ਮੰਗਲਵਾਰ, ਅਕਤੂਬਰ 13, 2026 01:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

'ਆਪ' ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

by Pro Punjab Tv
ਅਕਤੂਬਰ 13, 2026
in Featured, Featured News, ਧਰਮ, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੇ ਇੱਕ ਵਫ਼ਦ ਨੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਅਤੇ 10 ਅਕਤੂਬਰ ਦੀ ਉਸ ਘਟਨਾ ਨੂੰ ਲੈ ਕੇ, ਜਿਸ ਵਿੱਚ ਦਿੱਲੀ ਪੁਲਿਸ ਦੇ ਮੁਲਾਜ਼ਮ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਇੱਕ ਮੰਗ ਪੱਤਰ ਸੌਂਪਿਆ। ਇਸ ਨੂੰ ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਦੀ ਵੱਡੀ ਉਲੰਘਣਾ ਕਰਾਰ ਦਿੰਦਿਆਂ ਵਿਧਾਇਕਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਅਮਿਤ ਸ਼ਾਹ ਨੂੰ ਤਲਬ ਕਰਨ ਅਤੇ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਯਕੀਨੀ ਬਣਾਉਣ।

ਆਪ ਵਿਧਾਇਕਾਂ ਦੇ ਵਫ਼ਦ ਨੇ ਆਪ੍ਰੇਸ਼ਨ ਬਲੂ ਸਟਾਰ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰਦਿਆਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਸੰਗਤ ਨੇ ਉਸ ਕਾਲੇ ਅਧਿਆਇ ਨੂੰ ਨਹੀਂ ਭੁਲਾਇਆ ਅਤੇ ਉਹ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦੀ ਘਟਨਾ ਨੂੰ ਕਦੇ ਨਹੀਂ ਭੁਲਾਏਗੀ। ਵਫ਼ਦ ਨੇ ਇਸ ਘਟਨਾ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਵੀ ਸਵਾਲ ਖੜ੍ਹੇ ਕੀਤੇ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ’ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਅਤੇ ਇਸ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ।

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ, “ਗੁਰਦੁਆਰਾ ਸਾਹਿਬਾਨ ਰਵਾਇਤੀ ਤੌਰ ‘ਤੇ ਪਨਾਹਗਾਹ ਰਹੇ ਹਨ, ਜਿੱਥੇ ਲੋਕ ਆਸਰਾ, ਸ਼ਾਂਤੀ ਅਤੇ ਲੰਗਰ ਪ੍ਰਾਪਤ ਕਰਨ ਲਈ ਆਉਂਦੇ ਹਨ। ਪੁਲਿਸ ਵੱਲੋਂ ਪਿੱਛਾ ਕੀਤੇ ਜਾ ਰਹੇ ਵਿਦਿਆਰਥੀ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋ ਗਏ ਸਨ, ਪਰ ਇਸ ਨਾਲ ਪੁਲਿਸ ਮੁਲਾਜ਼ਮਾਂ ਨੂੰ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਪਵਿੱਤਰ ਅਹਾਤੇ ਵਿੱਚ ਦਾਖ਼ਲ ਹੋਣ ਦਾ ਕੋਈ ਹੱਕ ਨਹੀਂ ਮਿਲ ਜਾਂਦਾ। ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਜਥੇਦਾਰ ਸਾਹਿਬ ਨੂੰ ਸਾਡੇ ਵਫ਼ਦ ਵੱਲੋਂ ਸੌਂਪੇ ਗਏ ਮੰਗ ਪੱਤਰ ‘ਤੇ ਬਣਦੀ ਕਾਰਵਾਈ ਕਰਨੀ ਚਾਹੀਦੀ ਹੈ।”

‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ 10 ਅਕਤੂਬਰ ਨੂੰ ਸਿੱਖ ਭਾਈਚਾਰੇ ਲਈ ਕਾਲਾ ਦਿਨ ਐਲਾਨਦਿਆਂ ਕਿਹਾ, “ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਪਵਿੱਤਰਤਾ ਨੂੰ ਭੰਗ ਕੀਤਾ ਗਿਆ ਹੈ। ਸਿੱਖ ਭਾਈਚਾਰੇ ਨੇ 1984 ਵਿੱਚ ਆਪਣੇ ਧਾਰਮਿਕ ਅਸਥਾਨਾਂ ‘ਤੇ ਹੋਏ ਹਮਲਿਆਂ ਨੂੰ ਨਹੀਂ ਭੁਲਾਇਆ ਅਤੇ ਉਹ ਇਸ ਘਟਨਾ ਨੂੰ ਵੀ ਨਹੀਂ ਭੁਲਾਏਗਾ।”

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਚੁੱਪੀ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਹਰਸਿਮਰਤ ਕੌਰ ਬਾਦਲ ਵੱਲੋਂ ਇਸ ਘਟਨਾ ਦੀ ਨਿਖੇਧੀ ਕਰਨ ਵਾਲੀ ਸੋਸ਼ਲ ਮੀਡੀਆ ਪੋਸਟ ਨੂੰ ਵੀ ਡਿਲੀਟ ਕਰ ਦਿੱਤਾ ਗਿਆ ਸੀ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਿੱਖ ਭਾਈਚਾਰਾ ਇਸ ਮਾਮਲੇ ਵਿੱਚ ਠੋਸ ਜਵਾਬ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਦੇਖ ਰਿਹਾ ਹੈ।”

‘ਆਪ’ ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਪੁਰਾਣੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ ਅਤੇ ਭਾਜਪਾ ਦਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਚਿਹਰਾ ਬੇਨਕਾਬ ਕਰ ਦਿੱਤਾ ਹੈ।

ਵਿਧਾਇਕ ਜੀਵਨ ਜੋਤ ਕੌਰ ਨੇ ਕਿਹਾ, “ਇਸ ਘਟਨਾ ਨੇ ਸਿੱਖ ਭਾਈਚਾਰੇ ਦੇ ਦੁਖਦਾਈ ਜ਼ਖ਼ਮਾਂ ਨੂੰ ਮੁੜ ਹਰਾ ਕਰ ਦਿੱਤਾ ਹੈ। ਭਾਜਪਾ ਨੇ ਇੱਕ ਵਾਰ ਫਿਰ ਆਪਣਾ ਸਿੱਖ ਵਿਰੋਧੀ ਅਤੇ ਪੰਜਾਬ ਵਿਰੋਧੀ ਕਿਰਦਾਰ ਬੇਨਕਾਬ ਕਰ ਦਿੱਤਾ ਹੈ। ਸਾਡੇ ਵਫ਼ਦ ਨੇ ਜਥੇਦਾਰ ਸਾਹਿਬ ਤੋਂ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਮੰਗ ਪੱਤਰ ਸੌਂਪਿਆ ਹੈ। ਸਿੱਖ ਧਾਰਮਿਕ ਸੰਸਥਾਵਾਂ ਦੀ ਪਵਿੱਤਰਤਾ ਬਰਕਰਾਰ ਰੱਖੀ ਜਾਣੀ ਚਾਹੀਦੀ ਹੈ ਅਤੇ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਬਣਾਇਆ ਜਾਣਾ ਚਾਹੀਦਾ ਹੈ।”

‘ਆਪ’ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ ਕਿ ਘਟਨਾ ਦੀਆਂ ਵੀਡੀਓਜ਼ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਦਿੱਲੀ ਪੁਲਿਸ ਦੇ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸਾਹਿਬ ਦੇ ਅਹਾਤੇ ਵਿੱਚ ਦਾਖ਼ਲ ਹੋਏ ਸਨ।

ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਨੇ ਕਿਹਾ, “ਵੀਡੀਓਜ਼ ਵਿੱਚ ਸਾਫ਼ ਨਜ਼ਰ ਆ ਰਿਹਾ ਹੈ ਕਿ ਪੁਲਿਸ ਮੁਲਾਜ਼ਮ ਸਿਰ ਨੰਗੇ ਕਰਕੇ ਅਤੇ ਜੁੱਤੇ ਪਾ ਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਏ ਹਨ। ਲੋਕਾਂ ਨੂੰ ਸਰਾਏ ਵਿੱਚੋਂ ਘੜੀਸ ਕੇ ਬਾਹਰ ਕੱਢਣਾ ਵੀ ਓਨਾ ਹੀ ਨਿੰਦਣਯੋਗ ਹੈ। ਜਥੇਦਾਰ ਸਾਹਿਬ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਸਾਡੇ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”

ਇਸ ਵਫ਼ਦ ਵਿੱਚ ‘ਆਪ’ ਵਿਧਾਇਕ ਜਸਵੀਰ ਸਿੰਘ ਗਿੱਲ, ਕਰਮਵੀਰ ਸਿੰਘ ਘੁੰਮਣ, ਸਰਵਣ ਸਿੰਘ ਧੁੰਨ, ਗੁਰਦੀਪ ਸਿੰਘ ਰੰਧਾਵਾ, ਦਲਬੀਰ ਸਿੰਘ ਟੌਂਗ, ਮਨਜਿੰਦਰ ਸਿੰਘ ਲਾਲਪੁਰਾ ਅਤੇ ਕੁਲਵੰਤ ਸਿੰਘ ਪੰਡੋਰੀ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਸੋਨੀਆ ਮਾਨ, ਜੋਬਨਪ੍ਰੀਤ ਸਿੰਘ, ਸਰਬਜੋਤ ਸਾਬੀ, ਗੁਰਇਕਬਾਲ ਸਿੰਘ ਮਹਲ ਅਤੇ ‘ਆਪ’ ਆਗੂ ਅੰਗਦ ਸੋਹਲ ਵੀ ਇਸ ਵਫ਼ਦ ਦਾ ਹਿੱਸਾ ਸਨ।

Tags: Aam Aadmi PartyAAP meets Jathedar of Sri Akal Takht Sahib demands strict action against Amit Shah over police entry at Gurdwara Sri Bangla SahibAmit ShahGurdwara Sri Bangla Sahiblatest newspro punjab tv
Share198Tweet124Share49

Related Posts

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅੰਮ੍ਰਿਤਸਰ ਵਿੱਚ ‘ਯੂਥ ਰਨ ਪੰਜਾਬ 2026’, ਨਸ਼ਾ ਮੁਕਤ ਅਤੇ ਰੰਗਲਾ ਪੰਜਾਬ ਦਾ ਸੁਨੇਹਾ ਦੇਣ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.