ਬੁੱਧਵਾਰ, ਸਤੰਬਰ 16, 2026 05:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

by Pro Punjab Tv
ਸਤੰਬਰ 16, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ/ਲੁਧਿਆਣਾ : ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਨੂੰ ਪੂਰਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਬਹਾਲ ਰੱਖੀ ਗਈ ਹੈ। ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਇਹ ਬੇਮਿਸਾਲ ਪ੍ਰਾਪਤੀ ਇਸ ਸਾਲ ਬਿਜਲੀ ਮੰਗ ‘ਚ ਹੋਏ ਭਾਰੀ ਵਾਧੇ ਦਰਮਿਆਨ ਹਾਸਲ ਹੋਈ ਹੈ ਅਤੇ ਉਨ੍ਹਾਂ ਨੇ ਬਿਜਲੀ ਮੰਗ ਨੂੰ ਪੂਰਾ ਕਰਨ ਵਿੱਚ ਸੂਬੇ ਦੀ ਤਿਆਰੀ ਅਤੇ ਬਿਜਲੀ ਉਤਪਾਦਨ ਸਮਰੱਥਾ ‘ਤੇ ਚਾਨਣਾ ਪਾਇਆ।

ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਬੀਤੇ ਕੱਲ੍ਹ 13 ਸਤੰਬਰ ਸਵੇਰੇ 7 ਵਜੇ ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਕੋਈ ਵੀ ਬਿਜਲੀ ਕੱਟ ਨਹੀਂ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਚਾਰ ਮੁੱਖ ਖੇਤਰਾਂ ਰਿਹਾਇਸ਼ੀ, ਵਪਾਰਕ, ਉਦਯੋਗਿਕ ਅਤੇ ਖੇਤੀਬਾੜੀ ਲਈ ਨਿਰੰਤਰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ।”

ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਸਰਕਾਰ ਦੀ ਪਹਿਲਕਦਮੀ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ, ਇਸ ਲਈ ਸਾਡੇ ਕਿਸਾਨ ਹਮੇਸ਼ਾ ਸਾਡੀ ਪ੍ਰਮੁੱਖ ਤਰਜੀਹ ਰਹੇ ਸਨ ਅਤੇ ਹਮੇਸ਼ਾ ਰਹਿਣਗੇ। ਝੋਨੇ ਦੇ ਸੀਜ਼ਨ ਦੌਰਾਨ ਹਾਲ ਹੀ ਵਿੱਚ ਦੋ ਨਿੱਜੀ ਥਰਮਲ ਪਲਾਂਟਾਂ ਵਿੱਚ ਤਕਨੀਕੀ ਖਰਾਬੀ ਆ ਗਈ ਸੀ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਸਮੁੱਚੀ ਇਨ-ਹਾਊਸ ਟੀਮ ਨੇ ਦਿਨ-ਰਾਤ ਕੰਮ ਕਰਕੇ ਉਨ੍ਹਾਂ ਪਲਾਂਟਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ।”

ਪਹਿਲਾਂ ਹੋਏ ਵਿਘਨ ਦੀ ਭਰਪਾਈ ਲਈ ਲਏ ਗਏ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ 2 ਤੋਂ 3 ਘੰਟੇ ਦੇ ਬਿਜਲੀ ਕੱਟਾਂ ਦੀ ਭਰਪਾਈ ਲਈ ਪੰਜਾਬ ਸਰਕਾਰ ਬੀਤੇ ਕੱਲ੍ਹ ਤੋਂ ਸਾਡੇ ਕਿਸਾਨਾਂ ਨੂੰ ਬਿਜਲੀ ਦੀ ਦੋ ਘੰਟੇ ਵਾਧੂ ਸਪਲਾਈ ਦੇ ਰਹੀ ਹੈ।”

ਉਨ੍ਹਾਂ ਕਿਹਾ ਕਿ ਇਸ ਬੇਮਿਸਾਲ ਪ੍ਰਾਪਤੀ ਦਾ ਅੰਦਾਜ਼ਾ ਇਸ ਸਾਲ ਬਿਜਲੀ ਦੀ ਮੰਗ ‘ਚ ਹੋਏ ਭਾਰੀ ਵਾਧੇ ਤੋਂ ਸਾਫ਼ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ, “ਬੀਤੇ ਸਾਲਾਂ ਦੌਰਾਨ ਸਤੰਬਰ ਮਹੀਨੇ ਵਿੱਚ ਬਿਜਲੀ ਦੀ ਮੰਗ ਲਗਭਗ 13,100 ਮੈਗਾਵਾਟ ਰਹਿੰਦੀ ਸੀ, ਪਰ ਇਸ ਸਾਲ ਇਹ ਮੰਗ 16,600 ਮੈਗਾਵਾਟ ਤੱਕ ਪਹੁੰਚ ਗਈ। ਇਸ ਦਾ ਮਤਲਬ 3,500 ਮੈਗਾਵਾਟ ਵਾਧੂ ਬਿਜਲੀ ਮੰਗ ਸੀ। ਇਸ 3,500 ਮੈਗਾਵਾਟ ਦੀ ਵਾਧੂ ਮੰਗ ਦੇ ਬਾਵਜੂਦ, ਪੀ.ਐੱਸ.ਪੀ.ਸੀ.ਐੱਲ. (ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ) ਨੇ ਇਸ ਚੁਣੌਤੀ ਨੂੰ ਸਫਲਤਾਪੂਰਵਕ ਨਿਪਟਾਇਆ, ਜੋ ਕਿ ਪੰਜਾਬ ਸਰਕਾਰ ਲਈ ਆਪਣੇ ਆਪ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਇਸ ਦੇ ਨਾਲ ਹੀ, ਮੈਂ ਪੀ.ਐੱਸ.ਪੀ.ਸੀ.ਐੱਲ. ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਾ ਹਾਂ ਜਿਸ ਨੇ ਜਨਤਕ ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਵੀ ਕੀਤਾ। ਪਿਛਲੇ ਦੋ-ਤਿੰਨ ਦਿਨਾਂ ਵਿੱਚ, ਮੈਨੂੰ ਉਦਯੋਗਪਤੀਆਂ ਅਤੇ ਕਿਸਾਨ ਯੂਨੀਅਨਾਂ ਦੇ ਨਿੱਜੀ ਫੋਨ ਆਏ ਸਨ।”

ਬਿਜਲੀ ਦੇ ਹਾਲੀਆ ਸੰਕਟ ਦੇ ਕਾਰਨਾਂ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਗੇ ਕਿਹਾ, “ਮੈਂ ਤਿੰਨ ਦਿਨ ਪਹਿਲਾਂ ਇੱਕ ਪ੍ਰੈੱਸ ਕਾਨਫਰੰਸ ਵਿੱਚ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਇਹ ਸੰਕਟ ਕੁਝ ਹੱਦ ਤੱਕ ਕੇਂਦਰ ਸਰਕਾਰ ਵੱਲੋਂ ਕੋਲੇ ਦੀ ਕੀਤੀ ਕਟੌਤੀ ਕਾਰਨ ਅਤੇ ਕੁਝ ਹੱਦ ਤੱਕ ਕੇਂਦਰ ਵੱਲੋਂ ਪੰਜਾਬ ਦਾ ਬਣਦਾ 1,000 ਮੈਗਾਵਾਟ ਬਿਜਲੀ ਦਾ ਹਿੱਸਾ ਨਾ ਦੇਣ ਕਾਰਨ ਪੈਦਾ ਹੋਇਆ ਸੀ।”

ਉਨ੍ਹਾਂ ਬਿਜਲੀ ਵਿਭਾਗ ਦੇ ਮੁਲਾਜ਼ਮਾਂ ਦੀ ਚੌਵੀ ਘੰਟੇ ਕੰਮ ਕਰਨ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਉਨ੍ਹਾਂ ਨੇ ਹਰ ਸਮੇਂ ਕੰਮ ਕੀਤਾ, ਥਰਮਲ ਪਲਾਂਟਾਂ ਵਿੱਚ ਆਈਆਂ ਤਕਨੀਕੀ ਖਰਾਬੀਆਂ ਨੂੰ ਠੀਕ ਕੀਤਾ ਅਤੇ ਉਨ੍ਹਾਂ ਨੂੰ ਦੁਬਾਰਾ ਕਾਰਜਸ਼ੀਲ ਕੀਤਾ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਉਸ ਨਿੱਜੀ ਪਾਵਰ ਪਲਾਂਟ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਿਸ ਤੋਂ ਪੰਜਾਬ ਬਿਜਲੀ ਖਰੀਦਦਾ ਹੈ। ਉਨ੍ਹਾਂ ਕਿਹਾ,”ਇੱਕ ਨਿੱਜੀ ਪਾਵਰ ਪਲਾਂਟ ਜਿੱਥੋਂ ਰਾਜ ਬਿਜਲੀ ਖਰੀਦਦਾ ਹੈ, ਬਾਰੇ ਵੀ ਚੰਗੀ ਖ਼ਬਰ ਆਈ ਹੈ। ਇਸ ਦੀ ਯੂਨਿਟ ਕਾਰਜਸ਼ੀਲ ਹੋ ਗਈ ਹੈ ਅਤੇ ਇਸ ਤੋਂ 100 ਮੈਗਾਵਾਟ ਬਿਜਲੀ ਦੀ ਸਪਲਾਈ ਆਉਣੀ ਸ਼ੁਰੂ ਹੋ ਗਈ ਹੈ।”

ਸੂਬੇ ਦੇ ਉਦਯੋਗਪਤੀਆਂ ਅਤੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਗੰਭੀਰ ਸੰਕਟ ਦਾ ਸਮਾਂ ਲੰਘ ਗਿਆ ਹੈ।”

ਗੁਰੂ ਅਮਰਦਾਸ ਥਰਮਲ ਪਲਾਂਟ ਖਰੀਦਣ ਦੇ ਪੰਜਾਬ ਸਰਕਾਰ ਦੇ ਫੈਸਲੇ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਅੱਗੇ ਕਿਹਾ, “ਇਤਿਹਾਸ ਨੇ ਅੱਜ ਤੱਕ ਕਈ ਸਰਕਾਰਾਂ ਦੇਖੀਆਂ ਹਨ। ਪੰਜਾਬ ਕੋਲ 10 ਸਰਕਾਰੀ ਥਰਮਲ ਯੂਨਿਟ ਹਨ, ਜਿਨ੍ਹਾਂ ਵਿੱਚੋਂ ਗੁਰੂ ਅਮਰਦਾਸ ਥਰਮਲ ਪਲਾਂਟ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਵੱਲੋਂ ਖਰੀਦਿਆ ਗਿਆ ਸੀ।”

ਉਨ੍ਹਾਂ ਅੱਗੇ ਕਿਹਾ, “ਜੇਕਰ ਸਰਕਾਰ ਨੇ ਇਹ ਥਰਮਲ ਪਲਾਂਟ ਨਾ ਖਰੀਦਿਆ ਹੁੰਦਾ ਤਾਂ ਅੱਜ ਬਿਜਲੀ ਦੀ ਸਥਿਤੀ ਬੇਹੱਦ ਗੰਭੀਰ ਹੋਣੀ ਸੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਪੂਰੀ ਸਮਰਥਾ ਨਾਲ ਕੰਮ ਕਰ ਰਹੀ ਹੈ ਕਿ ਅਤੇ ਇਸ ਨੇ ਇਸ ਸੀਜ਼ਨ ਵਿੱਚ 17,000 ਮੈਗਾਵਾਟ ਦੀ ਵੱਡੀ ਮੰਗ ਨੂੰ ਪੂਰਾ ਕੀਤਾ ਹੈ।”

ਸੂਬੇ ਵੱਲੋਂ ਹੁਣ ਰਿਕਾਰਡ 17,423 ਮੈਗਾਵਾਟ ਮੰਗ ਪੂਰੀ ਕਰਨ ਦੇ ਨਾਲ ਹੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਸਾਰੀਆਂ 10 ਥਰਮਲ ਯੂਨਿਟਾਂ ਪੂਰੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ।” ਸਰਕਾਰ ਦੇ ਬਿਜਲੀ ਰਾਹਤ ਉਪਾਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਅੱਗੇ ਕਿਹਾ, “ਸੂਬਾ ਵਾਸੀ ਬਹੁਤ ਖੁਸ਼ ਹੈ ਕਿਉਂਕਿ 90 ਫੀਸਦ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।”

ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਵੀ ਹਾਜ਼ਰ ਸਨ।

14 ਫੀਸਦ ਵਾਧੇ ਨਾਲ ਪੰਜਾਬ ਵਿੱਚ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚੀ
ਅਧਿਕਾਰਤ ਮਹੀਨੇਵਾਰ ਅੰਕੜਿਆਂ ਅਨੁਸਾਰ, ਪੰਜਾਬ ਦੀ ਪੂਰੀ ਕੀਤੀ ਗਈ ਵੱਧ ਤੋਂ ਵੱਧ ਮੰਗ ਅਪ੍ਰੈਲ 2026 ਵਿੱਚ 12,025 ਮੈਗਾਵਾਟ ਤੋਂ ਵੱਧ ਕੇ ਜੁਲਾਈ 2026 ਵਿੱਚ 17,277 ਮੈਗਾਵਾਟ ਹੋ ਗਈ, ਜਦੋਂ ਕਿ ਸਤੰਬਰ ਦੀ ਵੱਧ ਤੋਂ ਵੱਧ ਮੰਗ 13 ਸਤੰਬਰ ਤੱਕ 16,598 ਮੈਗਾਵਾਟ ਤੱਕ ਪਹੁੰਚ ਚੁੱਕੀ ਸੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 13,127 ਮੈਗਾਵਾਟ ਸੀ, ਜੋ ਕਿ 26 ਫੀਸਦ ਵਾਧਾ ਦਰਸਾਉਂਦੀ ਹੈ। ਅਪ੍ਰੈਲ ਤੋਂ ਸਤੰਬਰ ਦੌਰਾਨ ਦਰਜ ਕੀਤਾ ਗਿਆ 17,423 ਮੈਗਾਵਾਟ ਦਾ ਸਿਖਰਲ ਪੱਧਰ ਪਿਛਲੇ 17,277 ਮੈਗਾਵਾਟ ਦੇ ਸਿਖਰਲੇ ਪੱਧਰ ਨਾਲੋਂ 146 ਮੈਗਾਵਾਟ ਵੱਧ ਹੈ।

ਇਹ ਅੰਕੜੇ ਕੁੱਲ ਬਿਜਲੀ ਖਪਤ ਵਿੱਚ ਭਾਰੀ ਵਾਧਾ ਦਰਸਾਉਂਦੇ ਹਨ। ਅਪ੍ਰੈਲ ਤੋਂ 13 ਸਤੰਬਰ ਤੱਕ, ਪੰਜਾਬ ਵਿੱਚ ਬਿਜਲੀ ਦੀ ਖਪਤ 46,696 ਮਿਲੀਅਨ ਯੂਨਿਟ (ਐੱਮ.ਯੂ.) ਦਰਜ ਕੀਤੀ ਗਈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 41,072 ਐੱਮ.ਯੂ. ਸੀ, ਜਿਸ ਵਿੱਚ 14 ਫੀਸਦ ਵਾਧਾ ਹੋਇਆ ਹੈ। ਜੁਲਾਈ ਦੀ ਖਪਤ 15 ਫੀਸਦ ਵੱਧ ਕੇ 9,362 ਐੱਮ.ਯੂ. ਤੋਂ 10,765 ਐੱਮ.ਯੂ. ਹੋ ਗਈ, ਜਦੋਂ ਕਿ ਅਗਸਤ ਦੀ ਖਪਤ 25 ਫੀਸਦ ਵੱਧ ਕੇ 8,265 ਐੱਮ.ਯੂ. ਤੋਂ ਵੱਧ ਕੇ 10,340 ਐੱਮ.ਯੂ. ਹੋ ਗਈ। ਸਤੰਬਰ ਮਹੀਨੇ ਦੌਰਾਨ 13 ਸਤੰਬਰ ਤੱਕ ਬਿਜਲੀ ਖਪਤ 4,237 ਐੱਮ.ਯੂ. ਰਹੀ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੌਰਾਨ 2,478 ਐੱਮ.ਯੂ. ਸੀ, ਜੋ 71 ਫੀਸਦ ਵਾਧਾ ਦਰਸਾਉਂਦੀ ਹੈ।

Tags: 17423 MW without any power cutlatest newspro punjab tvPunjab meets its highest ever power demandpunjab news
Share197Tweet123Share49

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਪ੍ਰਧਾਨ ਮੰਤਰੀ ਮੋਦੀ ਦੇ ਸਕੂਲ ਦੇ ਸਾਥੀ ਅਸਗਰ ਅਲੀ ਵੋਹਰਾ ਦੇ ਮਾਮਲੇ ਦੀ ਹੋਈ ਸੁਣਵਾਈ, ਭਾਜਪਾ ਵਿਧਾਇਕ ਨੇ ਖਾਲੀ ਕੀਤੀ ਜ਼ਮੀਨ

ਸਤੰਬਰ 16, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.