ਸੋਮਵਾਰ, ਅਕਤੂਬਰ 26, 2026 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

by Pro Punjab Tv
ਅਕਤੂਬਰ 26, 2026
in Featured, Featured News, ਕੇਂਦਰ, ਦੇਸ਼, ਰਾਜਨੀਤੀ
0

ਚੰਡੀਗੜ੍ਹ : ਆਮ ਆਦਮੀ ਪਾਰਟੀ (‘ਆਪ’) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ ਨੂੰ ਲੈ ਕੇ ਭਾਜਪਾ-ਅਕਾਲੀ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਸਵਾਲ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਦਾਅਵਾ ਕਿਵੇਂ ਕਰ ਸਕਦੇ ਹਨ? ਪ੍ਰਸਤਾਵਿਤ ਗੱਠਜੋੜ ‘ਤੇ ਤਿੱਖਾ ਤੰਜ ਕੱਸਦਿਆਂ ‘ਆਪ’ ਸੁਪਰੀਮੋ ਨੇ ਕਿਹਾ ਕਿ ਅਮਿਤ ਸ਼ਾਹ ਦਾ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ‘ਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ “ਦੁਨੀਆ ਦਾ ਅੱਠਵਾਂ ਅਜੂਬਾ” ਹੋਵੇਗਾ।

‘X’ ‘ਤੇ ਲਿਖਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ: “ਮਜੀਠੀਆ ਅਤੇ ਅਮਿਤ ਸ਼ਾਹ ਭਰਾਵਾਂ ਵਾਂਗ ਬਹੁਤ ਨੇੜੇ ਹਨ। ਹੁਣ ਮਜੀਠੀਆ ਨਾਲ ਗੱਠਜੋੜ ਕਰਕੇ ਅਮਿਤ ਸ਼ਾਹ ਜੀ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ। ਇਹ ਤਾਂ ਦੁਨੀਆ ਦਾ ਅੱਠਵਾਂ ਅਜੂਬਾ ਹੋਵੇਗਾ। ‘ਵਾਹ, ਮੋਦੀ ਜੀ, ਵਾਹ। ਕੀ ਮਾਸਟਰ ਪਲਾਨ ਹੈ।’”

‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਵਿੱਚ ਨਸ਼ਿਆਂ ਨੂੰ ‘ਕੰਟਰੋਲ’ ਕਰਨ ਦੀ ਅਮਿਤ ਸ਼ਾਹ ਦੀ ਯੋਜਨਾ। ਉਹ ਮਜੀਠੀਆ ਨਾਲ ਹੱਥ ਮਿਲਾ ਕੇ ਅਜਿਹਾ ਕਰਨਗੇ। ਨਸ਼ਾ ਖ਼ਤਮ ਨਹੀਂ, ਸਿਰਫ਼ ‘ਕੰਟਰੋਲ’ ਕਰਨਾ।”

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਵਧ ਰਹੀ ਨੇੜਤਾ ਬਾਰੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਕੁੱਝ ਮਹੀਨੇ ਪਹਿਲਾਂ ਤੱਕ ਦੋਵੇਂ ਪਾਰਟੀਆਂ ਕਹਿ ਰਹੀਆਂ ਸਨ ਕਿ ਉਹ ਸਾਰੀਆਂ 117 ਸੀਟਾਂ ‘ਤੇ ਆਜ਼ਾਦਾਨਾ ਤੌਰ ‘ਤੇ ਚੋਣ ਲੜਨਗੀਆਂ। ਹਾਲਾਂਕਿ, ਜ਼ਮੀਨੀ ਪੱਧਰ ‘ਤੇ ਜਾ ਕੇ ਅਤੇ ਜਨਤਾ ਦੇ ਮੂਡ ਦਾ ਅੰਦਾਜ਼ਾ ਲਗਾਉਣ ਤੋਂ ਬਾਅਦ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਪੰਜਾਬ ਦੇ ਲੋਕ ਉਨ੍ਹਾਂ ਨੂੰ ਪ੍ਰਵਾਨ ਕਰਨ ਲਈ ਤਿਆਰ ਨਹੀਂ ਹਨ। ਇਸੇ ਲਈ ਹੁਣ ਉਨ੍ਹਾਂ ਦੇ ਬਿਆਨ ਬਦਲ ਗਏ ਹਨ ਅਤੇ ਉਹ ਮਿਲ ਕੇ ਚੋਣ ਲੜਨ ਦੀਆਂ ਗੱਲਾਂ ਕਰ ਰਹੇ ਹਨ।”

ਉਨ੍ਹਾਂ ਅੱਗੇ ਕਿਹਾ ਕਿ ਚਾਹੇ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਨ ਜਾਂ ਵੱਖ-ਵੱਖ, ਨਤੀਜਾ ਉਹੀ ਰਹੇਗਾ, ਕਿਉਂਕਿ ਪੰਜਾਬ ਦੇ ਲੋਕ 2007 ਤੋਂ 2017 ਤੱਕ ਦਾ ਉਨ੍ਹਾਂ ਦਾ ਰਿਕਾਰਡ ਨਹੀਂ ਭੁੱਲੇ ਹਨ। “ਪੰਜਾਬ ਦੇ ਲੋਕਾਂ ਨੇ ਦੇਖਿਆ ਹੈ ਕਿ ਅਕਾਲੀ ਦਲ ਅਤੇ ਭਾਜਪਾ ਨੇ ਆਪਣੇ ਦਸ ਸਾਲਾਂ ਦੇ ਰਾਜ ਦੌਰਾਨ ਕੀ ਕੀਤਾ। ਉਨ੍ਹਾਂ ਨੇ ਇਹ ਵੀ ਦੇਖਿਆ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨਾਲ ਕਿਵੇਂ ਧੋਖਾ ਕੀਤਾ। ਚਾਹੇ ਉਹ ਕਿੰਨੀਆਂ ਵੀ ਰੈਲੀਆਂ ਕਰਨ ਜਾਂ ਰੋਡ ਸ਼ੋਅ ਕੱਢਣ, ਇਹ ਪਾਰਟੀਆਂ ਸਿਰਫ਼ ਸਿਆਸੀ ਸਰਗਰਮੀਆਂ ਨਾਲ ਕਾਮਯਾਬ ਨਹੀਂ ਹੋਣਗੀਆਂ। ਲੋਕ ਨਤੀਜੇ ਅਤੇ ਸੁਚੱਜਾ ਸ਼ਾਸਨ ਚਾਹੁੰਦੇ ਹਨ।”

ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਉਹ ਕੰਮ ਕਰ ਕੇ ਦਿਖਾਏ ਹਨ ਜੋ ਦਹਾਕਿਆਂ ਵਿੱਚ ਨਹੀਂ ਹੋਏ ਸਨ। ਉਨ੍ਹਾਂ ਕਿਹਾ ਕਿ ਲੋਕ ਜਨਤਕ ਭਲਾਈ ਅਤੇ ਵਿਕਾਸ ਦੇ ਆਧਾਰ ‘ਤੇ ਸਰਕਾਰਾਂ ਦੀ ਤੁਲਨਾ ਕਰਨਗੇ। “ਲੋਕਾਂ ਨੂੰ ਉਨ੍ਹਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਚਿੰਤਾ ਹੈ। ਜਦੋਂ ਉਹ ਜਨਤਕ ਭਲਾਈ ‘ਤੇ ਸਰਕਾਰਾਂ ਦੀ ਕਾਰਗੁਜ਼ਾਰੀ ਦੀ ਤੁਲਨਾ ਕਰਨਗੇ, ਤਾਂ ਮੈਨੂੰ ਵਿਸ਼ਵਾਸ ਹੈ ਕਿ ‘ਆਪ’ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ। 2027 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਇਸ ਨੂੰ ਦਰਸਾਉਣਗੇ, ਅਤੇ ‘ਆਪ’ ਸਰਕਾਰ ਭਾਰੀ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ।”

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਇਸ ਦਾਅਵੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿ ਐਨਡੀਏ ਪੰਜਾਬ ਵਿੱਚ ਅਗਲੀ ਸਰਕਾਰ ਬਣਾਏਗੀ, ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, “ਨੇਤਾ ਆਪਣੇ ਵਰਕਰਾਂ ਦਾ ਉਤਸ਼ਾਹ ਵਧਾਉਣ ਅਤੇ ਕੇਡਰ ਨੂੰ ਮਜ਼ਬੂਤ ਕਰਨ ਲਈ ਅਜਿਹੇ ਬਿਆਨ ਦਿੰਦੇ ਹਨ। ਹਾਲਾਂਕਿ, ਅਜਿਹਾ ਨਹੀਂ ਹੈ ਕਿ ਜਿਸ ਵੀ ਰਾਜ ਵਿੱਚ ਉਨ੍ਹਾਂ ਨੇ ਅਜਿਹੇ ਦਾਅਵੇ ਕੀਤੇ ਹਨ, ਉੱਥੇ ਉਹ ਜਿੱਤੇ ਹੋਣ। ਅਸਲੀ ਪ੍ਰੀਖਿਆ ਲੋਕਾਂ ਲਈ ਕੀਤਾ ਗਿਆ ਕੰਮ ਹੈ। ਜਦੋਂ ਤੁਲਨਾ ਜਨਤਕ ਭਲਾਈ ਦੀ ਹੁੰਦੀ ਹੈ, ਤਾਂ ਮੈਨੂੰ ਵਿਸ਼ਵਾਸ ਹੈ ਕਿ ‘ਆਪ’ ਸਰਕਾਰ ਦੇ ਰਿਕਾਰਡ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ।”

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “2007 ਤੋਂ 2017 ਤੱਕ ਅਕਾਲੀ-ਭਾਜਪਾ ਰਾਜ ਦੌਰਾਨ ਪੰਜਾਬ ਵਿੱਚ ‘ਚਿੱਟੇ’ ਦੀ ਲਾਹਨਤ ਪਹਿਲੀ ਵਾਰ ਸਾਹਮਣੇ ਆਈ ਅਤੇ ਇਸ ਤੋਂ ਪਹਿਲਾਂ ਕਿ ਕੋਈ ਇਸ ਸੰਕਟ ਦੀ ਗੰਭੀਰਤਾ ਨੂੰ ਸਮਝ ਸਕਦਾ, ਇਸ ਨੇ ਪੰਜਾਬੀਆਂ ਦੀ ਪੂਰੀ ਪੀੜ੍ਹੀ ਨੂੰ ਨਿਗਲ ਲਿਆ। ਮਾਨ ਸਰਕਾਰ ਪੰਜਾਬ ਨੂੰ ਇਸ ਨਸ਼ੇ ਦੀ ਅਲਾਮਤ ਤੋਂ ਮੁਕਤ ਕਰਵਾਉਣਾ ਚਾਹੁੰਦੀ ਹੈ। ਪਰ ਅਮਿਤ ਸ਼ਾਹ ‘ਚਿੱਟਾ ਪਾਰਟੀ’ ਅਤੇ ਮਜੀਠੀਆ ਨਾਲ ਇੱਕ ਵਾਰ ਫਿਰ ਗੱਠਜੋੜ ਕਰਕੇ ਪੰਜਾਬ ਨੂੰ ਮੁੜ ਉਸੇ ਖੱਡ ਵਿੱਚ ਧੱਕਣਾ ਚਾਹੁੰਦੇ ਹਨ।”

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਨੇ ਰਸਮੀ ਤੌਰ ‘ਤੇ ਵੱਖ ਹੋਣ ਦੇ ਦੌਰ ਦੇ ਬਾਵਜੂਦ ਸਿਆਸੀ ਨੇੜਤਾ ਬਣਾਈ ਰੱਖੀ ਹੈ ਅਤੇ ਉਨ੍ਹਾਂ ਦੇ ਫ਼ੈਸਲੇ ਚੋਣ ਗਣਿਤ ਤੋਂ ਪ੍ਰੇਰਿਤ ਹੁੰਦੇ ਹਨ। ਉਨ੍ਹਾਂ ਕਿਹਾ, “ਉਹ ਸਿਆਸੀ ਤੌਰ ‘ਤੇ ਜੁੜੇ ਹੋਏ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਨਾਲ ਉਨ੍ਹਾਂ ਨੂੰ ਫ਼ਾਇਦਾ ਹੋਵੇਗਾ, ਉਹ ਇਕੱਠੇ ਹੋ ਜਾਂਦੇ ਹਨ। ਜਦੋਂ ਉਨ੍ਹਾਂ ਨੂੰ ਲੱਗਦਾ ਹੈ ਕਿ ਵੱਖ ਰਹਿਣ ਨਾਲ ਉਨ੍ਹਾਂ ਦੇ ਹਿੱਤ ਪੂਰੇ ਹੋਣਗੇ, ਤਾਂ ਉਹ ਵੱਖ ਹੋ ਜਾਂਦੇ ਹਨ। ਉਨ੍ਹਾਂ ਦੇ ਸਿਆਸੀ ਸਟੈਂਡ ਉਨ੍ਹਾਂ ਦੀਆਂ ਗਣਨਾਵਾਂ ਅਨੁਸਾਰ ਬਦਲਦੇ ਹਨ।”

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਹਵਾਲਾ ਦਿੰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਅਕਾਲੀ ਦਲ ਨੇ ਭਾਜਪਾ ਤੋਂ ਉਦੋਂ ਦੂਰੀ ਬਣਾ ਲਈ ਸੀ ਜਦੋਂ ਉਸ ਨੂੰ ਲੱਗਿਆ ਕਿ ਪਾਰਟੀ ਨਾਲ ਉਸ ਦਾ ਸਬੰਧ ਪੰਜਾਬ ਵਿੱਚ ਲੋਕਾਂ ਦੇ ਵਿਰੋਧ ਦਾ ਕਾਰਨ ਬਣ ਸਕਦਾ ਹੈ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਇੱਕ ਵਾਰ ਫਿਰ ਦੋਵਾਂ ਪਾਰਟੀਆਂ ਦੇ ਰਿਸ਼ਤੇ ਪਿੱਛੇ ਦੀ ਸਿਆਸੀ ਸੁਖ-ਸਹੂਲਤ ਨੂੰ ਉਜਾਗਰ ਕਰ ਦਿੱਤਾ ਹੈ। “ਚਾਹੇ ਉਹ ਮਿਲ ਕੇ ਚੋਣ ਲੜਨ ਜਾਂ ਵੱਖ-ਵੱਖ, ਸਾਨੂੰ ਕੋਈ ਫ਼ਰਕ ਨਹੀਂ ਪੈਂਦਾ। ਪੰਜਾਬ ਵਿੱਚ ਨਾ ਤਾਂ ਅਕਾਲੀ ਦਲ ਅਤੇ ਨਾ ਹੀ ਭਾਜਪਾ ਦੀ ਅਜਿਹੀ ਸਿਆਸੀ ਸਥਿਤੀ ਹੈ ਕਿ ਉਹ ਅਗਲੀ ਸਰਕਾਰ ਬਣਾ ਸਕਣ। ਉਹ ਜੋ ਚਾਹੁਣ ਦਾਅਵੇ ਕਰ ਸਕਦੇ ਹਨ, ਪਰ ਸਰਕਾਰ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਬਾਰਾ ਮੁੱਖ ਮੰਤਰੀ ਬਣਨਗੇ।”

Tags: AAP Convenor Arvind Kejriwallatest newspro punjab tvpunjab news
Share198Tweet124Share50

Related Posts

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026
Load More

Recent News

ਅਕਾਲੀ ਦਲ ਹੁਣ ਬੀਤੇ ਦੀ ਗੱਲ ਹੈ, ਡਾਇਨਾਸੌਰਸ ਵਾਂਗ ਇਸ ਦੀ ਵਾਪਸੀ ਅਸੰਭਵ ਹੈ: ਬਲਤੇਜ ਪੰਨੂ

ਅਕਤੂਬਰ 26, 2026

ਭਾਜਪਾ ਹਮੇਸ਼ਾ ਕਿਸਾਨ ਵਿਰੋਧੀ ਅਤੇ ਪੰਜਾਬ ਵਿਰੋਧੀ ਰਹੀ ਹੈ, ਹੁਣ ਪੰਜਾਬ ਅਤੇ ਇਸ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 26, 2026

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 26, 2026

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.