ਸ਼ੁੱਕਰਵਾਰ, ਅਕਤੂਬਰ 30, 2026 10:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

by Pro Punjab Tv
ਅਕਤੂਬਰ 30, 2026
in Featured, Featured News, ਪੰਜਾਬ, ਰਾਜਨੀਤੀ
0

ਪੰਜਾਬ ਵਿੱਚ ਨਸ਼ਿਆਂ ਅਤੇ ਗੈਰ-ਕਾਨੂੰਨੀ ਕਾਰੋਬਾਰ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਬਿਆਸ ਦੇ ਹਾਈਟੈਕ ਨਾਕੇ ’ਤੇ ਚੈਕਿੰਗ ਦੌਰਾਨ ਹਰਿਆਣਾ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਉਸ ਵਿੱਚੋਂ 30 ਲੱਖ 80 ਹਜ਼ਾਰ ਮਿਲੀਲੀਟਰ ਇਥੇਨੌਲ ਬਰਾਮਦ ਕੀਤਾ ਹੈ। ਪੁਲਿਸ ਮੁਤਾਬਕ ਇਸ ਕੈਮੀਕਲ ਨਾਲ ਕਰੀਬ 17 ਹਜ਼ਾਰ ਨਾਜਾਇਜ਼ ਅਤੇ ਜ਼ਹਿਰੀਲੀ ਸ਼ਰਾਬ ਦੀਆਂ ਬੋਤਲਾਂ ਤਿਆਰ ਕੀਤੀਆਂ ਜਾ ਸਕਦੀਆਂ ਸਨ। ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ, ਜਦਕਿ ਮੁੱਖ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਪੁਲਿਸ ਵੱਲੋਂ ਨਾਕਾਬੰਦੀ ਅਤੇ ਚੈਕਿੰਗ ਵਧਾਈ ਗਈ ਹੈ। ਇਸੇ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ ’ਤੇ ਬਿਆਸ ਨਾਕੇ ’ਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ। ਚੈਕਿੰਗ ਦੌਰਾਨ ਹਰਿਆਣਾ ਵੱਲੋਂ ਆ ਰਹੇ ਟਰੱਕ ਨੂੰ ਰੋਕਿਆ ਗਿਆ, ਜਿਸ ਦੀ ਤਲਾਸ਼ੀ ਲੈਣ ’ਤੇ ਵੱਡੀ ਮਾਤਰਾ ਵਿੱਚ ਇਥੇਨੌਲ ਮਿਲਿਆ।

ਐੱਸਐੱਸਪੀ ਮੁਤਾਬਕ, ਬਰਾਮਦ ਕੀਤੇ ਗਏ ਕੈਮੀਕਲ ਨਾਲ ਕਰੀਬ 17 ਹਜ਼ਾਰ ਬੋਤਲਾਂ ਨਾਜਾਇਜ਼ ਸ਼ਰਾਬ ਤਿਆਰ ਕਰਨ ਦੀ ਸਾਜ਼ਿਸ਼ ਸੀ। ਉਨ੍ਹਾਂ ਖਦਸ਼ਾ ਜਤਾਇਆ ਕਿ ਇਹ ਸ਼ਰਾਬ ਤਿਉਹਾਰਾਂ ਦੌਰਾਨ ਪਿੰਡਾਂ ਵਿੱਚ ਘੱਟ ਕੀਮਤ ’ਤੇ ਵੇਚੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਖੇਪ ਆਪਣੇ ਟਿਕਾਣੇ ’ਤੇ ਪਹੁੰਚ ਜਾਂਦੀ ਤਾਂ ਜ਼ਹਿਰੀਲੀ ਸ਼ਰਾਬ ਕਾਰਨ ਵੱਡਾ ਹਾਦਸਾ ਵਾਪਰ ਸਕਦਾ ਸੀ।

ਪੁਲਿਸ ਨੇ ਮਾਮਲੇ ਵਿੱਚ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਅਤੇ ਥਾਣਾ ਬਿਆਸ ਵਿੱਚ ਆਬਕਾਰੀ ਐਕਟ ਤਹਿਤ ਐੱਫਆਈਆਰ ਨੰਬਰ 336/26 ਦਰਜ ਕੀਤੀ ਹੈ।

ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਸ ਨੈੱਟਵਰਕ ਦੇ ਮੁੱਖ ਸਰਗਨੇ ਜਿਤੇਂਦਰ, ਵਾਸੀ ਮੱਤੇਵਾਲ ਅਤੇ ਰਾਜੂ, ਵਾਸੀ ਗੋਲਡਨ ਗੇਟ ਅੰਮ੍ਰਿਤਸਰ ਦੇ ਨਾਮ ਸਾਹਮਣੇ ਆਏ ਹਨ। ਪੁਲਿਸ ਨੇ ਰਾਜਵਿੰਦਰ ਸਿੰਘ ਅਤੇ ਇੱਕ ਨਾਬਾਲਗ ਨੂੰ ਹਿਰਾਸਤ ਵਿੱਚ ਲਿਆ ਹੈ।

ਪੁਲਿਸ ਅਨੁਸਾਰ, ਜਿਤੇਂਦਰ ਕਥਿਤ ਤੌਰ ’ਤੇ ਇਨ੍ਹਾਂ ਵਿਅਕਤੀਆਂ ਨੂੰ ਹਰ ਚੱਕਰ ਦੇ 4 ਹਜ਼ਾਰ ਰੁਪਏ ਦੇ ਕੇ ਹਰਿਆਣਾ ਦੇ ਕਰਨਾਲ ਇਲਾਕੇ ਤੋਂ ਕੈਮੀਕਲ ਮੰਗਵਾਉਂਦਾ ਸੀ। ਨਾਕਿਆਂ ਦੀ ਰੇਕੀ ਕਰਨ ਅਤੇ ਟਰੱਕਾਂ ਨੂੰ ਰਸਤਾ ਦਿਖਾਉਣ ਲਈ ਕ੍ਰੇਟਾ, ਇਨੋਵਾ ਅਤੇ ਫਾਰਚੂਨਰ ਵਰਗੀਆਂ ਗੱਡੀਆਂ ਦੀ ਵਰਤੋਂ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਐੱਸਐੱਸਪੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੂਰੇ ਨੈੱਟਵਰਕ ਦੀ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦ ਹੀ ਇਸ ਗੈਰ-ਕਾਨੂੰਨੀ ਕਾਰੋਬਾਰ ਦੀ ਪੂਰੀ ਸਪਲਾਈ ਚੇਨ ਦਾ ਖੁਲਾਸਾ ਕੀਤਾ ਜਾਵੇਗਾ।

Tags: Aam Aadmi Party PunjabAmritsar Rural Policelatest newsMajor operation by Amritsar Rural Policepro punjab tvpunjab news
Share197Tweet123Share49

Related Posts

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

ਅਕਤੂਬਰ 29, 2026

3 ਰੁਪਏ ਪ੍ਰਤੀ ਕਿਲੋ ਤੱਕ ਵਧਣਗੀਆਂ ਦੁੱਧ ਦੀਆਂ ਕੀਮਤਾਂ

ਅਕਤੂਬਰ 29, 2026
Load More

Recent News

ਸੁਖਬੀਰ ਬਾਦਲ ਦਾ ਵੱਡਾ ਐਲਾਨ : ਅਕਾਲੀ ਦਲ ਸਰਕਾਰ ਆਉਣ ‘ਤੇ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ

ਅਕਤੂਬਰ 30, 2026

ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਟਰੱਕ ’ਚੋਂ 30.80 ਲੱਖ ML ਇਥੇਨੌਲ ਬਰਾਮਦ; 2 ਕਾਬੂ

ਅਕਤੂਬਰ 30, 2026

ਭਾਜਪਾ ਗੁਜਰਾਤ ਤੋਂ ਪੂਰੇ ਭਾਰਤ ਵਿੱਚ ਚਿੱਟਾ ਫੈਲਾ ਰਹੀ ਹੈ, ਜਦੋਂ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਲੜਾਈ ਲੜ ਰਹੀ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾ

ਅਕਤੂਬਰ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.