਮੁੱਦੇ ਅਤੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਬਾਰੇ ਅਕਾਲੀਆਂ ਦੇ ਰਵੱਈਏ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਦੱਸਿਆ ਕਿ ਸਾਡੀ ਸਰਕਾਰ ਨੇ “ਨਾ ਕੋਈ ਕੈਸ਼, ਨਾ ਕੋਈ ਫ਼ਰਮਾਇਸ਼” ਦੇ ਸਿਧਾਂਤ ਨਾਲ ਸਿਰਫ਼ ਯੋਗਤਾ ਦੇ ਆਧਾਰ ‘ਤੇ 70 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਇੰਨਾ ਸੁਧਾਰ ਕੀਤਾ ਹੈ ਕਿ ਵਿਦਿਆਰਥੀ ਹੁਣ ਜੇ.ਈ.ਈ. ਅਤੇ ਨੀਟ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।

ਇਕੱਠ ਦੀਆਂ ਕੁੱਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ, “ਅੱਜ ਚਵਿੰਡਾ ਦੇਵੀ ਦੀ ਪਵਿੱਤਰ ਧਰਤੀ ‘ਤੇ ਲੋਕਾਂ ਦਾ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਮਜੀਠਾ ਹਲਕੇ ਦੇ ਲੋਕ ਹੁਣ ਨਵਾਂ ਅਧਿਆਏ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪਿਛਲੀਆਂ ਸਰਕਾਰਾਂ ਨੇ ਇਸ ਇਲਾਕੇ ਨੂੰ ਝੂਠੇ ਕੇਸਾਂ, ਗੁੰਡਾਗਰਦੀ ਅਤੇ ਡਰ ਦੀ ਰਾਜਨੀਤੀ ਤੋਂ ਇਲਾਵਾ ਕੁਝ ਨਹੀਂ ਦਿੱਤਾ, ਜਦੋਂ ਕਿ ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਸਕੂਲਾਂ, ਹਸਪਤਾਲਾਂ, ਨੌਕਰੀਆਂ ਦੇ ਨਾਲ-ਨਾਲ ਵਿਕਾਸ ਦੀਆਂ ਆਪਣੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਾਂ। ਇਸ ਬੇਮਿਸਾਲ ਪਿਆਰ ਅਤੇ ਅਟੁੱਟ ਸਮਰਥਨ ਲਈ ਮਜੀਠਾ ਦੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ।”

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਅਕਾਲੀ ਲੀਡਰਸ਼ਿਪ ਨੇ ਸੂਬੇ ਭਰ ਵਿੱਚ ਬੇਅਦਬੀਆਂ ਕਰਵਾਈਆਂ, ਦੋਸ਼ੀਆਂ ਨਾਲ ਸਬੰਧਤ ਸਬੂਤ ਨਸ਼ਟ ਕੀਤੇ, ਨਿਰਦੋਸ਼ ਲੋਕਾਂ ‘ਤੇ ਗੋਲੀਬਾਰੀ ਦੇ ਹੁਕਮ ਦਿੱਤੇ ਅਤੇ ਹੋਰ ਕਈ ਪਾਪ ਕੀਤੇ, ਉਹ ਹੁਣ ਪੰਜਾਬ ਦੀ ਸੱਤਾ ਵਿੱਚ ਵਾਪਸ ਆਉਣ ਲਈ ਕਾਹਲੀ ਹੋਈ ਪਈ ਹੈ। ਉਨ੍ਹਾਂ ਕਿਹਾ, “ਇਸ ਮਕਸਦ ਲਈ ਉਹ ਸੂਬੇ ਨੂੰ ਲੁੱਟਣ ਵਾਸਤੇ ਭਾਜਪਾ ਲੀਡਰਸ਼ਿਪ ਨਾਲ ਹੱਥ ਮਿਲਾਉਣ ਲਈ ਤਰਲੇ ਮਾਰ ਰਹੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਇੱਕ ਵਾਰ ਫਿਰ ਬਾਹਰ ਦਾ ਰਸਤਾ ਦਿਖਾਉਣਗੇ। ਪੰਜਾਬੀ ਅਕਾਲੀਆਂ ਅਤੇ ਭਾਜਪਾ ਨੂੰ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਕੀਤੇ ਪਾਪਾਂ ਕਰਕੇ ਸਿਆਸੀ ਗੁਮਨਾਮੀ ਵਿੱਚ ਭੇਜ ਦੇਣਗੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਵਿੱਚ ਲੋਕਾਂ ਦੀ ਭਾਰੀ ਸ਼ਮੂਲੀਅਤ ਦਰਸਾਉਂਦੀ ਹੈ ਕਿ ਉਹ 2027 ਵਿੱਚ ਇੱਕ ਨਵੀਂ ਕਹਾਣੀ ਲਿਖਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ, “ਪਹਿਲਾਂ ਪੰਜਾਬ ‘ਤੇ ਸਿਰਫ਼ ਇੱਕ ਪਰਿਵਾਰ ਦਾ ਰਾਜ ਸੀ, ਜਿਨ੍ਹਾਂ ਲੋਕਾਂ ਨੂੰ ਆਪਣੇ ਗ਼ੁਲਾਮ ਬਣਾ ਕੇ ਰੱਖਿਆ, ਉਨ੍ਹਾਂ ਨਾਲ ਜਾਨਵਰਾਂ ਵਾਂਗ ਸਲੂਕ ਕੀਤਾ ਅਤੇ ਅਨੇਕਾਂ ਪਰਿਵਾਰ ਬਰਬਾਦ ਕਰ ਦਿੱਤੇ। ਉਨ੍ਹਾਂ ਕਿਹਾ ਕਿ 2022 ਵਿੱਚ ਅਹੁਦਾ ਸੰਭਾਲਣ ਤੋਂ ਬਾਅਦ ਸਾਡੀ ਸਰਕਾਰ ਨੇ ਪੰਜਾਬ ਦੇ ਸਰਵਪੱਖੀ ਵਿਕਾਸ ‘ਤੇ ਧਿਆਨ ਕੇਂਦਰਿਤ ਕੀਤਾ ਅਤੇ ਬਿਜਲੀ, ਖੇਡਾਂ, ਸਿੱਖਿਆ, ਸਿਹਤ ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਮਹੱਤਵਪੂਰਨ ਸੁਧਾਰ ਕੀਤੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਤੋਂ ਬਾਅਦ ਉਹ ਲੋਕਾਂ ਨਾਲ ਕੀਤੇ ਹਰ ਇੱਕ ਵਾਅਦੇ ਅਤੇ ਹਰ ਗਾਰੰਟੀ ਨੂੰ ਪੂਰਾ ਕਰਕੇ ਅੱਜ ਲੋਕਾਂ ਦੇ ਸਾਹਮਣੇ ਖੜ੍ਹੇ ਹਨ। ਉਨ੍ਹਾਂ ਅੱਗੇ ਕਿਹਾ, “ਮੈਂ ਲੋਕਾਂ ਨੂੰ ਚੇਤੇ ਕਰਵਾਉਂਦਾ ਹਾਂ ਕਿ ਪਹਿਲਾਂ ਮਾਝੇ ਦੀ ਇਸ ਪਵਿੱਤਰ ਧਰਤੀ ‘ਤੇ ਗੁੰਡਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਦਾ ਬੋਲਬਾਲਾ ਸੀ। ਇੱਕ ਪਾਸੇ ਬਾਜਵੇ ਸਨ ਅਤੇ ਦੂਜੇ ਪਾਸੇ ਵਲਟੋਹਾ ਅਤੇ ਉਸ ਦਾ ਬਦਨਾਮ ਆਕਾ ਸੀ। ਇਨ੍ਹਾਂ ਲੋਕਾਂ ਨੇ ਇਥੇ ਦਹਿਸ਼ਤ ਦਾ ਮਾਹੌਲ ਬਣਾ ਕੇ ਰੱਖਿਆ ਹੋਇਆ ਸੀ ਅਤੇ ਲੋਕ ਡਰ ਤੇ ਸਹਿਮ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਸਨ। ਇਨ੍ਹਾਂ ਲੋਕਾਂ ਨੇ ਪੰਜਾਬ ਵਿੱਚ ਨਸ਼ੇ ਲਿਆਂਦੇ ਅਤੇ ਸਾਡੀਆਂ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।”

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਕੁਝ ਸਿਆਸੀ ਪਰਿਵਾਰਾਂ ਵੱਲੋਂ ਨਿਭਾਈ ਗਈ ਇਤਿਹਾਸਕ ਭੂਮਿਕਾ ਤੋਂ ਲੋਕ ਭਲੀ-ਭਾਂਤ ਜਾਣੂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਕੁਨਬਾ ਅੰਗਰੇਜ਼ਾਂ ਦੀ ਕਠਪੁਤਲੀ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਰਚਣ ਬਦਲੇ ਅੰਗਰੇਜ਼ਾਂ ਨੇ ਇਨ੍ਹਾਂ ਨੂੰ ‘ਸਰ’ ਦਾ ਖ਼ਿਤਾਬ ਦਿੱਤਾ ਸੀ। 13 ਅਪ੍ਰੈਲ 1919 ਦੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਤੋਂ ਬਾਅਦ ਇਸੇ ਪਰਿਵਾਰ ਨੇ ਜਨਰਲ ਡਾਇਰ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਅਜਿਹੇ ਹੀ ਕਈ ਕਾਰਿਆਂ ਨੇ ਇਸ ਕੁਨਬੇ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਅਤੇ ਕਿਰਦਾਰ ਨੂੰ ਬੇਨਕਾਬ ਕੀਤਾ।”

Tags: Bhagwant Manncm bhagwant mannlatest newspro punjab tv
Share197Tweet123Share49

Related Posts

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026

ਪੰਜਾਬ ਵਿੱਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਅਗਸਤ 26, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਸੰਸਦ ਵਿੱਚ ਪੰਜਾਬ ਦੇ ਮੂਲ ਮੁੱਦੇ ਉਠਾਉਣ ਦੀ ਆਪਣੀ ਪਰੰਪਰਾ ਜਾਰੀ ਰੱਖੀ

ਅਗਸਤ 25, 2026

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਗਸਤ 24, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ, ਪੁਲਿਸ ਨੇ 604 ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ, 358 ਕਾਬੂ

ਅਗਸਤ 27, 2026

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਮਾਨ

ਅਗਸਤ 27, 2026

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਅੱਜ 27 ਅਗਸਤ ਨੂੰ ਪੰਜਾਬ ਮਹਾਬੰਦ ! ਸਰਕਾਰੀ ਦਫ਼ਤਰਾਂ ’ਚ ਨਹੀਂ ਹੋਵੇਗਾ ਕੰਮ

ਅਗਸਤ 27, 2026

ਅੰਮ੍ਰਿਤਪਾਲ ਸਿੰਘ ਤੋਂ ਬਿਨਾਂ ਸਾਡੇ ਪਰਿਵਾਰ ਦਾ ਕੋਈ ਮੈਂਬਰ ਨਹੀਂ ਲੜੇਗਾ ਚੋਣ : ਤਰਸੇਮ ਸਿੰਘ

ਅਗਸਤ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.