ਬੁੱਧਵਾਰ, ਨਵੰਬਰ 18, 2026 10:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਨਵੰਬਰ 18, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਇਤਿਹਾਸਕ 650ਵਾਂ ਪ੍ਰਕਾਸ਼ ਪੁਰਬ ਬੇਮਿਸਾਲ ਸ਼ਰਧਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ, ਜਿਸ ਤਹਿਤ 4 ਤੋਂ 6 ਦਸੰਬਰ ਤੱਕ ਖੁਰਾਲਗੜ੍ਹ ਵਿਖੇ ਧਾਰਮਿਕ, ਅਧਿਆਤਮਿਕ ਅਤੇ ਸੱਭਿਆਚਾਰਕ ਸਮਾਗਮਾਂ ਲਈ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।

ਅੱਜ ਇੱਥੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ ਮਹਾਨ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਘਰ-ਘਰ ਪਹੁੰਚਾਉਣ ਲਈ ਇਸ ਇਤਿਹਾਸਕ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਵੇਗਾ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਮਹਿਜ਼ ਧਾਰਮਿਕ ਸਮਾਗਮ ਹੀ ਨਹੀਂ ਹੈ, ਸਗੋਂ ਸਮਾਜ ਨੂੰ ਉਨ੍ਹਾਂ ਦੇ ਬਰਾਬਰੀ, ਮਾਨਵਤਾ ਅਤੇ ਸਮਾਜਿਕ ਨਿਆਂ ਦੇ ਫਲਸਫੇ ਨਾਲ ਮੁੜ ਜੋੜਨ ਦਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਦੇ ‘ਬੇਗਮਪੁਰਾ’ ਦੇ ਸੰਕਲਪ ਨੇ ਇੱਕ ਅਜਿਹੇ ਸਮਾਜ ਦੀ ਕਲਪਨਾ ਕੀਤੀ ਸੀ ਜੋ ਵਿਤਕਰੇ, ਸ਼ੋਸ਼ਣ ਅਤੇ ਨਾ-ਬਰਾਬਰੀ ਤੋਂ ਮੁਕਤ ਹੋਵੇ, ਜਿੱਥੇ ਹਰ ਵਿਅਕਤੀ ਮਾਣ-ਸਨਮਾਨ, ਬਰਾਬਰ ਅਧਿਕਾਰਾਂ ਅਤੇ ਮੌਕਿਆਂ ਦਾ ਆਨੰਦ ਮਾਣ ਸਕੇ। ਪੰਜਾਬ ਸਰਕਾਰ ਮਹਾਨ ਗੁਰੂ ਜੀ ਦੇ ਲਾਸਾਨੀ ਯੋਗਦਾਨ ਦੇ ਸਤਿਕਾਰ ਵਿੱਚ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਵਚਨਬੱਧ ਹੈ।”

ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ, ਜਿਸ ਤੋਂ ਬਾਅਦ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੀ ਪ੍ਰਦਰਸ਼ਨੀ, ਸੰਤ ਸੰਮੇਲਨ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਅਧਿਆਤਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਏ ਜਾਣਗੇ।

ਉਨ੍ਹਾਂ ਦੱਸਿਆ ਕਿ 5 ਦਸੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਉਪਰੰਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ‘ਤੇ ਵਿਸ਼ੇਸ਼ ਕਾਨਫਰੰਸ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ, ਡਰੋਨ ਸ਼ੋਅ ਅਤੇ ਹੋਰ ਕਈ ਗਤੀਵਿਧੀਆਂ ਹੋਣਗੀਆਂ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਦੱਸਿਆ ਕਿ 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਨਾਲ ਇਨ੍ਹਾਂ ਤਿੰਨ ਰੋਜ਼ਾ ਸਮਾਗਮਾਂ ਦੀ ਸੰਪੂਰਨਤਾ ਹੋਵੇਗੀ, ਜਿਸ ਤੋਂ ਬਾਅਦ ਬੇਗਮਪੁਰਾ ਸਮਾਗਮ, ਕਥਾ ਅਤੇ ਕੀਰਤਨ ਦਰਬਾਰ, 3-ਡੀ ਪ੍ਰੋਜੈਕਸ਼ਨ ਅਤੇ ਹੋਰ ਪ੍ਰੋਗਰਾਮ ਕਰਵਾਏ ਜਾਣਗੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਗਮ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਅਲੌਕਿਕ ਅਧਿਆਤਮਿਕ ਸ਼ਖਸੀਅਤ ਅਤੇ ਸਰਬ-ਸਾਂਝੀਆਂ ਸਿੱਖਿਆਵਾਂ ਨੂੰ ਦਰਸਾਉਣਗੇ। ਪੂਰੀ ਵਿਉਂਤਬੰਦੀ ਅਤੇ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣਗੇ ਤਾਂ ਜੋ ਦੁਨੀਆ ਭਰ ਤੋਂ ਆਉਣ ਵਾਲੀ ਸੰਗਤ ਪੂਰੀ ਸ਼ਰਧਾ ਅਤੇ ਸਹੂਲਤ ਨਾਲ ਇਨ੍ਹਾਂ ਇਤਿਹਾਸਕ ਸਮਾਗਮਾਂ ਵਿੱਚ ਸ਼ਾਮਲ ਹੋ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਸੰਤ ਸਮਾਜ ਦੀ ਰਹਿਨੁਮਾਈ ਹੇਠ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਸਜਾਈਆਂ ਜਾਣਗੀਆਂ। ਇਹ ਧਾਰਮਿਕ ਯਾਤਰਾਵਾਂ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ, ਜੋ ਵੱਖ-ਵੱਖ ਖੇਤਰਾਂ ਦੀਆਂ ਸੰਗਤਾਂ ਨੂੰ ਸ਼ਰਧਾ ਭਾਵਨਾ, ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦੇਣਗੀਆਂ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸ਼ੋਭਾ ਯਾਤਰਾਵਾਂ ਲਈ ਪੁਖ਼ਤਾ ਪ੍ਰਬੰਧ, ਢੁਕਵੀਆਂ ਸਹੂਲਤਾਂ ਅਤੇ ਸੁਚਾਰੂ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਾਤਰਾਵਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਦੀ ਸਰਬ-ਵਿਆਪਕਤਾ ਦਾ ਪ੍ਰਤੀਕ ਹੋਣਗੀਆਂ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਹ ਯਾਦਗਾਰੀ ਸਮਾਗਮ ਸਿਰਫ਼ ਖੁਰਾਲਗੜ੍ਹ ਤੱਕ ਹੀ ਸੀਮਤ ਨਹੀਂ ਰਹਿਣਗੇ ਸਗੋਂ ਸੂਬਾ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਪਹਿਲਾਂ ਹੀ ਸਾਲ ਭਰ ਚੱਲਣ ਵਾਲੀਆਂ ਗਤੀਵਿਧੀਆਂ ਦੀ ਵਿਆਪਕ ਲੜੀ ਸ਼ੁਰੂ ਕੀਤੀ ਹੋਈ ਹੈ।

ਉਨ੍ਹਾਂ ਕਿਹਾ, “ਸਾਲ ਭਰ ਚੱਲਣ ਵਾਲੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੇ ਹਿੱਸੇ ਵਜੋਂ ਸੈਮੀਨਾਰ, ਵਰਕਸ਼ਾਪਾਂ, ਵਿਸ਼ੇਸ਼ ਕੀਰਤਨ ਸਮਾਗਮ, ਸਕੂਲ ਪੱਧਰੀ ਮੁਕਾਬਲੇ, 13,000 ਪਿੰਡਾਂ ਵਿੱਚ ਡਾਕੂਮੈਂਟਰੀ ਫਿਲਮਾਂ ਦੀ ਸਕ੍ਰੀਨਿੰਗ, 90 ਵਿਧਾਨ ਸਭਾ ਹਲਕਿਆਂ ਵਿੱਚ ਡਰੋਨ ਸ਼ੋਅ, ਮੈਰਾਥਨ, ਖੂਨਦਾਨ ਕੈਂਪ ਅਤੇ ਬੂਟੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਗਈਆਂ ਹਨ। ਇਸ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਅਸਾਧਾਰਨ ਯੋਗਦਾਨ ਅਤੇ ਕ੍ਰਾਂਤੀਕਾਰੀ ਫਲਸਫੇ ਨੂੰ ਸਮਝ ਸਕੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਵੱਲੋਂ ਦਿੱਤਾ ਗਿਆ ‘ਬੇਗਮਪੁਰਾ’ ਦਾ ਫਲਸਫਾ ਬਰਾਬਰੀ, ਸਵੈ-ਮਾਣ, ਭਾਈਚਾਰੇ ਅਤੇ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਸਮਾਜ ਦੀ ਸਦੀਵੀ ਸੋਚ ਪੇਸ਼ ਕਰਦਾ ਹੈ।

ਉਨ੍ਹਾਂ ਕਿਹਾ, “ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਮਨੁੱਖਤਾ ਨੂੰ ਇੱਕ ਅਜਿਹੇ ਸਮਾਜ ਲਈ ਕ੍ਰਾਂਤੀਕਾਰੀ ਮਾਰਗ ਦਿਖਾਇਆ ਜਿੱਥੇ ਜਾਤ, ਨਸਲ ਜਾਂ ਸਮਾਜਿਕ ਰੁਤਬੇ ਦੇ ਭੇਦਭਾਵ ਤੋਂ ਬਿਨਾਂ ਹਰ ਵਿਅਕਤੀ ਨੂੰ ਬਰਾਬਰ ਅਧਿਕਾਰ, ਸਤਿਕਾਰ ਅਤੇ ਮੌਕੇ ਪ੍ਰਾਪਤ ਹੋਣ। ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਦੇ ਦੌਰ ਵਿੱਚ ਵੀ ਬੇਹੱਦ ਪ੍ਰਾਸੰਗਿਕ ਹਨ। ਮਹਾਨ ਗੁਰੂ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਫਲਸਫੇ ਨੂੰ ਆਪਣੇ ਜੀਵਨ ਵਿੱਚ ਧਾਰਨ ਕਰੀਏ ਅਤੇ ਇੱਕ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰੀਏ।”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 650ਵੇਂ ਪ੍ਰਕਾਸ਼ ਪੁਰਬ ਨੂੰ ਇੱਕ ਇਤਿਹਾਸਕ ਅਤੇ ਯਾਦਗਾਰੀ ਮੌਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ, ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਪ੍ਰਤੀ ਲੋਕਾਂ ਦੀ ਸਮੂਹਿਕ ਆਸਥਾ, ਸ਼ਰਧਾ ਅਤੇ ਸਤਿਕਾਰ ਨੂੰ ਦਰਸਾਏਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਆਪ ਨੂੰ ਵਡਭਾਗੀ ਸਮਝਦੀ ਹੈ ਕਿ ਉਸ ਨੂੰ ਇਹ ਯਾਦਗਾਰੀ ਸਮਾਗਮ ਕਰਵਾਉਣ ਅਤੇ ਇਸ ਪਵਿੱਤਰ ਮੌਕੇ ‘ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਗਮ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾਣਗੇ। ਉਨ੍ਹਾਂ ਕਿਹਾ, “ਇਹ ਪ੍ਰਕਾਸ਼ ਪੁਰਬ ਸਾਨੂੰ ਇੱਕ ਅਜਿਹੇ ਸਮਾਜ ਦੀ ਸਿਰਜਣਾ ਲਈ ਮੁੜ ਸਮਰਪਿਤ ਹੋਣ ਦਾ ਮੌਕਾ ਦਿੰਦਾ ਹੈ ਜਿੱਥੇ ਹਰ ਮਨੁੱਖ ਹਰ ਤਰ੍ਹਾਂ ਦੇ ਵਿਤਕਰੇ ਤੋਂ ਮੁਕਤ ਹੋ ਕੇ ਸਵੈ-ਮਾਣ ਨਾਲ ਜੀਅ ਸਕੇ। ਉਹ ਆਪਣੀ ਸਮੁੱਚੀ ਕੈਬਨਿਟ ਸਮੇਤ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰਨਗੇ ਅਤੇ ਪੰਜਾਬ ਦੀ ਤਰੱਕੀ ਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕਰਾਂਗਾ।”

ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਡਾ. ਰਵਜੋਤ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਸੂਚਨਾ ਤੇ ਲੋਕ ਸੰਪਰਕ ਸਕੱਤਰ ਪੁਨੀਤ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: Chief Minister Bhagwant Singh Mannlatest newspro punjab tvpunjab newsPunjab will celebrate the 650th birth anniversary of Sri Guru Ravidas Ji Maharaj with devotion
Share196Tweet123Share49

Related Posts

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026
Load More

Recent News

ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫ਼ੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਨਵੰਬਰ 18, 2026

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ 7-ਮੈਂਬਰੀ ਤਾਲਮੇਲ ਕਮੇਟੀ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਹਿਰ ਪੈਨਲ ਨਾਲ ਕਰੇਗੀ ਮੁਲਾਕਾਤ

ਨਵੰਬਰ 18, 2026

ਜਲੰਧਰ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਵੱਡਾ ਝਟਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਪ੍ਰਮੁੱਖ ਆਗੂਆਂ ਦਾ ‘ਆਪ’ ਵਿੱਚ ਕੀਤਾ ਸਵਾਗਤ

ਨਵੰਬਰ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.